ਮਾਨਸਾ ਪੁਲਿਸ ਵੱਲੋਂ ਕਤਲ ਦੇ ਮੁਕੱਦਮੇ ਵਿੱਚ ਸ਼ਾਮਲ ਵਿਅਕਤੀਆਂ ਨੂੰ ਕੁੱਝ ਹੀ ਘੰਟਿਆਂ ਅੰਦਰ ਕੀਤਾ ਕਾਬੂ
ਮਾਨਸਾ, 19 ਅਗਸਤ:
ਸੀਨੀਅਰ ਕਪਤਾਨ ਪੁਲਿਸ, ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਨੇ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋ ਕੱਲ੍ਹ ਪਿੰਡ ਕੋਟਲੀ ਕਲਾਂ ਵਿਖੇ ਦਿਨ ਦਿਹਾੜੇ ਹੋਏ ਕਤਲ ਦੇ ਦੋਸ਼ੀਆਂ ਨੂੰ 12 ਘੰਟਿਆਂ ਦੇ ਅੰਦਰ ਅੰਦਰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।
ਸੀਨੀਅਰ ਕਪਤਾਨ ਪੁਲਿਸ ਨੇ ਦੱਸਿਆ ਗਿਆ ਕਿ 18 ਅਗਸਤ, 2024 ਨੂੰ ਥਾਣਾ ਸਦਰ ਮਾਨਸਾ ਪੁਲਿਸ ਕੋਲ ਇਤਲਾਹ ਮਿਲੀ ਸੀ ਕਿ ਪਿੰਡ ਕੋਟਲੀ ਕਲਾਂ ਵਿਖੇ ਸੁਖਵਿੰਦਰ ਸਿੰਘ ਉਰਫ ਕਿੰਦਾ (ਉਮਰ 27 ਸਾਲ) ਪੁੱਤਰ ਕਰਮਜੀਤ ਸਿੰਘ ਵਾਸੀ ਕੋਟਲੀ ਕਲਾਂ ਦਾ ਦਿਨ ਦਿਹਾੜੇ ਗੋਲ਼ੀਆ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਜਿਸ ਦੇ ਸਬੰਧ ਵਿੱਚ ਤੁਰੰਤ ਕਾਰਵਾਈ ਕਰਦਿਆਂ, ਕਰਮਜੀਤ ਸਿੰਘ ਦੇ ਬਿਆਨ ’ਤੇ ਮੁਕੱਦਮਾ ਨੰਬਰ: 211, ਮਿਤੀ 18.08. 24 ਅ/ਧ 103, 190, 191(3), 49 ਬੀ.ਐਨ.ਐਸ, 25, 27/ 54/59 ਆਰਮਜ਼ ਐਕਟ ਥਾਣਾ ਸਦਰ ਮਾਨਸਾ ਬਰਖਿਲਾਫ ਨਰੈਣ ਸਿੰਘ ਪੁੱਤਰ ਜੀਤ ਸਿੰਘ, ਕਰਨੈਲ ਸਿੰਘ ਪੁੱਤਰ ਜੀਤ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਨਰੈਣ ਸਿੰਘ, ਸੁਖਦੇਵ ਸਿੰਘ ਪੁੱਤਰ ਕਰਨੈਲ ਸਿੰਘ, ਰਾਜ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਕੋਟਲੀ ਕਲਾਂ, ...







