ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਚੋਂ ਨਿਕਲਦਾ ਹੈ-ਸੰਧਵਾਂ
ਵਿਧਾਇਕ ਸ. ਸੇਖੋਂ ਵੱਲੋਂ ਕਿਤਾਬ ਹਾੜੀ ਦੀਆਂ ਸ਼ਿਫਾਰਸ਼ਾਂ ਰਿਲੀਜ
ਫਰੀਦਕੋਟ 10 ਸਤੰਬਰ () ਪੰਜਾਬ ਦੀ ਤਰੱਕੀ, ਕਿਸਾਨਾਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਖੁਸ਼ਹਾਲੀ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਨਵੀਂ ਖੇਤੀ ਨੀਤੀ ਦਾ ਐਲਾਨ ਕੀਤਾ ਜਾਵੇਗਾ, ਜਿਸ ਨਾਲ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵੱਲ ਇਤਿਹਾਸਕ ਪਹਿਲ ਹੋਵੇਗੀ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਲ੍ਹਾ ਪੱਧਰੀ ਕਿਸਾਨ ਮੇਲੇ ਵਿੱਚ ਕਿਸਾਨਾਂ ਦੇ ਇੱਕਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਵੀ.ਸੀ ਡਾ. ਐਸ. ਐਸ. ਗੋਸਲ, ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਖੇਤੀ ਵਿਗਿਆਨੀ ਤੇ ਕਿਸਾਨ ਹਾਜ਼ਰ ਸਨ।
ਆਪਣੇ ਸੰਬੋਧਨ ਵਿੱਚ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਦੇਸ਼ ਵੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨਾਂ ਦੇ ਖੇਤਾਂ ਵਿੱਚੋਂ ਨਿਕਲਦਾ ਹੈ ਪਰ ਇਸ ਗੱਲ ਦਾ ਅਫਸੋਸ ਹੈ ਕਿ ਹੁਣ ਤੱਕ ਕੇਂਦਰ ਸਰਕ...







