ਸੀ.ਆਈ.ਏ. ਸਟਾਫ ਦੀ ਟੀਮ ਵੱਲੋਂ 02 ਅਲੱਗ-ਅਲੱਗ ਮੁਕੱਦਮਿਆਂ ਵਿੱਚ 05 ਦੋਸ਼ੀ ਗ੍ਰਿਫਤਾਰ
ਖਰੜ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਸਤੰਬਰ, 2024:
ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਐਸ.ਏ.ਐਸ. ਨਗਰ, ਸ੍ਰੀ ਦੀਪਕ ਪਾਰਿਕ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿਮ ਦੌਰਾਨ ਸ਼੍ਰੀਮਤੀ ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਅਤੇ ਤਲਵਿੰਦਰ ਸਿੰਘ ਉੱਪ ਕਤਪਾਨ ਪੁਲਿਸ (ਇੰਨਵੈਸਟੀਗੇਸ਼ਨ) ਦੀ ਨਿਗਰਾਨੀ ਹੇਠ ਇੰਸਪੈਕਟਰ ਹਰਮਿੰਦਰ ਸਿੰਘ, ਇੰਚਾਰਜ, ਸੀ.ਆਈ.ਏ. ਸਟਾਫ ਮੋਹਾਲ਼ੀ ਕੈਂਪ ਐਂਟ ਖਰੜ੍ਹ ਦੀ ਟੀਮ ਵੱਲੋਂ 02 ਅਲੱਗ-ਅਲੱਗ ਮੁਕੱਦਮਿਆਂ ਵਿੱਚ 05 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ, ਉਹਨਾਂ ਪਾਸੋਂ 110 ਗ੍ਰਾਮ ਹੈਰੋਇਨ ਅਤੇ 02 ਕਾਰਾਂ ਬ੍ਰਾਮਦ ਕਰਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ।
ਡਾ. ਜੋਤੀ ਯਾਦਵ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ) ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਿਤੀ 03-09-2024 ਨੂੰ ਸੀ.ਆਈ.ਏ. ਸਟਾਫ ਦੀ ਪੁਲਿਸ ਪਾਰਟੀ ਨੇੜੇ ਅੰਬੇਦਕਰ ਲੇਬਰ ਯੂਨੀਅਨ ਪੰਜਾਬ, ਖਰੜ ਵਿਖੇ ਨਾਕਾਬੰਦੀ ਤੇ ਮੌਜੂਦ ਸੀ। ਚੈਕਿੰਗ ਦੌਰਾਨ ਇੱਕ ਕਾਰ ਨੰ: PB65-BG-4108 ਮਾਰਕਾ ਵਰਨਾ, ਰੰਗ ਕਾਲ਼ਾ ਜਿਸ ਵਿੱਚ ਦੋ ਮੌਨੇ ਨੌਜ...








