Friday, March 13
Shadow

Politics

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

ਸਪੀਕਰ ਨੇ ਆਪ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ

National, Politics, Punjab
ਚੰਡੀਗੜ੍ਹ, 16 ਨਵੰਬਰ 2025: ਸਾਹਿਬ-ਏ-ਕਮਾਲ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੇ ਅੰਗ ਵਜੋਂ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਤੋਂ ਬਾਹਰ ਪਹਿਲੀ ਵਾਰ ਸ਼੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਉੱਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਸੰਦਰਭ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਅਰਵਿੰਦ ਕੇਜਰੀਵਾਲ ਨੂੰ ਵਿਧਾਨ ਸਭਾ ਵੱਲੋਂ ਸੱਦਾ ਪੱਤਰ ਭੇਟ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਬਲਿਦਾਨ ਸਿਰਫ਼ ਸਿੱਖ ਕੌਮ ਲਈ ਨਹੀਂ, ਬਲਕਿ ਪੂਰੀ ਮਨੁੱਖਤਾ ਲਈ ਪ੍ਰੇਰਣਾਦਾਇਕ ਹੈ। ਧਰਮ–ਨਿਰਪੇਖਤਾ, ਧਰਮ ਦੀ ਆਜ਼ਾਦੀ, ਸ਼ਾਂਤੀ ਅਤੇ ਮਨੁੱਖੀ ਅਧਿਕਾਰਾਂ ਲਈ ਦਿੱਤੇ ਗਏ ਇਸ ਵਿਸ਼ਾਲ ਬਲਿਦਾਨ ਦੀ 350 ਸਾਲਾ ਸ਼ਤਾਬਦੀ ਪੂਰੀ ਦੁਨੀਆ ਲਈ ਇੱਕ ਮਹੱਤਵਪੂਰਨ ਇਤਿਹਾਸਿਕ ਪਲ ਹੈ। ਇਸ ਮਹਾਨ ਯਾਦਗਾਰ ਨੂੰ ਯਾਦਗਾਰੀ ਬਣਾਉਣ ਲਈ ਪੰਜਾਬ ਸਰਕਾਰ ਅਤੇ ਪੰਜਾਬ ਵਿਧਾਨ ...
ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

ਲਾਲਜੀਤ ਸਿੰਘ ਭੁੱਲਰ ਨੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ‘ਤੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਕੀਤੀ ਸ਼ੁਰੂਆਤ

National, Politics, Punjab
ਚੰਡੀਗੜ੍ਹ, 16 ਨਵੰਬਰ: ਨਵੰਬਰ ਦੇ ਤੀਜੇ ਐਤਵਾਰ ਨੂੰ ਵਿਸ਼ਵ ਪੱਧਰ 'ਤੇ ਮਨਾਏ ਜਾਣ ਵਾਲੇ ਸੜਕੀ ਆਵਾਜਾਈ ਪੀੜਤਾਂ ਲਈ ਵਿਸ਼ਵ ਯਾਦਗਾਰੀ ਦਿਵਸ ਦੇ ਮੌਕੇ 'ਤੇ, ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੜਕ ਸੁਰੱਖਿਆ ਸਬੰਧੀ ਲੀਡ ਏਜੰਸੀ ਦੇ ਅਧਿਕਾਰੀਆਂ ਅਤੇ ਸਿਵਲ ਸੁਸਾਇਟੀ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਬੁਲਾਈ। ਅੱਜ ਇੱਥੇ ਹੋਈ ਇਸ ਮੀਟਿੰਗ ਵਿੱਚ ਸੂਬੇ ਵਿੱਚ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ ਲਈ ਕਾਰਜ ਯੋਜਨਾ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਹ ਦਿਨ ਸੜਕ ਹਾਦਸੇ ਦੇ ਪੀੜਤਾਂ ਦੀ ਯਾਦ ਵਿੱਚ, ਉਨ੍ਹਾਂ ਦੇ ਸੋਗਮਈ ਪਰਿਵਾਰਾਂ ਦੇ ਸਮਰਥਨ ਵਿੱਚ ਅਤੇ ਭਵਿੱਖ ਵਿੱਚ ਅਜਿਹੀਆਂ ਦੁਖਾਂਤਾਂ ਨੂੰ ਰੋਕਣ ਲਈ ਸਮੂਹਿਕ ਯਤਨਾਂ ਨੂੰ ਮਜ਼ਬੂਤ ਕਰਨ ਲਈ ਮਨਾਇਆ ਜਾਂਦਾ ਹੈ। ਇਸ ਮੌਕੇ ਟਰਾਂਸਪੋਰਟ ਮੰਤਰੀ ਨੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ, ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਸਹਾਇਤਾ ਵਿਧੀਆਂ ਨੂੰ ਬਿਹਤਰ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਇਹ ਐਕਸ਼ਨ ਪਲਾਨ ਪੰਜਾਬ ਦੇ ਹਿੱਟ ਐਂਡ ਰਨ ਮੁਆਵਜ਼ਾ ਯੋਜਨਾ,...
ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ ਪਾਕਿਸਤਾਨ ਅਧਾਰਤ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼; ਛੇ ਪਿਸਤੌਲਾਂ, 1 ਕਿਲੋ ਹੈਰੋਇਨ ਸਮੇਤ ਪੰਜ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 16 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਵਿਅਕਤੀਆਂ ਨੂੰ 1.01 ਕਿਲੋਗ੍ਰਾਮ ਹੈਰੋਇਨ ਅਤੇ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਜੁੜੇ ਹਥਿਆਰ ਅਤੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅਕਾਸ਼ ਮਸੀਹ ਅਤੇ ਪ੍ਰਿੰਸ ਦੋਵੇਂ ਵਾਸੀ ਪਿੰਡ ਪੰਡੋਰੀ, ਅੰਮ੍ਰਿਤਸਰ ਦਿਹਾਤੀ; ਕਰਨਬੀਰ ਸਿੰਘ ਉਰਫ਼ ਕਰਨ ਵਾਸੀ ਪਿੰਡ ਚੌਗਾਵਾਂ, ਅੰਮ੍ਰਿਤਸਰ ਦਿਹਾਤੀ; ਸੁਖਵਿੰਦਰ ਸਿੰਘ ਵਾਸੀ ਪਿੰਡ ਹੇਤਮਪੁਰਾ, ਅੰਮ੍ਰਿਤਸਰ ਦਿਹਾਤੀ ਅਤੇ ਗੁਰਭੇਜ ਸਿੰਘ ਉਰਫ਼ ਭੇਜਾ ਵਾਸੀ ਪਿੰਡ ਲਾਹੀਆਂ, ਤਰਨਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਦੇ ਪਿਸਤੌਲ ਅਤੇ ਇੱਕ 9 ਐਮਐਮ ਗਲੋਕ ਪਿਸਤੌਲ ਸ਼ਾਮਲ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤ...
ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਲਈ ਕੈਬਨਿਟ ਦੇ ਵੱਡੇ ਫ਼ੈਸਲੇ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 16 ਨਵੰਬਰ: ਪੰਜਾਬ ਸਰਕਾਰ ਵੱਲੋਂ ਸਮਾਜਿਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਇੱਕ ਵੱਡੇ ਕਦਮ ਤਹਿਤ, ਰਾਜ ਦੀ ਸਮੁੱਚੀ ਕੈਬਨਿਟ ਨੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨਾਲ ਸਬੰਧਤ ਕਈ ਅਹਿਮ ਫ਼ੈਸਲਿਆਂ ਨੂੰ ਮਨਜ਼ੂਰੀ ਦਿੱਤੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਮੁੱਚੀ ਕੈਬਨਿਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲੇ ਰਾਜ ਦੇ ਕਮਜ਼ੋਰ ਤੇ ਲੋੜਵੰਦ ਵਰਗਾਂ ਲਈ ਵੱਡੀ ਰਾਹਤ ਸਾਬਤ ਹੋਣਗੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਕੈਬਨਿਟ ਨੇ ਬਾਲ ਵਿਕਾਸ ਪ੍ਰੋਜੈਕਟ ਅਧਿਕਾਰੀ ਦੀਆਂ 16 ਅਸਾਮੀਆਂ ਭਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਰਾਜ ਵਿੱਚ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਔਰਤਾਂ ਅਤੇ ਬੱਚਿਆਂ ਦੀ ਭਲਾਈ ਸਬੰਧੀ ਸਕੀਮਾਂ ਦੀ ਨਿਗਰਾਨੀ ਅਤੇ ਅਮਲ ਵਿੱਚ ਮਹੱਤਵਪੂਰਨ ਸੁਧਾਰ ਹੋਣਗੇ ਅਤੇ ਇਹਨਾਂ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤੀਆਂ ਜਾ ਸਕਣਗੀਆਂ। ਇਸ ਸੰਦਰਭ ਵਿੱਚ ਡਾ. ਬਲਜੀਤ ਕੌਰ ਨੇ ਹੋਰ...
ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ- ਹਰਭਜਨ ਸਿੰਘ ਈ.ਟੀ.ਓ

National, Politics, Punjab
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ 15 ਨਵੰਬਰ : ਪੰਜਾਬ ਸਰਕਾਰ ਵੱਲੋਂ ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਮਾਰੋਹਾਂ ਦੀਆਂ ਤਿਆਰੀਆਂ ਦਾ ਕੰਮ ਤੇਜੀ ਨਾਲ ਚੱਲ ਰਿਹਾ ਹੈ। ਇਸ ਸੰਬੰਧੀ ਕੈਬਨਿਟ ਮੰਤਰੀ ਸ.ਹਰਭਜਨ ਸਿੰਘ ਈ.ਟੀ.ਓ ਨੇ ਜਾਇਜ਼ਾ ਲੈਂਦਿਆਂ ਜਾਣਕਾਰੀ ਦਿੱਤੀ ਕਿ ਇਲਾਕੇ ਵਿੱਚ ਕਦੇ ਨਾ ਹੋਏ ਇਸ ਪੱਧਰ ਦੇ ਵਿਕਾਸੀ ਕੰਮ ਹੁਣ ਜੰਗੀ ਤੌਰ 'ਤੇ ਜਾਰੀ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਨੂੰ ਜੋੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਨਾਲ ਸ਼ਰਧਾਲੂਆਂ ਦੀ ਆਵਾਜਾਈ ਪੂਰੀ ਤਰ੍ਹਾਂ ਸੁਚਾਰੂ ਹੋਵੇਗੀ। ਇਸਦੇ ਨਾਲ ਹੀ ਸ਼ਹਿਰ ਦੇ ਅੰਦਰੂਨੀ 127 ਕਿਲੋਮੀਟਰ ਮਾਰਗਾਂ ਦੀ 49.32 ਕਰੋੜ ਰੁਪਏ ਨਾਲ ਨਵੀਨੀਕਰਨ ਪ੍ਰਕਿਰਿਆ ਜਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਸ਼ਹਿਰ ਵਿੱਚ ਤਕਨਾਲੋਜੀ ਸੁਧਾਰਾਂ ਤੇ ਵੀ ਵੱਡਾ ਧਿਆਨ ਦਿੱਤਾ ਗਿਆ ਹੈ। ਊਰਜਾ ਕੁਸ਼ਲ ਤਕਨਾਲੋਜੀ ਨਾਲ 750 ਨਵੇਂ ਪੋਲ ਲਗਾਏ ਗਏ ਹਨ, ਜੋ ਘੱਟ ਬਿਜਲੀ ਖਪਤ ਨਾਲ ਵੱਧ ਰੋਸ਼ਨੀ ਪ੍...
ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਵਜ਼ਾਰਤ ਵੱਲੋਂ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ ਦੀ ਮਨਜ਼ੂਰੀ

National, Politics, Punjab
*ਚੰਡੀਗੜ੍ਹ, 15 ਨਵੰਬਰ*: ਸੂਬੇ ਭਰ ਵਿੱਚ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਮਿਸ਼ਨ ਤਹਿਤ ਮਹੱਤਵਪੂਰਨ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ 311 ਨਰਸਾਂ ਦੀ ਭਰਤੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬੰਧੀ ਫ਼ੈਸਲਾ ਅੱਜ ਇੱਥੇ ਮੰਤਰੀ ਪ੍ਰੀਸ਼ਦ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਇਹ ਫੈਸਲਾ ਮਰੀਜ਼ਾਂ ਦੀ ਦੇਖਭਾਲ ਸਬੰਧੀ ਸੇਵਾਵਾਂ ਵਿੱਚ ਸੁਧਾਰ ਲਿਆਉਣ ਅਤੇ ਜਨਤਕ ਸਿਹਤ ਸੰਸਥਾਵਾਂ ਦੀ ਸਮਰੱਥਾ ਵਧਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਫ਼ੈਸਲਾ ਹਸਪਤਾਲਾਂ ਅਤੇ ਮੈਡੀਕਲ ਸੰਸਥਾਵਾਂ ਵਿੱਚ ਮਨੁੱਖੀ ਸਰੋਤ ਦੇ ਮੁੱਖ ਪਾੜੇ ਨੂੰ ਪੂਰਨ ਲਈ ਵਿਆਪਕ ਯੋਜਨਾ ਦਾ ਹਿੱਸਾ ਹੈ। ਇਸ ਤੋਂ ਇਲਾਵਾ ਇਸ ਵੇਲੇ 400 ਤੋਂ ਵੱਧ ਹੋਰ ਨਰਸਾਂ ਦੀ ਭਰਤੀ ਚੱਲ ਰਹੀ ਹੈ ਜਿਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰੇਕ ਸਿਹਤ ਸੰਭਾਲ ਸਹੂਲਤ ਵਿੱਚ ਮਿਆਰੀ ਨ...
ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ

ਪੰਜਾਬ ਪੁਲਿਸ ਨੇ ਮੱਧ ਪ੍ਰਦੇਸ਼ ਅਧਾਰਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਕੇ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਕੀਤਾ ਨਾਕਾਮ; 9 ਪਿਸਤੌਲਾਂ ਸਮੇਤ ਇੱਕ ਕਾਬੂ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵਿਸ਼ੇਸ਼ ਖੁਫੀਆ ਜਾਣਕਾਰੀ 'ਤੇ ਕਾਰਵਾਈ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਮੱਧ ਪ੍ਰਦੇਸ਼ (ਐਮਪੀ) ਅਧਾਰਿਤ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦੇ ਇੱਕ ਸੰਚਾਲਕ ਨੂੰ ਨੌਂ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਮਿੱਥ ਕੇ ਕਤਲ ਦੀ ਵਾਰਦਾਤ ਨੂੰ ਸਫਲਤਾਪੂਰਵਕ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਅਰੁਣ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ, ਤਰਨ ਤਾਰਨ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਸੱਤ .32 ਬੋਰ ਦੇ ਪਿਸਤੌਲਾਂ ਅਤੇ ਦੋ .30 ਬੋਰ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪੰਜ ਜ਼ਿੰਦਾ ਕਾਰਤੂਸ ਸ਼ਾਮਲ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਹਥਿਆਰ ਖੇਤਰ ਵਿੱਚ ਅੰਤਰ...
ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

ਹਰਜੋਤ ਬੈਂਸ ਵੱਲੋਂ ਵਿਸ਼ਵ-ਪੱਧਰੀ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਲਈ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਫਿਨਲੈਂਡ ਲਈ ਕੀਤਾ ਰਵਾਨਾ

National, Politics, Punjab
ਚੰਡੀਗੜ੍ਹ, 15 ਨਵੰਬਰ: ਕਲਾਸਰੂਮ ਸਿੱਖਿਆ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਅਤੇ ਸਿੱਖਿਆ ਪ੍ਰਣਾਲੀ ਵਿੱਚ ਵਿਸ਼ਵ ਦੇ ਬਿਹਤਰ ਅਭਿਆਸਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਫਿਨਲੈਂਡ ਦੀ ਯੂਨੀਵਰਸਿਟੀ ਆਫ ਤੁਰਕੂ ਵਿਖੇ 15 ਦਿਨਾਂ ਦੀ ਸਿਖਲਾਈ ਵਾਸਤੇ ਪ੍ਰਾਇਮਰੀ ਕਾਡਰ ਦੇ 72 ਅਧਿਆਪਕਾਂ ਦੇ ਤੀਜੇ ਬੈਚ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਬੈਚ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਬੀ.ਪੀ.ਈ.ਓ.), ਸੈਂਟਰ ਹੈੱਡ ਟੀਚਰ (ਸੀ.ਐਚ.ਟੀ.), ਹੈੱਡ ਟੀਚਰ (ਐਚ.ਟੀ.) ਅਤੇ ਈ.ਟੀ.ਟੀ. ਅਧਿਆਪਕ ਸ਼ਾਮਲ ਸਨ, ਜੋ ਫਿਨਲੈਂਡ ਦੇ ਵਿਸ਼ਵ-ਪ੍ਰਸਿੱਧ ਟੀਚਿੰਗ ਵਿਧੀਆਂ ਬਾਰੇ ਜਾਣਕਾਰੀ ਪ੍ਰਾਪਤ ਕਰਨਗੇ। ਅੱਜ ਇੱਥੇ ਮੈਗਸੀਪਾ ਵਿਖੇ ਅਧਿਆਪਕਾਂ ਦੇ ਬੈਚ ਨੂੰ ਹਰੀ ਝੰਡੀ ਦਿਖਾਉਣ ਉਪਰੰਤ ਮੀਡੀਆ ਨਾਲ ਗੱਲਬਾਤ ਦੌਰਾਨ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਬੈਚ ਦੀ ਸਿਖਲਾਈ ਨਾਲ ਫਿਨਲੈਂਡ ਦੀਆਂ ਅਧਿਆਪਨ ਵਿਧੀਆਂ ਬਾਰੇ ਸਿਖਲਾਈ ਹਾਸਲ ਕਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 216 ਹੋ ਜਾਵੇਗੀ। ਇਹ ਕਦਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜ...
‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 259ਵੇਂ ਦਿਨ, ਪੰਜਾਬ ਪੁਲਿਸ ਵੱਲੋਂ 3.1 ਕਿਲੋਗ੍ਰਾਮ ਹੈਰੋਇਨ, 1.5 ਕਿਲੋਗ੍ਰਾਮ ਅਫੀਮ ਸਮੇਤ 113 ਨਸ਼ਾ ਤਸਕਰ ਗ੍ਰਿਫ਼ਤਾਰ

Crime, National, Politics, Punjab
ਚੰਡੀਗੜ੍ਹ, 15 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 259ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 348 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 86 ਐਫਆਈਆਰਜ਼ ਦਰਜ ਕਰਕੇ 113 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 259 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,754 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 1.5 ਕਿਲੋ ਅਫੀਮ, 24 ਕਿਲੋ ਭੁੱਕੀ, 84,304 ਨਸ਼ੀਲੀਆਂ ਗੋਲੀਆਂ ਅਤੇ 45,570 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾ...

700.65 ਲੱਖ ਦੀ ਲਾਗਤ ਨਾਲ 18 ਫੁੱਟ ਬਣਨ ਵਾਲੀ ਸੜਕ ਦਾ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰੱਖਿਆ ਨੀਂਹ ਪੱਥਰ

National, Politics, Punjab
ਕੀਰਤਪੁਰ ਸਾਹਿਬ 15 ਨਵੰਬਰ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਅੱਜ 700.65 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਨੂੰ 18 ਫੁੱਟ ਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਸੜਕ ਨਾਲ ਘਨੋਲੀ ਤੋਂ ਬੜਾ ਪਿੰਡ ਮਾਰਕੀਟ ਕਮੇਟੀ ਦੇ ਲੋਕਾਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਕੋਟਬਾਲਾ ਤੇ ਅਵਾਨਕੋਟ ਦੀਆਂ ਫਿਰਨੀਆਂ ਦਾ ਵੀ ਕੰਮ ਜਲਦੀ ਸੁਰੂ ਕੀਤਾ ਜਾਵੇਗਾ।       ਇਸ ਸੜਕ ਦੇ ਨਿਰਮਾਣ ਨਾਲ ਘਨੋਲੀ, ਅਵਾਨਕੋਟ, ਖਰੋਟਾ ਅਤੇ ਬੜਾ ਪਿੰਡ ਸਮੇਤ ਆਸ-ਪਾਸ ਦੇ ਕਈ ਪਿੰਡਾਂ ਨੂੰ ਸਿੱਧਾ ਲਾਭ ਪਹੁੰਚੇਗਾ। ਇਹ ਇਲਾਕੇ ਲੰਮੇ ਸਮੇਂ ਤੋਂ ਸੁਚਾਰੂ ਆਵਾਜਾਈ ਦੀ ਲੋੜ ਮਹਿਸੂਸ ਕਰ ਰਹੇ ਸਨ ਅਤੇ ਇਸ ਪ੍ਰੋਜੈਕਟ ਦੇ ਪੂਰਾ ਹੋਣ ਨਾਲ ਸਥਾਨਕ ਵਾਸੀਆਂ ਦੀ ਪੁਰਾਣੀ ਮੰਗ ਪੂਰੀ ਹੋਈ ਹੈ। ਸੜਕ ਨਿਰਮਾਣ ਦੇ ਨਾਲ ਨਾ ਸਿਰਫ਼ ਸੁਵਿਧਾ ਵਧੇਗੀ, ਬਲਕਿ ਇਲਾਕੇ ਦੇ ਸਮਾਜਿਕ ਅਤੇ ਆਰਥਿਕ ਵਿਕਾਸ ਨੂੰ ਵੀ ਨਵੀਂ ਗਤੀ ਮਿਲੇਗੀ।       ਸ. ਬੈਂਸ ਨੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ...