Thursday, March 12
Shadow

Politics

23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ

23 ਤੋ 29 ਨਵੰਬਰ ਤੱਕ ਵਿਰਾਸਤ ਏ ਖਾਲਸਾ ਵਿੱਚ ਗੁਰੂ ਸਾਹਿਬ ਦੇ ਜੀਵਨ ਫਲਸਫੇ, ਲਾਸ਼ਾਨੀ ਸ਼ਹਾਦਤ ਨੂੰ ਡਰੋਨ ਸ਼ੋਅ ਰਾਹੀ ਦਰਸਾਇਆ ਜਾਵੇਗਾ- ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 17 ਨਵੰਬਰ () ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਹੈ ਕਿ ਉੱਤਰੀ ਭਾਰਤ ਵਿਚ ਪਹਿਲੀ ਵਾਰ 500 ਡਰੋਨ ਰਾਹੀ 23 ਤੋ 29 ਨਵੰਬਰ ਤੱਕ ਵਿਸ਼ਵ ਪ੍ਰਸਿੱਧ ਵਿਰਾਸਤ ਏ ਖਾਲਸਾ ਵਿੱਚ ਨੋਵੇਂ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ ਅਤੇ ਲਾਸ਼ਾਨੀ ਸ਼ਹਾਦਤ ਨੂੰ ਦਰਸਾਉਦੇ ਡਰੋਨ ਸ਼ੋਅ ਵਿਖਾਈ ਜਾਣਗੇ। ਜਿਸ ਦੇ ਲਈ ਵਿਆਪਕ ਪੱਧਰ ਤੇ ਤਿਆਰੀਆਂ ਕੀਤੀਆ ਜਾ ਰਹੀਆਂ ਹਨ।       ਕੈਬਨਿਟ ਮੰਤਰੀ ਨੇ ਦੱਸਿਆ ਕਿ ਹਿੰਦ ਦੀ ਚਾਦਰ ਨੋਵੇਂ ਪਾਤਸ਼ਾਹ ਦੀ 350ਵੀਂ ਸ਼ਹੀਦੀ ਸ਼ਤਾਬਦੀ ਨੂੰ ਪੰਜਾਬ ਸਰਕਾਰ ਵੱਲੋਂ ਬਹੁਤ ਹੀ ਸ਼ਰਧਾ ਤੇ ਧਾਰਮਿਕ ਭਾਵਨਾ ਨਾਲ ਮਨਾਉਣ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਦੱਸਿਆ ਕਿ ਸੰਤਾਂ ਮਹਾਪੁਰਸ਼ਾ ਵੱਲੋਂ ਸ੍ਰੀਨਗਰ, ਗੁਰਦਾਸਪੁਰ, ਫਰੀਦਕੋਟ ਅਤੇ ਤਲਵੰਡੀਸਾਬੋ ਤੋਂ ਚਾਰ ਵਿਸ਼ਾਲ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਰਹੇ ਹਨ। ਇਸ ਤੋ ਇਲਾਵਾ ਗੁਰਦੁਆਰਾ ਬਿਬਾਨਗੜ੍ਹ ਸਾਹਿਬ ਕੀਤਰਪੁਰ ਸਾਹਿਬ ਤੋ 24 ਨਵੰਬਰ ਨੂੰ ਗੁਰਦੁਆਰਾ ਸੀਸ਼ ਗੰਜ ਸਾਹਿਬ ਸ੍ਰੀ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਾਗਮ ਮੌਕੇ ਉੱਚ ਪੱਧਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ – ਡਾ. ਬਲਬੀਰ ਸਿੰਘ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਸਮਾਗਮ ਮੌਕੇ ਉੱਚ ਪੱਧਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦੀ ਮੁੱਖ ਤਰਜੀਹ – ਡਾ. ਬਲਬੀਰ ਸਿੰਘ

National, Politics, Punjab
ਰੂਪਨਗਰ, 17 ਨਵੰਬਰ: ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਕਿਸੇ ਵੀ ਸ਼ਰਧਾਲੂ ਨੂੰ ਸਿਹਤ ਸੇਵਾਵਾਂ ਸਬੰਧੀ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਨੇ ਅੱਜ ਮਿੰਨੀ ਸਕੱਤਰੇਤ ਦਫਤਰ, ਡਿਪਟੀ ਕਮਿਸ਼ਨਰ ਰੂਪਨਗਰ ਵਿਖੇ ਇੱਕ ਮਹੱਤਵਪੂਰਨ ਅਤੇ ਜਰੂਰੀ ਮੀਟਿੰਗ ਦੀ ਪ੍ਰਧਾਨਗੀ ਕਰਨ ਮੌਕੇ ਕੀਤਾ। ਇਸ ਮੀਟਿੰਗ ਵਿੱਚ ਸਿਹਤ ਵਿਭਾਗ ਦੇ ਰਾਜ ਪੱਧਰ ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪੱਧਰ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਉਨ੍ਹਾਂ ਸਮਾਗਮਾਂ ਦੌਰਾਨ ਲੱਖਾਂ ਦੀ ਤਾਦਾਦ ਵਿੱਚ ਆਉਣ ਵਾਲੀ ਸੰਗਤ ਨੂੰ ਸੁਚਾਰੂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮੰਤਵ ਤਹਿਤ ਸਿਹਤ ਵਿਭਾਗ ਵੱਲੋਂ ਕੀਤੀਆਂ ਜਾ ਰਹੀਆਂ ਤਿਆਰੀਆਂ ਅਤੇ ਪ੍ਰਬੰਧਾਂ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਮਾਗਮ ਸਾਡੇ ਲਈ ਆਦਰ, ...
ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 2 ਕਰੋੜ ਦੇ ਫੰਡ ਸਰਵਪੱਖੀ ਵਿਕਾਸ ਲਈ ਫਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਕਰਵਾਏ ਮੁਹੱਈਆ

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ 2 ਕਰੋੜ ਦੇ ਫੰਡ ਸਰਵਪੱਖੀ ਵਿਕਾਸ ਲਈ ਫਾਜ਼ਿਲਕਾ ਹਲਕੇ ਦੇ ਪਿੰਡਾਂ ਨੂੰ ਕਰਵਾਏ ਮੁਹੱਈਆ

National, Politics, Punjab
ਫਾਜ਼ਿਲਕਾ 17 ਨਵੰਬਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਲਕਿਆਂ ਦੇ ਵਿਕਾਸ ਲਈ ਤੱਤਪਰ ਹੈ। ਸ਼ਹਿਰਾਂ ਦੇ ਪਿੰਡਾਂ ਦੇ ਵਿਕਾਸ ਲਈ ਪੰਜਾਬ ਸਰਕਾਰ ਕੋਲ ਫੰਡਾਂ ਦੀ ਘਾਟ ਨਹੀ ਹੈ, ਸਰਵਪੱਖੀ ਵਿਕਾਸ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡਾਂ ਵਿਖੇ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਨੂੰ 2 ਕਰੋੜ ਰੁਪਏ ਦੇ ਫੰਡ ਜਾਰੀ ਕੀਤੇ। ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੀ ਨੁਹਾਰ ਬਦਲਣ ਲਈ ਪੁਰਜੋਰ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ ਤਾਂ ਜੋ ਪਿੰਡਾਂ ਅੰਦਰ ਬੁਨਿਆਦੀ ਸਹੂਲਤਾਂ ਦੀ ਪੂਰਤੀ ਹੋ ਸਕੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਬਾਹਰਲੀਆਂ ਫਿਰਨੀਆਂ, ਗਲੀਆਂ, ਨਾਲੀਆਂ, ਗੰਦੇ ਪਾਣੀ ਦੀ ਨਿਕਾਸੀ, ਸ਼ਮਸ਼ਾਨ ਘਾਟ ਵਿਖੇ ਲੋੜੀਂਦੇ ਕਾਰਜ ਆਦਿ ਦੀ ਪੂਰਤੀ ਲਈ ਲਗਾਤਾਰ ਪੰਚਾਇਤਾਂ ਨੂੰ ਫੰਡ ਦਿੱਤੇ ਜਾ ਰਹੇ ਹਨ ਤਾਂ ਜੋ ਕੋਈ ਪਿੰਡ ਵਿਕਾਸ ਪੱਖੋਂ ਵਾਂਝਾ ਨਾ ਰਹਿ ਸਕੇ। ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਸ਼ਹਿਰਾਂ ਵਾਂਗ ਪ...
ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ, ਦਰਿਆਈ ਪਾਣੀਆਂ ’ਤੇ ਸਿਰਫ ਪੰਜਾਬ ਦਾ ਹੱਕ-ਮੁੱਖ ਮੰਤਰੀ ਵੱਲੋਂ ਕੇਂਦਰੀ ਮੰਤਰੀ ਅਮਿਤ ਸ਼ਾਹ ਅੱਗੇ ਮੁੜ ਦਾਅਵਾ ਪੇਸ਼

National, Politics, Punjab
ਫਰੀਦਾਬਾਦ (ਹਰਿਆਣਾ), 17 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਵਿੱਚ ਚੰਡੀਗੜ੍ਹ, ਪੰਜਾਬ ਯੂਨੀਵਰਸਿਟੀ ਅਤੇ ਦਰਿਆਈ ਪਾਣੀਆਂ ’ਤੇ ਜ਼ੋਰਦਾਰ ਢੰਗ ਨਾਲ ਦਾਅਵਾ ਪੇਸ਼ ਕੀਤਾ ਅਤੇ ਦੇਸ਼ ਵਿੱਚ ਸਹੀ ਮਾਅਨਿਆਂ ਵਿੱਚ ਸੰਘੀ ਢਾਂਚੇ ਦੀ ਵਕਾਲਤ ਕੀਤੀ। ਇਹ ਮੁੱਦੇ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਸਪੱਸ਼ਟ ਤੌਰ ’ਤੇ ਉਨ੍ਹਾਂ ਖੇਤਰਾਂ ਦੀ ਹੱਦਬੰਦੀ ਕੀਤੀ ਹੈ, ਜਿਸ ਵਿੱਚ ਕੇਂਦਰ ਤੇ ਰਾਜਾਂ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਦੀ ਇਜਾਜ਼ਤ ਹੈ। ਉਨ੍ਹਾਂ ਕਿਹਾ ਕਿ ਸੰਘਵਾਦ ਸਾਡੇ ਸੰਵਿਧਾਨ ਦੇ ਬੁਨਿਆਦੀ ਸਿਧਾਂਤਾਂ ਵਿੱਚੋਂ ਇਕ ਹੈ ਪਰ ਬਦਕਿਸਮਤੀ ਨਾਲ ਪਿਛਲੇ 75 ਸਾਲਾਂ ਵਿੱਚ ਇਸ ਅਧਿਕਾਰ ਦੇ ਕੇਂਦਰੀਕਰਨ ਦਾ ਰੁਝਾਨ ਹਾਵੀ ਰਿਹਾ ਹੈ। ਚੰਡੀਗੜ੍ਹ ਨੂੰ ਪੰਜਾਬ ਹਵਾਲੇ ਕਰਨ ਦੀ ਜ਼ੋਰਦਾਰ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 1970 ਵਿੱਚ ਹੋਏ ਇੰਦਰਾ ਗਾਂਧੀ ਸਮਝੌਤੇ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ "ਚੰਡੀਗੜ੍ਹ ਦਾ ਰਾਜਧਾਨੀ ਪ੍ਰੋਜੈਕਟ ਖੇਤਰ ਸਮੁੱਚੇ ਤੌਰ 'ਤੇ ਪੰਜਾਬ ਨੂੰ ਜਾਵੇਗਾ।" ਇਹ ਕੇਂਦਰ ਸਰਕਾਰ ਦ...

ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਅਤੇ ਫਲਸਫੇ ਨੂੰ ਦਰਸਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ

National, Politics, Punjab
ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸੋਮਵਾਰ ਨੂੰ ਤਰਨਤਾਰਨ, ਮੋਗਾ, ਸ਼ਹੀਦ ਭਗਤ ਸਿੰਘ ਨਗਰ ਅਤੇ ਬਠਿੰਡਾ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ, ਸੂਬੇ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸਥਾਨਕ ਆਗੂਆਂ ਨੇ ਵੱਡੀ ਗਿਣਤੀ ਸੰਗਤ ਸਮੇਤ ਹਾਜ਼ਰੀ ਭਰੀ। ਇੱਕ ਬੁਲਾਰੇ ਨੇ ਦੱਸਿਆ ਕਿ ਤਰਨਤਾਰਨ ਦੇ ਪੁਲਿਸ ਸਟੇਡੀਅਮ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜੇਲ੍ਹ ਤੇ ਆਵਾਜਾਈ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਖੇਮਕਰਨ ਦੇ ਵਿਧਾਇਕ ਸਰਵਣ ਸਿੰਘ ਧੁਨ ਵੱਲੋਂ ਹਾਜ਼ਰੀ ਭਰੀ ਗਈ। ਇਸੇ ਤਰ੍ਹਾਂ ਨਵੀਂ ਅਨਾਜ ਮੰਡੀ ਮੋਗਾ ਵਿਖੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅ ਦੌਰਾਨ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਅੰਮ੍ਰ...

‘ਯੁੱਧ ਨਸ਼ਿਆਂ ਵਿਰੁੱਧ’: 261ਵੇਂ ਦਿਨ, ਪੰਜਾਬ ਪੁਲਿਸ ਨੇ 68 ਨਸ਼ਾ ਤਸਕਰਾਂ ਨੂੰ 2.2 ਕਿਲੋਗ੍ਰਾਮ ਹੈਰੋਇਨ, 1.88 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 261ਵੇਂ ਦਿਨ ਪੰਜਾਬ ਪੁਲਿਸ ਨੇ ਸੋਮਵਾਰ ਨੂੰ 313 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਨਾਲ ਸੂਬੇ ਭਰ ਵਿੱਚ 68 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ 57 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 261 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,969 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 11 ਕਿਲੋ ਭੁੱਕੀ, 2168 ਨਸ਼ੀਲੀਆਂ ਗੋਲੀਆਂ ਅਤੇ 1.88 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੋਧੀ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ...
ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ

ਪੰਜਾਬ ਕੈਬਨਿਟ ਵੱਲੋਂ ‘ਨਵੀਂ ਦਿਸ਼ਾ’ ਯੋਜਨਾ ਨੂੰ ਹਰੀ ਝੰਡੀ: ਔਰਤਾਂ ਦੀ ਸਿਹਤ ਲਈ ਵੱਡਾ ਫੈਸਲਾ — ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 17 ਨਵੰਬਰ: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਮ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ ਉਦੇਸ਼ ਰਾਜ ਭਰ ਵਿੱਚ ਇੱਕ ਭਰੋਸੇਮੰਦ, ਸੁਚਾਰੂ ਅਤੇ ਪਾੜਾ ਰਹਿਤ ਲਾਗੂਕਰਨ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਹੈ। ਸੁਧਾਰ ਕੀਤੀ ਯੋਜਨਾ ਦੇ ਤਹਿਤ, ਲੋੜਵੰਦ ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਨੈਪਕਿਨ ਨਿਯਮਿਤ ਤੌਰ ’ਤੇ ਆਂਗਣਵਾੜੀ ਕੇਂਦਰਾਂ ਰਾਹੀਂ ਵੰਡੇ ਜਾਣਗੇ। ਪ੍ਰਤੀ ਆਂਗਣਵਾੜੀ ਕੇਂਦਰ 50 ਲਾਭਪਾਤਰੀਆਂ ਦੇ ਟੀਚੇ ਅਧੀਨ, ਹਰ ਮਹੀਨੇ ਘੱਟੋ-ਘੱਟ 13,65,700 ਔਰਤਾਂ ਨੂੰ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਗਿਣਤੀ ਹੋਰ ਵਧਾਉਣ ਲਈ ਵੀ ਯਤਨ ਕੀਤੇ ਜਾਣਗੇ ਤਾਂ ਜੋ ਹਰ ਔਰਤ ਤੱਕ ਇਹ ਸਹੂਲਤ ਪਹੁੰਚੇ। ਯੋਜਨਾ ਦੇ ਸੁਚਾਰੂ ਲਾਗੂਕਰਨ ਲਈ ਪੰਜਾਬ ਕੈਬਨਿਟ ਨੇ ₹53 ਕਰੋੜ ਦੀ ਰਕਮ ...
ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

ਮੁੱਖ ਮੰਤਰੀ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ ਮੌਕੇ ਸਰਾਭਾ ਪਿੰਡ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ

National, Politics, Punjab
ਸਰਾਭਾ (ਲੁਧਿਆਣਾ), 16 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਸ਼ਹੀਦ ਦੇ ਜੱਦੀ ਪਿੰਡ ਸਰਾਭਾ ਲਈ 45.84 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਅੱਜ ਇੱਥੇ ਰਾਜ ਪੱਧਰੀ ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਦੇ ਸਤਿਕਾਰ ਵਿੱਚ ਪਿੰਡ ਸਰਾਭਾ ਲਈ 45 ਕਰੋੜ 84 ਲੱਖ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਰਾਹੀਂ ਪਿੰਡ ਦੇ ਬੁਨਿਆਦੀ ਢਾਂਚੇ, ਪੀਣ ਵਾਲਾ ਸਾਫ ਪਾਣੀ, ਖੇਡਾਂ, ਰੱਖਿਆ ਸਿਖਲਾਈ ਸਮੇਤ ਹੋਰ ਸਹੂਲਤਾਂ ਦਿੱਤੀਆਂ ਜਾਣਗੀਆਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਸ਼ਹੀਦ ਦੇ ਜੱਦੀ ਪਿੰਡ ਨੂੰ ਮਾਡਲ ਪਿੰਡ ਵਜੋਂ ਵਿਕਸਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਇਸ ਮੌਕੇ ਮੁੱਖ ਮੰਤਰੀ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਰਧਾਂਜਲੀ ਦਿੰਦਿਆਂ ਉਸ ਦੇ ਸਾਥੀਆਂ ਸ਼ਹੀਦ ਵਿਸ਼ਨੂੰ ਗਣੇਸ਼ ਪਿੰਗਲੇ, ਬਖਸ਼ੀਸ਼ ਸਿੰਘ, ਜਗਤ ਸਿੰਘ, ਸ...
‘ਯੁੱਧ ਨਸ਼ਿਆਂ ਵਿਰੁੱਧ’: 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 260ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 72 ਨਸ਼ਾ ਤਸਕਰ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 260ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 46 ਐਫਆਈਆਰਜ਼ ਦਰਜ ਕਰਕੇ 72 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 260 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,855 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ, 215 ਨਸ਼ੀਲੀਆਂ ਗੋਲੀਆਂ ਅਤੇ 1.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5...
ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

National, Politics, Punjab
ਚੰਡੀਗੜ੍ਹ, 16 ਨਵੰਬਰ:– ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਨਲਿਨ, ਜੋ 67 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ "ਹਿਮ ਪ੍ਰਭਾ" ਅਖ਼ਬਾਰ ਦੇ ਮਾਲਕ ਅਤੇ ਸੰਪਾਦਕ ਸਨ। ਉਹ ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਵੀ ਰਹੇ ਸਨ। ਉਨ੍ਹਾਂ ਦੇ ਪਰਿਵਾਰ ਵਿੱਚ ਪਤਨੀ, ਇੱਕ ਪੁੱਤਰ, ਨੂੰਹ ਅਤੇ ਪੋਤਾ-ਪੋਤੀ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਸ. ਬੈਂਸ ਨੇ ਪੱਤਰਕਾਰੀ, ਧਾਰਮਿਕ ਅਤੇ ਸਮਾਜਿਕ ਗਤੀਵਿਧੀਆਂ ਦੇ ਖੇਤਰ ਵਿੱਚ ਸ੍ਰੀ ਨਲਿਨ ਅਚਾਰੀਆ ਦੇ ਬਹੁਪੱਖੀ ਯੋਗਦਾਨ ਨੂੰ ਚੇਤੇ ਕੀਤਾ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰੈਸ ਕਲੱਬ ਦੀ ਪ੍ਰਧਾਨਗੀ ਅਤੇ “ਹਿਮ ਪ੍ਰਭਾ” ਵਿੱਚ ਸਟੀਕ ਅਗਵਾਈ ਨਾਲ ਉਨ੍ਹਾਂ ਨੇ ਅਮਿੱਟ ਛਾਪ ਛੱਡੀ ਹੈ। ਦੁਖੀ ਪਰਿਵਾਰ ਅਤੇ ਸਕੇ-ਸੰਬੰਧੀਆਂ ਨਾਲ ਦਿਲੀਂ ਹਮਦਰਦੀ ਜ਼ਾਹਰ ਕਰਦਿਆਂ  ਸ. ਹਰਜੋਤ ਸਿੰਘ ਬੈਂਸ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀਂ ਨਿਵਾਸ ਦੇਣ ਅਤੇ ਉਨ੍ਹਾਂ ਦੇ ਪਰ...