Wednesday, March 11
Shadow

Politics

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼

ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਲਈ ਸਾਫ ਸਫਾਈ ਵੱਲ ਵਿਸ਼ੇਸ ਧਿਆਨ ਦਿੱਤਾ ਜਾਵੇ; ਸਥਾਨਕ ਸਰਕਾਰਾਂ ਮੰਤਰੀ ਨੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨੂੰ ਦਿੱਤੇ ਨਿਰਦੇਸ਼

National, Politics, Punjab
ਚੰਡੀਗੜ੍ਹ, 22 ਅਗਸਤ : ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਬਲਕਾਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਪੰਜਾਬ ਦੇ ਸ਼ਹਿਰਾਂ ਨੂੰ ਕੂੜਾ ਮੁਕਤ ਬਣਾਉਣ ਅਤੇ ਸੀਵਰੇਜ ਦੀ ਸਫਾਈ, ਸਟਰੀਟ ਲਾਈਟਾਂ ਦੀ ਵਰਕਿੰਗ ਕੰਡੀਸ਼ਨ ਯਕੀਨੀ ਬਣਾਉਣਾ ਅਤੇ ਸਵੱਛ ਪਾਣੀ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਅੱਜ ਮਿਉਸੀਪਲ ਭਵਨ ਵਿਖੇ ਨਗਰ ਕੌਂਸਲ/ਨਗਰ ਪੰਚਾਇਤਾਂ ਅਤੇ ਇੰਪਰੂਵਮੈਂਟ ਟਰੱਸਟ ਦੇ ਕਾਰਜ ਸਾਧਕ ਅਫਸਰਾਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬੇ ਦੇ ਸ਼ਹਿਰਾਂ ਨੂੰ ਸਾਫ ਸੁਥਰਾ ਅਤੇ ਕੂੜਾ ਮੁਕਤ ਕਰਨ ਲਈ ਸਾਫ ਸਫਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕੂੜੇ ਦੇ ਢੇਰ ਪਏ ਹਨ ਤਾਂ ਇਹਨਾਂ ਨੂੰ ਜਲਦ ਤੋ ਜਲਦ ਸਫਾਈ ਕਰਵਾਕੇ ਇਸ ਕੂੜੇ ਨੂੰ ਪ੍ਰੋਸੈਸਿੰਗ ਪਲਾਂਟਾ ਵਿੱਚ ਭੇਜਕੇ ਪ੍ਰੋਸੈਸ ਕੀਤਾ ਜਾਵੇ ਤਾਂ ਜੋ ਸ਼ਹਿਰਾਂ ਨੂੰ ਸਾਫ ਸੁਥਰਾ ਅਤ...
ਸਰਕਾਰੀ ਹਾਈ ਸਕੂਲ ਨਿਜ਼ਾਮ ਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਲਈ ਲਗਾਏ ਗਏ ਫ਼ਲਦਾਰ ਤੇ ਛਾਂ-ਦਾਰ ਬੂਟੇ

ਸਰਕਾਰੀ ਹਾਈ ਸਕੂਲ ਨਿਜ਼ਾਮ ਵਾਲਾ ਵਿਖੇ ਵਾਤਾਵਰਨ ਦੀ ਸੰਭਾਲ ਲਈ ਲਗਾਏ ਗਏ ਫ਼ਲਦਾਰ ਤੇ ਛਾਂ-ਦਾਰ ਬੂਟੇ

National, Politics, Punjab
ਫਿਰੋਜ਼ਪੁਰ 22 ਅਗਸਤ 2024: ਸਰਕਾਰੀ ਹਾਈ ਸਕੂਲ ਨਿਜ਼ਾਮਵਾਲਾ ਵੱਲੋਂ ਵਾਤਾਵਰਨ ਦੀ ਸੰਭਾਲ ਨੂੰ ਮੁੱਖ ਰੱਖਦੇ ਹੋਏ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਰੱਖਣ ਦੇ ਮੰਤਵ ਨਾਲ ਛਾਂ-ਦਾਰ ਬੂਟੇ ਲਗਾਏ ਗਏ।           ਇਸ ਮੌਕੇ ਹੈੱਡ ਮਾਸਟਰ ਸ਼੍ਰੀ ਮਨਦੀਪ ਸਿੰਘ ਘਈ ਨੇ ਦੱਸਿਆ ਕਿ ਅੱਜ ਦੇ ਸਮੇਂ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਪੌਦੇ ਲਾਉਣ ਦੀ ਜ਼ਰੂਰਤ ਕਿਉਂਕਿ ਰੁੱਖਾਂ ਦੇ ਕੱਟਣ ਕਾਰਨ ਅਤੇ ਪ੍ਰਦੂਸ਼ਣ ਕਾਰਨ ਵਾਤਾਵਰਨ ਪ੍ਰਭਾਵਿਤ ਹੋ ਰਿਹਾ ਹੈ ਅਤੇ ਪਾਣੀ ਦਾ ਪੱਧਰ ਵੀ ਨੀਵਾਂ ਹੁੰਦਾ ਜਾ ਰਿਹਾ ਹੈ। ਇਸ ਲਈ ਜੇਕਰ ਅਸੀਂ ਬੂਟੇ ਲਾਉਣ ਦੇ ਉਪਰਾਲੇ ਕਰਾਂਗੇ ਤਾਂ ਹੀ ਸਾਡਾ ਆਲੇ-ਦੁਆਲੇ ਦਾ ਵਾਤਾਵਰਨ ਸਾਫ਼ ਰਹੇਗਾ।           ਇਸ ਮੌਕੇ ਹੈੱਡ ਟੀਚਰ ਸ਼੍ਰੀ ਕਪਿਲ ਦੇਵ ਨੇ ਕਿਹਾ ਕਿ ਅੱਜ ਦੇ ਸਮੇਂ ਵਾਤਾਵਰਨ ’ਚ ਕਈ ਦੂਸ਼ਿਤ ਰਸਾਇਣਿਕ ਗੈਸਾਂ ਦੀ ਭਰਮਾਰ ਹੋ ਗਈ ਹੈ। ਲੋਕਾਂ ਵੱਲੋਂ ਵੱਡੀ ਤਦਾਦ ਵਿਚ ਰੁੱਖਾਂ ਦੀ ਕਟਾਈ ਕੀਤੀ ਜਾ ਰਹੀ ਹੈ। ਇਹੋ ਜਿਹੇ ਵਾਤਾਵਰਨ ’ਚ ਆਕਸੀਜਨ ਦੀ ਘਾਟ ਕਾਰਨ ਸਾਹ ਲੈਣਾ ਔਖਾ ਹੋ ਜਾਂਦਾ ਹੈ ਤੇ ਕਈ ਭਿਆਨਕ ਬਿਮਾਰੀਆਂ ਪੈਦਾ ਹੁੰਦੀਆਂ ਹਨ। ਜੇਕਰ ਅਸੀਂ ਬੂਟੇ ਲਗਾਉਣ ਦੇ ਉਪਰਾਲੇ ਕ...
ਡਿਪਟੀ ਕਮਿਸ਼ਨਰ ਨੇ ਅਫ਼ਸਰ ਕਲੋਨੀ ’ਚ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਕੀਤਾ ਉਦਘਾਟਨ

ਡਿਪਟੀ ਕਮਿਸ਼ਨਰ ਨੇ ਅਫ਼ਸਰ ਕਲੋਨੀ ’ਚ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਕੀਤਾ ਉਦਘਾਟਨ

Politics, Punjab
ਮਾਨਸਾ, 22 ਅਗਸਤ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਅਫ਼ਸਰ ਕਲੋਨੀ, ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣਾਏ ‘ਹੈਪੀ ਹਰਟਜ਼ ਪਲੇਅ ਸਕੂਲ’ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਸਰਦੂਲਗੜ੍ਹ ਸ੍ਰੀ ਨਿਤੇਸ਼ ਕੁਮਾਰ ਜੈਨ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਕਰੈਚ ਆਮ ਲੋਕਾਂ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਕੰਮ ਕਰਦੇ ਮੁਲਾਜ਼ਮਾਂ ਦੇ ਛੋਟੇ ਬੱਚਿਆਂ ਦੀ ਸਹੂਲਤ ਲਈ ਬਣਾਇਆ ਗਿਆ ਹੈ, ਜਿੱਥੇ ਅੱਜ ਤੋਂ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 06 ਮਹੀਨੇ ਤੋਂ 06 ਸਾਲ ਤੱਕ ਦੇ ਬੱਚਿਆਂ ਨੂੰ ਇਸ ਕਰੈਚ ਵਿਚ ਭਰਤੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਰੈਚ ਵਿਚ ਬੱਚਿਆਂ ਦੀ ਸਹੂਲਤ ਲਈ ਆਕਰਸ਼ਕ ਮਾਹੌਲ, ਖਿਡੌਣੇ, ਬੈਠਣ ਦਾ ਸੁਚੱਜ ਪ੍ਰਬੰਧ, ਏਅਰ ਕੰਡੀਸ਼ਨਰ ਅਤੇ ਬਾਥਰੂਮ ਦੀ ਸੁਵਿਧਾ ਮੁਹੱਈਆ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਕਰੈਚ ਵਿਚ 20 ਬੱਚਿਆਂ ਦੇ ਬੈਠਣ ਦਾ ਪ੍ਰਬੰਧ ਰਹੇਗਾ...
ਨਗਰ ਕੌਂਸਲ ਮਾਨਸਾ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

ਨਗਰ ਕੌਂਸਲ ਮਾਨਸਾ ਵੱਲੋਂ ਸ਼ਹਿਰ ਨੂੰ ਪਲਾਸਟਿਕ ਮੁਕਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ

National, Politics, Punjab
ਮਾਨਸਾ, 22 ਅਗਸਤ: ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਦੀ ਅਗਵਾਈ ਹੇਠ ਨਗਰ ਕੌਂਸਲ, ਮਾਨਸਾ ਦੀ ਟੀਮ ਵੱਲੋ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਪਲਾਸਟਿਕ ਪਿਕਿੰਗ ਡਰਾਈਵ ਚਲਾ ਕੇ ਸਵੱਛਤਾ ਦਾ ਸੁਨੇਹਾ ਦਿੱਤਾ ਗਿਆ। ਇਸ ਦੌਰਾਨ ਕਾਲਜ ਦੇ ਐਨ.ਐਸ.ਐਸ. ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਅਤੇ ਜ਼ਿਲ੍ਹਾ ਪੱਧਰੀ ਖੇਡ ਸਟੇਡੀਅਮ ਵਿੱਚੋ 225 ਕਿਲੋਗ੍ਰਾਮ ਪਲਾਸਟਿਕ ਇਕੱਠਾ ਕੀਤਾ ਗਿਆ, ਜਿਸ ਨੂੰ ਸ਼ਹਿਰ ਅੰਦਰ ਬਣੇ ਐਮ.ਆਰ.ਐੱਫ ਵਿੱਚ ਰੀਸਾਇਕਲ ਕਰਨ ਲਈ ਭੇਜਿਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਕਰਨ ਸਿੰਘ ਅਤੇ ਕਮਿਊਨਟੀ ਫੈਸੀਲੀਟੀਏਟਰ ਸ੍ਰੀ ਜਸਵਿੰਦਰ ਸਿੰਘ ਵੱਲੋ ਪਲਾਸਟਿਕ ਦੀ ਵਰਤੋ ਦੇ ਬੁਰੇ ਪ੍ਰਭਾਵ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਅਜਮੀਤ ਕੌਰ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਪ੍ਰੋ ਅੰਬੇਸ਼ ਭਾਰਦਵਾਜ ਪ੍ਰੋਗਰਾਮ ਅਫ਼ਸਰ ਐਨ.ਐਸ.ਐਸ., ਪ੍ਰੋ. ਬਲਜੀਤ ਸਿੰਘ, ਡਾ. ਸੁਪਨਦੀਪ ਕੌਰ, ਡਾ. ਅਵਿਨ...
ਸਕੂਲ ਆਫ਼ ਐਮੀਨੈਂਸ ਬੋਹਾ ਦੇ ਤਿੰਨ ਵਿਦਿਆਰਥੀਆਂ ਨੇ ਰਾਈਫ਼ਲ ਸ਼ੂਟਿੰਗ ਖੇਡ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ

ਸਕੂਲ ਆਫ਼ ਐਮੀਨੈਂਸ ਬੋਹਾ ਦੇ ਤਿੰਨ ਵਿਦਿਆਰਥੀਆਂ ਨੇ ਰਾਈਫ਼ਲ ਸ਼ੂਟਿੰਗ ਖੇਡ ਵਿੱਚ ਸਕੂਲ ਦਾ ਨਾਮ ਰੌਸ਼ਨ ਕੀਤਾ

National, Politics, Punjab
ਮਾਨਸਾ, 22 ਅਗਸਤ: ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ, ਬੋਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਿੰਦਰ ਸਿੰਘ ਭੁੱਲਰ ਨੇ ਦੱਸਿਆ  ਕਿ ਸਕੂਲ ਦੇ ਵਿਦਿਆਰਥੀਆਂ ਨੇ 68ਵੀਆਂ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਫਫੜੇ ਭਾਈਕੇ ਵਿਖੇ ਜੋਨ ਬੋਹਾ ਵੱਲੋਂ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇੰਨ੍ਹਾਂ ਜ਼ਿਲ੍ਹਾ ਪੱਧਰੀ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਲੜਕਿਆਂ ਦੇ ਅੰਡਰ 14 ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ਵਿੱਚ ਏਕਮਜੋਤ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲੜਕੀਆਂ ਦੇ ਅੰਡਰ 17 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ਵਿੱਚ ਜੈਸਮੀਨ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਲੜਕੀਆਂ ਦੇ ਅੰਡਰ 19 ਉਮਰ ਵਰਗ ਦੇ ਏਅਰ ਰਾਈਫ਼ਲ ਓਪਨ ਸਾਈਟ ਈਵੈਂਟ ਮਨਜੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਬੋਹਾ ਸਕੂਲ ਦੇ ਖਿਡਾਰੀਆਂ ਨੇ ਅੱਜ ਤੱਕ ਰਾਈਫ਼ਲ ਸ਼ੂਟਿੰਗ ਦੇ ਰਾਜ ਪੱਧਰੀ ਮੁਕਾਬਲਿਆਂ ਵਿੱਚ 7 ਤਗਮੇ ਅਤੇ ਰਾਸ਼ਟਰ ਪੱਧਰ ਦੇ ਰਾਈਫ਼ਲ ਸ਼ੂਟਿੰਗ ਮੁਕਾਬਲਿਆਂ ਵਿੱਚ ਇੱਕ...
ਆਤਮਾ ਸਕੀਮ ਅਧੀਨ ਸੈਲਫ਼ ਹੈਲਪ ਗਰੁੱਪ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਬੇਕਰੀ ਦੀ ਟ੍ਰੇਨਿੰਗ ਦਿੱਤੀ ਗਈ

ਆਤਮਾ ਸਕੀਮ ਅਧੀਨ ਸੈਲਫ਼ ਹੈਲਪ ਗਰੁੱਪ ਦੀ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਬੇਕਰੀ ਦੀ ਟ੍ਰੇਨਿੰਗ ਦਿੱਤੀ ਗਈ

National, Politics, Punjab
ਐੱਸ.ਏ.ਐੱਸ. ਨਗਰ, 22 ਅਗਸਤ, 2024: ਆਤਮਾ ਸਕੀਮ ਤਹਿਤ ਜਨਨੀ ਸ਼ਕਤੀ ਸੈਲਫ਼ ਹੈਲਪ ਗਰੁੱਪ ਡੇਰਾਬੱਸੀ ਨੂੰ ਬੇਕਰੀ ਸਬੰਧੀ ਟ੍ਰੇਨਿੰਗ ਦਿਤੀ ਗਈ। ਸੈਲਫ਼ ਹੈਲਪ ਗਰੁੱਪ ਨੂੰ ਆਪਣੀ ਆਮਦਨ ਅਤੇ ਕਾਰਜ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਪ੍ਰੋਫੈਸ਼ਨਲ ਸ਼ੈਫ਼ ਸ਼ਵੇਤਾ ਵੱਲੋਂ ਬੇਕਰੀ ਦੀ ਟ੍ਰੇਨਿੰਗ ਦਿੱਤੀ ਗਈ। ਇਹ ਜਾਣਕਾਰੀ ਦਿੰਦਿਆਂ ਡਾ. ਸ਼ੁੱਭਕਰਨ ਸਿੰਘ ਨੇ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਦੀਆਂ ਹਦਾਇਤਾਂ ‘ਤੇ ਟ੍ਰੇਨਿੰਗ ਦੌਰਾਨ ਡੋਨਟ, ਕੱਪ ਕੇਕਸ ਅਤੇ ਬਿਸਕੁਟ ਬਣਾਉਣ ਦੀ ਮੁਕੰਮਲ ਵਿਧੀ ਬਾਰੇ ਦੱਸਿਆ ਗਿਆ। ਇਸ ਦੇ ਨਾਲ ਹੀ ਕੈਂਪ ਵਿੱਚ ਹਾਜ਼ਰ ਬੀਬੀਆਂ ਨੂੰ ਡਾ. ਪੂਜਾ (ਨਿਊਟ੍ਰਿਸ਼ਨਿਸਟ) ਵੱਲੋਂ ਫੂਡ ਨਿਊਟਰੇਸ਼ਨ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਂਨ੍ਹਾਂ ਵੱਲੋਂ ਦੱਸਿਆ ਗਿਆ ਕਿ ਮੋਟੇ ਅਨਾਜ (ਜਵਾਰ, ਰਾਗੀ, ਬਾਜਰਾ, ਕੋਧਰਾ) ਤੋਂ ਵੀ ਕੱਪ ਕੇਕਸ ਅਤੇ ਡੋਨਟ ਬਣਾਏ ਜਾ ਸਕਦੇ ਹਨ, ਜਿਸ ਨਾਲ ਖਾਣੇ ਦੀ ਗੁਣਵਤਾ ਵਧਾਈ ਜਾ ਸਕਦੀ ਹੈ। ਸ਼ਿਖਾ ਸਿੰਗਲਾ, ਡਿਪਟੀ ਪ੍ਰੋਜੈਕਟ ਡਾਇਰੈਕਟਰ (ਆਤਮਾ) ਨੇ ਇਸ ਕੈਂਪ ਵਿੱਚ ਭਾਗ ਲੈ ਰਹੀਆਂ ਬੀਬੀਆਂ ਨੂੰ ਇਸ ਤਰ੍ਹਾਂ ਦੀਆਂ ਹੋਰ ਟ੍ਰੇਨਿੰਗਾਂ ਦੇਣ ਅਤੇ ਇਸ...
ਫਲਾਂ ਦੇ ਮੰਡੀਕਰਨ ਲਈ ਕਰੇਟਾ ਅਤੇ ਡੱਬਿਆਂ ਤੇ ਪੰਜਾਬ ਸਰਕਾਰ ਦੇ ਰਹੀ ਹੈ 50 ਫੀਸ ਸਬਸਿਡੀ -ਡਿਪਟੀ ਕਮਿਸ਼ਨਰ

ਫਲਾਂ ਦੇ ਮੰਡੀਕਰਨ ਲਈ ਕਰੇਟਾ ਅਤੇ ਡੱਬਿਆਂ ਤੇ ਪੰਜਾਬ ਸਰਕਾਰ ਦੇ ਰਹੀ ਹੈ 50 ਫੀਸ ਸਬਸਿਡੀ -ਡਿਪਟੀ ਕਮਿਸ਼ਨਰ

National, Politics, Punjab
ਫਾਜ਼ਿਲਕਾ 22 ਅਗਸਤ, ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਲਾਂ ਦੇ ਮੰਡੀਕਰਨ ਲਈ ਬਾਗਵਾਨਾਂ ਨੂੰ 50 ਫੀਸਦੀ ਸਬਸਿਡੀ ਤੇ ਕੌਰੂਗੇਟਡ ਡੱਬੇ ਅਤੇ ਪਲਾਸਟਿਕ ਦੀਆਂ ਕਰੇਟਾਂ ਮੁਹਈਆ ਕਰਵਾਈਆਂ ਜਾ ਰਹੀਆਂ ਹਨ। ਬਾਗਬਾਨੀ ਮੰਤਰੀ ਸ੍ਰੀ ਚੇਤਨ ਸਿੰਘ ਜੌੜਾ ਮਾਜਰਾ ਦੇ ਨਿਰਦੇਸ਼ਾਂ ਅਨੁਸਾਰ ਰਾਜ ਵਿੱਚ ਬਾਗਬਾਨੀ ਨੂੰ ਉਤਸਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਦਿੱਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ  ਨੇ ਦੱਸਿਆ ਕਿ ਇੱਕ ਕਿਸਾਨ ਨੂੰ ਵੱਧ ਤੋਂ ਵੱਧ 500 ਕੋਰੋਗੇਟਡ ਡੱਬੇ ਅਤੇ 200 ਪਲਾਸਟਿਕ ਕਰੇਟਾਂ ਲਈ 50 ਫੀਸਦੀ ਸਬਸਿਡੀ ਮਿਲ ਸਕਦੀ ਹੈ। ਇਹ ਡੱਬੇ ਅਤੇ ਕਰੇਟ ਵਿਭਾਗ ਵੱਲੋਂ ਨਿਰਧਾਰਿਤ ਮਾਪ ਦੰਡ ਅਨੁਸਾਰ ਹੋਣੇ ਚਾਹੀਦੇ  ਹਨ। ਪਲਾਸਟਿਕ ਕਰੇਟਾਂ ਇੱਕ ਵਾਰ ਵਰਤੋਂ ਵਾਲੀਆਂ ਹਨ। ਇਸ ਸਬੰਧੀ ਹੋਰ ਜਾਣਕਾਰੀ ਲਈ ਬਾਗਬਾਨ ਭਰਾ ਬਾਗਵਾਨੀ ਵਿਭਾਗ ਦੇ ਦਫਤਰ ਨਾਲ ਰਾਬਤਾ ਕਰ ਸਕਦੇ ਹਨ। ਉਨ੍ਹਾਂ ਨੇ ਬਾਗਬਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਵਿਭ...
ਬਲਾਕ ਫ਼ਰੀਦਕੋਟ ਵਿਖੇ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸਫਲਤਾਪੂਰਵਕ ਚਾਲੂ : ਨਰਭਿੰਦਰ ਸਿੰਘ ਗਰੇਵਾਲ

ਬਲਾਕ ਫ਼ਰੀਦਕੋਟ ਵਿਖੇ ਜੀ. ਪੀ.ਡੀ.ਪੀ ਦੇ ਜਾਗਰੂਕਤਾ ਕੈਂਪ ਸਫਲਤਾਪੂਰਵਕ ਚਾਲੂ : ਨਰਭਿੰਦਰ ਸਿੰਘ ਗਰੇਵਾਲ

National, Politics, Punjab
ਫ਼ਰੀਦਕੋਟ 22 ਅਗਸਤ,  ਡਿਪਟੀ ਡਾਇਰੈਕਟਰ ਹਰਮਨਦੀਪ ਸਿੰਘ ਐਸ.ਆਈ.ਆਰ.ਡੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਨਿਰਲਮ ਸਿੰਘ ਬਰਾੜ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ-ਕਮ-ਕਾਰਜ ਸਾਧਿਕ ਅਫ਼ਸਰ ਪੰਚਾਇਤ ਸੰਮਤੀ ਫ਼ਰੀਦਕੋਟ ਦੀ ਨਿਗਰਾਨੀ ਹੇਠ ਚੱਲ ਰਹੇ ਜੀ.ਡੀ.ਪੀ. ਦੇ ਜਾਗਰੂਕਤਾ ਕੈਂਪ ਦੇ ਤੀਸਰੇ ਦਿਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਨਰਭਿੰਦਰ ਸਿੰਘ ਗਰੇਵਾਲ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।  ਇਸ ਮੌਕੇ ਆਪਣੇ ਸੰਬੋਧਨ ਵਿੱਚ ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ ਲਾਈਨ ਵਿਭਾਗਾਂ ਦੇ ਪਿੰਡ ਪੱਧਰ ਦੇ ਅਧਿਕਾਰੀ/ਕਰਮਚਾਰੀ,  ਪੰਚਾਇਤ ਸਕੱਤਰ ,ਆਸ਼ਾ ਵਰਕਰ , ਏ.ਐਨ.ਐਮ, ਆਂਗਨਵਾੜੀ ਵਰਕਰ ਅਤੇ ਸਿੱਖਿਆ ਵਿਭਾਗ ਤੋਂ ਇਕ ਅਧਿਆਪਕ, ਪ੍ਰਤੀ ਗ੍ਰਾਮ ਪੰਚਾਇਤ ਨੂੰ ਸਥਾਈ ਵਿਕਾਸ ਦੇ 17 ਟੀਚਿਆਂ ਅਤੇ ਉਨ੍ਹਾਂ ਦਾ ਸਥਾਨੀਕਰਨ ਕਰਨ ਅਤੇ 9 ਥੀਮਾਂ ਦੀ ਪ੍ਰਾਪਤੀ ਲਈ ਥਮੈਟਿਕ ਜੀ.ਪੀ ਡੀ .ਪੀ ( ਗ੍ਰਾਮ ਪੰਚਾਇਤ ਡਿਵੈਲਪਮੈਂਟ ਪਲੈਨ) ਬਣਾਉਣ ਲਈ ਟ੍ਰੇਨਿੰਗ ਲੈ ਰਹੇ ਹਨ ਤਾਂ ਕਿ ਪਿੰਡਾਂ ਦਾ ਵਿਕਾਸ ਸਹੀ ਢੰਗ ਨਾਲ ਕੀਤਾ ਜਾ ਸਕੇ ਅਤੇ "ਆਪਣੀ ਯੋਜਨਾ ਆਪਣਾ ਵਿਕਾਸ, ਸਭ ਕੀ ਯੋਜਨਾ ਸਭ ਕਾ ਵਿਕਾਸ" ਯੋਜਨਾ ਨੂੰ ਇੱਕ ਪ੍ਰਭਾਵਸ਼ਾ...
12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਧੀਮਾਨ

12 ਸਤੰਬਰ ਨੂੰ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ – ਧੀਮਾਨ

National, Politics, Punjab
ਫ਼ਿਰੋਜ਼ਪੁਰ, 22 ਅਗਸਤ 2024.              ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2024  ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਸ਼ਹੀਦ ਸੈਨਿਕ ਦੀ ਯਾਦ ਵਿੱਚ ਬਣਾਈ ਜਾ ਰਹੀ ਸਾਰਾਗੜ੍ਹੀ ਜੰਗੀ ਯਾਦਗਾਰ ਦਾ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 12 ਸਤੰਬਰ ਨੂੰ ਉਦਘਾਟਨ ਕਰਨਗੇ ਅਤੇ ਰਾਜ ਪੱਧਰੀ ਸਮਾਗਮ ਨੂੰ ਸੰਬੋਧਨ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦੇ ਹੋਏ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਜਾਣਕਾਰੀ ਦਿੱਤੀ।             ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਾਰਾਗੜ੍ਹੀ ਦਿਵਸ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿਚ ਭਾਰਤੀ ਫ਼ੌਜ ਦੇ ਅਧਿਕਾਰੀਆਂ, ਸਿ...
ਮਿਸ਼ਨ ਨਿਸ਼ਚੈ ਤਹਿਤ ਮੁਕਾਬਲੇ ਕਰਵਾਏ ਗਏ

ਮਿਸ਼ਨ ਨਿਸ਼ਚੈ ਤਹਿਤ ਮੁਕਾਬਲੇ ਕਰਵਾਏ ਗਏ

National, Politics, Punjab
ਫ਼ਰੀਦਕੋਟ, 22 ਅਗਸਤ (   ) ਨੋਜਵਾਨਾਂ ਨੂੰ ਨਸ਼ਿਆਂ ਦੇ ਸਾਰੇ ਦੁਸ਼-ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਦੇ ਮੰਤਵ ਨਾਲ ਅਤੇ ਉਨ੍ਹਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਦੇ ਉਪਰਾਲੇ ਤਹਿਤ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਚੇਚੇ ਤੌਰ ਤੇ ਇੱਕ ਅਹਿਮ ਯੋਜਨਾ ਉਲੀਕੀ ਗਈ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਨੋਜਵਾਨੀ ਦੀ ਦਹਿਲੀਜ਼ ਤੇ ਕਦਮ ਰੱਖ ਰਹੇ ਬੱਚਿਆਂ ਨੂੰ ਇਸ ਮੁਹਿੰਮ ਦਾ ਅਨਿੱਖੜਵਾਂ ਅੰਗ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਜਿਸ ਦਾ ਨਾਮ ਮਿਸ਼ਨ ਨਿਸ਼ਚੈ ਰੱਖਿਆ ਗਿਆ ਹੈ, ਦੇ ਤਹਿਤ ਬੱਚਿਆ ਨੂੰ ਜਾਗਰੂਕ ਕਰਨ ਵਾਸਤੇ ਪੇਂਟਿੰਗ, ਸਲੋਗਨ, ਕਵਿਤਾ ਉਚਾਰਣ, ਪੇਪਰ ਰੀਡਿੰਗ ਅਤੇ ਨਾਟਕ ਮੁਕਾਬਲੇ ਕਰਵਾਏ ਗਏ। ਇਹ ਮੁਕਾਬਲੇ ਜ਼ਿਲੇ ਦੇ ਸਰਕਾਰੀ, ਪ੍ਰਾਈਵੇਟ, ਮਾਨਤਾ ਪ੍ਰਾਪਤ, ਐਫ਼ੀਲੇਟਿਡ, ਐਸੋਸੀਏਇਡ, ਸੀ.ਬੀ.ਐਸ.ਈ., ਆਈ.ਸੀ.ਐਸ.ਈ.ਬੋਰਡ ਦੇ ਸਕੂਲਾਂ ਅੰਦਰ ਮੁਕਾਬਲੇ ਕਰਵਾਏ ਗਏ ਹਨ।       ਇਸ ਮੌਕੇ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਪ੍ਰਦੀਪ ਦਿਓੜਾ ਦੀ ਨਿਰਦੇਸ਼ਨਾ ਤਹਿਤ ਸਕੂਲ ਮੁਖੀਆਂ...