Wednesday, March 11
Shadow

Politics

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

ਪੰਜਾਬ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਤੇ ਸਕੀਮਾਂ ਬਾਰੇ ਵਰਕਸ਼ਾਪ 20 ਅਗਸਤ ਨੂੰ

National, Politics, Punjab
ਚੰਡੀਗੜ੍ਹ, 19 ਅਗਸਤ: ਸੂਬੇ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਮੁਆਵਜ਼ਾ ਸਕੀਮਾਂ ਨੂੰ ਹੋਰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਸਬੰਧੀ ਸਮਝ ਹੋਰ ਪਕੇਰੀ ਕਰਨ ਦੇ ਮਕਸਦ ਨਾਲ ਪੰਜਾਬ ਸੜਕ ਸੁਰੱਖਿਆ ਕੌਂਸਲ ਵੱਲੋਂ "ਪੰਜਾਬ 'ਚ ਸੜਕ ਹਾਦਸਿਆਂ ਦੇ ਪੀੜਤਾਂ ਲਈ ਐਮਰਜੈਂਸੀ ਦੇਖਭਾਲ ਅਤੇ ਸਕੀਮਾਂ ਬਾਰੇ ਵਰਕਸ਼ਾਪ" 20 ਅਗਸਤ, 2024 ਨੂੰ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਿਨੀਸਟ੍ਰੇਸ਼ਨ (ਮਗਸੀਪਾ) ਆਡੀਟੋਰੀਅਮ, ਸੈਕਟਰ-26, ਚੰਡੀਗੜ੍ਹ ਵਿਖੇ ਕਰਵਾਈ ਜਾ ਰਹੀ ਹੈ। ਟਰਾਂਸਪੋਰਟ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਰਕਸ਼ਾਪ ਦਾ ਉਦਘਾਟਨ ਕਰਨਗੇ ਜਦਕਿ ਟਰਾਂਸਪੋਰਟ ਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ (ਐਸ.ਡੀ.ਐਮ. ਅਤੇ ਇਸ ਤੋਂ ਉੱਪਰ), ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ, ਜ਼ਿਲ੍ਹਾ ਟਰੈਫ਼ਿਕ ਪੁਲਿਸ ਅਫ਼ਸਰ (ਡੀ.ਐੱਸ.ਪੀ. ਅਤੇ ਇਸ ਤੋਂ ਉੱਪਰ), ਸਿਹਤ ਵਿਭਾਗ ਦੇ ਅਧਿਕਾਰੀ...
ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਓਲੰਪਿਕਸ ਤਮਗ਼ਾ ਜੇਤੂ ਪੀ.ਸੀ.ਐਸ. ਅਫਸਰ ਹਾਕੀ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

International, National, Politics, Punjab, Trending
ਚੰਡੀਗੜ੍ਹ, 19 ਅਗਸਤ ਪੈਰਿਸ ਓਲੰਪਿਕਸ ’ਚ ਹਾਕੀ ਵਿੱਚ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰਾਂ ਹਾਰਦਿਕ ਸਿੰਘ ਤੇ ਗੁਰਜੰਟ ਸਿੰਘ ਵੱਲੋਂ ਅੱਜ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਟੋਕੀਓ ਓਲੰਪਿਕ ਖੇਡਾਂ ਦੇ ਕਾਂਸੀ ਤਮਗ਼ਾ ਜੇਤੂ ਪੰਜਾਬ ਦੇ ਦੋ ਪੀ.ਸੀ.ਐਸ. ਅਫਸਰ ਰੁਪਿੰਦਰ ਪਾਲ ਸਿੰਘ ਤੇ ਸਿਮਰਨਜੀਤ ਸਿੰਘ ਵੀ ਹਾਜ਼ਰ ਸਨ। ਮੁੱਖ ਸਕੱਤਰ ਸ੍ਰੀ ਵਰਮਾ ਨੇ ਹਾਕੀ ਖਿਡਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਮੁੱਚੇ ਦੇਸ਼ ਨੂੰ ਉਨ੍ਹਾਂ ਉਤੇ ਮਾਣ ਹੈ ਜਿਨ੍ਹਾਂ 52 ਸਾਲਾਂ ਬਾਅਦ ਓਲੰਪਿਕ ਖੇਡਾਂ ਵਿੱਚ ਹਾਕੀ ਖੇਡ ਵਿੱਚ ਲਗਾਤਾਰ ਦੋ ਵਾਰੀ ਤਮਗ਼ਾ ਜਿੱਤਿਆ। ਉਨ੍ਹਾਂ ਕਿਹਾ ਕਿ ਪੰਜਾਬ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ 19 ਮੈਂਬਰੀ ਟੀਮ ਵਿੱਚ ਕਪਤਾਨ ਤੇ ਵਾਈਸ ਕਪਤਾਨ ਸਮੇਤ 10 ਖਿਡਾਰੀ ਪੰਜਾਬ ਦੇ ਸਨ। ਸ੍ਰੀ ਵਰਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਖੇਡਾਂ ਤੇ ਖਿਡਾਰੀਆਂ ਨੂੰ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਓਲੰਪਿਕ ਖੇਡਾਂ ਦੀ ਤਿਆਰੀ ਲਈ ਸੂਬਾ ਸਰਕਾਰ ਵੱਲੋਂ ਪ੍ਰਤੀ ਖਿਡਾਰੀ 15 ਲ...
ਮੈਂ ਪੰਜਾਬ ਨੂੰ ਬੁਲੰਦੀਆਂ ‘ਤੇ ਵੇਖਣਾ ਚਾਹੁੰਦਾ ਹਾਂ- ਮੁੱਖ ਮੰਤਰੀ

ਮੈਂ ਪੰਜਾਬ ਨੂੰ ਬੁਲੰਦੀਆਂ ‘ਤੇ ਵੇਖਣਾ ਚਾਹੁੰਦਾ ਹਾਂ- ਮੁੱਖ ਮੰਤਰੀ

National, Politics, Punjab
ਬਾਬਾ ਬਕਾਲਾ, 19 ਅਗਸਤ: ਪੰਜਾਬਪ੍ਰਸਤ ਹੋਣ ਦਾ ਦਾਅਵਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਥ ਦੇ ਨਾਮ ਉਤੇ ਵੋਟਾਂ ਮੰਗਣ ਵਾਲੀ ਇਸ ਪਾਰਟੀ ਨੇ ਸੰਸਦ ਵਿੱਚ ਕਦੇ ਵੀ ਪੰਜਾਬ ਦੀ ਗੱਲ ਨਹੀਂ ਕੀਤੀ। ਰੱਖੜ ਪੁੰਨਿਆ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਦੁੱਖ ਦੀ ਗੱਲ ਹੈ ਕਿ ਪੰਥ ਦੇ ਨਾਮ ਉਤੇ ਵੋਟਾਂ ਲੈ ਕੇ ਸੱਤਾ ਦਾ ਸੁਖ ਭੋਗਣ ਵਾਲੀ ਪਾਰਟੀ ਦੇ ਆਗੂ ਸੰਸਦ ਵਿੱਚ ਪੰਜਾਬ ਦੇ ਮਸਲਿਆਂ ਉਤੇ ਮੂਕ ਦਰਸ਼ਕ ਬਣੇ ਰਹੇ। ਭਗਵੰਤ ਸਿੰਘ ਨੇ ਇਕ ਮਿਸਾਲ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ 26 ਦਸੰਬਰ, 2018 ਨੂੰ ਲੋਕ ਸਭਾ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਤਤਕਾਲੀ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਕੋਲ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਦੇਣ ਦੀ ਅਪੀਲ ਕੀਤੀ ਸੀ। ਉਨ੍ਹਾਂ ਕਿਹਾ ਕਿ ਲੋਕ ਸਭਾ ਸਪੀਕਰ ਨੇ ਉਨ੍ਹਾਂ ਦੀ ਅਪੀਲ ਨਾਲ ਸਹਿਮਤ ਹੁੰਦਿਆਂ ਸੰਸਦ ਦੇ ਇਤਿਹਾਸ ਵਿੱਚ ਪਹਿਲੀ ...
ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਨੂੰ ਦਰਪੇਸ਼ ਮੁਸਕਲਾਂ ਦੇ ਹੱਲ ਲਈ ਲੁਧਿਆਣਾ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰੇਗਾ

National, Politics, Punjab
ਚੰਡੀਗੜ, ਅਗਸਤ 19 ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਔਰਤਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ ਅਤੇ ਉਹਨਾਂ ਨੂੰ ਇਨਸਾਫ ਦਿਵਾਉਣ ਦੇ ਉਦੇਸ ਨਾਲ ਮੰਗਲਵਾਰ ਨੂੰ ਲੁਧਿਆਣਾ ਦੇ ਪੁਲਿਸ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਨਗੇ। ਇਸੇ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਕਰਨ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਵਚਨਬੱਧ ਹੈ। ਉਨ੍ਹਾ ਦੱਸਿਆ ਕਿ ਮਹਿਲਾਵਾਂ ਦੇ ਹੱਕਾਂ ਨੂੰ ਸੁਰੱਖਿਤ ਕਰਨ, ਉਨ੍ਹਾਂ ਨੂੰ ਦਰਪੇਸ਼ ਮੁਸ਼ਕਿਲਾ ਬਾਰੇ ਜਾਨਣ ਅਤੇ ਉਨ੍ਹਾ ਨੂੰ ਇਨਸਾਫ ਦਿਵਾਉਣ ਲਈ ਲੁਧਿਆਣਾ ਦੇ ਉੱਚ ਪੁਲਿਸ ਅਧਿਕਾਰੀਆ ਨਾਲ ਮੰਗਲਵਾਰ ਮੀਟਿੰਗ ਕਰਨਗੇ। ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਉਹ ਮਹਿਲਾ ਜੇਲ੍ਹ ਲੁਧਿਆਣਾ ਵਿੱਚ ਬੰਦ ਕੈਦੀਆਂ ਨਾਲ ਮੁਲਾਕਾਤ ਵੀ ਕਰਨਗੇ। ਉਨ੍ਹਾਂ ਕਿਹਾ ਕਿ ਜੇਲ੍ਹ ਵਿੱਚ ਬੰਦ ਮਹਿਲਾ ਕੈਦੀਆਂ ਦੇ ਹੱਕਾਂ ਨ...
ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ 14 ਕੇਸਾਂ ‘ਚ 15 ਮੁਲਾਜ਼ਮ ਤੇ 5 ਹੋਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 19 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਮੁਕੱਦਮਿਆਂ ਵਿੱਚ 15 ਮੁਲਾਜ਼ਮਾਂ ਅਤੇ 5 ਹੋਰ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਉਰੋ ਨੇ ਇਸ ਸਮੇਂ ਦੌਰਾਨ ਹਰ ਖੇਤਰ ਵਿੱਚ ਮੁਲਾਜ਼ਮਾਂ ਅਤੇ ਹੋਰਨਾਂ ਦਰਮਿਆਨ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਲਈ ਆਪਣੀ ਪੂਰੀ ਵਾਹ ਲਾਈ। ਉਨ੍ਹਾਂ ਦੱਸਿਆ ਕਿ ਬਿਊਰੋ ਵੱਲੋਂ ਪਿਛਲੇ ਮਹੀਨੇ ਦੌਰਾਨ 8 ਵਿਜੀਲੈਂਸ ਕੇਸਾਂ ਸਬੰਧੀ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ ਚਲਾਨ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮੁਲਾਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 7 ਕੇਸਾਂ ਵਿੱਚ ਵਿਜੀਲੈਂਸ ਜਾਂਚ ਵੀ ਦਰਜ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸੇ ਸਮੇਂ ਦੌਰਾਨ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ਜਿੰਨਾਂ ਵਿੱਚ 13 ਮੁਲਾਜ਼ਮ ਤੇ 6 ਹੋਰ ਵਿਅਕਤੀ ਸ਼ਾਮਲ ਹਨ। ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਜਲੰਧਰ ਦ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ਮੌਕੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ

National, Politics, Punjab
ਚੰਡੀਗੜ੍ਹ, 19 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ ਨੂੰ ਸਮੱਰਪਿਤ ਚੰਡੀਗੜ੍ਹ ਦੇ ਸੈਕਟਰ 16 ਸਥਿਤ ਕਲਾ ਭਵਨ ਵਿਖੇ ਫੋਟੋਗ੍ਰਾਫੀ ਪ੍ਰਦਰਸ਼ਨੀ ਦਾ ਉਦਘਾਟਨ ਕੀਤਾ ਗਿਆ। ਚੰਡੀਗੜ੍ਹ ਪ੍ਰੈਸ ਕਲੱਬ ਵੱਲੋਂ ਪੰਜਾਬ ਕਲਾ ਭਵਨ ਦੇ ਸਹਿਯੋਗ ਨਾਲ ਲਗਾਈ ਗਈ ਇਹ ਪ੍ਰਦਰਸ਼ਨੀ 19 ਅਗਸਤ ਤੋਂ 21 ਅਗਸਤ ਤੱਕ ਚੱਲੇਗੀ। ਪ੍ਰਦਰਸ਼ਨੀ ਵਿੱਚ 65 ਪ੍ਰਤਿਭਾਸ਼ਾਲੀ ਫੋਟੋਗ੍ਰਾਫ਼ਰਾਂ ਦੁਆਰਾ 150 ਫੋਟੋਆਂ ਪੇਸ਼ ਕੀਤੀਆਂ ਗਈਆਂ ਹਨ, ਜੋ ਉਹਨਾਂ ਦੀ ਰਚਨਾਤਮਕ ਦ੍ਰਿਸ਼ਟੀ ਅਤੇ ਹੁਨਰ ਨੂੰ ਦਰਸਾਉਂਦੀਆਂ ਹਨ। ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ, ਫੋਟੋਗ੍ਰਾਫਰਾਂ ਨਾਲ ਰੂਬਰੂ ਹੋਏ ਅਤੇ ਉਨ੍ਹਾਂ ਦੇ ਕੰਮ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਵਿਸ਼ਵ ਫੋਟੋਗ੍ਰਾਫੀ ਦਿਵਸ 'ਤੇ ਸਾਰੇ ਫੋਟੋਗ੍ਰਾਫਰਾਂ ਨੂੰ ਵਧਾਈ ਦਿੱਤੀ ਅਤੇ ਇਸ ਕਲਾ ਵਿੱਚ ਉਨ੍ਹਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਸਰਾਹਨਾ ਕੀਤੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੌਕੇ ਪ੍ਰਸਿੱਧ ਫੋਟੋਗ੍ਰਾਫਰਾਂ - ਸੰਜੀਵ ਸ਼ਰਮਾ, ਟੀ.ਐਸ. ਬ...
ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮ ਪ੍ਰਸ਼ਾਸ਼ਨ ਦੀ ਰੀੜ੍ਹ ਦੀ ਹੱਡੀ ਹੁੰਦੇ – ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮ ਪ੍ਰਸ਼ਾਸ਼ਨ ਦੀ ਰੀੜ੍ਹ ਦੀ ਹੱਡੀ ਹੁੰਦੇ – ਡਿਪਟੀ ਕਮਿਸ਼ਨਰ

National, Politics, Punjab
ਮੋਗਾ, 19 ਅਗਸਤ (000) - ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਬਤੌਰ ਡਿਪਟੀ ਕਮਿਸ਼ਨਰ ਅਹੁਦਾ ਸੰਭਾਲਣ ਤੋਂ ਬਾਅਦ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਦੀਆਂ ਵੱਖ ਵੱਖ ਬ੍ਰਾਂਚਾਂ ਨਾਲ ਪਲੇਠੀ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਉਹਨਾਂ ਕਿਹਾ ਕਿ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੁਲਾਜ਼ਮ ਪ੍ਰਸ਼ਾਸ਼ਨ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਜੇਕਰ ਆਮ ਲੋਕਾਂ ਨਾਲ ਚੰਗਾ ਵਿਵਹਾਰ ਹੁੰਦਾ ਹੈ ਤਾਂ ਉਸਦਾ ਪ੍ਰਭਾਵ ਹੋਰ ਹੇਠਲੇ ਦਫ਼ਤਰਾਂ ਉੱਪਰ ਵੀ ਪੈਂਦਾ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਮ ਲੋਕਾਂ ਦੀਆਂ ਲੋੜਾਂ ਨੂੰ ਤੁਰੰਤ ਹੱਲ ਕਰਨ ਨੂੰ ਪਹਿਲ ਦੇਣੀ ਚਾਹੀਦੀ ਹੈ। ਸਾਰਿਆਂ ਨੂੰ ਖਿੜੇ ਮੱਥੇ ਮਿਲਣਾ ਚਾਹੀਦਾ ਹੈ। ਜੇਕਰ ਕਿਸੇ ਦਾ ਕੰਮ ਨਹੀਂ ਵੀ ਹੋਣ ਵਾਲਾ ਤਾਂ ਉਸਨੂੰ ਸਹੀ ਤਰੀਕੇ ਨਾਲ ਸਮਝਾ ਦੇਣਾ ਚਾਹੀਦਾ ਹੈ। ਕੰਮਾਂ ਨੂੰ ਲੇਟ ਨਹੀਂ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਕਿਸੇ ਵੀ ਮੁਲਾਜ਼ਮ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਆਦਿ ਦੀ ਲੋੜ ਹੈ...
ਜਾਤੀ ਸੂਚਕ ਸ਼ਬਦ ਵਰਤਣ ਦੀ ਸ਼ਿਕਾਇਤ ਨਾਲ ਢੁੱਕਵੇਂ ਸਬੂਤ ਵੀ ਲਗਾਏ ਜਾਣ – ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ

ਜਾਤੀ ਸੂਚਕ ਸ਼ਬਦ ਵਰਤਣ ਦੀ ਸ਼ਿਕਾਇਤ ਨਾਲ ਢੁੱਕਵੇਂ ਸਬੂਤ ਵੀ ਲਗਾਏ ਜਾਣ – ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ

Crime, National, Politics, Punjab, Trending
ਮੋਗਾ, 19 ਅਗਸਤ (000) - ਜ਼ਿਲ੍ਹਾ ਮੋਗਾ ਨਾਲ ਸਬੰਧਤ ਸ਼ਿਕਾਇਤਾਂ ਨੂੰ ਸੁਣਨ ਲਈ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ ਮੈਂਬਰ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਅੱਜ ਜ਼ਿਲ੍ਹਾ ਮੋਗਾ ਦਾ ਦੌਰਾ ਕੀਤਾ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਰੱਖੀ ਮੀਟਿੰਗ ਦੌਰਾਨ ਉਹਨਾਂ ਨੇ ਸ਼ਿਕਾਇਤਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਸ਼ਿਕਾਇਤਾਂ ਉੱਤੇ ਕੀਤੀ ਕਰਵਾਈ ਬਾਰੇ ਰਿਪੋਰਟ 24 ਅਗਸਤ, 2024 ਤੋਂ ਪਹਿਲਾਂ ਭੇਜਣ ਦੀ ਹਦਾਇਤ ਕੀਤੀ। ਅੱਜ ਮੀਟਿੰਗ ਦੌਰਾਨ ਸ਼ਹਿਰ ਮੋਗਾ ਅਤੇ ਹੋਰ ਇਲਾਕਿਆਂ ਤੋਂ ਲੋਕਾਂ ਨੇ ਆਪਣੇ ਮਸਲੇ ਰੱਖੇ ਅਤੇ ਦੋਸ਼ ਲਗਾਇਆ ਕਿ ਪੁਲਿਸ ਅਤੇ ਸਰਕਾਰੀ ਧਿਰਾਂ ਵੱਲੋਂ ਉਹਨਾਂ ਨੂੰ ਇਨਸਾਫ਼ ਦੇਣ ਲਈ ਸਹਿਯੋਗ ਨਹੀਂ ਦਿੱਤਾ ਜਾ ਰਿਹਾ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਐਡਵੋਕੇਟ ਪਰਮਿਲਾ ਫਲੀਆਂਵਾਲਾ ਨੇ ਕਿਹਾ ਕਿ ਐਸ ਸੀ ਵਰਗ ਨਾਲ ਜੁੜੇ ਮਸਲਿਆਂ ਨੂੰ ਪਹਿਲ ਦੇ ਆਧਾਰ ਉਤੇ ਹਾਲ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਇਸ ਮੌਕੇ ਪੱਤਰਕਾਰਾਂ ਵੱਲੋਂ ਪੁੱਛੇ ਜਾਣ ਉੱਤੇ ਉਹਨਾਂ ਕਿਹਾ ਕਿ ਜਾਤੀ ਸੂਚਕ ਸ਼ਬਦ ਵਰਤਣ ਦੀ ਸ਼ਿਕਾਇਤ ਨਾਲ ਢੁੱਕਵੇਂ ਸਬੂਤ ਵੀ ਲਗਾਏ ਜਾਣੇ ਜ਼ਰੂਰੀ ਹਨ। ਬਿਨਾ ਸਬੂਤ ...
ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ  ਗੁਰਦੁਆਰਾ ਸਾਹਿਬ ਅਤੇ  ਸਿ਼ਵ ਮੰਦਰ ਵਿਖੇ ਹੋਏ ਨਤਮਸਤਕ

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਗੁਰਦੁਆਰਾ ਸਾਹਿਬ ਅਤੇ ਸਿ਼ਵ ਮੰਦਰ ਵਿਖੇ ਹੋਏ ਨਤਮਸਤਕ

National, Politics, Punjab
ਸ੍ਰੀ ਮੁਕਤਸਰ ਸਾਹਿਬ 19 ਅਗਸਤ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਕੋਟਕਪੂਰਾ ਰੋਡ ਸਥਿਤ ਸਿ਼ਵ ਮੰਦਿਰ ਵਿਖੇ ਵੀ ਮੱਥਾ ਟੇਕਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਉਹ ਗੁਰਦੁਆਰਾ ਸਾਹਿਬ ਅਤੇ  ਸਿ਼ਵ  ਮੰਦਰ ਵਿਖੇ ਆਸ਼ੀਰਵਾਦ ਲੈਣ ਆਏ ਹਨ ਤਾਂ ਜੋ ਉਹ ਸ੍ਰੀ ਮੁਕਤਸਰ ਸਾਹਿਬ ਵਿਖੇ ਬਤੌਰ ਡਿਪਟੀ ਕਮਿਸ਼ਨਰ ਲੋਕ ਸੇਵਾ ਨੂੰ ਹੋਰ ਵੀ ਬਿਹਤਰ ਤਰੀਕੇ ਨਾਲ ਕਰ ਸਕਣ। ਉਹਨਾਂ ਨੇ ਕਿਹਾ ਕਿ ਸਾਨੂੰ ਧਰਮ ਨੇਕ ਨੀਤੀ ਨਾਲ ਚੱਲਣ ਦੀ ਸਿੱਖਿਆ ਦਿੰਦਾ ਹੈ ਅਤੇ ਇਹ ਲੋਕ ਸੇਵਾ ਪ੍ਰਤੀ ਵਧੇਰੇ ਸਮਰਪਣ ਨਾਲ ਕੰਮ ਕਰਨ ਲਈ ਸਾਨੂੰ ਪ੍ਰੇਰਿਤ ਕਰਦਾ ਹੈ । ਇਸ ਮੌਕੇ ਸ੍ਰੀ ਬਲਦੇਵ ਸਿੰਘ ਮੈਨੇਜਰ ਦਰਬਾਰ ਸਾਹਿਬ ਵੀ ਮੌਜੂਦ ਸਨ।...
ਸੰਚਾਰ ਸਾਥੀ ਪੋਰਟਲ ਦੀ ਮਦਦ ਨਾਲ ਮੋਬਾਇਲ ਫੋਨ ਨਾਲ ਜੁੜੇ ਅਪਰਾਧਾਂ ਨੂੰ ਰੋਕਣ ਵਿਚ ਕਾਰਗਾਰ-ਸੇਨੂ ਦੁੱਗਲ

ਸੰਚਾਰ ਸਾਥੀ ਪੋਰਟਲ ਦੀ ਮਦਦ ਨਾਲ ਮੋਬਾਇਲ ਫੋਨ ਨਾਲ ਜੁੜੇ ਅਪਰਾਧਾਂ ਨੂੰ ਰੋਕਣ ਵਿਚ ਕਾਰਗਾਰ-ਸੇਨੂ ਦੁੱਗਲ

National, Politics, Punjab
ਫਾਜ਼ਿਲਕਾ, 19 ਅਗਸਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਹੈ ਕਿ ਅੱਜ ਕੱਲ ਮੋਬਾਇਲ ਜੀਵਨ ਦਾ ਅਹਿਮ ਅੰਗ ਬਣ ਗਿਆ ਹੈ ਪਰ ਇਸਦੇ ਨਾਲ ਜੁੜੇ ਅਪਰਾਧ ਵੀ ਵੱਧ ਰਹੇ ਹਨ। ਇਸ ਲਈ ਸਰਕਾਰ ਨੇ ਸੰਚਾਰ ਸਾਥੀ ਪੋਰਟਲ ਸ਼ੁਰੂ ਕੀਤਾ ਹੈ ਜਿਸਦਾ ਲਿੰਕ ਹੈ https://sancharsaathi.gov.in/ ਇਸ ਪੋਰਟਲ ਤੇ ਲੋਕ ਕਈ ਮਹੱਤਵਪੂਰਨ ਸੇਵਾਵਾਂ ਲੈ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪੋਰਟਲ ਤੇ ਚਕਸ਼ੂ ਵਾਲੇ ਲਿੰਕ ਨਾਗਰਿਕਾਂ ਨੂੰ ਟੈਲੀਕਾਮ ਸੇਵਾ ਦੇ ਉਪਭੋਗਤਾਵਾਂ ਨੂੰ ਸਾਈਬਰ ਅਪਰਾਧ, ਵਿੱਤੀ ਧੋਖਾਧੜੀ, ਗੈਰ-ਸਥਾਈ ਉਦੇਸ਼ ਜਿਵੇਂ ਕਿ ਕਾਲ, ਐਸਐਮਐਸ ਜਾਂ ਵਟਸਐਪ ਰਾਹੀਂ ਧੋਖਾਧੜੀ ਕਰਨ ਦੇ ਇਰਾਦੇ ਨਾਲ ਸ਼ੱਕੀ ਧੋਖਾਧੜੀ ਸੰਚਾਰਾਂ ਦੀ ਰਿਪੋਰਟ ਕਰਨ ਦੀ ਸਹੂਲਤ ਦਿੰਦਾ ਹੈ। ਇਸੇ ਤਰਾਂ ਟੈਫਕਾਪ ਲਿੰਕ ਰਾਹੀਂ ਨਾਗਰਿਕ ਸੰਚਾਰ ਸਾਥੀ ਪੋਰਟਲ 'ਤੇ ਮੋਬਾਈਲ ਨੰਬਰ ਦੀ ਵਰਤੋਂ ਕਰਕੇ ਲੌਗਇਨ ਕਰਕੇ ਆਪਣੇ ਨਾਮ 'ਤੇ ਜਾਰੀ ਕੀਤੇ ਕੁਨੈਕਸ਼ਨਾਂ ਦੀ ਗਿਣਤੀ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰਾਂ ਇਹ ਪੋਰਟਲ  ਮੋਡੀਊਲ ਗੁੰਮ/ਚੋਰੀ ਮੋਬਾਈਲ ਡਿਵਾਈਸਾਂ ਦੀ ਟਰੇ...