ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ
ਅੰਮ੍ਰਿਤਸਰ, 05 ਸਤੰਬਰ 2024 ( )
ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਸਵ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਅਧਿਆਪਕਾਂ ਦੀ ਸੁਹਿਰਦਤਾ ਅਤੇ ਦ੍ਰਿੜ ਕਰਮਸ਼ੀਲਤਾ ਨੂੰ ਸਮਰਪਿਤ ਇਕ ਸ਼ਾਨਦਾਰ ਸਕਿਟ ਦੀ ਪੇਸ਼ਕਾਰੀ ਕੀਤੀ ਗਈ। ਉਨ੍ਹਾਂ ਕਵਿਤਾਵਾਂ ਅਤੇ ਭਾਸ਼ਣ ਰਾਹੀਂ ਆਪਣੇ ਮਹਿਨਤੀ ਅਧਿਆਪਕਾਂ ਨੂੰ ਨਮਨ ਕੀਤਾ। ਇਸ ਸਭਾ ਵਿਚ ਸ੍ਰੀਮਤੀ ਪ੍ਰਤਿਭਾ (ਲੈਕਚਰਾਰ ਬਾਇਓ), ਸ੍ਰੀਮਤੀ ਮਨਦੀਪ ਕੌਰ ਬੱਲ (ਲੈਕਚਰਾਰ ਅੰਗਰੇਜ਼ੀ) ਅਤੇ ਸ੍ਰੀਮਤੀ ਇੰਦਰਜੀਤ ਕੌਰ (ਲੈਕਚਰਾਰ ਕਮਿਸਟਰੀ) ਦਾ ਅਹਿਮ ਯੋਗਦਾਨ ਰਿਹਾ।
ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਮਨਦੀਪ ਕੌਰ ਨੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ, " ਅਧਿਆਪਕ ਦਿਵਸ ਅਧਿਆਪਕਾਂ ਦੀ ਪ੍ਰਸ਼ੰਸਾ ਲਈ ਇੱਕ ਵਿਸ਼ੇਸ਼ ਦਿਨ ਹੈ। ਅਧਿਆਪਕ ਰਾਸ਼ਟਰ ਨਿਰਮਾਤਾ ਹਨ ਅਤੇ ਸਾਡੇ ਸਮਾਜ ਦੇ ਸਕਾਰਆ...








