ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਸਪੀਕਰ ਸੰਧਵਾਂ ਨੇ ਲਗਾਏ ਬੂਟੇ
ਕੋਟਕਪੂਰਾ 11 ਸਤੰਬਰ,2024
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੰਦਿਆ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ ਵੀ ਪੂਰਾ ਕਰਨਗੇ । ਉਨ੍ਹਾਂ ਵਾਤਾਵਰਨ ਦੀ ਸੰਭਾਲ ਲਈ ਸਾਰੇ ਵਰਗਾਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਅਪੀਲ ਵੀ ਕੀਤੀ।
ਉਨ੍ਹਾਂ ਕਿਹਾ ਕਿ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਢਿੱਲੋਂ ਕੰਪਲੈਕਸ ਦੇ ਵਿੱਚ ਹੀ 750 ਦੇ ਕਰੀਬ ਬੂਟੇ ਲਗਾਏ ਜਾ ਚੁੱਕੇ ਹਨ । ਅਤੇ 51 ਹਜ਼ਾਰ ਵੱਖ-ਵੱਖ ਕਿਸਮਾਂ ਦੇ ਫਲਦਾਰ, ਛਾਂਦਾਰ, ਫੁੱਲਦਾਰ ਅਤੇ ਰਵਾਇਤੀ ਬੂਟੇ ਲਾਉਣ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਧੁੰਦਾਂ ਪੈਣ ਤੋਂ ਪਹਿਲਾਂ ਪਹਿਲਾਂ ਇਹ ਟੀਚਾ ਮੁਕੰਮਲ ਕਰ ਲਿਆ ਜਾਵੇਗਾ ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਵੀ ਜਿੰਨੇ ਬੂਟੇ ਲਗਾਏ ਗਏ ਹਨ ਉਨ੍ਹਾਂ ਦੀ ਸਾਂਭ ਸੰਭਾਲ ਵੀ ਲਗਾਤਾਰ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਮਿਲ ਕੇ ਪੰਜਾਬ ਨੂੰ ਰੰਗਲਾ ਪੰਜਾਬ ਅਤੇ ਹ...








