Wednesday, March 11
Shadow

Politics

ਕਰੀਅਰ ਕੌਂਸਲਿੰਗ ਸਬੰਧੀ ਸੈਮੀਨਾਰ ਆਯੋਜਿਤ

National, Politics, Punjab
ਬਠਿੰਡਾ, 27 ਅਗਸਤ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ ਅੰਦਰ ਨੌਜਵਾਨਾਂ ਦੇ ਉਜਵੱਲ ਭਵਿੱਖ ਲਈ ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਕਰੀਅਰ ਕੌਂਸਲਰ ਸ਼੍ਰੀ ਵਿਸ਼ਾਲ ਚਾਵਲਾ ਵੱਲੋਂ ਸਾਂਝੀ ਕੀਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸ਼੍ਰੀ ਵਿਸ਼ਾਲ ਚਾਵਲਾ ਨੇ ਦੱਸਿਆ ਕਿ ਇਸੇ ਲੜੀ ਤਹਿਤ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਲਵਲੀ ਪ੍ਰਫੈਸ਼ਨਲ ਯੂਨੀਵਰਸਟੀ ਜਲੰਧਰ ਦੇ ਸਹਿਯੋਗ ਨਾਲ ਸਰਸਵਤੀ ਕਾਨੰਵੈਟ ਸਕੂਲ ਮੌੜ ਮੰਡੀ ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਮਾਇਸਰਖਾਨਾ ਵਿਖੇ ਕਰੀਅਰ ਕੌਂਸਲਿੰਗ ਤਹਿਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਭਾਗ ਲਿਆ ਗਿਆ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨੂੰ ਜੀਵਨ ਵਿੱਚ ਕੌਸਲਿੰਗ ਦੀ ਮਹੱਤਤਾ ਬਾਰੇ ਚਾਨਣਾ ਪਾਉਂਦਿਆਂ ਕਰੀਅਰ ਗੋਲ, ਕਰੀਅਰ ਪਲਾਨ ਅਤੇ ਵਧੀਆ ਕਰੀਅਰ ਦੀ ਚੋਣ ਸਬੰਧੀ ਗਾਈਡ ਕੀਤਾ ਗਿਆ। ਅੰਤ ਵਿੱਚ ਸਕੂਲ ਦੇ ਪ੍ਰਿੰਸੀਪਲ ...

ਜਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੇ ਖਾਤਮੇ ਤਹਿਤ ਜੈਤੋ ਵਿਖੇ ਕੀਤੀ ਚੈਕਿੰਗ

National, Politics, Punjab
ਫਰੀਦਕੋਟ 27 ਅਗਸਤ, ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਫਰੀਦਕੋਟ ਵੱਲੋਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਯੋਗ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਸ਼੍ਰੀ ਸੁਮਨਦੀਪ ਸਿੰਘ, ਕਾਉਂਸਲਰ ਮਾਲਤੀ ਜੈਨ, ਆਉਟਰੀਚ ਵਰਕਰ ਨੇਹਾ ਰਾਣੀ ਅਤੇ ਪੁਲਿਸ ਵਿਭਾਗ ਤੋਂ ਜਸਵੰਤ ਸਿੰਘ, ਮਨਪ੍ਰੀਤ ਕੌਰ ਅਤੇ ਟ੍ਰੈਫਿਕ ਪੁਲਿਸ ਵੱਲੋਂ ਜੈਤੋਂ ਵਿਖੇ ਵੱਖ ਵੱਖ ਥਾਵਾਂ ਤੇ ਬਾਲ ਭਿੱਖਿਆ ਦੇ ਖਾਤਮੇ ਸਬੰਧੀ ਚੈਕਿੰਗ ਕੀਤੀ ਗਈ। ਚੈਕਿੰਗ ਦੇ ਦੌਰਾਨ 02 ਬੱਚਿਆਂ ਨੂੰ ਰੈਸਕਿਊ ਕੀਤਾ ਗਿਆ ਅਤੇ ਪ੍ਰੋਟੈਕਸ਼ਨ ਅਫਸਰ.ਐਨ.ਆਈ.ਸੀ ਵੱਲੋਂ ਆਮ ਲੋਕਾਂ ਨੂੰ ਜਾਣੂ ਕਰਵਾਇਆ ਕਿ ਭੀਖ ਮੰਗਣਾ ਅਤੇ ਬੱਚਿਆਂ ਤੋਂ ਭਿੱਖਿਆ ਕਰਵਾਉਣ ਕਾਨੂੰਨੀ ਜੁਰਮ ਹੈ। ਉਹਨਾਂ ਇਹ ਵੀ ਕਿਹਾ ਕਿ ਬੱਚਿਆਂ ਨੂੰ ਪੜ੍ਹਨ ਲਈ ਸਕੂਲ ਭੇਜਣਾ ਚਾਹੀਦਾ ਹੈ ਤਾਂ ਜੋ ਪੜ੍ਹ-ਲਿਖ ਕੇ ਆਪਣੇ ਪੈਰਾਂ ਤੇ ਖੜੇ ਹੋ ਸਕਣ ਅਤੇ ਭਵਿੱਖ ਨੂੰ ਸਵਾਰਿਆ ਜਾ ਸਕੇ। ਜੇਕਰ ਕਿਸੇ ਨੂੰ ਕਿਤੇ ਵੀ ਅਜਿਹਾ ਬੱਚਾ ਦਿਖਾਈ ਦਿੰਦਾ ਹੈ ਤਾਂ ਤੁਰੰਤ ...
ਪੰਜਾਬ ਵਿਧਾਨ ਸਭਾ ਸਪੀਕਰ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਨਿੱਘੀਆਂ ਵਧਾਈਆਂ

ਪੰਜਾਬ ਵਿਧਾਨ ਸਭਾ ਸਪੀਕਰ ਨੇ ਜਨਮ ਅਸ਼ਟਮੀ ਦੀਆਂ ਦਿੱਤੀਆਂ ਨਿੱਘੀਆਂ ਵਧਾਈਆਂ

National, Politics, Punjab
ਫਰੀਦਕੋਟ 27 ਅਗਸਤ, ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੱਲ ਦੇਰ ਰਾਤ ਜਨਮ ਅਸ਼ਟਮੀ ਦੇ ਤਿਉਹਾਰ ਤੇ ਸਮੂਹ ਸੰਗਤਾਂ ਨੂੰ ਇਸ ਖੁਸ਼ੀ ਦੇ ਦਿਹਾੜੇ ਤੇ ਨਿੱਘੀਆਂ ਵਧਾਈਆਂ ਦਿੱਤੀਆਂ ਅਤੇ ਕੋਟਕਪੂਰਾ ਦੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਭਗਵਾਨ ਕ੍ਰਿਸ਼ਨ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਦੇ ਅਰਜ਼ੋਈ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਭਗਵਾਨ ਸ੍ਰੀ ਕ੍ਰਿਸ਼ਨ ਵੱਲੋਂ ਦਿੱਤੀ ਕੁੱਲ ਕਾਇਨਾਤ ਨੂੰ ਮੋਹ ਅਤੇ ਮੁਹੱਬਤ ਨਾਲ ਹਰ ਮਸਲੇ ਨੂੰ ਹੱਲ ਕਰਨ ਦੀ ਸਿੱਖਿਆ ਅੱਜ ਵੀ ਕਈ ਸਦੀਆਂ ਤੋਂ ਲੋਕਾਂ ਦਾ ਮਾਰਗ ਦਰਸ਼ਨ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਜਦੋਂ ਅੱਜ ਵਿਸ਼ਵ ਦੇ ਕਈ ਮੁਲਕ ਆਪਸੀ ਲੜਾਈਆਂ ਅਤੇ ਜੰਗਾਂ ਵਿੱਚ ਉਲਝੇ ਹੋਏ ਹਨ, ਤਾਂ ਭਗਵਾਨ ਸ੍ਰੀ ਕ੍ਰਿਸ਼ਨ ਜੀ ਵੱਲੋਂ ਇਹ ਸਨੇਹ ਦਾ ਸੁਨੇਹਾ ਧਰਤੀ ਤੇ ਬਰਕਤ ਲਿਆਉਣ ਦਾ ਉਪਰਾਲਾ ਕਰ ਰਿਹਾ ਹੈ । ਕੋਟਕਪੂਰਾ ਦੇ ਵੱਖ ਵੱਖ ਮੰਦਰਾਂ ਵਿੱਚ ਜਾ ਕੇ ਸਪੀਕਰ ਸੰਧਵਾਂ ਨੇ ਜਿੱਥੇ ਹਿੰਦੂ ਭਾਈਚਾਰੇ ਦੇ ਨੁੰਮਾਇਦਿਆਂ ਨੂੰ ਮੁਖਾਤਿਬ ਹੋਏ, ਉੱਥੇ ਨਾਲ ਹੀ ਉਨ੍ਹਾਂ ਭਗਵਾਨ ਸ੍ਰੀ ਕ੍ਰਿਸ਼ਨ ਦੇ ਬਾਲ ਰੂਪ ਨੂੰ ਝੂਲੇ ਵਿੱਚ ਰਸਮੀ ਤੌਰ ਤੇ ਝੁਲਾ ਕੇ ਸ਼ਰਧ...
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਲਗਾਏ ਗਏ ਬੂਟੇ

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਏਕ ਪੇੜ ਮਾਂ ਕੇ ਨਾਮ ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਲਗਾਏ ਗਏ ਬੂਟੇ

National, Politics, Punjab
ਫਾਜ਼ਿਲਕਾ 27 ਅਗਸਤ 2024…                              ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਫਾਜ਼ਿਲਕਾ ਵੱਲੋਂ ਪਲਾਂਟ ਫਾਰ ਮਦਰ (ਏਕ ਪੇੜ ਮਾਂ ਕੇ ਨਾਮ) ਮੁਹਿੰਮ ਦੇ ਤਹਿਤ ਸਖੀ ਵਨ ਸਟਾਪ ਸੈਂਟਰ ਵਿਖੇ ਬੂਟੇ ਲਗਾਏ ਗਏ।            ਇਸ ਮੌਕੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ੍ਰੀਮਤੀ ਨਵਦੀਪ ਕੌਰ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਦੂਸ਼ਿਤ ਵਾਤਾਵਰਨ ਤੋਂ ਛੁਟਕਾਰਾ ਪਾਉਣ ਲਈ ਲੋਕਾਂ ਨੂੰ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਬੂਟੇ ਜਿੱਥੇ ਸਾਨੂੰ ਹਰਾ ਭਰਾ ਵਾਤਾਰਨ ਮੁਹੱਈਆ ਕਰਦੇ ਹਨ ਉੱਥੇ ਹੀ ਸਾਫ ਹਵਾ ਤੇ ਠੰਡੀ ਛਾਂ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇੱਕ ਇੱਕ ਬੂਟਾ ਆਪਣੀ ਮਾਂ ਦੇ ਨਾਮ ਜ਼ਰੂਰ ਲਗਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੂਟੇ ਲਗਾਉਣ ਦੇ ਨਾਲ ਨਾਲ ਬੂਟੇ ਦੀ ਦੇਖਭਾਲ ਵੀ ਬਹੁਤ ਜ਼ਰੂਰੀ...
ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਫਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

Politics, Punjab
ਫਾਜ਼ਿਲਕਾ 27 ਅਗਸਤ 2024….. ਮੁੱਖ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਫ਼ਾਜ਼ਿਲਕਾ ਦੇ ਸਹਿਯੋਗ ਨਾਲ ਬਲਾਕ ਫ਼ਾਜ਼ਿਲਕਾ ਦੇ ਪਿੰਡ ਕਰਨੀ ਖੇੜਾ ਵਿਖੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਦੀ ਜਾਣਕਾਰੀ ਦੇਣ ਲਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਬੀ ਟੀ ਐਮ ਰਾਜ ਦਵਿੰਦਰ ਸਿੰਘ ਅਤੇ ਸਰਕਲ ਇੰਚਾਰਜ ਸੁਖਦੀਪ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਕਟਾਈ ਤੋਂ ਬਾਅਦ ਕਣਕ ਦੀ ਬਿਜਾਈ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਬਿਨਾਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਕਣਕ ਦੀ ਬਿਜਾਈ ਪੰਜਾਬ ਸਰਕਾਰ ਵੱਲੋਂ ਸਬਸਿਡੀ ਉੱਪਰ ਲਏ ਗਏ ਸੰਦਾਂ ਦੀ ਮਦਦ ਨਾਲ ਵੀ ਕਰ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ  ਕਣਕ ਦੀ ਬਿਜਾਈ ਕਰਨ ਤੋਂ ਪਹਿਲਾਂ ਝੋਨੇ ਦੀ ਕਟਾਈ ਸੁਪਰ ਐਸਐਮਐਸ ਵਾਲੀ ਕੰਬਾਈਨ ਨਾਲ ਕਰਵਾਈ ਜਾਵੇ। ਐਸਐਮਐਸ ਵਾਲੀ ਕੰਬਾਈਨ ਦੀ ਕਟਾਈ ਤੋਂ ਬਾਅਦ ਜੀਰੋ ਡਰਿਲ, ਹੈਪੀ ਸੀਡਰ, ਸੁਪਰ ਸੀਡਰ, ਸਮਾਰਟ ਤੇ ਸਰਫੇਸ ਸੀਡਰ ਜਾਂ ਆਰਐਮਬੀ ਪਲੋ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਆਉਣ ਵਾ...
ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਫਰੀਦਕੋਟ

ਅੱਖਾਂ ਦੇ ਮਹਾਂਦਾਨ ਲਈ ਲੋਕਾਂ ਨੂੰ ਅੱਗੇ ਆਉਣ ਦੀ ਲੋੜ : ਸਿਵਲ ਸਰਜਨ ਫਰੀਦਕੋਟ

National, Politics, Punjab
ਫਰੀਦਕੋਟ, 27 ਅਗਸਤ : ਸਿਹਤ ਵਿਭਾਗ ਪੰਜਾਬ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਦੀਆਂ ਸਮੂਹ ਸਿਹਤ ਸੰਸਥਾਵਾਂ ਵਿਖੇ ਮਿਤੀ 25 ਅਗਸਤ ਤੋਂ 8 ਸਤੰਬਰ ਤੱਕ ਅੱਖਾਂ ਦਾਨ ਸਬੰਧੀ ਪੰਦਰਵਾੜਾ ਮਨਾਇਆ ਜਾ ਰਿਹਾ ਹੈ । ਇਸ ਪੰਦਰਵਾੜੇ ਦਾ ਮੁੱਖ ਉਦੇਸ਼ ਲੋਕਾਂ ਨੂੰ ਅੱਖਾਂ ਦੇ ਦਾਨ ਦੀ ਮਹੱਤਤਾ ਸਬੰਧੀ ਜਾਗਰੂਕ ਕਰਨਾ ਹੈ । ਇਸ ਸਬੰਧੀ ਬੈਨਰ ਅਤੇ ਪੋਸਟਰ ਜਾਰੀ ਕਰਦਿਆਂ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰਪਾਲ ਸਿੰਘ ਨੇ ਕਿਹਾ ਕਿ ਅੰਨਾਪਣ ਸਾਡੇ ਦੇਸ਼ ਵਿੱਚ ਗੰਭੀਰ ਜਨਤਕ ਸਿਹਤ ਸਮੱਸਿਆਂਵਾ ਵਿੱਚੋਂ ਇੱਕ ਹੈ । ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਮੋਤੀਆ ਅਤੇ ਗਲੂਕੋਮਾ ਤੋਂ ਬਾਅਦ, ਕੋਰਨੀਆ ਸਬੰਧੀ ਬਿਮਾਰੀਆਂ ਅੱਖਾਂ ਦੇ ਨੁਕਸਾਨ ਅਤੇ ਅੰਨੇਪਣ ਦੇ ਮੁੱਖ ਕਾਰਨ ਹਨ । ਬਿਮਾਰੀ, ਸੱਟ, ਕੁਪੋਸ਼ਣ ਅਤੇ ਇਨਫੈਕਸ਼ਨ ਦੇ ਕਾਰਨ ਕੋਰਨੀਆ ਧੁੰਦਲਾ ਹੋ ਸਕਦਾ ਅਤੇ ਨਜ਼ਰ ਘੱਟ ਜਾਂਦੀ ਹੈ । ਉਹਨਾਂ ਜਿਲਾ ਫਰੀਦਕੋਟ ਦੇ ਪੰਤਵੰਤੇ ਸੱਜਣਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅੱਖਾਂ ਦਾਨ ਲਈ ਅੱਗੇ ਆਉਣ ਅਤੇ ਮੌਤ ਤੋਂ ਬਾਅਦ ਅੱਖ...
ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

ਸਿਹਤ ਵਿਭਾਗ ਵਲੋਂ ਸਵਾ ਲੱਖ ਤੋਂ ਵੱਧ ਘਰਾਂ ਦਾ ਡੇਂਗੂ ਸਰਵੇ, 2059 ਘਰਾਂ ਵਿਚ ਮਿਲਿਆ ਲਾਰਵਾ

National, Politics, Punjab
ਐਸ.ਏ.ਐਸ.ਨਗਰ,  27 ਅਗਸਤ: ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਸਰਗਰਮ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਭਾਸ਼ ਕੁਮਾਰ ਨੇ ਦਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਜਾਂਚ, ਸਪਰੇਅ ਅਤੇ ਜਾਗਰੂਕਤਾ ਮੁਹਿੰਮ ਜਨਵਰੀ ਮਹੀਨੇ ਤੋਂ ਲਗਾਤਾਰ ਜਾਰੀ ਹੈ। ਸਿਹਤ ਟੀਮਾਂ ਵਲੋਂ ਇਸ ਸਾਲ ਹੁਣ ਤਕ ਜ਼ਿਲ੍ਹੇ ਦੇ 1,34,677 ਘਰਾਂ ਅਤੇ ਹੋਰ ਥਾਵਾਂ ਦਾ ਸਰਵੇ ਕੀਤਾ ਗਿਆ ਹੈ। ਲਗਭਗ 2059 ਘਰਾਂ ਵਿਚ ਡੇਂਗੂ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਮਿਲਿਆ ਹੈ ਅਤੇ ਐਮ.ਸੀ. ਦੁਆਰਾ 562 ਚਲਾਨ ਕੀਤੇ ਗਏ ਹਨ। ਸਿਹਤ ਵਰਕਰਾਂ ਦੀਆਂ ਟੀਮਾਂ ਨੇ ਘਰਾਂ ਅਤੇ ਹੋਰ ਥਾਈਂ ਕੂਲਰਾਂ, ਫ਼ਰਿੱਜਾਂ ਦੀਆਂ ਟਰੇਆਂ, ਗਮਲਿਆਂ, ਖ਼ਾਲੀ ਪਏ ਟਾਇਰਾਂ, ਗਮਲਿਆਂ, ਬਕਸਿਆਂ ਤੇ ਹੋਰ ਸਮਾਨ ਦੀ ਜਾਂਚ ਕੀਤੀ। ਚੈਕਿੰਗ ਦੌਰਾਨ 433379 ਕੰਟੇਨਰ ਚੈੱਕ ਕੀਤੇ ਗਏ ਅਤੇ 2378 ਕੰਟੇਨਰਾਂ ਵਿਚ ਲਾਰਵਾ ਮਿਲਿਆ। ਸਿਹਤ ਅਧਿਕਾਰੀਆਂ ਨੇ ਦਸਿਆ ਕਿ ਡੇਂਗੂ ਬੁਖ਼ਾਰ ਫੈਲਾਉਣ ਵਾਲੇ ਮੱਛਰ ਦਾ ਲਾਰਵਾ ਕੁੱਝ ਦਿਨਾਂ ਵਿਚ ਖ਼ਤਰਨਾਕ ਮੱਛਰ ਦਾ ਰੂਪ...
ਖੇਡਾਂ ਵਤਨ ਪੰਜਾਬ ਦੀਆਂ ਤੀਸਰੇ ਚਰਨ ਵਿੱਚ ਰਿਲੇਅ ਟਾਰਚ ਪਹੁੰਚੀ ਫਰੀਦਕੋਟ

ਖੇਡਾਂ ਵਤਨ ਪੰਜਾਬ ਦੀਆਂ ਤੀਸਰੇ ਚਰਨ ਵਿੱਚ ਰਿਲੇਅ ਟਾਰਚ ਪਹੁੰਚੀ ਫਰੀਦਕੋਟ

National, Politics, Punjab
ਫਰੀਦਕੋਟ 27 ਅਗਸਤ, ਖੇਡਾਂ ਸਾਡੇ ਜੀਵਨ ਦਾ ਅਨਿੱਖੜਵਾਂ ਅੰਗ ਹਨ ਅਤੇ ਕਿਸੇ ਵੀ ਖੇਡ ਨਾਲ ਸਾਡੇ ਸਰੀਰ ਨੂੰ ਖੁਸ਼ ਕਰ ਦੇਣ ਵਾਲੀ ਥਕਾਵਟ ਪੈਦਾ ਹੁੰਦੀ ਹੈ। ਇਸ ਨਾਲ ਜਿੱਥੇ ਨੋਜਵਾਨਾਂ ਨੂੰ ਨਸ਼ਿਆਂ ਦੇ ਪ੍ਰਕੋਪ ਤੋਂ ਦੂਰ ਰੱਖਿਆ ਜਾ ਸਕਦਾ ਹੈ, ਉੱਥੇ ਨਾਲ ਹੀ ਅੱਜ ਦੇ ਯੂ-ਟਿਊਬ, ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਜਮਾਨੇ ਵਿੱਚ ਬੱਚਿਆਂ ਨੂੰ ਮੋਬਾਇਲ ਦੀ ਬੁਰੀ ਲੱਤ ਤੋਂ ਵੀ ਕਾਫ ਹੱਦ ਤੱਕ ਬਚਾਇਆ ਜਾ ਸਕਦਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਦੇ ਤੀਸਰੇ ਚਰਨ ਤਹਿਤ ਫਰੀਦਕੋਟ ਵਿਖੇ ਰਿਲੇਅ ਟਾਰਚ ਦਾ ਭਰਵਾਂ ਸਵਾਗਤ ਕਰਦਿਆਂ ਕੀਤਾ।ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਇਨ੍ਹਾਂ ਖੇਡਾਂ ਨੂੰ ਪ੍ਰਫੁਲਿੱਤ ਕਰਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਇਨ੍ਹਾਂ ਖੇਡਾਂ ਦਾ ਅਹਿਮ ਯੋਗਦਾਨ ਹੈ। ਉਨ੍ਹਾਂ  ਦੱਸਿਆ ਕਿ ਪਿਛਲੇ ਦਿਨੀਂ ਪੈਰਿਸ ਓਲੰਪਿਕਸ ਵਿੱਚ ਭਾਰਤ ਦੇ ਵੱਖ ਵੱਖ ਸੂਬਿਆਂ ਤੋਂ ਨੋਜਵਾਨਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਖੇਡਾਂ ਵਿੱਚ ਮੱਲਾਂ ਮਾਰੀਆਂ।...
ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

ਡੇਰਾਬੱਸੀ ਪ੍ਰਸ਼ਾਸਨ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਦੇ ਪ੍ਰਬੰਧਾਂ ਲਈ ਤਿਆਰ

National, Politics, Punjab
ਡੇਰਾਬੱਸੀ (ਐਸ.ਏ.ਐਸ. ਨਗਰ), 27 ਅਗਸਤ: ਡੇਰਾਬੱਸੀ ਸਬ ਡਵੀਜ਼ਨ ਵਿੱਚ ਪਰਾਲੀ ਸਾੜਨ ਦਾ ਇੱਕ ਵੀ ਕੇਸ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਉਪ ਮੰਡਲ ਪ੍ਰਸ਼ਾਸਨ ਨੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਪਹਿਲਾਂ ਤੋਂ ਹੀ ਤਿਆਰੀ ਕਰ ਲਈ ਹੈ। ਅੱਜ ਉਪ ਮੰਡਲ ਮੈਜਿਸਟ੍ਰੇਟ ਡਾ: ਹਿਮਾਂਸ਼ੂ ਗੁਪਤਾ ਵੱਲੋਂ ਆਪਣੇ ਦਫ਼ਤਰ ਵਿਖੇ ਪਰਾਲੀ ਦੀਆਂ ਗੰਢਾਂ ਤਿਆਰ ਕਰਨ ਵਾਲੇ ਬੇਲਰ ਅਪਰੇਟਰਾਂ ਅਤੇ ਪਰਾਲੀ ਦੀਆਂ ਗੰਢਾਂ ਦੀ ਖਪਤ ਕਰਨ ਵਾਲੀਆਂ ਉਦਯੋਗਿਕ ਇਕਾਈਆਂ ਨਾਲ ਮੀਟਿੰਗ ਕੀਤੀ ਗਈ। ਐਸ.ਡੀ.ਐਮ ਗੁਪਤਾ ਨੇ ਬੇਲਰ ਅਪਰੇਟਰਾਂ ਅਤੇ ਉਦਯੋਗਿਕ ਇਕਾਈਆਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਤੋਂ ਬਾਅਦ ਕਿਸਾਨਾਂ ਦੇ ਖੇਤਾਂ ਚੋਂ ਜਲਦੀ ਤੋਂ ਜਲਦੀ ਪਰਾਲੀ ਦੀਆਂ ਗੰਢਾਂ ਬਣਾਉਣ ਤਾਂ ਜੋ ਅਗਲੀ ਫ਼ਸਲ ਲਈ ਖੇਤਾਂ ਨੂੰ ਤਿਆਰ ਰੱਖਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਬ ਡਵੀਜ਼ਨ ਦੇ ਪਿੰਡਾਂ ਵਿੱਚ ਪਰਾਲੀ ਦੀਆਂ ਗੰਢਾਂ ਦਾ ਸਟਾਕ ਰੱਖਣ ਲਈ ਪਹਿਲਾਂ ਹੀ ਕਾਫੀ ਗਿਣਤੀ ਵਿੱਚ ਡੰਪਿੰਗ ਸਾਈਟਾਂ ਦੀ ਸ਼ਨਾਖਤ ਕੀਤੀ ਜਾ ਚੁੱਕੀ ਹੈ। ਕਿਸਾਨਾਂ ਦੇ ਖੇਤਾਂ ਤੋਂ ਡੰਪਿੰਗ ਸਾਈਟਾਂ ਤੱਕ ਗੰਢਾਂ ਦੀ ਨਿਰਵਿਘਨ ਸਪਲਾਈ ਲਈ ਬੇਲਰ ਆਪਰੇਟਰਾਂ ਅਤੇ ਉਦ...
ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ

ਭਾਰਤ ਆਸਟ੍ਰੇਲੀਆ ਅਦਾਨ ਪ੍ਰਦਾਨ ਸਮਝੌਤਾ

National, Politics, Punjab
ਫਰੀਦਕੋਟ 27ਅਗਸਤ, ਫਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਅੱਜ ਭਾਰਤ ਆਸਟ੍ਰੇਲੀਆਂ ਅਦਾਨ ਪ੍ਰਦਾਨ ਸਮਝੌਤੇ ਤਹਿਤ ਵੈਂਟਵਰਥ ਸ਼ਹਿਰ ਅਤੇ ਫਰੀਦਕੋਟ ਵਿੱਚ ਹੋਣ ਜਾ ਰਹੇ ਵਪਾਰਕ ਸਮਝੌਤਿਆਂ ਵਿੱਚ ਅਹਿਮ ਯੋਗਦਾਨ ਅਦਾ ਕਰਦਿਆਂ ਆਸਟ੍ਰੇਲੀਆ ਦੀ ਨੁੰਮਾਇੰਦਗੀ ਕਰ ਰਹੇ 6 ਮੈਂਬਰੀ ਵਫਦ ਨੂੰ ਸਥਾਨਕ ਕਿਸਾਨਾਂ, ਵਿਗਿਆਨੀਆਂ ਅਤੇ ਡਾਕਟਰਾਂ ਨਾਲ ਮਿਲਣੀ ਕਰਵਾਈ । ਇਸ ਮੌਕੇ ਬੋਲਦਿਆਂ ਉਨ੍ਹਾਂ ਦੁਹਰਾਇਆ ਕਿ ਆਸਟ੍ਰੇਲੀਆ ਦੇ ਸ਼ਹਿਰ ਵੈਂਟਵਰਥ ਵਿਚਕਾਰ ਸਿਸਟਰ ਸਿਟੀ ਟਵਿਨ ਟਾਊਨ ਪ੍ਰਾਜੈਕਟ ਤਹਿਤ ਸਮਝੌਤਾ ਹੋਣ ਜਾ ਰਿਹਾ ਹੈ, ਜਿਸ ਤਹਿਤ ਦੋਹਾਂ ਸ਼ਹਿਰਾਂ (ਵੈਂਟਵਰਥ ਅਤੇ ਫਰੀਦਕੋਟ) ਦੇ ਲੋਕ ਆਪਸ ਵਿਚ ਵਸਤਾਂ ਅਤੇ ਸੁਵਿਧਾਵਾਂ ਦਾ ਅਦਾਨ ਪ੍ਰਦਾਨ ਕਰ ਸਕਣਗੇ । ਅੱਜ ਦੀਆਂ ਮਿਲਣੀਆਂ ਦੌਰਾਨ ਵਿਧਾਇਕ ਸੇਖੋਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਮੁੱਖ ਖੇਤੀਬਾੜੀ ਅਫਸਰ ਨਾਲ ਵਫਦ ਨੂੰ ਰੂਬਰੂ ਕਰਵਾਇਆ । 6 ਮੈਂਬਰੀ ਵਫਦ ਨੂੰ ਜਿੱਥੇ ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਇਸ ਇਲਾਕੇ ਦੇ ਅਤੇ ਆਸ ਪਾਸ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਖਾਸ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਗਈ, ਉੱਥ...