Wednesday, March 11
Shadow

Politics

ਜਵਾਹਰ ਨਵੋਦਿਆ ਵਿਦਿਆਲਿਆ ‘ਚ 6ਵੀਂ ਜਮਾਤ ‘ਚ ਦਾਖਲੇ ਲਈ 16 ਸਤੰਬਰ ਤੱਕ ਕਰੋ ਅਪਲਾਈ : ਧੀਮਾਨ

ਜਵਾਹਰ ਨਵੋਦਿਆ ਵਿਦਿਆਲਿਆ ‘ਚ 6ਵੀਂ ਜਮਾਤ ‘ਚ ਦਾਖਲੇ ਲਈ 16 ਸਤੰਬਰ ਤੱਕ ਕਰੋ ਅਪਲਾਈ : ਧੀਮਾਨ

National, Politics, Punjab
ਫ਼ਿਰੋਜ਼ਪੁਰ, 27 ਅਗਸਤ 2024:         ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ ਮਹੀਆਂ ਵਾਲਾ ਕਲਾਂ, ਤਹਿਸੀਲ ਜ਼ੀਰਾ, ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਸੈਸ਼ਨ 2025-26 ਲਈ ਛੇਵੀਂ ਜਮਾਤ ਵਿੱਚ ਵਿਦਿਆਰਥੀਆਂ ਦੇ ਦਾਖ਼ਲੇ ਲਈ 18 ਜਨਵਰੀ 2025 ਨੂੰ ਲਏ ਜਾਣ ਵਾਲੇ ਸਿਲੈਕਸ਼ਨ ਟੈਸਟ ਲਈ ਵਿਦਿਆਰਥੀਆਂ ਦੀ ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ।                ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਛੇਵੀਂ ਜਮਾਤ ਵਿੱਚ ਦਾਖ਼ਲੇ ਲਈ ਸਿਲੈਕਸ਼ਨ ਟੈਸਟ ਵਾਸਤੇ 16 ਸਤੰਬਰ 2024 ਤੱਕ ਆਨਲਾਈਨ ਰਜਿਸਟਰੇਸ਼ਨ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਟੈਸਟ ਲਈ ਰਜਿਸਟਰੇਸ਼ਨ ਆਨਲਾਈਨ ਮਾਧਿਅਮ ਰਾਹੀਂ ਕੀਤੀ ਜਾ ਰਹੀ ਹੈ, ਜਿਸ ਲਈ ਲਿੰਕ ਐਨਵੀਐਸ ਵੈਬਸਾਈਟ www.navodaya.gov.in 'ਤੇ ਉਪਲਬਧ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਇਸੇ ਵੈਬਸਾਈਟ ਤੋਂ ਪ੍ਰਾਪਤ ਕੀਤੀ ਜਾ ਸਕਦੀ ਹੈ।         ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਿਦਿਆਲਿਆ ਵੱਲੋਂ ਵਿਦਿਆਰਥੀਆਂ ਨੂੰ ਮੁਫ਼ਤ ਮਿਆਰੀ ਸਿੱਖਿਆ ਤੋਂ ਇਲਾਵਾ ਬੱਚਿਆਂ ਦੇ ਸਰਵਪੱਖੀ ਵਿਕਾਸ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ...
28 ਤੇ 30 ਅਗਸਤ ਨੂੰ ਲੱਗਣ ਵਾਲੇ ਕੈਂਪ ਦਫਤਰੀ ਰੁਝੇਵਿਆਂ ਕਾਰਨ ਮੁਲਤਵੀ-ਡਿਪਟੀ ਕਮਿਸ਼ਨਰ

28 ਤੇ 30 ਅਗਸਤ ਨੂੰ ਲੱਗਣ ਵਾਲੇ ਕੈਂਪ ਦਫਤਰੀ ਰੁਝੇਵਿਆਂ ਕਾਰਨ ਮੁਲਤਵੀ-ਡਿਪਟੀ ਕਮਿਸ਼ਨਰ

National, Politics, Punjab
ਮੋਗਾ 27 ਅਗਸਤ ‘ਆਪ ਸਰਕਾਰ ਆਪ ਦੇ ਦੁਆਰ’ ਤਹਿਤ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸਦਾ ਅਗਾਉਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਸੀ। ਦਫਤਰੀ ਰੁਝੇਵਿਆਂ ਕਾਰਨ ਜ਼ਿਲ੍ਹੇ ਅੰਦਰ ਲੱਗ ਲਗਾਏ ਜਾ ਰਹੇ 28 ਤੇ 30 ਅਗਸਤ ਦੇ ਕੈਂਪਾਂ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ 28 ਨੂੰ ਭਿੰਡਰ ਖੁਰਦ ਅਤੇ 30 ਅਗਸਤ ਨੂੰ ਪਿੰਡ ਰੌਂਤਾ ਵਿਖੇ ਇਹ ਕੈਂਪ ਲਗਾਏ ਜਾਣੇ ਸਨ। ਲੋਕਾਂ ਨੂੰ ਆਪ ਸਰਕਾਰ ਆਪ ਦੇ ਦੁਆਰ ਸਕੀਮ ਦਾ ਲਾਹਾ ਦੇਣ ਲਈ ਪਿੰਡ ਪੱਧਰੀ ਕੈਂਪਾਂ ਦਾ ਨਵਾਂ ਸ਼ਡਿਊਲ ਜਲਦੀ ਜਾਰੀ ਕੀਤਾ ਜਾਵੇਗਾ।...
ਵਿਧਾਇਕ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ 89 ਲੱਖ ਦੀ ਲਾਗਤ ਨਾਲ ਬਣੀ ਪਾਈਪਲਾਈਨ ਦਾ ਉਦਘਾਟਨ ਕੀਤਾ

ਵਿਧਾਇਕ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ 89 ਲੱਖ ਦੀ ਲਾਗਤ ਨਾਲ ਬਣੀ ਪਾਈਪਲਾਈਨ ਦਾ ਉਦਘਾਟਨ ਕੀਤਾ

National, Politics, Punjab
ਬੁਢਲਾਡਾ/ਮਾਨਸਾ, 26 ਅਗਸਤ:    ਖੇਤੀਬਾੜੀ ਕਿੱਤੇ ਦੇ ਵਿਕਾਸ ਨਾਲ ਹੀ ਦੇਸ਼ ਦੀ ਆਰਥਿਕ ਤਰੱਕੀ ਸੰਭਵ ਹੁੰਦੀ ਹੈ, ਜਿਸ ਦੇ ਲਈ ਕਿਸਾਨਾਂ ਨੂੰ ਮੁੱਢਲੀਆਂ ਸਹੂਲਤਾਂ ਦੇਣੀਆਂ ਲਾਜ਼ਮੀ ਹਨ। ਮੁੱਖ ਮੰਤਰੀ ਸ੍ਰ . ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਹਰੇਕ ਖੇਤ ਤੱਕ ਪਹੁੰਚਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ, ਪੰਜਾਬ ਪਿ੍ੰਸੀਪਲ ਬੁੱਧ ਰਾਮ ਨੇ ਪਿੰਡ ਮੰਢਾਲੀ ਵਿਖੇ ਪਾਈਪ ਲਾਈਨ ਦੇ ਉਦਘਾਟਨ ਮੌਕੇ ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ।    ਉਨ੍ਹਾਂ ਕਿਹਾ ਕਿ ਇਸ ਪਾਈਪ ਲਾਈਨ ਦੀ ਲੰਬਾਈ 3145 ਮੀਟਰ ਹੈ, ਜਿਸ ਉਪਰ 89 ਲੱਖ ਰੁਪੈ ਖਰਚ ਆਇਆ ਹੈ।ਇਸ ਪਾਈਪ ਲਾਈਨ ਦੇ ਮੁਕੰਮਲ ਹੋਣ ਨਾਲ ਤਕਰੀਬਨ ਤਿੰਨ- ਚਾਰ ਸੌ ਏਕੜ ਨੂੰ ਨਹਿਰੀ ਪਾਣੀ ਮਿਲੇਗਾ।ਉਨ੍ਹਾਂ ਕਿਹਾ ਕਿ ਬਾਕੀ ਰਹਿੰਦੇ ਰਕਬੇ ਨੂੰ ਵੀ ਨਹਿਰੀ ਪਾਣੀ ਅਗਲੇ ਸਾਲ ਤੱਕ ਪਾਈਪ ਲਾਈਨ ਰਾਹੀਂ ਮਿਲਣ ਲੱਗ ਜਾਵੇਗਾ ।      ਇਸ ਉਪਰੰਤ ਉਨ੍ਹਾਂ ਵੱਲੋਂ ਰਮਦਾਸੀਆ ਭਾਈਚਾਰੇ ਦੀ ਧਰਮਸ਼ਾਲਾ ਵਿੱਚ 11 ਲੱਖ ਰੁਪਏ ਦੀ ਲਾਗਤ ਨਾਲ ...

ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਡੇਰਾਬੱਸੀ ਬਲਾਕ ਦੇ ਪਿੰਡ ਜੰਡਲੀ ਵਿਖੇ 27 ਅਗਸਤ ਨੂੰ ਲਗਾਇਆ ਜਾਵੇਗਾ ਕੈਂਪ

National, Politics, Punjab
ਡੇਰਾਬੱਸੀ, 26 ਅਗਸਤ, 2024: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਖੱਜਲ ਖੁਆਰੀ ਤੋਂ ਬਚਾਉਣ ਲਈ ਉਨ੍ਹਾਂ ਦੇ ਘਰ, ਪਿੰਡ/ਵਾਰਡ ਵਿੱਚ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਕੰਮ ਨਿਪਟਾਉਣ ਵਿੱਚ ਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਸੁਵਿਧਾ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਪਾਂ ਦੀ ਲੜੀ ਵਜੋਂ 27 ਅਗਸਤ ਨੂੰ ਡੇਰਾਬੱਸੀ ਬਲਾਕ ਦੇ ਪਿੰਡ ਜੰਡਲੀ ਦੇ (ਕਮਿਊਨਿਟੀ ਸੈਂਟਰ) ਵਿੱਚ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦਾ ਸਮਾਂ ਸਵੇਰੇ 10.00 ਵਜੇ ਤੋਂ ਦੁਪਿਹਰ 1.00 ਵਜੇ ਤੱਕ ਦਾ ਹੋਵੇਗਾ। ਇਸ ਕੈਂਪ ਵਿੱਚ ਪਿੰਡ ਅੰਬਛਪਾ, ਟਰੜਕ, ਝੁਵਾਸਾ, ਸਿਉਲੀ, ਭੂਖੜੀ, ਖੇੜੀ ਜੱਟਾਂ ਅਤੇ ਜਿਊਲੀ ਦੇ ਵਸਨੀਕ ਆਪਣੀਆਂ ਮੁਸਕਿਲਾਂ/ਸਮੱਸਿਆਵਾਂ ਲਈ ਅਰਜ਼ੀਆਂ ਦੇ ਸਕਦੇ ਹਨ। ਕੈਂਪ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਹਿਮਾਂਸ਼ੂ ਗੁਪਤਾ ਵੱਲੋਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉਨ੍ਹਾਂ ਦੇ ਸਰਕਾਰ ਨਾਲ ਸਬੰਧਤ ਸਰਕਾਰੀ ਕੰਮਾਂ ਨੂੰ ਬਿਨ੍ਹਾਂ ਕਿਸੇ ਮੁਸ਼ਕਲ ਦੇ ਨੇਪਰੇ ਚਾੜ੍ਹਨ ਲਈ ‘...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਿੰਡ ਭਨਵਾਲ ਅੰਦਰ 70 ਲੱਖ ਰੁਪਏ ਦੀ ਲਾਗਤ ਵਾਲੀ ਵਾਟਰ ਸਪਲਾਈ ਪ੍ਰਣਾਲੀ ਦਾ ਰੱਖਿਆ ਨੀਹ ਪੱਥਰ

National, Politics, Punjab
ਚੰਡੀਗੜ੍ਹ/ਪਠਾਨਕੋਟ, 26 ਅਗਸਤ:  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹਰ ਖੇਤਰ ਵਿੱਚ ਲੋਕ ਪੱਖੀ ਫੈਸਲੇ ਲਏ ਜਾ ਰਹੇ ਹਨ ਚਾਹੇ ਪੰਜਾਬ ਅੰਦਰ ਨੌਕਰੀਆਂ ਦਾ ਸਵਾਲ ਹੋਵੇ, ਮੁਫਤ ਬਿਜਲੀ ਦਾ ਸਵਾਲ ਹੋਵੇ ਜਾਂ ਪੰਜਾਬ ਅੰਦਰ ਸੜਕ ਸੁਰੱਖਿਆ ਫੋਰਸ ਦਾ ਸਵਾਲ ਹੋਵੇ। ਖ਼ਾਸ ਕਰਕੇ ਪਿੰਡਾਂ ਦੇ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸੂਬੇ ਦੇ ਖੁਰਾਕ, ਸਿਵਲ ਸਪਲਾਈ, ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਪਿੰਡ ਭਨਵਾਲ ਵਿਖੇ ਵਾਟਰ ਸਪਲਾਈ ਦਾ ਨੀਹ ਪੱਧਰ ਰੱਖਣ ਮਗਰੋਂ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਬਹੁਤ ਜਲਦੀ ਪੂਰੇ ਪੰਜਾਬ ਅੰਦਰ ਰਾਸ਼ਨ ਕਾਰਡ ਬਣਾਉਣ ਦੀ ਪ੍ਰਕਿਰਿਆ ਦਾ ਆਰੰਭ ਕੀਤਾ ਜਾ ਰਿਹਾ ਹੈ, ਤਾਂ ਜੋ ਕੋਈ ਵੀ ਲਾਭਪਾਤਰੀ ਕਾਰਡ ਤੋਂ ਵਾਂਝਾ ਨਾ ਰਹਿ ਸਕੇ। ਪਿੰਡ ਭਨਵਾਲ ਅੰਦਰ ਵਾਟਰ ਸਪਲਾਈ ਦਾ ਨੀਹ ਪੱਥਰ ਰੱਖਣ ਮਗਰੋਂ ਉਨ੍ਹਾਂ ਨੇ ਕਿਹਾ ਕਿ ਪਿੰਡ ਭਨਵਾਲ ਦੇ ਲੋਕਾਂ ਦੀ ਸਹੂਲਤ ਲਈ ਕਰੀਬ 70 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦਾ ਨਿਰਮਾਣ ਕੀਤਾ ਜਾਵੇਗ...
ਸਪੀਕਰ ਸੰਧਵਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ

ਸਪੀਕਰ ਸੰਧਵਾਂ ਵੱਲੋਂ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਜਾਰੀ

National, Politics, Punjab
ਫ਼ਰੀਦਕੋਟ 26 ਅਗਸਤ, ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਫ਼ਤੇ ਦੇ ਹਰ ਸੋਮਵਾਰ ਲਗਾਏ ਜਾਂਦੇ ਲੋਕ ਮਿਲਣੀ ਪ੍ਰੋਗਰਾਮਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸੇ ਲੜੀ ਤਹਿਤ ਅੱਜ ਉਨ੍ਹਾਂ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਮੌਜੂਦ ਅਧਿਕਾਰੀਆਂ ਕਰਮਚਾਰੀਆਂ ਨੂੰ ਫੌਰੀ ਹੱਲ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਸੰਧਵਾਂ ਨੇ ਕਿਹਾ ਕਿ ਉਨ੍ਹਾਂ ਦਾ ਇੱਕੋ ਇੱਕ ਮਕਸਦ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਕਿਸੇ ਵੀ ਨੂੰ ਆਪਣੇ ਸਰਕਾਰੀ ਕੰਮਾਂ ਜਾਂ ਹੋਰ ਸਮੱਸਿਆਵਾਂ ਲਈ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਜਦੋਂ ਵੀ ਪਿੰਡ ਸੰਧਵਾਂ ਆਪਣੇ ਗ੍ਰਹਿ ਵਿਖੇ ਆਉਂਦੇ ਹਨ , ਤਾਂ ਉਨ੍ਹਾਂ ਦੀ ਕੋਸ਼ਿਸ਼ ਹੁੰਦੀ ਹੈ ਕਿ ਉਹ ਆਮ ਲੋਕਾਂ ਦੇ ਰੂਬਰੂ ਹੋਣ। ਉਨ੍ਹਾਂ ਅੱਗੇ ਦੱਸਿਆ ਕਿ ਜੋ ਵੀ ਲੋਕਾਂ ਵੱਲੋਂ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਹਨ, ਨੂੰ ਮੌਕੇ ਤੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਬਾਕੀ ਬਚੀਆ ਸ਼ਿਕਾਇਤਾਂ ਨੂੰ ਸਬੰਧਤ ਵਿਭਾਗ ਦੇ ਨੁਮਾਇੰਦਿਆਂ ਨ...
ਤੀਆਂ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਬੈਠਕ,  ਨਾਮੀ ਕਲਾਕਾਰ ਪਹੁੰਚਣਗੇ ਮੇਲੇ ਵਿੱਚ

ਤੀਆਂ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਹੋਈ ਬੈਠਕ, ਨਾਮੀ ਕਲਾਕਾਰ ਪਹੁੰਚਣਗੇ ਮੇਲੇ ਵਿੱਚ

National, Politics, Punjab
ਸ੍ਰੀ ਮੁਕਤਸਰ ਸਾਹਿਬ, 26 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜ਼ਿਲ੍ਹੇ ਦੇ ਪਿੰਡ ਭਲਾਈਆਣਾ ਵਿਖੇ 28 ਅਗਸਤ ਤੋਂ 30 ਅਗਸਤ ਤੱਕ ਪੰਜਾਬੀ ਵਿਰਸੇ ਅਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਤੀਆਂ ਦਾ ਮੇਲਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਦੇ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ. ਸ੍ਰੀ ਸੰਜੀਵ ਕੁਮਾਰ ਨੇ ਭਲਾਈਆਣਾ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ । ਇਸ ਮੌਕੇ ਐਸ.ਡੀ.ਐਮ. ਸ੍ਰੀ ਅਜੀਤ ਪਾਲ ਸਿੰਘ ਅਤੇ ਡੀ.ਐਸ.ਪੀ. ਸ੍ਰੀ ਅਵਤਾਰ ਸਿੰਘ ਰਾਜਪਾਲ ਵੀ ਵਿਸ਼ੇਸ਼ ਤੌਰ ਤੇ ਉਹਨਾਂ ਦੇ ਨਾਲ ਹਾਜ਼ਰ ਸਨ। ਇਸ ਮੌਕੇ ਐਸ.ਡੀ.ਐਮ. ਨੇ ਦੱਸਿਆ ਕਿ ਇਸ ਤੀਆਂ ਦੇ ਮੇਲੇ ਵਿੱਚ ਜਿੱਥੇ ਪੰਜਾਬ ਦੀ ਲੋਕਧਾਰਾ ਦੇ ਵੱਖ-ਵੱਖ ਰੰਗ ਵਿਖਾਈ ਦੇਣਗੇ ਉੱਥੇ ਕੰਵਰ ਗਰੇਵਾਲ, ਗੁਰਲੇਜ ਅਖਤਰ, ਅਫਸਾਨਾ ਖਾਨ ਅਤੇ ਭੋਲਾ ਯਮਲਾ ਜਿਹੇ ਨਾਮੀ ਗਾਇਕ ਵੀ ਆਪਣੀ ਪੇਸ਼ਕਾਰੀ ਦੇਣਗੇ। ਇਸ ਤੋਂ ਬਿਨਾਂ ਪੁਰਾਤਨ ਪਿੰਡ ਦਾ ਦ੍ਰਿਸ਼ ਵੀ ਇੱਥੇ ਵਿਖਾਇਆ ਜਾਏਗਾ ਤਾਂ ਜੋ ਨਵੀਂ ਪੀੜੀ ਨੂੰ ਸਾਡੇ ਵਿਰਾਸਤ ਅਤੇ ਸੱਭਿਆਚਾਰ ਤੋਂ...
ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

National, Politics, Punjab
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 'ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ। ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ...
ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 02 ਸਤੰਬਰ ਤੋਂ

ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 02 ਸਤੰਬਰ ਤੋਂ

Politics, Punjab
ਸ੍ਰੀ ਮੁਕਤਸਰ ਸਾਹਿਬ, 26 ਅਗਸਤ ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾਂ ਦੇ ਭਰਪੂਰ ਯਤਨ ਕਰ ਰਹੀ ਹੈ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮਤੀ ਅਨਿੰਦਰਵੀਰ ਕੌਰ ਬਰਾੜ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 (ਸੀਜ਼ਨ 3) ਦਾ ਆਯੋਜਨ 02 ਸਤੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਲੜੀ ਦੇ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 02 ਸਤੰਬਰ 2024 ਤੋਂ 11 ਸਤੰਬਰ 2024 ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੌਰਾਨ ਫੁੱਟਬਾਲ, ਕਬੱਡੀ (ਨ.ਸ) ਕਬੱਡੀ (ਸ.ਸ), ਖੋਹ ਖੋਹ, ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ) ਖੇਡਾਂ ਵੱਖ-ਵੱਖ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਉਨ...
ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

National, Politics, Punjab
ਚੰਡੀਗੜ੍ਹ, 26 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ 'ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉ...