ਡਾਕਟਰੀ ਪੇਸ਼ੇਵਰਾਂ ਵਿਰੁੱਧ ਹਿੰਸਾ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਬਲਬੀਰ ਸਿੰਘ
ਚੰਡੀਗੜ੍ਹ, 10 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਹਿੰਸਾ ਪ੍ਰਤੀ ਜ਼ੀਰੋ-ਟਾਲਰੈਂਸ ਨੀਤੀ ਦਹੁਰਾਉਂਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਪੱਸ਼ਟ ਤੌਰ 'ਤੇ ਕਿਹਾ ਕਿ ਸਿਹਤ ਸੰਭਾਲ ਪੇਸ਼ੇਵਰਾਂ ਵਿਰੁੱਧ ਕਿਸੇ ਵੀ ਕਿਸਮ ਦੀ ਹਿੰਸਾ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਇਸ ਸਬੰਧੀ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।
ਮੈਡੀਕਲ ਪੇਸ਼ੇਵਰਾਂ ਵਿਰੁੱਧ ਵਧ ਰਹੇ ਹਿੰਸਾ ਦੇ ਮਾਮਲਿਆਂ ਦਾ ਗੰਭੀਰ ਨੋਟਿਸ ਲੈਂਦਿਆਂ, ਸਿਹਤ ਮੰਤਰੀ ਅੱਜ ਸਰਕਾਰੀ ਸਿਹਤ ਸਹੂਲਤਾਂ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੀਡੀਓ ਕਾਨਫਰੰਸਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਸੀਪੀਜ਼/ਐਸਐਸਪੀਜ਼ ਅਤੇ ਸਿਵਲ ਸਰਜਨਾਂ ਨਾਲ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸਕੱਤਰ ਸਿਹਤ ਕੁਮਾਰ ਰਾਹੁਲ, ਸਕੱਤਰ ਸਿਹਤ ਕਮ ਐਮਡੀ ਐਨਐਚਐਮ ਡਾ. ਅਭਿਨਵ ਤ੍ਰਿਖਾ, ਐਮਡੀ ਪੀਐਚਐਸਸੀ ਵਰਿੰਦਰ ਕੁਮਾਰ ਸ਼ਰਮਾ ਅਤੇ ਡਾਇਰੈਕਟਰ ਸਿਹਤ...







