ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼; 4 ਪਿਸਤੌਲਾਂ ਸਮੇਤ 1 ਕਾਬੂ
ਚੰਡੀਗੜ੍ਹ, 16 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਐਸਏਐਸ ਨਗਰ ਨੇ ਅੰਤਰਰਾਜੀ ਸੰਗਠਿਤ ਹਥਿਆਰ ਤਸਕਰੀ ਰੈਕੇਟ ਚਲਾਉਣ ਵਾਲੇ ਵਿਅਕਤੀ ਨੂੰ ਵਿੱਚ ਕਾਬੂ ਕੀਤਾ ਹੈ ਅਤੇ ਉਸ ਦੇ ਕਬਜ਼ੇ ਵਿੱਚੋਂ ਚਾਰ .32 ਬੋਰ ਦੇ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਦਿੱਤੀ।
ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਨੋਦ ਕੁਮਾਰ ਉਰਫ ਰਾਹੁਲ ਵਾਸੀ ਗਿਆਸਪੁਰਾ, ਲੁਧਿਆਣਾ ਵਜੋਂ ਹੋਈ ਹੈ। ਮੁਲਜ਼ਮ ਅਪਰਾਧਿਕ ਪਿਛੋਕੜ ਵਾਲਾ ਹੈ ਅਤੇ ਉਸ ਦੇ ਖਿਲਾਫ ਚੋਰੀ ਅਤੇ ਲੁੱਟ-ਖੋਹ ਦੇ ਮਾਮਲੇ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਐਸਐਸਓਸੀ ਅੰਮ੍ਰਿਤਸਰ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੱਧ ਪ੍ਰਦੇਸ਼ ਤੋਂ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਅਤੇ ਗੋਲੀ ਸਿੱਕੇ ਦੀ ਸਪਲਾਈ ਕਰਨ ਵਾਲਾ ਮੁਲਜ਼ਮ ਵਿਨੋਦ ਅਪਰਾਧਿਕ ਤੱਤਾਂ ਨੂੰ ਹਥਿਆਰਾਂ ਦੀ ਖੇਪ ...








