ਕੁਲਦੀਪ ਧਾਲੀਵਾਲ ਵੱਲੋਂ ਅਭਿਰੂਪ ਮਾਨ ਦਾ ਪਲੇਠਾ ਕਹਾਣੀ ਸੰਗ੍ਰਹਿ ਲੋਕ ਅਰਪਣ
ਅੰਮ੍ਰਿਤਸਰ,8 ਸਤੰਬਰ 2024---
ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਭਿਰੂਪ ਕੌਰ ਮਾਨ ਦੀ ਅੰਗਰੇਜ਼ੀ ਦੀਆਂ ਕਹਾਣੀਆਂ ਦਾ ਪਲੇਠਾ ਕਹਾਣੀ ਸੰਗ੍ਰਹਿ ' Insight Inscribed ' ਅੱਜ ਲੋਕ ਅਰਪਣ ਕੀਤਾ ਗਿਆ।
ਇਸ ਮੌਕੇ ਤੇ ਬੋਲਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਪੀੜੀ ਦਾ ਸਹਿਤ ਨਾਲ ਜੁੜਨਾ ਇੱਕ ਚੰਗਾ ਸੰਕੇਤ ਹੈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨ ਪੀੜੀ ਨੂੰ ਵੱਧ ਤੋਂ ਵੱਧ ਸਾਹਿਤ ਨਾਲ ਜੁੜਨਾ ਚਾਹੀਦਾ ਹੈ ਅਤੇ ਲੋਕ ਪੱਖੀ ਸਾਹਿਤ ਸਿਰਜਣ ਵਿੱਚ ਅੱਗੇ ਆਵੇ।
ਉਹਨਾਂ ਕਿਹਾ ਕਿ ਸਾਹਿਤ ਇੱਕ ਚੰਗੇ ਸਮਾਜ ਦੀ ਸਿਰਜਣਾ ਵਿੱਚ ਅਹਿਮ ਰੋਲ ਅਦਾ ਕਰਦਾ ਹੈ ਅਤੇ ਅੱਜ ਲੋੜ ਹੈ ਕਿ ਨੌਜਵਾਨ ਪੀੜ੍ਹੀ ਸਾਹਿਤ ਦੀ ਰਚਨਾ ਕਰਨ ਵਿੱਚ ਅੱਗੇ ਆਵੇ। ਉਹਨਾਂ ਕਿਹਾ ਕਿ ਸਾਹਿਤ ਸਮਾਜ ਦਾ ਸ਼ੀਸ਼ਾ ਹੈ ਜਿਸ ਰਾਹੀਂ ਲੇਖਕ ਸਮਾਜ ਵਿੱਚ ਵਾਪਰਦੀਆਂ ਚੰਗੀਆਂ ਮਾੜੀਆਂ ਘਟਨਾਵਾਂ ਨੂੰ ਕਲਮਬੰਦ ਕਰਕੇ ਪਾਠਕਾਂ ਨੂੰ ਪਰੋਸਦਾ ਹੈ ਅਤੇ ਚੰਗੀ ਦਿਸ਼ਾ ਵੱਲ ਪ੍ਰੇਰਿਤ ਕਰਦਾ ਹੈ।
ਉਹਨਾਂ ਕਿਹਾ ਕਿ ਸਾਹਿਤ ਕਿਸੇ ਵੀ ਭਾਸ਼ਾ ਦੀ ਰੀੜ ਦੀ ਹੱਡੀ ਹੁੰਦਾ ਹੈ ਅਤੇ ਇਸਨੂੰ ਮਜ਼ਬੂਤ ਰੱਖਣਾ ਸਾਡ...








