Wednesday, March 11
Shadow

Politics

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਸਬੰਧੀ ਅਰਜੀਆਂ ਦੀ ਮੰਗ

National, Politics, Punjab
ਫਰੀਦਕੋਟ 16 ਅਗਸਤ, ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਅਰਜੀਆਂ ਦੀ ਮੰਗ ਕੀਤੀ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆ ਕਿ ਦੂਜਿਆਂ ਲਈ ਬੇਮਿਸਾਲ ਯੋਗਤਾਵਾਂ ਅਤੇ ਸ਼ਾਨਦਾਰ ਪ੍ਰਾਪਤੀਆਂ ਕਰਨ ਵਾਲੇ ਬੱਚੇ ਜੋ ਦੂਜਿਆ ਲਈ ਆਦਰਸ਼ ਹਨ ਅਤੇ ਖੇਡਾਂ ਸਮਾਜ ਸੇਵਾਅਤ ਤਕਨਾਲੋਜੀ, ਵਾਤਾਵਰਨ ਅਤੇ ਕਲਾਂ ਸਭਿਆਚਾਰਕ ਅਤੇ ਨਵੀਨਤਾਂ ਦੇ ਖੇਤਰਾਂ ਵਿੱਚ ਸਮਾਜ ਤੇ ਪ੍ਰਤੱਖ ਪ੍ਰਭਾਵ ਪਾਇਆ ਹੈ ਜੋ ਕਿ ਰਾਸ਼ਟਰੀ ਪੱਧਰ ਤੇ ਸਨਮਾਨ ਦੇ ਹੱਕਦਾਰ ਹਨ। ਅਜਿਹੇ ਬੱਚਿਆਂ ਨੂੰ ਉਚਿਤ ਸਨਮਾਨ ਪ੍ਰਦਾਨ ਕਰਨ ਲਈ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਭਾਰਤ ਸਰਕਾਰ ਹਰ ਸਾਲ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਪ੍ਰਦਾਨ ਕਰਦਾ ਹੈ। ਇਸ ਪੁਰਸਕਾਰ ਵਿੱਚ ਮੈਡਲ ਸਰਟੀਫਿਕੇਟ ਅਤੇ ਪ੍ਰਸੰਸਾ ਪੱਤਰ ਦਿੱਤਾ ਜਾਂਦਾ ਹੈ । ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਭਾਰਤ ਦੇ ਰਾਸ਼ਟਰਪਤੀ ਵੱਲੋਂ ਪ੍ਰਦਾਨ ਕੀਤੇ ਜਾਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕੋਈ ਵੀ ਬੱਚਾ, ਜਿਹੜਾ ਭਾਰਤੀ ਨਾਗਰਿਕ ਹੈ ਅਤੇ ਭਾਰਤ...
ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ:

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ:

National, Politics, Punjab
ਸ੍ਰੀ ਮੁਕਤਸਰ ਸਾਹਿਬ, 16 ਅਗਸਤ: ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਸ: ਗੁਰਮੀਤ ਸਿੰਘ ਖੁੱਡੀਆਂ ਮਾਨਯੋਗ ਕੈਬਨਿਟ ਮੰਤਰੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਮਾਨਯੋਗ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਵੱਲੋਂ ਹੁਣ ਤੱਕ 79592 ਏਕੜ ਰਕਬੇ ਤੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਦੇ ਹੋਏ ਪੰਜਾਬ ਸਰਕਾਰ ਦੇ ਬਣੇ ਪੋਰਟਲ ਤੇ 6081 ਅਰਜ਼ੀਆਂ ਅਪਲਾਈ ਕੀਤੀਆਂ ਹਨ ਅਤੇ ਇਸ ਤਰ੍ਹਾਂ ਸਿੱਧੀ ਬਿਜਾਈ ਦੇ ਰਕਬੇ ਵਿੱਚ ਜਿ਼ਲ੍ਹਾ ਸ੍ਰ਼ੀ ਮੁਕਤਸਰ ਸਾਹਿਬ ਪੂਰੇ ਪੰਜਾਬ ਰਾਜ ਵਿੱਚੋਂ ਮੋਹਰੀ ਜਿ਼ਲ੍ਹਾ ਬਣਿਆ ਹੈ। ਇਸੇ ਸਬੰਧ ਵਿੱਚ ਅੱਜ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਮਾਨਯੋਗ ਡਿਪ...
ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਨ ਲਈ ਕੀਤਾ ਸੁਚੇਤ

ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਵਾਟਰ ਬੋਰਨ ਅਤੇ ਵੈਕਟਰ ਬੋਰਨ ਬਿਮਾਰੀਆਂ ਤੋ ਬਚਨ ਲਈ ਕੀਤਾ ਸੁਚੇਤ

National, Politics, Punjab
ਫ਼ਿਰੋਜ਼ਪੁਰ 16 ਅਗਸਤ (                ) ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜਨ ਦੇ ਮੱਦੇਨਜ਼ਰ ਰਾਜ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ ਗੰਭੀਰ ਰੋਗਾਂ ਅਤੇ ਡੇਂਗੂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਚਲਦਿਆਂ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੀ ਟੀਮ ਵੱਲੋਂ ਦਾਣਾ ਮੰਡੀ ਫ਼ਿਰੋਜ਼ਪੁਰ ਸ਼ਹਿਰ ਦੇ ਨਜ਼ਦੀਕ ਹੀਰਾ ਨਗਰ ਸਲਮ ਏਰੀਆ ਵਿੱਖੇ ਲੋਕਾਂ ਨੂੰ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਜਿਵੇ ਹੈਜ਼ਾ, ਦਸਤ ਰੋਗ,  ਹੈਪਿਟਾਈਟਸ ਏ ਤੇ ਈ ਆਦਿ ਅਤੇ ਡੇਂਗੂ ਤੇ ਮਲੇਰੀਆ ਤੋ ਬਚਾਅ ਸੰਬੰਧੀ ਜਾਗਰੂਕ ਕੀਤਾ ਗਿਆ। ਲੋਕਾਂ ਨਾਲ ਗੱਲ ਬਾਤ ਕਰਦਿਆਂ ਡਾ ਯੁਵਰਾਜ ਐਪੀਡਮੋਲੋਜਿਸਟ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫਸਰ ਨੇ ਲੋਕਾਂ ਨੂੰ ਇਨ੍ਹਾਂ ਬਿਮਾਰੀਆਂ ਤੋ ਬਚਾਅ ਲਈ ਜਾਗਰੂਕ ਹੋਣ ਦੇ ਨਾਲ-ਨਾਲ ਪੀਣ ਵਾਲੇ ਸਾਫ ਪਾਣੀ ਦੀ ਵਰਤੋਂ ਕਰਨੀ ਯਕੀਨੀ ਬਣਾਏ ਜਾਨ ਲਈ ਪ੍ਰੇਰਿਤ ਕੀਤਾ। ਇਲਾਕਾ ਨਿਵਾਸੀਆਂ ਨੂੰ ਜਾਗਰੂਕ ਕਰਦਿਆਂ ਉਨ੍ਹਾਂ ਕਿਹਾ ਕਿ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ ਅਤੇ ਪੀਣ ਦਾ ਪਾਣੀ ਸਾਫ਼ ਭਾਂ...
ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਜਿਲ੍ਹੇ ਵਿੱਚ 14 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

National, Politics, Punjab
ਫਰੀਦਕੋਟ 16 ਅਗਸਤ,2024 ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਮਾਨਯੋਗ ਕਾਰਜਕਾਰੀ ਚੇਅਰਮੈਨ ਦੀਆਂ ਹਦਾਇਤਾਂ ਅਨੁਸਾਰ ਸ੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ  ਦੀ ਅਗਵਾਈ ਹੇਠ ਮਿਤੀ 14 ਸਤੰਬਰ, 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ-ਡਵੀਜ਼ਨ ਜੈਤੋ ਵਿਖੇ ਕੀਤਾ ਜਾਵੇਗਾ।             ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ "ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ" ਤਹਿਤ ਇਸ ਲੋਕ ਅਦਾਲਤ ਵਿੱਚ ਰਾਜ਼ੀਨਾਮਾ ਹੋਣ ਯੋਗ ਅਪਰਾਧਿਕ ਮਾਮਲੇ, ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ  ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐੱਮ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ,  ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ,  ਮਿਸ਼ਰਤ ਅਪਰਾਧ, ਬਿਜਲੀ ਐਕਟ ਤਹਿਤ ਦਰਜ ਐ...
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ

National, Politics, Punjab
ਫਾਜ਼ਿਲਕਾ 16 ਅਗਸਤ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਵੰਡੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵੀ ਇਸ ਦੌਰਾਨ ਮੋਜੂਦ ਸਨ। ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੇ ਸਾਡੇ ਮਹਾਨ ਯੋਧਿਆਂ, ਜਵਾਨਾਂ ਤੇ ਜਾਬਾਜਾ *ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਸਦਕਾ ਹੀ ਅਸੀਂ ਅਜਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਤੇ ਬੇਫਿਕਰ ਹੋ ਕੇ ਘਰਾਂ ਵਿਚ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੀਰ ਜਵਾਨਾ ਨੂੰ ਅਸੀਂ ਸਿਜਦਾ ਕਰਦੇ ਹਾਂ ਜੋ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦਿਆਂ ਸਰਹੱਦਾਂ ਦੀ ਰਾਖੀ ਕਰ ਰਹ...
ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

National, Politics, Punjab
ਫਾਜ਼ਿਲਕਾ 16 ਅਗਸਤ ਬੇਟੀ ਬਚਾਓ ਬੇਟੀ ਪੜਾਓ ਅਭਿਆਨ ਤਹਿਤ ਔਰਤਾਂ ਦੇ ਅਧਿਕਾਰਾਂ ਪ੍ਰਤੀ ਅਤੇ ਲੜਕੇ -ਲੜਕੀਆਂ ਨੂੰ ਬਰਾਬਰਤਾ ਦਾ ਹੱਕ ਦੇਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਹਿੱਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ, ਮੈਡਮ ਖੁਸ਼ਬੂ ਸਾਵਣਸੁਖਾਂ ਸਵਨਾ ਅਤੇ ਜ਼ਿਲ੍ਹਾ ਤੇ ਪਰਿਵਾਰ ਭਲਾਈ ਅਫ਼ਸਰ ਮੈਡਮ ਕਵਿਤਾ, ਡਾ ਪੀਕਾਕਸ਼ੀ ਆਦਿ ਵਿਸ਼ੇਸ਼ ਤੌਰ ਤੇ ਮੌਜੂਦ ਸਨ। ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਪ੍ਰੋਗਰਾਮ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਬੇਟੀਆਂ ਬਿਨਾਂ ਸੰਸਾਰ ਵਿਚ ਕੁਝ ਵੀ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਇਕ ਮਾਂ ਜ਼ੋ ਬਚੇ ਨੂੰ ਜਨਮ ਦਿੰਦੀ ਹੈ ਉਹ ਵੀ ਇਕ ਬੇਟੀ ਹੈ ਤੇ ਉਸ ਤੋਂ ਬਾਅਦ ਹੀ ਸੰਸਾਰ ਦੀ ਯਾਤਰਾ ਸ਼ੁਰੂ ਹੁੰਦੀ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਯੁਗ ਵਿਚ ਲੜਕਾ—ਲੜਕੀ ਵਿਚ ਕੋਈ ਫਰਕ ਨਹੀਂ। ਉਨ੍ਹਾਂ ਕਿਹਾ ਕਿ ਲੜਕੀਆਂ ਵੀ ਲੜਕਿਆਂ ਦੇ ਬਰਾਬਰ ਹੀ ਵਡੇ—ਵਡੇ ਮੁਕਾਮਾਂ *ਤੇ ਪਹੁੰਚ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਵੀ ਲੜਕੀਆਂ/ਬੇਟੀਆਂ ਨੂੰ ਪੂਰਾ ਮਾਣ...
ਜਿਲ੍ਹੇ ਵਿੱਚ ਲਗਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਲੋਕਾਂ ਸ਼ਿਕਾਇਤਾਂ ਤੇ ਹੁੰਦੀ ਹੈ ਤੁਰੰਤ ਕਾਰਵਾਈ-ਡਿਪਟੀ ਕਮਿਸ਼ਨਰ

ਜਿਲ੍ਹੇ ਵਿੱਚ ਲਗਾਏ ਜਾਂਦੇ ਸੁਵਿਧਾ ਕੈਂਪਾਂ ਵਿੱਚ ਲੋਕਾਂ ਸ਼ਿਕਾਇਤਾਂ ਤੇ ਹੁੰਦੀ ਹੈ ਤੁਰੰਤ ਕਾਰਵਾਈ-ਡਿਪਟੀ ਕਮਿਸ਼ਨਰ

National, Politics, Punjab
ਫਰੀਦਕੋਟ 16 ਅਗਸਤ, ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਪੰਜਾਬ ਸਰਕਾਰ ਦੇ ਆਦੇਸ਼ਾਂ ਤੇ ਸਮੇਂ ਸਮੇਂ ਤੇ ਜਿਲ੍ਹੇ ਵਿੱਚ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ, ਉੱਥੇ ਹੀ ਕੈਂਪ ਦੌਰਾਨ ਪ੍ਰਾਪਤ ਸ਼ਿਕਾਇਤਾਂ ਨੂੰ ਪ੍ਰਸ਼ਾਸ਼ਨ ਵੱਲੋਂ ਤੁਰੰਤ ਹੀ ਦੂਰ ਵੀ ਕੀਤਾ ਜਾਂਦਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਸਮੂਹ ਵਿਭਾਗਾਂ ਨੂੰ ਆਦੇਸ਼ ਜਾਰੀ ਕੀਤੇ ਹੋਏ ਹਨ ਕਿ ਕੈਂਪਾਂ ਦੌਰਾਨ ਲੋਕਾਂ ਵੱਲੋਂ ਕੀਤੀਆਂ ਜਾਂਦੀਆਂ ਸ਼ਿਕਾਇਤਾਂ ਨੂੰ ਤੁਰੰਤ ਪ੍ਰਭਾਵ ਦੂਰ ਕੀਤਾ ਜਾਵੇ, ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਵੱਲੋਂ ਕਾਰਵਾਈ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਪਿੰਡ ਦੀਪ ਸਿੰਘ ਵਾਲਾ ਵਿਖੇ ਜਿਲ੍ਹਾ ਪ੍ਰਸਾਸ਼ਨ ਵੱਲੋਂ ਲਗਾਏ ਸੁਵਿਧਾ ਕੈਂਪ ਵਿੱਚ ਲੋਕਾਂ ਵੱਲੋਂ ਪਿੰਡ ਦੇ ਪੰਚਾਇਤ ਘਰ ਤੇ ਕੁਝ ਲੋਕਾਂ ਵੱਲੋਂ ਕਬਜਾ ਕਰਕੇ ਸਮਾਨ ਰੱਖੇ ਜਾਣ ਦੀ ਸ਼ਿਕਾਇਤ ਕੀਤੀ ਗਈ ਸੀ। ਇਸ ਦੇ ਨਾਲ ਹੀ ਲੋਕਾਂ ਨੇ ਸ਼ਿਕਾਇਤ ਕਰਕੇ ਦੱਸਿਆ ਸ...
ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ

ਝੋਨੇ ਦੀ ਪਰਾਲੀ ਦੀ ਸੁਚੱਜੀ ਸੰਭਾਲ ਵੱਲ ਮੁੜਨਾ ਸਮੇ ਦੀ ਲੋੜ- ਡਾ. ਗਿੱਲ

National, Politics, Punjab
ਫਰੀਦਕੋਟ 16 ਅਗਸਤ,            ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਦੇ ਦਿਸਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਕੋਟਕਪੂਰਾ ਡਾ. ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਡਾ. ਨਵਪ੍ਰੀਤ  ਸਿੰਘ ਗਿੱਲ ਦੇ ਉਦਮ ਸਦਕਾ ਪਿੰਡ ਸੰਧਵਾਂ ਵਿਖੇ ਕਿਸਾਨ ਕੈਂਪ ਦਾ ਆਯੋਜਿਨ ਕੀਤਾ ਗਿਆ।  ਜਿਸ ਵਿੱਚ ਬਲਾਕ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਵੱਲੋ ਉਚੇਚੇ ਤੋਰ ਤੇ ਸਿਰਕਤ ਕਰਦਿਆ ਕਿਸਾਨਾਂ ਨੂੰ ਕੁਦਰਤੀ ਸਾਧਨਾਂ ਜਿਵੇ ਕਿ ਮਿੱਟੀ , ਪਾਣੀ ਅਤੇ ਹਵਾ ਨੂੰ ਸੰਭਾਲਣ ਦਾ ਸੁਨੇਹਾ ਦਿੱਤਾ ਗਿਆ ਅਤੇ ਦੱਸਿਆ ਕਿ ਮਿੱਟੀ ਦੀ ਉਪਜਾਊ ਸਕਤੀ ਵਧਾਉਣ ਲਈ ਸਾਨੂੰ ਰੂੜੀ ਖਾਦ ਅਤੇ ਹਰੀ ਖਾਦ ਦੀ ਵਰਤੋ ਕਰਨੀ ਚਾਹੀਦੀ ਹੈ ਅਤੇ ਪਾਣੀ ਨੂੰ ਬਚਾਉਣ ਲਈ ਝੋਨੇ ਹੇਠ ਰਕਬਾ ਘਟਾ ਕੇ ਫਸਲੀ ਵਿਭਿੰਨਤਾ ਨੂੰ ਅਪਨਾਉਣਾ  ਚਾਹੀਦਾ ਹੈ ਤੇ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਦੀ ਬਿਜਾਏ ਖੇਤ ਵਿੱਚ ਹੀ ਵਹਾਉਣ ਲਈ ਕਿਹਾ ਗਿਆ। ਡਾ. ਨਵਪ੍ਰੀਤ ਸਿੰਘ ਗਿੱਲ ਖੇਤੀਬਾੜੀ ਵਿਕਾਸ ਅਫਸਰ ਕੋਟਕਪੂਰਾ ਵੱਲੋ ਵਿਭਾਗੀ ਸਕੀਮਾਂ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ...
ਸਥਾਨਕ ਸਰਕਾਰਾਂ ਮੰਤਰੀ ਵੱਲੋਂ ਪ੍ਰਸ਼ਾਸਨ ਦੁਆਰਾ ਸ਼ੁਰੂਆਤੀ ਬਚਪਨ ਦੀ ਸਿੱਖਿਆ ‘ਚ ਕ੍ਰਾਂਤੀ ਲਿਆਉਣ ਲਈ ‘ਆਰੰਭ’ ਦਾ ਆਗਾਜ਼

ਸਥਾਨਕ ਸਰਕਾਰਾਂ ਮੰਤਰੀ ਵੱਲੋਂ ਪ੍ਰਸ਼ਾਸਨ ਦੁਆਰਾ ਸ਼ੁਰੂਆਤੀ ਬਚਪਨ ਦੀ ਸਿੱਖਿਆ ‘ਚ ਕ੍ਰਾਂਤੀ ਲਿਆਉਣ ਲਈ ‘ਆਰੰਭ’ ਦਾ ਆਗਾਜ਼

National, Politics, Punjab
ਲੁਧਿਆਣਾ, 15 ਅਗਸਤ (000) - 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨਾਂ ਮੌਕੇ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਕੇਟ ਲਰਨਿੰਗ ਦੇ ਸਹਿਯੋਗ ਨਾਲ ਸ਼ੁਰੂਆਤੀ ਬਚਪਨ ਦੀ ਸਿੱਖਿਆ ਵਿੱਚ ਕ੍ਰਾਂਤੀ ਲਿਆਉਣ ਲਈ 'ਪ੍ਰੋਗਰਾਮ ਆਰੰਭ' ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਨਵੀਨਤਾਕਾਰੀ ਪਹਿਲਕਦਮੀ ਦਾ ਉਦੇਸ਼ 3-6 ਸਾਲ ਦੀ ਉਮਰ ਦੇ ਬੱਚਿਆਂ ਲਈ ਸ਼ੁਰੂਆਤੀ ਬਚਪਨ ਦੀ ਸਿੱਖਿਆ ਨੂੰ ਬਦਲਣਾ ਹੈ। ਆਰੰਭ ਪ੍ਰੋਗਰਾਮ ਮਾਪਿਆਂ ਅਤੇ ਦੇਖਭਾਲ ਕਰਨ ਵਾਲਿਆਂ ਨੂੰ ਸਧਾਰਨ, ਖੇਡ-ਆਧਾਰਿਤ ਸਿੱਖਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਕੇ ਛੋਟੇ ਬੱਚਿਆਂ ਦੇ ਸੰਪੂਰਨ ਵਿਕਾਸ 'ਤੇ ਕੇਂਦ੍ਰਤ ਕਰਦਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਹ ਪਹਿਲਕਦਮੀ ਰਾਸ਼ਟਰੀ ਸਿੱਖਿਆ ਨੀਤੀ 2020, ਆਧਾਰਸ਼ਿਲਾ ਅਤੇ ਰਾਜ ਦੇ ਪਾਠਕ੍ਰਮ ਢਾਂਚੇ ਨਾਲ ਮੇਲ ਖਾਂਦੀ ਹੈ, ਦਿਮਾਗ ਦੇ ਵਿਕਾਸ ਅਤੇ ਬੋਧਾਤਮਕ ਵਿਕਾਸ ਵਿੱਚ ਸ਼ੁਰੂਆਤੀ ਬਚਪਨ ਦੀ ਸਿੱਖਿਆ ਦੇ ਮਹੱਤਵਪੂਰਨ ਮਹੱਤਵ ਨੂੰ ਪਛਾਣਦੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਇਹ ਪ੍ਰੋਗਰਾਮ ਲੁਧਿਆਣਾ ਜ਼ਿਲੇ ਦੇ ਸਾਰੇ ਪ੍ਰੀ-ਪ੍ਰਾਇਮਰੀ ਸਕੂ...
ਸਰਦੂਲਗੜ੍ਹ ਵਿਖੇ ਐਸ.ਡੀ.ਐਮ ਨਿਤੇਸ਼ ਜੈਨ ਨੇ ਲਹਿਰਾਇਆ ਕੌਮੀ ਝੰਡਾ

ਸਰਦੂਲਗੜ੍ਹ ਵਿਖੇ ਐਸ.ਡੀ.ਐਮ ਨਿਤੇਸ਼ ਜੈਨ ਨੇ ਲਹਿਰਾਇਆ ਕੌਮੀ ਝੰਡਾ

International, National, Politics, Punjab
ਮਾਨਸਾ, 16 ਅਗਸਤ: ਸੁਤੰਤਰਤਾ ਦਿਵਸ ਮੌਕੇ ਸਬ ਡਵੀਜ਼ਨ ਪੱਧਰ ’ਤੇ ਸਰਦੂਲਗੜ੍ਹ ਦੇ ਸ੍ਰ ਬਲਰਾਜ ਸਿੰਘ ਭੂੰਦੜ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਕਰਵਾਏ ਸਮਾਗਮ ਦੌਰਾਨ ਮੁੱਖ ਮਹਿਮਾਨ ਐਸ.ਡੀ.ਐਮ ਨਿਤੇਸ਼ ਜੈਨ, ਆਈ.ਏ.ਐਸ. ਨੇ ਕੌਮੀ  ਝੰਡਾ ਲਹਿਰਾਇਆ ਅਤੇ ਮਾਰਚ ਪਾਸਟ  ਤੋਂ ਸਲਾਮੀ ਲਈ। ਉਨ੍ਹਾਂ ਨਾਲ ਵਿਸ਼ੇਸ਼ ਤੌਰ ’ਤੇ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ। ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮਹਿਮਾਨ ਐੱਸ.ਡੀ.ਐੱਮ. ਨਿਤੇਸ਼ ਜੈਨ ਨੇ ਆਪਣੇ ਸੰਦੇਸ਼ ’ਚ ਸਰਦੂਲਗੜ੍ਹ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਕੁਰਬਾਨੀਆਂ ਦੇਣ ਵਾਲੇ ਦੇਸ਼ ਭਗਤਾਂ, ਆਜ਼ਾਦੀ ਘੁਲਾਟੀਆਂ, ਵੱਖ-ਵੱਖ ਸੈਨਾਵਾਂ ਅਤੇ ਪੁਲਿਸ ਫੋਰਸਾਂ ਦੇ ਸ਼ਹੀਦਾਂ ਨੂੰ ਸਿਜ਼ਦਾ ਕਰਦਿਆਂ ਕਿਹਾ ਕਿ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਸਾਰਾ ਦੇਸ਼ ਆਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਖਾਤਰ ਸ਼ਹੀਦ ਹੋਏ ...