ਵਿਧਾਇਕ ਮਾਣੂੰਕੇ ਵੱਲੋਂ ਜਗਰਾਉਂ ‘ਚ ਫਿਊਚਰ ਟਾਈਕੂਨਜ਼ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਲੁਧਿਆਣਾ, 30 ਅਗਸਤ (000) - ਵਿਧਾਨ ਸਭਾ ਹਲਕਾ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਵੱਲੋਂ ਲੋਕਾਂ ਵਿੱਚ ਫਿਊਚਰ ਟਾਈਕੂਨਜ਼ ਸਟਾਰਟ-ਅੱਪ ਚੈਲੇਂਜ ਪ੍ਰੋਗਰਾਮ ਨੂੰ ਉਤਸ਼ਾਹਿਤ ਕਰਨ ਲਈ ਬਾਈਕ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸੀ.ਟੀ. ਯੂਨੀਵਰਸਿਟੀ ਵਿਖੇ ਇੱਕ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਾਣੂੰਕੇ ਨੇ ਕਿਹਾ ਕਿ ਫਿਊਚਰ ਟਾਈਕੂਨਜ਼ ਸਮਾਜ ਦੇ ਹਾਸ਼ੀਏ 'ਤੇ ਅਤੇ ਕਮਜ਼ੋਰ ਵਰਗਾਂ ਦੀ ਮਦਦ ਕਰਨ ਲਈ ਸ਼ੁਰੂ ਕੀਤੀ ਗਈ ਇੱਕ ਵਿਲੱਖਣ ਪਹਿਲਕਦਮੀ ਹੈ, ਜੋ ਉਹਨਾਂ ਦੇ ਵਿਚਾਰਾਂ ਅਤੇ ਉੱਦਮਾਂ ਲਈ ਵਿੱਤੀ ਮਦਦ ਦੇ ਮੌਕੇ ਪ੍ਰਦਾਨ ਕਰਦੀ ਹੈ।
ਵਿਧਾਇਕ ਨੇ ਦੱਸਿਆ ਕਿ ਇਹ ਪ੍ਰੋਗਰਾਮ ਸੂਬੇ ਵਿੱਚ ਸਟਾਰਟਅੱਪ ਈਕੋਸਿਸਟਮ ਨੂੰ ਵਿਕਸਤ ਕਰਨ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਏਜੰਸੀ 'ਸਟਾਰਟਅੱਪ ਪੰਜਾਬ' ਦੇ ਸਹਿਯੋਗ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਸੰਭਾਵੀ ਭਾਈਵਾਲਾਂ, ਹਿੱਸੇਦਾਰਾਂ ਅਤੇ ਜਨਤਾ ਨੂੰ ਫਿਊਚਰ ਟਾਈਕੂਨਜ਼ ਸਟਾਰਟਅਪ ਚੈਲੇਂਜ ਵਿੱਚ ਸ਼ਾਮਲ ਹੋਣ ਅਤੇ ਉਹਨਾਂ ਦੇ ਪ੍ਰੋਜੈਕਟਾਂ ਲਈ ਨਵੇਂ ਵਿਚਾਰਾਂ, ਸੰਕਲਪਾਂ ਜਾਂ ਯੋਜਨਾਵਾਂ ਦਾ ਪ੍ਰਸਤਾਵ ਕਰਨ ਲਈ ਸੱਦਾ ਦ...








