ਮਿਸ਼ਨ ਵਾਤਸੱਲਿਆ ਸਕੀਮ ਅਧੀਨ ਯੋਗ ਲੋੜਵੰਦ ਬੱਚਿਆ ਨੂੰ ਵਿੱਤੀ ਸਹਾਇਤਾ ਦੇਣ ਲਈ 16 ਅਗਸਤ ਤੋਂ 30 ਅਗਸਤ ਤੱਕ ਲਗਾਇਆ ਜਾਵੇਗਾ ਮੈਗਾ ਕੈਂਪ- ਡਿਪਟੀ ਕਮਿਸ਼ਨਰ
ਫਾਜ਼ਿਲਕਾ, 12 ਅਗਸਤ
ਮਿਸ਼ਨ ਵਾਤਸੱਲਿਆ ਸਕੀਮ ਅਧੀਨ 16 ਅਗਸਤ 2024 ਤੋ 31 ਅਗਸਤ 2024 ਤੱਕ ਵਿਸ਼ੇਸ਼ ਤੌਰ ਤੇ ਮੈਗਾ ਕੈਂਪ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜਿਲਕਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਜਾਣਕਾਰੀ ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਨੇ ਦਿੱਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ ਫਾਜਿਲਕਾ ਵੱਲੋ ਮਿਸ਼ਨ ਵਾਤਸੱਲਿਆ ਸਕੀਮ ਅਧੀਨ 18 ਸਾਲ ਤੱਕ ਦੇ ਲੋੜਵੰਦ ਬੱਚਿਆ, ਜੋ ਸਪਾਂਸਰਸ਼ਿਪ ਸਕੀਮ ਅਧੀਨ ਯੋਗ ਹਨ ਨੂੰ 4 ਹਜਾਰ ਰੁਪਏ ਪ੍ਰਤੀ ਮਹੀਨਾ ਸਪਾਂਸਰਸ਼ਿਪ ਦਾ ਵਿੱਤੀ ਲਾਭ ਦਿੱਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ਼੍ਰੀਮਤੀ ਰੀਤੂ ਬਾਲਾ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਫਾਜਿਲਕਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਫਾਜਿਲਕਾ ਦੀ ਪ੍ਰਧਾਨਗੀ ਹੇਠ ਸਪਾਂਸਰਸ਼ਿਪ ਅਤੇ ਫੋਸਟਰ ਕੇਅਰ ਅਪਰੂਵਲ ਕਮੇਟੀ ਵੱਲੋ ਜਿਲ੍ਹੇ ਵਿਚ 18 ਸਾਲ ਤੱਕ ਦੇ ਅਜਿਹੇ ਬੱਚੇ ਜਿਨ੍ਹਾ ਦੀ ਮਾਤਾ ਵਿਧਵਾ/ ਤਲਾਕਸ਼ੁਦਾ ਹੋਵੇ ਜਾਂ ਪਰਿਵਾਰ ਵੱਲੋ ਲਵਾਰਿਸ ਛੱਡ ਦਿੱਤੇ ਗਏ ਹੋਂਣ, ਜਿਨ੍ਹਾ ਬੱਚਿਆ ਦੇ ਮਾਤਾ-ਪਿਤਾ ਜਾਨਲੇਵਾ/ ਖਤਰਨਾਕ ਬਿਮਾਰੀ ਦ...







