ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਕੌਮੀ ਝੰਡਾ
ਮਾਨਸਾ, 15 ਅਗਸਤ:
ਦੇਸ਼ ਦੀ ਅਜ਼ਾਦੀ ਦਾ 78ਵਾਂ ਦਿਹਾੜਾ ਅੱਜ ਸਰਕਾਰੀ ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਰਾਸ਼ਟਰੀ ਭਾਵਨਾ ਅਤੇ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਦੀ ਰਸਮ ਮੁੱਖ ਮਹਿਮਾਨ, ਕੈਬਨਿਟ ਮੰਤਰੀ ਪੰਜਾਬ ਸ੍ਰ. ਚੇਤਨ ਸਿੰਘ ਜੌੜਮਾਜਰਾ ਨੇ ਅਦਾ ਕੀਤੀ। ਰਾਸ਼ਟਰੀ ਗਾਣ ਦੀ ਧੁੰਨ ਦੇ ਚਲਦਿਆਂ ਪੰਜਾਬ ਪੁਲਿਸ ਦੇ ਜਵਾਨਾਂ ਨੇ ਸਤਿਕਾਰ ਵਜੋਂ ਸਲਾਮੀ ਭੇਂਟ ਕੀਤੀ। ਇਸ ਮੌਕੇ ਮੁੱਖ ਮਹਿਮਾਨ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ ਅਤੇ ਪਰੇਡ ਤੋਂ ਸਲਾਮੀ ਲਈ।
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਸ੍ਰ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਅੱਜ ਅਸੀਂ 78ਵਾਂ ਆਜ਼ਾਦੀ ਦਿਵਸ ਮਨਾ ਰਹੇ ਹਾਂ ਅਤੇ ਇਸ ਮੌਕੇ ਮੈਂ ਆਪ ਸਭ ਨੂੰ ਹਾਰਦਿਕ ਵਧਾਈ ਦਿੰਦਾ ਹਾਂ। ਉਨ੍ਹਾਂ ਕਿਹਾ ਕਿ ਆਜ਼ਾਦੀ ਘੁਲਾਟੀਏ ਸਾਡਾ ਮਾਣ ਹਨ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਆਜ਼ਾਦੀ ਸੰਗਰਾਮੀਆਂ ਪ੍ਰਤੀ ਆਪਣੇ ਸਤਿਕਾਰ ਦੇ ਸਨਮੁਖ ਸੂਬੇ ਦੇ ਆਜ਼ਾਦੀ ਘੁਲਾਟੀਆਂ ਜਾਂ ਉਨ੍ਹਾਂ ਦੇ ਵਾਰਸਾਂ ਨੂੰ ਮਿਲਦੀ ...








