Shadow

Politics

ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

ਪਿੰਡ ਬੀਹਲੇਵਾਲਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ ਹੋ ਰਿਹਾ ਪੰਚਾਇਤ ਘਰ ਦਾ ਨਿਰਮਾਣ-ਵਿਨੀਤ ਕੁਮਾਰ

National, Politics, Punjab
ਫਰੀਦਕੋਟ 3 ਸਤੰਬਰ () ਪਿੰਡ ਬੀਹਲੇਵਾਲਾ ਵਿਖੇ ਮਗਨਰੇਗਾ ਸਕੀਮ ਤਹਿਤ ਲਗਭਗ 22 ਲੱਖ ਰੁਪਏ ਦੀ ਲਾਗਤ ਨਾਲ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾ ਰਿਹਾ ਹੈ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ । ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਸਰਕਾਰ ਵੱਲੋਂ ਸਿਹਤ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਉਥੇ ਹੋਰ ਵਿਕਾਸ ਕਾਰਜਾਂ ਲਈ ਵੀ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਉਨ੍ਹਾਂ ਦੱਸਿਆ ਕਿ ਪਿੰਡ ਵਾਸੀਆਂ ਦੇ ਮੰਗ ਸੀ ਕਿ ਉਨ੍ਹਾਂ ਦੇ ਪਿੰਡ ਵਿੱਚ ਪੰਚਾਇਤ ਘਰ ਦਾ ਨਿਰਮਾਣ ਕੀਤਾ ਜਾਵੇ । ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਪਿੰਡ ਵਿੱਚ ਪੰਚਾਇਤ ਘਰ ਦੀ ਉਸਾਰੀ ਕਰਵਾਈ ਜਾ ਰਹੀ ਹੈ, ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗਾ। ਉਨ੍ਹਾ...
ਕੇਂਦਰ ਸਰਕਾਰ ਵੱਲੋਂ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਵਿਚਾਰਾਂ ਨੂੰ ਸੱਦਾ ਦੇਣ ਲਈ ਨਵੀਂ ਪਹਿਲ Ideas4LiFE ਦੀ ਸ਼ੁਰੂਆਤ

ਕੇਂਦਰ ਸਰਕਾਰ ਵੱਲੋਂ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਵਿਚਾਰਾਂ ਨੂੰ ਸੱਦਾ ਦੇਣ ਲਈ ਨਵੀਂ ਪਹਿਲ Ideas4LiFE ਦੀ ਸ਼ੁਰੂਆਤ

National, Politics, Punjab
ਮੋਗਾ, 2 ਸਤੰਬਰ (000)-ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਸ਼ਾਲ ਸਾਰੰਗਲ ਨੇ ਦੱਸਿਆ ਕਿ ਕੇਂਦਰੀ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਨੇ ਉਤਪਾਦਾਂ ਅਤੇ ਸੇਵਾਵਾਂ ਨਾਲ ਸਬੰਧਤ ਨਵੀਨਤਮ ਵਿਚਾਰਾਂ ਨੂੰ ਸੱਦਾ ਦੇਣ ਲਈ ਇੱਕ ਨਵੀਂ ਪਹਿਲਕਦਮੀ Ideas4LiFE ਦੀ ਸ਼ੁਰੂਆਤ ਕੀਤੀ ਹੈ, ਜੋ ਵਾਤਾਵਰਣ ਪੱਖੀ ਜੀਵਨ ਸ਼ੈਲੀ ਵਿਵਹਾਰ ਵਿੱਚ ਤਬਦੀਲੀਆਂ ਲਿਆਉਂਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ, ਖੋਜ ਵਿਦਵਾਨਾਂ, ਫੈਕਲਟੀ ਅਤੇ ਵਾਤਾਵਰਨ ਪੱਖੀ ਕੁਝ ਨਵਾਂ ਕਰਨ ਦੀ ਸੋਚ ਰੱਖਣ ਵਾਲੇ ਭਾਈਚਾਰੇ ਨੂੰ ਨਵੀਨਤਾਕਾਰੀ ਅਤੇ ਲੀਹ ਤੋਂ ਹਟਕੇ ਵਿਚਾਰਾਂ ਨਾਲ ਅੱਗੇ ਆਉਣ ਦਾ ਸੱਦਾ ਦਿੱਤਾ, ਜੋ ਸਰੋਤਾਂ ਦੀ ਸੁਚੇਤ ਅਤੇ ਸੁਚੱਜੀ ਵਰਤੋਂ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਵਿਦਿਆਰਥੀਆਂ, ਫੈਕਲਟੀ ਅਤੇ ਖੋਜ ਵਿਦਵਾਨਾਂ ਨੂੰ ਵਿਸ਼ਵ ਪੱਧਰੀ ਮਿਸ਼ਨ ਲਾਈਫ ਦੀ ਪਹਿਲਕਦਮੀ ਵਿੱਚ ਆਪਣੇ ਨਵੀਨਤਾਕਾਰੀ ਵਿਚਾਰਾਂ ਦਾ ਯੋਗਦਾਨ ਪਾਉਣ ਲਈ ਉਤਸ਼ਾਹਿਤ ਕਰਨਾ ਅਤੇ ਪ੍ਰੇਰਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਵਾਤਾਵਰਣ ਦੀ ਸਥਿਰਤਾ ਨੂੰ ਸਮਰਪਿਤ ਗਲੋਬਲ ਅੰਦੋਲਨ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ ਦਿਮਾਗਾਂ ਲ...
ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ

ਜਿ਼ਲ੍ਹਾ ਮੈਜਿਸਟਰੇਟ ਨੇ ਜਿ਼ਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਦੀ ਦੁਰਵਰਤੋਂ ਤੇ ਲਗਾਈ ਰੋਕ

Politics, Punjab
ਸ੍ਰੀ ਮੁੁਕਤਸਰ ਸਾਹਿਬ 3 ਸਤੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਜ਼ਿਲ੍ਹਾ ਮੈਜਿਸਟਰੇਟ, ਸ੍ਰੀ ਮੁੁਕਤਸਰ ਸਾਹਿਬ ਨੇ ਭਾਰਤੀਯ ਨਾਗਰਿਕ ਸੁਰੱਖਿਆਂ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਸ੍ਰੀ ਮੁਕਤਸਰ ਸਾਹਿਬ ਜਿਲ੍ਹੇ ਦੀ ਹਦੂਦ ਅੰਦਰ ਪ੍ਰੀਗਾਬਾਲਿਨ ਕੈਪਸੂਲ / ਗੋਲੀਆਂ ਨੂੰ ਬਿਨ੍ਹਾਂ ਲਾਇਸੰਸ ਰੱਖਣ, ਮਨਜੂਰ ਸੁਦਾ ਮਾਤਰਾ ਤੋਂ ਵੱਧ ਰੱਖਣ, ਵੇਚਣ ਅਤੇ ਇਹ ਦਵਾਈ ਬਿਨ੍ਹਾਂ ਕਿਸੇ ਡਾਕਟਰੀ ਪਰਚੀ (ਪ੍ਰੈਸਕ੍ਰਿਪਸ਼ਨ) ਤੋਂ ਵਿਕਰੀ ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ । ਇਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਨ ਤੇ ਅਗਲੇਰੀ  ਸਖਤ ਕਾਰਵਾਈ ਜਾਵੇਗੀ। ਇਹ ਹੁਕਮ ਤੁਰੰਤ ਲਾਗੂ ਹੋ ਗਏ ਹਨ ਅਤੇ 31 ਅਕਤੂਬਰ 2024 ਤੱਕ ਲਾਗੂ ਰਹਿਣਗੇ।...
ਬੱਲਮਗੜ੍ਹ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ

ਬੱਲਮਗੜ੍ਹ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਕੀਤਾ ਗਿਆ ਆਯੋਜਨ

National, Politics, Punjab
ਸ੍ਰੀ ਮੁਕਤਸਰ ਸਾਹਿਬ, 03 ਸਤੰਬਰ: ਜ਼ਿਲ੍ਹੇ ਦੇ ਪਿੰਡ ਬੱਲ੍ਹਮਗੜ ਵਿਖੇ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਆਤਮਾ ਸਕੀਮ ਅਧੀਨ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜ਼ਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਲਗਾਈ ਗਈ। ਇਸ ਦੌਰਾਨ ਡਾ. ਹਰਮਨਦੀਪ ਸਿੰਘ, ਏ.ਡੀ.ਓ, ਬਧਾਈ ਵੱਲੋਂ ਨਰਮੇ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਡਾ. ਹਰਮਨਜੀਤ ਸਿੰਘ ਏ.ਡੀ.ਓ (ਪੀ.ਪੀ) ਵੱਲੋਂ ਬਾਸਮਤੀ ਤੇ ਪਾਬੰਦੀਸ਼ੁਦਾ ਜ਼ਹਿਰਾਂ ਬਾਰੇ ਕਿਸਾਨਾਂ ਨਾਲ ਵਿਚਾਰ ਵਟਾਂਦਰਾਂ ਕੀਤਾ ਗਿਆ ਅਤੇ ਡਾ. ਸ਼ਵਿੰਦਰ ਸਿੰਘ ਏ.ਡੀ.ਓ (ਜ.ਕ) ਨੇ ਸੁਆਇਲ ਹੈਲਥ ਕਾਰਡ ਆਧਾਰਿਤ ਖਾਦਾਂ ਦੀ ਸੁਚੱਜੀ ਵਰਤੋਂ ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਵਾਤਾਵਰਣ ਦੀ ਸੰਭਾਲ ਲਈ ਵੱਧ ਤੋ ਵੱਧ ਰੁੱਖ ਲਗਾਉਣ ਲਈ ਪ੍ਰੇਰਿਤ ਕੀਤਾ ਗਿਆ। ਅਤੇ ਸ਼੍ਰੀਮਤੀ ਨਵਦੀਪ ਕੌਰ ਏ.ਐਸ.ਆਈ ਨੇ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸ਼੍ਰੀ ਸਵਰਨਜੀਤ ਸਿੰਘ, ਏ.ਟੀ.ਐਮ, ਸ਼੍ਰੀ ...
ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਸੇਲ ਉਪਰ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਵਿਸ਼ੇਸ਼ ਸਾਰੰਗਲ ਨੇ ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਸੇਲ ਉਪਰ ਲਗਾਈ ਪਾਬੰਦੀ

National, Politics, Punjab
ਮੋਗਾ, 3 ਸਤੰਬਰ ਲੋਕ ਹਿੱਤਾਂ ਨੂੰ ਮੁੱਖ ਰੱਖਦੇ ਹੋਏ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਪਰੇਗਾਬਲਿਨ 300 ਐਮ.ਜੀ. (ਸਿਗਨੇਚਰ) ਕੈਪਸੂਲ ਦੀ ਸੇਲ ਉੱਪਰ ਅੰਸ਼ਿਕ ਤੌਰ ਤੇ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 31 ਅਕਤੂਬਰ 2024 ਤੱਕ ਲਾਗੂ ਰਹੇਗਾ। ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਆਮ ਲੋਕ ਪਰੇਗਾਬਲਿਨ 300 ਐਮ.ਜੀ. ਸਿਗਨੇਚਰ) ਕੈਪਸੂਲ ਦੀ ਵਰਤੋਂ ਮੈਡੀਕਲ ਨਸ਼ੇ ਵਜੋਂ ਕਰ ਰਹੇ ਹਨ, ਜਿਸ ਉਪਰ ਪਾਬੰਦੀ ਲਗਾਈ ਜਾਣੀ ਜਰੂਰੀ ਸੀ। ਇਸਦੀ ਵਿਕਰੀ ਰੋਕਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਮੇਟੀ ਗਠਿਤ ਕੀਤੀ ਗਈ ਸੀ, ਜਿਸ ਵਿੱਚ ਸਿਵਲ ਸਰਜਨ ਮੋਗਾ ਤੇ ਇਸਦਾ ਹੋਰ ਅਮਲਾ, ਡਰੱਗ ਇੰਸਪੈਕਟਰ ਤੋਂ ਇਲਾਵਾ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮਿਲ ਕੀਤੇ ਗਏ ਸਨ। ਪਰੇਗਾਬਲਿਨ (ਸਿਗਨੇਚਰ) ਕੈਪਸੂਲ ਦੀ ਵਰਤੋਂ ਰੋਕਾਣ ਲਈ ਕਮੇਟੀ ਵੱਲੋਂ ਮਿਲੇ ਸੁਝਾਵਾਂ ਨੂੰ ਵਿਚਾਰਨ ਤੋਂ ਬਾਅਦ ਡਿਪਟੀ ਕਮਿਸ਼ਨਰ ਵੱਲੋਂ ਇਸ ਉਪਰ ਪਾਬੰਦੀ ਲਗਾ ਦਿੱਤੀ ਹੈ।  ਜ਼ਿਲ੍ਹ...
ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ

ਡਿਪਟੀ ਕਮਿਸ਼ਨਰ ਨੇ ਸਕੂਲ ਆਫ ਐਮੀਨੈਸ ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦਾ ਮੀਟਿੰਗ ਕਰਕੇ ਸਮੀਖਿਆ ਕੀਤੀ

National, Politics, Punjab
ਲੁਧਿਆਣਾ, 3 ਸਤੰਬਰ (000) ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਆਪਣੇ ਦਫਤਰ ਵਿਖੇ ਸਕੂਲ ਆਫ ਐਮੀਨੈਸ, ਕਿਦਵਈ ਨਗਰ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੀਟਿੰਗ ਕਰਕੇ ਸਮੀਖਿਆ ਕੀਤੀ। ਉਨ੍ਹਾਂ ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਸ੍ਰੀ ਵਿਕਾਸ ਹੀਰਾ, ਸਿੱਖਿਆ ਵਿਭਾਗ, ਲੋਕ ਨਿਰਮਾਣ ਵਿਭਾਗ, ਨਗਰ ਨਿਗਮ, ਨਗਰ ਸੁਧਾਰ ਟਰੱਸਟ ਲੁਧਿਆਣਾ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅਧਿਕਾਰੀਆਂ ਨਾਲ ਸਕੂਲ ਦੇ ਬਾਹਰਲੇ ਹਿੱਸੇ ਵਿੱਚ ਪਲੇਅ ਗਰਾਊਂਡ ਬਣਾਉਣ, ਡਾਊਨ ਸੀਲਿੰਗ, ਰੈਪ ਜਾਂ ਲਿਫਟ ਲਗਾਉਣ ਆਦਿ ਕੰਮਾਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰੇ ਕੀਤੇ। ਉਹਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਕੂਲ ਦੇ ਚੱਲ ਰਹੇ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਤਾਂ ਜੋਂ ਇਹ ਕੰਮ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾ ਸਕੇ।...
ਮੁੱਖ ਮੰਤਰੀ ਨੇ 500 ਗਜ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੇ ਐਨ.ਓ.ਸੀ ਖਤਮ ਕਰਨ ਦਾ ਇਤਿਹਾਸਕ ਫੈਂਸਲਾ ਲਿਆ – ਭੁੱਲਰ

ਮੁੱਖ ਮੰਤਰੀ ਨੇ 500 ਗਜ ਦੇ ਪਲਾਟਾਂ ਦੀਆਂ ਰਜਿਸਟਰੀਆਂ ਤੇ ਐਨ.ਓ.ਸੀ ਖਤਮ ਕਰਨ ਦਾ ਇਤਿਹਾਸਕ ਫੈਂਸਲਾ ਲਿਆ – ਭੁੱਲਰ

National, Politics, Punjab
ਫਿਰੋਜ਼ਪੁਰ 3 ਸਤੰਬਰ (   ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਬਿੱਲ 2024 ਪਾਸ ਕਰ ਕੇ ਰਾਜ ਦੇ ਕਰੋੜਾਂ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ, ਜਿਸ ਨਾਲ 500 ਗਜ ਤੱਕ ਦੇ ਪਲਾਟਾ ਦੀ ਰਜਿਸਟਰੀ ਵੇਲੇ ਐਨ.ਓ.ਸੀ ਦੀ ਸ਼ਰਤ ਨੂੰ ਖਤਮ ਕਰ ਦਿੱਤਾ ਗਿਆ ਹੈ। ਸ. ਰਣਬੀਰ ਸਿੰਘ ਭੁੱਲਰ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਨੇ ਮੁੱਖ ਮੰਤਰੀ ਵੱਲੋਂ ਲੋਕ ਹਿੱਤ ਵਿਚ ਕੀਤੀ ਗਈ ਇਸ ਵੱਡੀ ਪਹਿਲਕਦਮੀ ਨੂੰ ਇਤਿਹਾਸਕ ਕਰਾਰ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।           ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਲੋਕ ਆਪਣੀ ਸਾਰੀ ਜਿੰਦਗੀ ਹੀ ਮਿਹਨਤ ਨਾਲ ਕੀਤੀ ਕਮਾਈ ਨਾਲ ਘਰ ਬਣਾਉਣ ਦਾ ਸੁਫਨਾ ਪਾਲਦੇ ਹਨ ਪਰ ਕੁੱਝ ਲਾਲਚੀ ਕਿਸਮ ਦੇ ਲੋਕ ਗਰੀਬਾਂ ਦੀ ਖੂਨ ਪਸੀਨੇ ਦੀ ਕਮਾਈ ਨੂੰ ਗੈਰ-ਕਾਨੂੰਨੀ ਢੰਗ ਨਾਲ ਲੁੱਟਦੇ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਮੁੱਖ ਮੰਤਰੀ ਵੱਲੋਂ ਸਖਤ ਕਦਮ ਚੁੱਕਦਿਆਂ ਹੁਣ ਪੰਜਾਬ ਸਰਕਾਰ ਵੱਲੋਂ 500 ਗਜ ਤੱਕ ਦੇ ਪਲਾਟਾਂ ਉੱਤੇ ਐਨ.ਓ.ਸੀ ਦੀ ਸ਼ਰਤ ਖਤਮ ਕ...
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਸੁਰਭੀ ਪਰਾਸ਼ਰ ਵੱਲੋਂ ਵੱਖ ਵੱਖ ਵਿਭਾਗਾਂ ਦੀ ਮੀਟਿੰਗ

National, Politics, Punjab
ਐਸ.ਏ.ਐਸ.ਨਗਰ, 3 ਸਤੰਬਰ, 2024: ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 14.09.2024 ਨੂੰ ਸਾਲ 2024 ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਯੋਗ ਅਗਵਾਈ ਵਿਚ ਜ਼ਿਲ੍ਹਾ ਐਸ.ਏ.ਐਸ. ਨਗਰ ਦੀਆਂ ਸਾਰੀਆਂ ਅਦਾਲਤਾਂ ਵਿਚ ਕੀਤਾ ਜਾ ਰਿਹਾ ਹੈ, ਜਿਸ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਵਿਚਾਰੇ ਜਾਣਗੇ। ਇਸ ਸਬੰਧ ਵਿਚ ਸ੍ਰੀਮਤੀ ਸੁਰਭੀ ਪਰਾਸ਼ਰ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਮਿਊਂਸੀਪਲ ਕਾਰਪੋਰੇਸ਼ਨ, ਟੈਲੀਫੋਨ, ਬੈਂਕ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵੱਖ-ਵੱਖ ਅਦ...
ਖਰੜ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਖਰੜ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

National, Politics, Punjab
ਖਰੜ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਖਰੜ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ ਗਏ। ਸ੍ਰੀ ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ ਨੇ ਹੋ ਰਹੇ ਖੇਡ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੋਂਸਲਾ ਅਫਜਾਈ ਕੀਤਾ ਗਈ ਅਤੇ ਵੱਧ ਤੋ ਵੱਧ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਲਈ ਪ੍ਰੇਰਿਤ ਕੀਤਾ ਗਿਆ। ਇਹਨਾ ਖੇਡਾਂ ਵਿੱਚ ਅੱਜ ਦੇ ਨਤੀਜੇ ਇਸ ਪ੍ਰਕਾਰ ਰਹੇ। ਫੁੱਟਬਾਲ ਅੰਡਰ-14 ਲੜਕੇ 1.  ਸੈਮੀਫਾਈਨਲ : ਦਰਸ਼ ਸਕੂਲ ਨੇ ਐਨੀਜ਼ ਸਕੂਲ ਨੂੰ ਹਰਾਇਆ। 2. ਸੈਮੀਫਾਈਨਲ: ਓਕਰਿਜ਼ ਸਕੂਲ ਨੇ ਕੋਚਿੰਗ ਸੈਟਰ ਚੰਦੋ ਗੋਬਿੰਦਗੜ੍ਹ ਨੂੰ ਹਰਾਇਆ। ਫੁੱਟਬਾਲ ਅੰਡਰ-17 ਲੜਕੇ 1. ਸੈਮੀਫਾਈਨਲ: ਕ...
ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

ਡੇਰਾਬੱਸੀ ਵਿੱਚ ਖੇਡਾਂ ਦੇ ਦੂਜੇ ਦਿਨ ਐਥਲੈਟਿਕਸ, ਵਾਲੀਬਾਲ, ਫੁੱਟਬਾਲ, ਕਬੱਡੀ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ

National, Politics, Punjab
ਡੇਰਾਬੱਸੀ/ਐਸ.ਏ.ਐਸ.ਨਗਰ, 03 ਸਤੰਬਰ, 2024: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪ੍ਰਸਾਸ਼ਨ ਅਤੇ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ 2024-25 ਬਲਾਕ ਪੱਧਰੀ ਖੇਡਾਂ ਮਿਤੀ 02.09.2024 ਤੋਂ 07.09.2024 ਤੱਕ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਬਲਾਕ ਡੇਰਾਬੱਸੀ ਵਿੱਚ ਖੇਡਾਂ ਦਾ ਅੱਜ ਦੂਜਾ ਦਿਨ ਸੀ। ਇਹਨਾ ਵਿੱਚ ਵੱਖ-ਵੱਖ ਖੇਡਾਂ ਐਥਲੈਟਿਕਸ, ਵਾਲੀਬਾਲ (ਸਮੈਸਿੰਗ/ਸ਼ੂਟਿੰਗ) ਫੁੱਟਬਾਲ, ਕਬੱਡੀ (ਨੈਸਨਲ/ਸਰਕਲਸਟਾਇਲ), ਖੋ-ਖੋ ਦੇ ਮੁਕਾਬਲੇ ਕਰਵਾਏ ਗਏ। ਸ੍ਰੀ ਰੁਪੇਸ਼ ਕੁਮਾਰ ਬੇਗੜਾ ਜ਼ਿਲ੍ਹਾ ਖੇਡ ਅਫਸਰ ਨੇ ਹੋ ਰਹੇ ਖੇਡ ਮੁਕਾਬਲਿਆਂ ਵਿੱਚ ਪਹੁੰਚ ਕੇ ਖਿਡਾਰੀਆਂ ਦੀ ਹੋਂਸਲਾ ਅਫਜਾਈ ਕੀਤਾ ਗਈ ਅਤੇ ਵੱਧ ਤੋ ਵੱਧ ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਲਈ ਪ੍ਰੇਰਿਤ ਕੀਤਾ ਗਿਆ। ਇਹਨਾ ਖੇਡ ਮੁਕਾਬਲਿਆਂ ਦੇ ਅੱਜ ਦੇ ਨਤੀਜੇ ਹੇਠ ਲਿਖੇ ਅਨੁਸਾਰ ਹੈ: ਐਥਲੈਟਿਕਸ ਅੰਡਰ-17 ਲੜਕੇ 1. 100 ਮੀਟਰ: ਪਿਯੂਸ਼ ਨੇ ਪਹਿਲਾਂ ਸਥਾਨ, ਸੁਨੀਲ ਨੇ ਦੂਜਾ ਸਥਾਨ ਅਤੇ ਪ੍ਰਿੰਸ ਕੁਮਾਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 2. 400 ਮੀਟਰ: ਰਣਵਿਜੈ ਸਿੰਘ ਨੇ ਪਹਿਲਾ ਸ...