ਡਿਪਟੀ ਕਮਿਸ਼ਨਰ ਵੱਲੋਂ ਜੋਧਾਂ ‘ਚ ਲੱਗੇ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
ਲੁਧਿਆਣਾ, 3 ਸਤੰਬਰ (000) - ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਪਿੰਡ ਜੋਧਾਂ ਵਿੱਚ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ ਤਹਿਤ ਕੈਂਪ ਲਗਾਇਆ ਗਿਆ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਕੈਂਪ ਦਾ ਉਦਘਾਟਨ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ। ਮੌਕੇ 'ਤੇ ਹੀ ਮਸਲਿਆਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ 'ਆਪ' ਦੇ ਸੀਨੀਅਰ ਆਗੂ ਡਾ.ਕੇ.ਐਨ.ਐਸ. ਕੰਗ, ਐਸ.ਡੀ.ਐਮ. ਦੀਪਕ ਭਾਟੀਆ ਤੋਂ ਇਲਾਵਾ ਹੋਰ ਵੀ ਹਾਜ਼ਰ ਸਨ।
ਉਨ੍ਹਾਂ ਭਲਾਈ ਸਕੀਮਾਂ ਦੇ ਲਾਭ ਹੇਠਲੇ ਪੱਧਰ ਤੱਕ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਈ ਲੋਕ ਭਲਾਈ ਸਭ ਤੋਂ ਵੱਡੀ ਤਰਜੀਹ ਹੈ।
ਡਿਪਟੀ ਕਮਿਸ਼ਨਰ ਸਾਹਨੀ ਨੇ ਸਰਕਾਰੀ ਸੇਵਾਵਾਂ ਅਤੇ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਉਣ ਲਈ ਰਾਜ ਸਰਕਾਰ ਦੇ ਯਤਨਾਂ 'ਤੇ ਵੀ ਚਾਨਣਾ ਪਾਇਆ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ...








