‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਸੁਵਿਧਾ ਕੈਂਪਾਂ ਵਿੱਚ ਆਮ ਲੋਕਾਂ ਅਗੇਤੇ ਤੌਰ ਤੇ ਸੂਚਿਤ ਕਰਨਾ ਵਿਭਾਗਾਂ ਦੀ ਜ਼ਿੰਮੇਂਵਾਰੀ– ਡਿਪਟੀ ਕਮਿਸ਼ਨਰ ਆਸ਼ਿਕਾ ਜੈਨ
ਐੱਸ ਏ ਐੱਸ ਨਗਰ/ਖਰੜ, 30 ਅਗਸਤ, 2024:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਾਂਖਰਪੁਰ ਤੋਂ ਸ਼ਰੂ ਕੀਤੇ ਕੈਂਪ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ, ਦੀ ਲਗਤਾਰਤਾ ਤਹਿਤ ਅੱਜ ਖਰੜ ਬਲਾਕ ਦੇ ਪਿੰਡ ਰਸਨਹੇੜੀ ਵਿਖੇ ਲੋਕ ਸੁਵਿਧਾ ਕੈਂਪ ਲਾਇਆ ਗਿਆ। ਇਸ ਕੈਪ ਵਿੱਚ ਪਿੰਡ ਗੱਬੇ ਮਾਜਰਾ, ਤੋਲੇਮਾਜਰਾ, ਤ੍ਰਿਪੜੀ, ਮਗਰ, ਰਸਨਹੇੜੀ ਅਤੇ ਨੱਗਲ ਫੈਜ਼ਗੜ੍ਹ ਦੇ ਨਿਵਾਸੀਆਂ ਵੱਲੋਂ ਆਪਣੀਆਂ ਮੁਸ਼ਕਿਲਾਂ/ਸਮੱਸਿਆਵਾਂ ਲੈ ਕੇ ਪਹੁੰਚ ਕੀਤੀ ਗਈ। ਇਹ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਸਰਕਾਰ ਦਾ ਬਹੁਤ ਵੱਡਾ ਉਪਰਾਲਾ ਸਾਬਤ ਹੋਇਆ।
ਕੈਂਪ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਪੁੱਜੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕੈਂਪ ਵਿੱਚ ਪੁੱਜੇ ਵੱਖ-ਵੱਖ ਵਿਭਾਗਾਂ ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਿੰਡਾਂ, ਵਾਰਡਾਂ/ਸ਼ਹਿਰਾਂ ਵਿੱਚ ਲੱਗਣ ਵਾਲੇ ਕੈਂਪਾਂ ਸਬੰਧੀ ਆਮ ਲੋਕਾਂ ਨੂੰ ਘੱਟੋ-ਘੱਟ 15 ਦਿਨ ਪਹਿਲਾਂ ਸੂਚਿਤ ਕਰਨਾ ਯਕੀਨੀ ਬਣਾਉਣ ਤਾਂ ਜੋ ਲੋਕ ਆਪਣੇ ਲੰਬਿਤ ਕੰਮਾਂ ਸਬੰਧੀ ਆਪਣੇ ਦਸ਼ਤਾਵੇਜ਼ ਪੂਰੇ ਕਰ ਸਕਣ ਅਤੇ ਕੈਂਪ ਵਿੱਚ ਪਹ...








