ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 05 ਸਤੰਬਰ:
ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਸੰਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਕਿਸਾਨਾਂ ਨੇ ਭਾਗ ਲਿਆ।
ਇਸ ਮੌਕੇ ਖੇਤ ਦਿਵਸ ਦੀ ਪ੍ਰਧਾਨਗੀ ਕਰਦੇ ਹੋਏ ਡਾ. ਕਰਮਜੀਤ ਸ਼ਰਮਾ, ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਇੱਕ ਕੁਦਰਤੀ ਸਰੋਤ ਸੰਭਾਲ ਤਕਨੀਕ ਹੈ ਜਿਸ ਨਾਲ 10 ਤੋਂ 20 ਪ੍ਰਤੀਸ਼ਤ ਪਾਣੀ ਦੀ ਬੱਚਤ ਹੁੰਦੀ ਹੈ, ਮਜ਼ਦੂਰੀ ਦੀ ਬੱਚਤ ਹੁੰਦੀ ਹੈ ਅਤੇ ਅਗਲੀ ਕਣਕ ਦੀ ਫਸਲ ਦਾ ਵੀ ਜ਼ਿਆਦਾ ਝਾੜ ਆਉਂਦਾ ਹੈ। ਇਸ ਲਈ ਉਹਨਾਂ ਨੇ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਪ੍ਰੇਰਿਆ।
ਇਸ ਮੌਕੇ ਡਾ. ਵਿਵੇਕ ਕੁਮਾਰ, ਸਹਾਇਕ ਪ੍ਰਫੈਸਰ (ਫਸਲ ਵਿਗਿਆਨ) ਨੇ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੇ ਵੱਖ-ਵੱਖ ਤਕਨੀਕੀ ਪਹਿਲੂਆਂ ਬਾਰੇ ਕਿਸਾਨਾਂ ਨਾਲ ਜਾਣਕਾਰੀ ਸਾਂਝੀ ਕੀਤੀ। ਉਹਨਾਂ ਨੇ ਦੱਸਿਆ ਕਿ ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਦੀ ਕਾਮਯਾਬੀ ਲਈ ਜ਼ਰੂਰੀ ਨੁਕਤੇ ਜਿਵੇਂ ਕਿ ਦਰਮਿਆਨੀ ਤੋਂ ਭਾਰ...








