Wednesday, March 11
Shadow

Politics

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ, 2024: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਇਸ ਮੌਕੇ ਦੇਸ਼ ਦੇ ਮਹਾਨ ਆਜ਼ਾਦੀ ਪ੍ਰਵਾਨਿਆਂ ਨੂੰ ਯਾਦ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ।   ਉਨ...
ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

ਮੁੱਖ ਮੰਤਰੀ ਵੱਲੋਂ 14 ਅਤਿ-ਆਧੁਨਿਕ ਜਨਤਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ

National, Politics, Punjab
ਈਸੜੂ (ਲੁਧਿਆਣਾ), 15 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਨੂੰ ਹੋਰ ਹੁਲਾਰਾ ਦੇਣ ਅਤੇ ਉਨ੍ਹਾਂ ਨੂੰ ਸੂਬੇ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਭਾਈਵਾਲ ਬਣਾਉਣ ਦੇ ਉਦੇਸ਼ ਨਾਲ ਅੱਜ ਇਥੇ 14 ਅਤਿ ਆਧੁਨਿਕ ਪੇਂਡੂ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਪੇਂਡੂ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ ਅਤੇ ਖ਼ੁਸ਼ਹਾਲੀ ਦੇ ਧੁਰੇ ਵਜੋਂ ਕੰਮ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਸੂਬੇ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਆਦਤ ਵਿਕਸਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਨੌਜਵਾਨਾਂ ਦੇ ਸ਼ਕਤੀਕਰਨ ਅਤੇ ਉਨ੍ਹਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਬਰਾਬਰ ਦੇ ਭਾਈਵਾਲ ਬਣਾਉਣ ਵਿੱਚ ਅਹਿਮ ਸਾਬਤ ਹੋਵੇਗਾ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਨੌਜਵਾਨਾਂ ਦੀ ਕਿਸਮਤ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ, ਜੋ ਇੱਥੋਂ ਪੜ੍ਹ ਕੇ ਵੱਡੇ ਅਫ਼ਸਰ, ਵਿਗਿਆਨੀ, ਡਾਕਟਰ ਅਤੇ ਤਕਨੀਕੀ ਮਾਹਰ ਆਦਿ ਬਣਨਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਲਾਇਬ੍ਰੇਰੀਆਂ ਵਾਈ-...
ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

ਮੁੱਖ ਮੰਤਰੀ ਵੱਲੋਂ 15 ਉੱਘੀਆਂ ਸ਼ਖਸੀਅਤਾਂ ਸਟੇਟ ਐਵਾਰਡ ਨਾਲ ਸਨਮਾਨਿਤ

National, Politics, Punjab
ਜਲੰਧਰ, 15 ਅਗਸਤ: ਆਜ਼ਾਦੀ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 15 ਉੱਘੀਆਂ ਸ਼ਖਸੀਅਤਾਂ ਨੂੰ ਸਟੇਟ ਐਵਾਰਡ ਨਾਲ ਸਨਮਾਨਿਤ ਕਰਨ ਤੋਂ ਇਲਾਵਾ ਤਿੰਨ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ 'ਮੁੱਖ ਮੰਤਰੀ ਰਕਸ਼ਕ ਪਦਕ', 18 ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸੇਵਾਵਾਂ  ਲਈ 'ਮੁੱਖ ਮੰਤਰੀ ਮੈਡਲ' ਅਤੇ ਦੋ ਮੁਲਾਜ਼ਮਾਂ ਨੂੰ 'ਸ਼ਹੀਦ ਭਗਤ ਸਿੰਘ ਪੰਜਾਬ ਰਾਜ ਸਾਲਾਨਾ ਵਾਤਾਵਰਨ ਪੁਰਸਕਾਰ' ਨਾਲ ਸਨਮਾਨਿਤ ਕੀਤਾ। ਇਨ੍ਹਾਂ ਪੁਰਸਕਾਰ ਜੇਤੂਆਂ ਵਿੱਚ ਸਮਾਜਿਕ ਕਾਰਕੁਨ, ਕਲਾਕਾਰ, ਸਾਹਿਤਕਾਰ, ਕਵੀ, ਵਾਤਾਵਰਣ ਪ੍ਰੇਮੀ ਅਤੇ ਸਰਕਾਰੀ ਅਧਿਕਾਰੀ/ਕਰਮਚਾਰੀ ਅਤੇ ਇੱਕ ਵਿਦਿਆਰਥੀ ਸ਼ਾਮਲ ਹੈ, ਜਿਨ੍ਹਾਂ ਨੇ ਵਡੇਰੇ ਜਨਤਕ ਹਿੱਤ ਵਿੱਚ ਆਪੋ-ਆਪਣੇ ਖੇਤਰਾਂ ‘ਚ ਸ਼ਾਨਦਾਰ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਨੇ ਡਾ. ਜਸਵੀਰ ਸਿੰਘ ਗਿੱਲ (ਲੁਧਿਆਣਾ), ਯੁੱਧਵਿੰਦਰ ਸਿੰਘ (ਲੁਧਿਆਣਾ), ਅਵਤਾਰ ਸਿੰਘ (ਖੁਸਰੋਪੁਰ, ਜਲੰਧਰ), ਗੁਰਵਿੰਦਰਵੀਰ ਸਿੰਘ (ਪੱਤੇਵਾਲ, ਜਲੰਧਰ), ਮਾਸਟਰ ਅਜ਼ਨ ਕਪੂਰ (ਅੰਮ੍ਰਿਤਸਰ), ਵਿਨਾਇਕ ਮਿੱਤਲ (ਲੁਧ...
ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

ਮੁੱਖ ਮੰਤਰੀ ਵੱਲੋਂ ਵਾਤਾਵਰਣ ਦੀ ਰਾਖੀ ਲਈ ਪੰਜਾਬੀਆਂ ਨੂੰ ਲੋਕ ਲਹਿਰ ਚਲਾਉਣ ਦਾ ਸੱਦਾ

National, Politics, Punjab
ਜਲੰਧਰ, 15 ਅਗਸਤ:  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮੂਹ ਪੰਜਾਬੀਆਂ ਨੂੰ ਮਹਾਨ ਗੁਰੂ ਸਹਿਬਾਨ ਦੀਆਂ ਸਿੱਖਿਆਵਾਂ ’ਤੇ ਚੱਲਦਿਆਂ ਦੂਸ਼ਿਤ ਹੋ ਰਹੇ ਵਾਤਾਵਰਣ ਦੀ ਰੋਕਥਾਮ ਲਈ ਵਿਆਪਕ ਲੋਕ ਲਹਿਰ ਚਲਾਉਣ ਦਾ ਸੱਦਾ ਦਿੱਤਾ। ਅੱਜ ਇਥੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਆਜ਼ਾਦੀ ਅੰਦੋਲਨ ਦੌਰਾਨ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਵਤਨ ਦੀ ਖਾਤਰ ਸ਼ਹਾਦਤ ਹਾਸਲ ਕਰਨ ਵਾਲੇ ਅਤੇ ਪੰਜਾਬ ਤੋਂ ਜਲਾਵਤਨ ਹੋਣ ਵਾਲਿਆਂ ਵਿੱਚ 80 ਫੀਸਦੀ ਤੋਂ ਵੱਧ ਲੋਕ ਪੰਜਾਬ ਦੇ ਸਨ। ਉਨ੍ਹਾਂ ਕਿਹਾ ਕਿ ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਮਹਾਨ ਨਾਇਕਾਂ ਨੇ ਆਜ਼ਾਦੀ ਹਾਸਲ ਕਰਨ ਲਈ ਆਪਣੇ ਖੂਨ ਦਾ ਕਤਰਾ-ਕਤਰਾ ਵਹਾਅ ...
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ

National, Politics, Punjab
ਫ਼ਿਰੋਜ਼ਪੁਰ 15 ਅਗਸਤ 2024. ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ  ਵਿਖੇ ਕੀਤਾ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ  ਐੱਸ.ਐੱਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸ਼੍ਰੀ ਲਾਲਜੀਤ ਸਿੰਘ ਭੁੱਲਰ  ਕੈਬਿਨਟ ਮੰਤਰੀ ਪੰਜਾਬ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ਸ਼ਘੰਰਸ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-...
ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

ਆਜ਼ਾਦੀ ਦਿਵਸ ਮੌਕੇ ਖੇਤੀ ਮੰਤਰੀ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਲਹਿਰਾਇਆ ਤਿਰੰਗਾ

National, Politics, Punjab
ਅੰਮ੍ਰਿਤਸਰ, 15 ਅਗਸਤ 2024 (          )- ਦੇਸ਼ ਦੀ ਆਜ਼ਾਦੀ ਦੀ 78ਵੇਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਵਿਖੇ ਕਰਵਾਏ ਜਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦੇ ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਤੇ ਕਿਸਾਨ ਭਲਾਈ, ਪਸੂ-ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ, ਫੂਡ ਪ੍ਰੋਸੈਸਿੰਗ ਮੰਤਰੀ, ਪੰਜਾਬ ਨੇ ਸ਼ਹੀਦਾਂ ਨੂੰ ਸਰਧਾਂਜਲੀ ਦਿੰਦੇ  ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਬਾਬਾ ਸੋਹਣ ਸਿੰਘ ਭਕਨਾ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਕਾਰਨ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨਾਂ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਸਭ ਤੋਂ ਜ਼ਿਆਦਾ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵੱਲ ਨਿਰੰਤਰ ਯਤਨ ਜਾਰੀ ਹਨ। ਉਨਾਂ ਕਿਹਾ ਕਿ ਪ...

ਆਜ਼ਾਦੀ ਦਿਹਾੜੇ ਮੌਕੇ ਸਰਹੱਦੀ ਜ਼ਿਲੇ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਨੇ ਲਹਿਰਾਇਆ ਤਿਰੰਗਾਂ

National, Politics, Punjab
ਫਿਰੋਜ਼ਪੁਰ 15 ਅਗਸਤ (             ) ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿੱਖੇ ਆਜ਼ਾਦੀ ਦਿਹਾੜੇ ਮੌਕੇ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਦੇਸ਼ ਦੀ ਆਨ ਬਾਨ ਅਤੇ ਸ਼ਾਨ ਦਾ ਪ੍ਰਤੀਕ ਰਾਸ਼ਟਰੀ ਤਿਰੰਗਾਂ  ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਜਿਥੇ ਉਹਨਾਂ ਇਲਾਕਾ ਨਿਵਾਸੀਆਂ ਨੂੰ ਹੋਰ ਚੰਗੀਆਂ ਸਿਹਤ ਸੇਵਾਵਾਂ ਮੁੱਹਈਆ ਕਰਵਾਉਣ ਦਾ ਭਰੋਸਾ ਦਿੱਤਾ ਉਥੇ ਹੀ ਲੋਕਾਂ ਨੂੰ ਅਪੀਲ ਕੀਤੀ ਕਿ ਦੇਸ਼ ਦੀ ਤਰੱਕੀ ਅਤੇ ਉੱਨਤੀ ਲਈ ਹਰ ਵਿਅਕਤੀ ਆਪਣਾ ਬਣਦਾ ਯੋਗਦਾਨ ਦੇਵੇ। ਇਸ ਮੌਕੇ ਉਨ੍ਹਾਂ  ਲੋਕਾਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ, ਸਮਾਜ ਨੂੰ ਨਸ਼ਿਆਂ ਦੇ ਵਿਰੁੱਧ ਜਾਗਰੂਕ ਕਰਨ ਅਤੇ ਨਸ਼ਿਆਂ ਨਾਲ ਪੀੜਤ ਮਰੀਜ਼ਾਂ ਨੂੰ ਨਸ਼ੇ ਦੀ ਗੁਲਾਮੀ ਤੋ ਆਜ਼ਾਦ ਕਰਵਾਉਣ ਲਈ ਮਿਲ ਕੇ ਹਮਲਾ ਮਾਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੱਜ ਭਾਰਤ ਦਾ ਹਰ ਨਾਗਰਿਕ ਖੁਸ਼ੀ ਦੇ ਪਲ ਮਨਾ ਰਿਹਾ ਹੈ ਅਤੇ ਸਾਨੂੰ ਇਸ ਖੁਸ਼ੀ ਨੂੰ ਬਰਕਰਾਰ ਰੱਖਣ ਲਈ ਆਪਣੇ ਦੇਸ਼ ਦੇ ਹਿੱਤ ਬਾਰੇ ਸੋਚਣਾ ਚਾਹੀਦਾ ਹੈ। ਦੇਸ਼ ਲਈ ਆਪਾ ਵਾਰਨ ਵਾਲੇ ਕੌਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗ...
ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਲਹਿਰਾਇਆ ਕੌਮੀ ਝੰਡਾ

National, Politics, Punjab
ਸ੍ਰੀ ਮੁਕਤਸਰ ਸਾਹਿਬ, 15 ਅਗਸਤ: ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਮਨਾਏ ਗਏ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ। ਸੁਤੰਤਰਤਾ ਦਿਵਸ ਸਮਾਗਮ ਮੌਕੇ ਆਪਣੇ ਸੰਬੋਧਨ ਵਿੱਚ ਸ੍ਰੀ ਸੂਦਨ ਨੇ ਸ੍ਰੀ ਮੁਕਤਸਰ ਸਾਹਿਬ ਦੇ ਚਾਲ੍ਹੀ ਮੁਕਤਿਆਂ ਸਮੇਤ ਦੇਸ਼ ਦੀ ਅਜਾਦੀ ਲਈ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ ਸ਼ਹਾਦਤ ਨੂੰ ਨਮਨ ਕਰਦਿਆਂ ਸੁਤੰਤਰਤਾ ਸੰਗਰਾਮ ਦੀ ਗਾਥਾ ਸਾਂਝੀ ਕੀਤੀ ਅਤੇ ਇਸ ਲੜਾਈ ਵਿੱਚ ਪੰਜਾਬੀਆਂ ਦੇ ਯੋਗਦਾਨ ਨੂੰ ਵੀ ਸਿਜਦਾ ਕੀਤਾ। ਉਨ੍ਹਾਂ ਆਜ਼ਾਦੀ ਤੋਂ ਬਾਅਦ ਦੇਸ਼ ਨੂੰ ਅਨਾਜ ਉਤਪਾਦਨ ਵਿਚ ਆਤਮ ਨਿਰਭਰ ਕਰਨ ਵਾਲੇ ਕਿਸਾਨਾਂ ਦੀ ਮਿਹਨਤ ਦੀ ਨੂੰ ਵੀ ਨਮਨ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਸੂਦਨ ਨੇ ਦੱਸਿਆ ਕਿ  ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਿਤ ਲੜਕੀਆਂ ਦੀ ਸ਼ਾਦੀ ਲਈ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ,ਪੱਛੜੀਆਂ ਸ੍ਰ਼ੇਣੀਆਂ/ਆਰਥਿਕ ਤੌਰ ਤੇ ਪੱਛੜੇ ਪਰਿਵਾਰਾਂ ਦੇ 1197 ਲਾਭਪਾਤਰੀਆਂ ...
ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ – ਹਰਭਜਨ ਸਿੰਘ ਕੈਬਨਿਟ ਮੰਤਰੀ

ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ – ਹਰਭਜਨ ਸਿੰਘ ਕੈਬਨਿਟ ਮੰਤਰੀ

National, Politics, Punjab
ਮੋਗਾ, 15 ਅਗਸਤ (000) - ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ। ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ...
ਕੈਬਨਿਟ ਮੰਤਰੀ ਵੱਲੋਂ ‘ਫਿਊਚਰ ਟਾਈਕੂਨਜ਼’ ਸਟਾਰਟਅੱਪ ਚੈਲੇਂਜ ਲਾਂਚ

ਕੈਬਨਿਟ ਮੰਤਰੀ ਵੱਲੋਂ ‘ਫਿਊਚਰ ਟਾਈਕੂਨਜ਼’ ਸਟਾਰਟਅੱਪ ਚੈਲੇਂਜ ਲਾਂਚ

National, Politics, Punjab
ਲੁਧਿਆਣਾ, 15 ਅਗਸਤ (000) - ਸਮਾਜ ਦੇ ਹਾਸ਼ੀਏ 'ਤੇ ਪਏ ਵਰਗਾਂ ਵਿੱਚ ਉੱਦਮਤਾ ਅਤੇ ਨਵੀਨਤਾ ਨੂੰ ਉਤਸ਼ਾਹਤ ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਵਿੱਚ, ਕੈਬਨਿਟ ਮੰਤਰੀ ਬਲਕਾਰ ਸਿੰਘ ਨੇ  ਜ਼ਿਲ੍ਹਾ ਪ੍ਰਸ਼ਾਸਨ ਦੁਆਰਾ 'ਸਟਾਰਟਅੱਪ ਪੰਜਾਬ' ਪੰਜਾਬ ਸਰਕਾਰ ਦੀ ਇੱਕ ਨੋਡਲ ਏਜੰਸੀ ਜੋ ਰਾਜ ਵਿੱਚ ਸਟਾਰਟਅਪ ਈਕੋਸਿਸਟਮ ਨੂੰ ਵਿਕਸਤ ਕਰਨ ਲਈ ਜਿੰਮੇਵਾਰ ਹੈ, ਦੇ ਸਹਿਯੋਗ ਨਾਲ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਵਿਦਿਆਰਥੀਆਂ, ਨੌਜਵਾਨਾਂ, ਔਰਤਾਂ, ਵਿਸ਼ੇਸ਼ ਤੌਰ 'ਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਅਤੇ ਲੁਧਿਆਣਾ ਨਾਲ ਸਬੰਧਤ ਆਮ ਲੋਕਾਂ ਨੂੰ ਆਪਣੇ ਸੁਪਨਿਆਂ ਦੇ ਪ੍ਰੋਜੈਕਟਾਂ ਲਈ ਨਵੇਂ ਵਿਚਾਰਾਂ, ਸੰਕਲਪਾਂ ਜਾਂ ਯੋਜਨਾਵਾਂ ਨੂੰ ਪ੍ਰਸਤਾਵਿਤ ਕਰਨ ਲਈ ਉਤਸ਼ਾਹਿਤ ਕਰਨਾ ਹੈ। ਪ੍ਰਸ਼ਾਸਨ ਵੱਲੋਂ ਇਨ੍ਹਾਂ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਉਨ੍ਹਾਂ ਦਾ ਟੀਚਾ ਬਿਹਤਰੀਨ ਵਿਚਾਰਾਂ ਵਾਲੇ ਲੋਕਾਂ ਨੂੰ ਸਸ਼ਕਤ ਕਰਨਾ ਅਤੇ ਉਨ੍ਹਾਂ ਦੇ ਉੱਦਮਾ...