ਭਾਗਸਰ ਪਿੰਡ ਦੇ ਸਰਪੰਚ ਸਣੇ 350 ਪਰਿਵਾਰਾਂ ਨੇ ਫੜਿਆ ਆਪ ਦਾ ਪੱਲਾ
ਮਲੋਟ, 7 ਸਤੰਬਰ
ਅੱਜ ਮਲੋਟ ਹਲਕੇ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਵੱਲ ਮਿਲਿਆ ਜਦੋਂ ਭਾਗਸਰ ਪਿੰਡ ਦੇ ਸਰਪੰਚ ਅਤੇ 350 ਹੋਰ ਪਰਿਵਾਰ ਆਪ ਪਾਰਟੀ ਵਿੱਚ ਸ਼ਾਮਿਲ ਹੋਏ। ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਉਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਨਮਾਨ ਤੇ ਸਵਾਗਤ ਕੀਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਵਰਗ ਦੀ ਬਾਂਹ ਫੜੀ ਹੈ, ਜਿਸ ਕਰਕੇ ਆਪ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਅੱਜ ਮਲੋਟ ਹਲਕੇ ਦੇ ਪਿੰਡ ਭਾਗਸਰ ਵਿਖੇ ਸਾਬਕਾ ਸਰਪੰਚ ਪਰਮਜੀਤ ਸਿੰਘ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਅਤੇ ਸਿਹਤ ਵਿੱਚ ਚੰਗਾ ਕੰਮ ਕਰ ਰਹੀ ਹੈ। ਆਮ ਆਦਮੀ ਦੇ ਕਲੀਨਿਕ ਖੁੱਲ੍ਹ ਰਹੇ ਹਨ। ਹਰ ਕਿਸੇ ਨੂੰ 300 ਯੂਨਿਟ ਬਿਜਲੀ ਮੁਫਤ ਮਿਲ ਰਹੀ ਹੈ। ਇਹ ਸਰਕਾਰ ਦਾ ਵੱਡਾ ਸੱਚ ਹੈ। 'ਆਪ' ਸਰਕਾਰ ਨੌਜਵਾਨਾਂ ਨੂੰ ਲਗਾਤਾਰ ਰੁਜ਼ਗਾਰ ਦੇ ਰਹੀ ਹੈ ਅਤੇ ਔਰਤਾਂ ਦੇ ਅਧਿਕਾਰਾਂ ਦੀ ਗੱਲ ਕਰ ਰਹੀ ਹੈ। ਉਹਨਾਂ ਕਿਹਾ ਕਿ 'ਆਪ' ਸਰਕਾਰ ਸੂਬੇ ...








