ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ-ਡਿਪਟੀ ਕਮਿਸ਼ਨਰ
ਮਾਨਸਾ, 29 ਅਗਸਤ:
ਆਮ ਲੋਕਾਂ ਨੂੰ ਸਾਫ ਸੁਥਰਾ ਪ੍ਰਸਾਸ਼ਨ ਦੇਣਾ ਸਾਡੀ ਜਿੰਮੇਵਾਰੀ ਹੈ। ਲੋਕਾਂ ਦੀਆਂ ਸਮੱਸਿਆਵਾਂ/ਮੁਸ਼ਕਿਲਾਂ ਦਾ ਹੱਲ ਕਰਨਾ ਅਤੇ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਲਗਾਏ ਜਨ ਸੁਣਵਾਈ ਕੈਂਪ ਦੌਰਾਨ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਨ ਸੁਣਵਾਈ ਕੈਂਪਾਂ ਦਾ ਮਨੋਰਥ ਲੋਕਾਂ ਨੂੰ ਆਪਣੀਆਂ ਮੁਸ਼ਕਿਲਾਂ ਦਾ ਹੱਲ ਕਰਵਾਉਣ ਲਈ ਦਫਤਰਾਂ ਤੱਕ ਪਹੁੰਚ ਕਰਨ ਦੀ ਬੇਲੋੜੀ ਖੱਜਲ ਖੁਆਰੀ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਆਮ ਤੌਰ ’ਤੇ ਦੂਰ ਦੁਰਾਡੇ ਪਿੰਡਾਂ ਵਿਚ ਰਹਿ ਰਹੇ ਲੋਕ ਸਮੇਂ ਦੀ ਘਾਟ ਕਾਰਨ ਵੱਖ ਵੱਖ ਵਿਭਾਗਾਂ ਦੇ ਦਫਤਰਾਂ ਤੱਕ ਪਹੁੰਚ ਕਰਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਉਣ ਤੋਂ ਵਾਝੇ ਰਹਿ ਜਾਂਦੇ ਹਨ। ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੇਂਡੂ ਖੇਤਰਾਂ ਤੱਕ ਪਹੁੰਚ ਕ...








