ਵਿਧਾਇਕ ਗਰੇਵਾਲ ਤੇ ਚੇਅਰਮੈਨ ਭਿੰਡਰ ਵੱਲੋਂ ਡੇਅਰੀ ਕੰਪਲੈਕਸ ‘ਚ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ
ਲੁਧਿਆਣਾ, 31 ਅਗਸਤ (000) - ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਅੱਜ ਤਾਜਪੁਰ ਰੋਡ ਦੇ ਡੇਅਰੀ ਕੰਪਲੈਕਸ ਵਿਖੇ ਕਰੀਬ ਸਵਾ ਦੋ ਕਰੋੜ ਦੀ ਲਾਗਤ ਨਾਲ ਤਿਆਰ ਹੋਏ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਭਿੰਡਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਸੂਬਾ ਵਾਸੀਆਂ ਨੂੰ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਦੇ ਨਾਲ-ਨਾਲ ਸੂਬੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਇਸੇ ਲੜੀ ਤਹਿਤ ਅੱਜ ਹਲਕਾ ਪੂਰਬੀ ਦੇ ਡੇਅਰੀ ਕੰਪਲੈਕਸ ਤਾਜਪੁਰ ਰੋਡ ਵਿਖੇ ਨਵੇਂ ਬਣੇ ਕਮਿਊਨਿਟੀ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਦਾ ਹਲਕਾ ਵਾਸੀਆਂ ਨੂੰ ਵੱਡਾ ਲਾਹਾ ਮਿਲੇਗਾ।
ਉਨ੍ਹਾਂ ਕਿਹਾ ਕਿ ਕਮਿਊਨਿਟੀ ਸੈਂਟਰ ਦਾ ਇਹ ਪ੍ਰੋਜੈਕਟ ਮੁਕੰਮਲ ਹੋਣ ਤੋਂ ਬਾਅਦ ਹਲਕਾ ਨਿਵਾਸੀਆਂ ਨੂੰ ਸਮਰਪਿਤ ਕੀਤਾ ਗਿਆ ਹੈ। ਹਲਕਾ ਨਿਵਾਸੀ ਵਿਆਹ-ਸ਼ਾ...








