Wednesday, March 11
Shadow

Politics

ਸ੍ਰ. ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ

ਸ੍ਰ. ਕੁਲਵੰਤ ਸਿੰਘ ਨੇ ਬਤੌਰ ਡਿਪਟੀ ਕਮਿਸ਼ਨਰ ਮਾਨਸਾ ਅਹੁਦਾ ਸੰਭਾਲਿਆ

National, Politics, Punjab
ਮਾਨਸਾ, 19 ਅਗਸਤ: ਸ੍ਰ. ਕੁਲਵੰਤ ਸਿੰਘ ਨੇ ਡਿਪਟੀ ਕਮਿਸ਼ਨਰ ਮਾਨਸਾ ਵਜ਼ੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਸ੍ਰ ਕੁਲਵੰਤ ਸਿੰਘ 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਡਿਪਟੀ ਕਮਿਸ਼ਨਰ ਮੋਗਾ ਤਾਇਨਾਤ ਸਨ। ਇਸ ਤੋਂ ਇਲਾਵਾ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਤਰਨਤਾਰਨ, ਫਿਰੋਜ਼ਪੁਰ, ਵਧੀਕ ਡਿਪਟੀ ਕਮਿਸ਼ਨਰ ਜਲੰਧਰ, ਪਠਾਨਕੋਟ, ਸ਼੍ਰੀ ਮੁਕਤਸਰ ਸਾਹਿਬ, ਐੱਸ.ਡੀ.ਐੱਮ ਤਲਵੰਡੀ ਸਾਬੋ ਅਤੇ ਨਕੋਦਰ ਸਮੇਤ ਪੰਜਾਬ ਸਰਕਾਰ ਦੇ ਵੱਖ ਵੱਖ ਅਹੁਦਿਆਂ ਉੱਤੇ ਆਪਣੀਆਂ ਸੇਵਾਵਾਂ ਦਿੱਤੀਆਂ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਨ ਹਿੱਤ ਸੇਵਾਵਾਂ ਤੈਅ ਸਮਾਂ ਸੀਮਾਂ ਵਿਚ ਦਿੱਤੀਆਂ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਉੱਤੇ ਸਰਕਾਰੀ ਕੰਮਾਂ ਕਾਰਾਂ ਵਿਚ ਪਾਰਦਰਸ਼ਤਾ, ਨਿਰੰਤਰਤਾ ਅਤੇ ਤੇਜ਼ੀ ਲਿਆਉਣ ਦੇ ਨਾਲ ਨਾਲ ਜ਼ਿਲ੍ਹਾ ਵਾਸੀਆਂ ਨੂੰ ਸਮਾਂਬੱਧ ਤੇ ਵਧੀਆ ਪ੍ਰਸ਼ਾਸ਼ਕੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਮਾਨਸਾ ਦੇ ਵਿਕਾਸ ਅਤੇ ਹੋਰ ਕਾਰਜਾਂ ਵਿਚ ਜ਼ਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ। ਇਸ ਤੋਂ ਪਹਿਲਾਂ ਸ੍ਰ. ਕੁਲਵ...
ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਦੀ ਯਾਦ ਵਿੱਚ ਸਪੀਕਰ ਸੰਧਵਾਂ ਨੇ ਲਗਾਏ ਬੂਟੇ

National, Politics, Punjab
ਫ਼ਰੀਦਕੋਟ 19 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ "ਮੈਂ ਤੇ ਮੇਰਾ ਰੁੱਖ" ਮੁਹਿੰਮ ਤਹਿਤ ਅੱਜ ਕੋਟਕਪੂਰਾ ਵਿਖੇ ਸ. ਮਨਜੀਤ ਸਿੰਘ ਢਿੱਲੋਂ ਦੇ ਗ੍ਰਹਿ ਵਿਖੇ ਵਿਸ਼ੇਸ਼ ਤੌਰ ਤੇ  ਸ਼ਿਰਕਤ ਕੀਤੀ ਅਤੇ ਬਹੁਤ ਹੀ ਸਿਰੜੀ, ਉੱਦਮੀ ਅਤੇ ਕ੍ਰਾਂਤੀਕਾਰੀ ਪੱਤਰਕਾਰ ਸ. ਜੋਗਿੰਦਰ ਸਿੰਘ ਸਪੋਕਸਮੈਨ ਦੀ ਯਾਦ ਵਿੱਚ ਗੁੱਡ ਮੌਰਨਿੰਗ ਵੈਲਫ਼ੇਅਰ ਕਲੱਬ, ਕੋਟਕਪੂਰਾ ਦੇ ਸਹਿਯੋਗ ਨਾਲ ਬੂਟੇ ਲਗਾ ਕੇ ਉਹਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ । ਸਪੀਕਰ ਸੰਧਵਾਂ ਨੇ ਕਿਹਾ ਕਿ ਜੋਗਿੰਦਰ ਸਿੰਘ ਸਪੋਕਸਮੈਨ ਜੋ ਕਿ ਪਿਛਲੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ,  ਉਹਨਾਂ ਦੀ ਯਾਦ ਨੂੰ ਸਦੀਵੀ ਕਰਨ ਦੇ ਲਈ 100 ਬੂਟਾ ਲਾਉਣ ਦਾ ਪ੍ਰਣ ਕੀਤਾ ਗਿਆ ਹੈ। ਉਨ੍ਹਾਂ ਇਸ ਗੱਲ ਤੇ ਜਿਆਦਾ ਜ਼ੋਰ ਦਿੱਤਾ ਕਿ ਅਸੀਂ ਆਪਣੇ ਬੱਚਿਆਂ ਨੂੰ ਵਿਰਾਸਤ ਵਿੱਚ ਪ੍ਰਦੂਸ਼ਿਤ ਹਵਾ ਦੇ ਬਜਾਏ ਸ਼ੁੱਧ ਹਵਾ ਦੇ ਕੇ ਜਾਈਏ ਤਾਂ ਕਿ ਆਉਣ ਵਾਲੀਆਂ ਪੀੜੀਆਂ ਤੰਦਰੁਸਤ ਰਹਿ ਸਕਣ । ਉਨ੍ਹਾਂ ਕਿਹਾ ਕਿ ਆਕਸੀਜਨ ਦੀ ਕਮੀ ਸਿਰਫ ਦਰਖਤ ਹੀ ਪੂਰੀ ਕਰ ਸਕਦੇ ਹਨ ।  ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਾਤਾਵਰਨ ਵਿੱਚ ਬਦਲਾਅ ਆ ਰਿਹ...
ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

ਨਾਗਰਿਕ ਹੁਣ ਮੈਪਲਜ਼ ਮੋਬਾਈਲ ਐਪ ਦੀ ਵਰਤੋਂ ਕਰਕੇ ‘ਫਰਿਸ਼ਤੇ’ ਹਸਪਤਾਲਾਂ ਦੀ ਖੋਜ ਕਰ ਸਕਣਗੇ

National, Politics, Punjab
ਚੰਡੀਗੜ੍ਹ, 18 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਸੜਕ ਸੁਰੱਖਿਆ ਅਤੇ ਐਮਰਜੈਂਸੀ ਦੇਖਭਾਲ ਸਬੰਧੀ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਰਾਜ ਸਿਹਤ ਏਜੰਸੀ (ਐਸ.ਐਚ.ਏ.) ਅਤੇ ਮੈਪ ਮਾਈ ਇੰਡੀਆ ਦੇ ਸਹਿਯੋਗ ਨਾਲ ਮੈਪਲਜ਼ ਮੋਬਾਈਲ ਐਪ ਜ਼ਰੀਏ ਫਰਿਸ਼ਤੇ ਸਕੀਮ ਤਹਿਤ ਸੂਚੀਬੱਧ ਹਸਪਤਾਲਾਂ ਬਾਰੇ ਜਾਣਕਾਰੀ ਉਪਲਬਧ ਕਰਵਾਈ ਹੈ, ਤਾਂ ਜੋ ਸੁਖਾਲੇ ਢੰਗ ਨਾਲ ਇਹਨਾਂ ਹਸਪਤਾਲਾਂ ਤੱਕ ਪਹੁੰਚ ਕੀਤੀ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨਿਰਵਿਘਨ ਨੇਵੀਗੇਸ਼ਨ ਸਹਾਇਤਾ ਦੀ ਪੇਸ਼ਕਸ਼ ਕਰਨਾ ਹੈ, ਜਿਸ ਨਾਲ ਉਪਭੋਗਤਾ, ਖਾਸ ਕਰਕੇ ਸੜਕ ਦੁਰਘਟਨਾਵਾਂ ਦੀ ਸਥਿਤੀ ਵਿੱਚ, ਨੇੜਲੇ ਹਸਪਤਾਲਾਂ ਦੀ ਤੇਜ਼ੀ ਨਾਲ ਭਾਲ ਕਰਕੇ ਸਮੇਂ ਸਿਰ ਪੀੜਤ ਨੂੰ ਹਸਪਤਾਲ ਪਹੁੰਚਾ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੜਕ ਹਾਦਸਿਆਂ ਵਿੱਚ ਸੱਟਾਂ ਲੱਗਣ ਕਾਰਨ ਹੋਣ ਵਾਲੀ ਮੌਤ ਦਰ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਸੂਚੀਬੱਧ ਪ੍ਰਾਈਵੇਟ ਹਸਪਤਾਲਾਂ...
ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੇ ਰਾਜ ਸੂਚਨਾ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

National, Politics, Punjab
ਚੰਡੀਗੜ੍ਹ, 16 ਅਗਸਤ: ਪੰਜਾਬ ਸਰਕਾਰ ਵੱਲੋਂ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਅੱਜ ਪੰਜਾਬ ਰਾਜ ਭਵਨ ਵਿੱਚ ਆਪਣੇ ਅਹੁਦੇ ਦੀ ਸੰਹੁ ਚੁੱਕਣ ਉਪਰੰਤ ਰਾਜ ਮੁੱਖ ਸੂਚਨਾ ਕਮਿਸ਼ਨ ਦੇ ਸੈਕਟਰ-16 ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁੱਖ ਸੂਚਨਾ ਕਮਿਸ਼ਨਰ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਅਤੇ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਹਾਜ਼ਰੀ ਵਿੱਚ ਆਪਣੇ ਅਹੁਦੇ ਦਾ ਕਾਰਜ ਭਾਰ ਸੰਭਾਲਿਆ। ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ-ਨਿਯੁਕਤ ਰਾਜ ਸੂਚਨਾ ਕਮਿਸ਼ਨਰਾਂ ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਅਤੇ ਵਰਿੰਦਰਜੀਤ ਸਿੰਘ ਬਿਲਿੰਗ ਵੱਲੋਂ ਰਾਜ ਸੂਚਨਾ ਕਮਿਸ਼ਨ ਦੇ ਦਫਤਰ ਵਿੱਚ ਆਪਣੇ ਅਹੁੱਦੇ ਦਾ ਕਾਰਜ ਸੰਭਾਲਣ ਉਪਰੰਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ।  ਉਨ੍ਹਾਂ ਵਿਸਵਾਸ ਦਿਵਾਇਆ ਕਿ ਉਹ ਆਪਣਾ ਕੰਮ ਬੜੀ ਮਿਹਨਤ ਅਤੇ ਇਮਾਨਦਾਰੀ ਨਾਲ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਕੰਮਾਂ ਵਿੱਚ ਹੋਰ ਪਾਰਦਰਸ਼ਤਾ ਲਿਆਉਣ ਲਈ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਲੋਕ...
78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਲਹਿਰਾਇਆ ਗਿਆ ਤਿਰੰਗਾ ਝੰਡਾ

National, Politics, Punjab
ਐਸ.ਏ.ਐਸ.ਨਗਰ,16 ਅਗਸਤ 2024: ਭਾਰਤ ਦੇ 78ਵੇਂ ਆਜ਼ਾਦੀ ਦਿਹਾੜੇ ਦੇ ਮੌਕੇ ਤੇ 15 ਅਗਸਤ, 2024 ਨੂੰ ਜ਼ਿਲ੍ਹਾ ਕਚਹਿਰੀ ਕੰਪਲੈਕਸ ਵਿਖੇ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ। ਉਨ੍ਹਾਂ ਨੇ ਨਿਆਂਇਕ ਅਧਿਕਾਰੀਆਂ, ਕਰਮਚਾਰੀਆਂ ਅਤੇ ਸਕੂਲ ਦੇ ਵਿਦਿਆਰਥੀਆਂ ਨੂੰ ਆਜ਼ਾਦੀ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ ਅਤੇ ਸ਼ਹੀਦਾਂ ਦੇ ਸੁਪਨਿਆਂ ਦੇ ਸਮਾਜ ਦੀ ਸਿਰਜਣਾ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਪੇਸ਼ ਕੀਤਾ ਗਿਆ। ਆਜ਼ਾਦੀ ਦਿਹਾੜੇ ਦੇ ਜਸ਼ਨਾਂ ਦੇ ਮੌਕੇ ਸਰਕਾਰੀ ਹਾਈ ਸਕੂਲ, ਲਾਂਡਰਾਂ ਦੇ ਵਿਦਿਆਰਥੀਆਂ ਵਲੋਂ ਵੱਖ-ਵੱਖ ਕਿਸਮਾਂ ਦੇ ਬੂਟੇ ਵੀ ਲਗਾਏ ਗਏ। ਸ੍ਰੀਮਤੀ ਸੁਰਭੀ ਪਰਾਸ਼ਰ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01 ਜੁਲਾਈ ਤੋਂ 30 ਸਤੰਬਰ ਤੱਕ ਵੱਧ ਤੋਂ ਵੱਧ ਦਰੱਖਤ ਲਗਾਉਣ ਦੀ ਮੁਹਿੰਮ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

National, Politics, Punjab
ਸ੍ਰੀ ਮੁਕਤਸਰ ਸਾਹਿਬ, 16 ਅਗਸਤ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ 30 ਸਤੰਬਰ ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਵੱਲੋ ਅੱਜ ਗਊਸ਼ਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੀ ਹਾਜ਼ਰ ਸਨ।                ਸ੍ਰੀ ਰਾਜ ਕੁਮਾਰ ਨੇ ਦੱਸਿਆ ਕਿ ਚੰਗੇ ਤੇ ਸ਼ਾਂਤ ਵਾਤਾਵਰਨ ਵਿੱਚ ਚੰਗੀ ਸਖਸ਼ੀਅਤ ਦਾ ਵਿਕਾਸ ਪੈਦਾ ਹੁੰਦਾ ਹੈ ਤੇ ਗੰਦਲੇ ਵਾਤਾਵਰਨ ਵਿੱਚ ਅਪੰਗ ਸਖਸ਼ੀਅਤ ਵਿਕਸਿਤ ਹੁੰਦੀ ਹੈ ਅਤੇ ਤਨਾਅ ਪੈਦਾ ਹੁੰਦਾ ਹੈ। ਵਾਤਾਵਰਨ ਪ੍ਰਦੂਸ਼ਨ ਦੀ ਸਮਸਿਆ ਦੇ ਹੱਲ ਲਈ 1952 ਵਿਚ ਸੁਯੰਕਤ ਰਾਸ਼ਟਰ ਸੰਗ ਨੇ ਸਟਾਕਹੋਮ (ਸਵੀਡਨ) ਵਿੱਚ ਦੁਨੀਆ ਭਰ ਵਿੱਚ ਪਹਿਲਾ ਵਾਤਾਵਰਨ ਸੰਮੇਲਨ ਆਯੋਜਿਤ ਕੀਤਾ ਗਿਆ ਅਤੇ ਵੱਧ ਤੋਂ ਵੱਧ ਰੁੱਖ ਲਗਾਉਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਬਹਾਲੀ, ਜੋ ਕਿ ਮਨੁੱਖ ਦੁਆਰਾ ਜੰਗਲਾਂ, ਪਹਾੜਾਂ ਅਤੇ ਸਮੁੰਦਰਾਂ ਵਿੱਚ ਮਨੁੱਖੀ ਗਤੀਵਿਧੀਆਂ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਅਤੇ ...
ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ

ਵਿਧਾਇਕ ਕੁਲਵੰਤ ਸਿੰਘ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਸੀਵਰ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ

National, Politics, Punjab
ਐੱਸ.ਏ.ਐੱਸ. ਨਗਰ, 16 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਲਗਾਤਾਰ ਹੱਲ ਕਰ ਰਹੀ ਹੈ। ਇਸੇ ਲੜੀ ਤਹਿਤ ਐੱਸ.ਏ.ਐਸ. ਨਗਰ ਸ਼ਹਿਰ ਵਿਖੇ ਸੀਵਰ ਸਿਸਟਮ ਅਤੇ ਸਟਾਰਮ ਵਾਟਰ ਪਾਈਪ ਲਾਈਨਾਂ ਵਿੱਚ ਆਈਆਂ ਖਰਾਬੀਆਂ ਨੂੰ ਠੀਕ ਕਰਨ ਲਈ ਸ. ਕੁਲਵੰਤ ਸਿੰਘ ਹਲਕਾ ਵਿਧਾਇਕ ਵੱਲੋਂ 2.62 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਸ਼ਹਿਰ ਦੇ ਫੇਜ਼-4 ਦੇ ਗੁਰਦੁਆਰਾ ਸ਼੍ਰੀ ਕਲਗੀਧਰ ਸਾਹਿਬ ਦੇ ਸਾਹਮਣੇ ਲਗਭਗ 365 ਮੀ. ਸੀਵਰ ਲਾਈਨ ਅਤੇ ਫੇਜ਼-3ਬੀ1 ਅਤੇ ਫੇਜ਼-3ਬੀ2 ਦੀ ਡਿਵਾਈਡਿੰਗ ਰੋਡ 'ਤੇ ਬਣੀਆਂ ਦੁਕਾਨਾਂ ਲਈ ਲਗਭਗ 135 ਮੀ. ਲੰਬੀ ਸੀਵਰ ਲਾਈਨ ਪਾਉਣ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਹਲਕਾ ਵਿਧਾਇਕ ਨੇ ਕਿਹਾ ਕਿ ਐਸ.ਏ.ਐਸ. ਨਗਰ ਸ਼ਹਿਰ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਬਣੇ ਸਟਾਰਮ ਵਾਟਰ ਸਿਸਟਮ ਰਾਹੀਂ ਸੀਵਰੇਜ਼ ਦੇ ਗੰਦੇ ਪਾਣੀ ਦਾ ਲਖਨੌਰ ਚੋਅ ਵਿੱਚ ਦਾਖਲ ਹੋਣ ਦੀ ਸਮੱਸਿਆ ਪਿਛਲੇ ਕਾਫੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਸੀ। ਇਸ ਮਸਲੇ ਦਾ ਹੱਲ ਕਰਨ ਲਈ  ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਐਸ.ਏ.ਐਸ. ਨਗਰ ਨ...
ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ: ਵਿਧਾਇਕ ਡਾ: ਅਜੈ ਗੁਪਤਾ

ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ: ਵਿਧਾਇਕ ਡਾ: ਅਜੈ ਗੁਪਤਾ

National, Politics, Punjab
ਅੰਮ੍ਰਿਤਸਰ, 16 ਅਗਸਤ 2024: ਹਰ ਸਾਲ ਦੀ ਤਰ੍ਹਾਂ ਸ੍ਰੀ ਕਿਸ਼ਨ ਪਹਿਲਵਾਨ ਪੀ ਐਂਡ ਟੀ ਅਖਾੜਾ ਸੁਸਾਇਟੀ ਵੱਲੋਂ ਢਪਈ ਰੋਡ ਨਾਈਆਂ ਵਾਲਾ ਮੋੜ ਵਿਖੇ ਕੁਸ਼ਤੀ ਮੇਲਾ ਕਰਵਾਇਆ ਗਿਆ। ਇਸ ਕੁਸ਼ਤੀ ਮੇਲੇ ਵਿੱਚ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਸੰਭਵ ਕਦਮ ਚੁੱਕ ਰਹੀ ਹੈ।  ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਇਸ ਪਾਸੇ ਸਿੱਧਾ ਧਿਆਨ ਦੇ ਰਹੇ ਹਨ।  ਉਨ੍ਹਾਂ ਕਿਹਾ ਕਿ ਖੇਡਾ ਵਤਨ ਪੰਜਾਬ ਦੀਆ ਪ੍ਰੋਗਰਾਮ ਦੀ ਸ਼ੁਰੂਆਤ ਮੁੱਖ ਮੰਤਰੀ ਵਲੋਂ ਕੀਤੀ ਗਈ ਸੀ।  ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਵੱਲ ਨਹੀਂ ਜਾਣਾ ਚਾਹੀਦਾ, ਉਨ੍ਹਾਂ ਨੂੰ ਖੇਡਾਂ ਵੱਲ ਲਿਆਉਣ ਦੀ ਲੋੜ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਖੇਡ ਦੇ ਖਿਡਾਰੀਆਂ ਨੂੰ ਢੁਕਵਾਂ ਸਾਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।  ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀ ਸਭ ਤੋਂ ਪੁਰਾਣੀ ਸ੍ਰੀ ਕਿ੍ਸ਼ਨ ਪਹਿਲਵਾਨ ਪੀ.ਐਂਡ.ਟੀ ਅਖਾੜਾ ਸੁਸਾਇਟੀ ਨੂੰ ਉ...
ਕੈਬਨਿਟ ਮੰਤਰੀ ਈ ਟੀ ਓ ਨੇ ਸੜ੍ਹਕ ਹਾਦਸੇ ਦੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ

ਕੈਬਨਿਟ ਮੰਤਰੀ ਈ ਟੀ ਓ ਨੇ ਸੜ੍ਹਕ ਹਾਦਸੇ ਦੇ ਜਖਮੀਆਂ ਨੂੰ ਪਹੁੰਚਾਇਆ ਹਸਪਤਾਲ

National, Politics, Punjab
ਅੰਮ੍ਰਿਤਸਰ 16 ਅਗਸਤ 2024— ਬੀਤੀ ਸ਼ਾਮ ਅੰਮ੍ਰਿਤਸਰ ਜੀ ਟੀ ਰੋਡ ਤੇ ਹੋਏ ਹਾਦਸੇ ਨੂੰ ਦੇਖ ਕੇ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ ਟੀ ਓ ਨੇ ਤੁਰੰਤ ਆਪਣਾ ਕਾਫਲਾ ਰੋਕਿਆ ਅਤੇ ਜਖਮੀਆਂ ਨੂੰ ਆਪਣੀ ਪਾਇਲਟ ਜਿਪਸੀ ਵਿੱਚ ਬਿਠਾ ਕੇ ਹਸਪਤਾਲ ਭੇਜਿਆ। ਸ: ਈ ਟੀ ਓ ਨੇ ਸਮੂਹ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਸੜਕ ਤੇ ਕੋਈ ਵੀ ਸੜਕ ਹਾਦਸਾ ਵਾਪਰਿਆ ਦਿਖੇ ਤਾਂ ਜਲਦ ਤੋਂ ਜਲਦ ਜਖਮੀ ਨੂੰ ਨੇੜੇ ਦੇ ਹਸਪਤਾਲ ਵਿੱਚ ਪਹੁੰਚਾਉਣ ਵਿੱਚ ਮਦਦ ਕਰੋ। ਤੁਹਾਡਾ 2 ਮਿੰਟ ਦਾ ਸਮਾਂ ਕਿਸੇ ਦੀ ਜਾਨ ਬਚਾ ਸਕਦਾ ਹੈ। ਉਨਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਵੀ ਸੜਕ ਹਾਦਸਿਆਂ ਦੇ ਜਖਮੀਆਂ ਨੂੰ ਬਚਾਉਣ ਲਈ ਸੜਕ ਸੁਰੱਖਿਆ ਫੋਰਸ ਜੀ ਟੀ ਰੋਡਾਂ ਉਪਰ ਤਾਇਨਾਤ ਕੀਤੀ ਗਈ ਹੈ, ਜੋ ਕਿਸੇ ਵੀ ਸੜ੍ਹਕੀ ਹਾਦਸੇ ਦਾ ਪਤਾ ਲੱਗਣ ਤੇ ਤੁਰੰਤ ਪਹੁੰਚ ਕੇ ਜਖ਼ਮੀਆਂ ਨੂੰ ਮੁੱਢਲੀ ਸਹਾਇਤਾ ਦੇ ਕੇ ਹਸਪਤਾਲ ਵਿਖੇ ਪਹੁੰਚਾਉਦੀ ਹੈ ਜਿਸ ਨਾਲ ਕਈ ਜਾਨਾਂ ਅਜਾਈ ਜਾਨ ਤੋਂ ਬਚ ਜਾਂਦੀਆਂ ਹਨ।...
20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

20,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab
ਚੰਡੀਗੜ੍ਹ, 16 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਲੁਧਿਆਣਾ ਅਧੀਨ ਮਰਾਡੋ ਪੁਲਿਸ ਚੌਕੀ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਪ੍ਰਤਾਪ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਬਿਊਰੋ ਟੀਮ ਨੇ ਏ.ਐਸ.ਆਈ. ਦੀ ਗ੍ਰਿਫ਼ਤਾਰੀ ਉਪਰੰਤ ਜਾਮਾ ਤਲਾਸ਼ੀ ਦੌਰਾਨ ਉਸ ਦੀ ਕਾਰ ਵਿੱਚੋਂ 32,000 ਰੁਪਏ ਵੀ ਬਰਾਮਦ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਗੁਰਜੀਤ ਰਾਏ ਵਾਸੀ ਸ਼ਿਮਲਾਪੁਰੀ, ਲੁਧਿਆਣਾ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਕਤ ਥਾਣੇ ਵਿੱਚ ਉਸਦੇ ਖਿਲਾਫ਼ ਪੁਲਿਸ ਕੇਸ ਦਰਜ ਹੈ ਅਤੇ ਇਸ ਕੇਸ ਵਿੱਚ ਉਕਤ ਏ.ਐਸ.ਆਈ. ਪ੍ਰਤਾਪ ਸਿੰਘ ਤਫਤੀਸ਼ੀ ਅਫਸਰ (ਆਈ.ਓ.) ਸੀ। ਉਸਨੇ ਅੱਗੇ ਦੋਸ਼ ਲਗਾਇਆ ਕਿ ਜਾਂਚ ਦੌਰਾਨ ਉਕਤ ਏ.ਐਸ.ਆਈ. ਨੇ ਬਿਨਾਂ ਕਿਸੇ ਲਿਖਾ-ਪੜੀ ਤੋਂ ਉਸਦਾ ਮੋਬਾਈਲ ਫ਼ੋਨ, ਲੈਪਟਾਪ ਅਤੇ ਕੁਝ ਦਸਤਾਵੇਜ਼ ...