ਜ਼ਿਲ੍ਹ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ
ਸ੍ਰੀ ਮੁਕਤਸਰ ਸਾਹਿਬ 7 ਸਤੰਬਰ
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਟੈਂਡਰਡ ਓਪਰੇਟਿੰਗ ਪਰਕਿਰਿਆ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੀ ਪ੍ਰਧਾਨਗੀ ਹੇਠ ਜਿ਼ਲ੍ਹਾ ਜੇਲ ਦਾ ਦੌਰਾ ਕੀਤਾ ਗਿਆ।ਉਹਨਾਂ ਦੇ ਨਾਲ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਜਿਲ੍ਹਾਂ ਕਾਨੂੰਨੀ ਅਥਾਰਟੀ ਵੀ ਹਾਜਰ ਸਨ।
ਜਿਲ੍ਹਾ ਜੇਲ੍ਹ ਵਿੱਚ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਸ ਕਾਉਂਸਲ ਦੀ ਡਿਉਟੀ ਲਗਾਈ ਗਈ ਹੈ ਜੋ ਕਿ ਜਿਲਾਂ ਜੇਲ੍ਹ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ ਉਹਨਾ ਵਿਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਹਰੇਕ ਹਫਤੇ ਸੱਕਤਰ ਸਾਹਿਬ ਵੱਲੋ ਕੀਤੀ ਜਾਵੇਗੀ।
ਸ੍ਰੀ ਰਾਜ ਕੁਮਾਰ, ਜਿਲ੍ਹਾ ਅਤੇ ਸੈਸ਼ਨ ਜੱਜ ਅਤੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲੋ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ ਦੀਆਂ ਮੁ...








