Shadow

Politics

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

ਮੁੱਖ ਮੰਤਰੀ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਦੀ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ

National, Politics, Punjab
ਚੰਡੀਗੜ੍ਹ, 26 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 29 ਅਗਸਤ ਤੋਂ ਸ਼ੁਰੂ ਹੋਣ ਵਾਲੇ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਜੇ ਐਡੀਸ਼ਨ ਲਈ ਅੱਜ ਟੀ-ਸ਼ਰਟ ਅਤੇ ਲੋਗੋ ਲਾਂਚ ਕੀਤਾ। ਲੋਗੋ ਅਤੇ ਟੀ-ਸ਼ਰਟ ਨੂੰ ਲਾਂਚ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ 'ਤੇ ਕੌਮੀ ਖੇਡ ਦਿਵਸ ਦੀ ਯਾਦ ਵਿੱਚ 29 ਅਗਸਤ ਨੂੰ ਇਹ ਵੱਡ ਆਕਾਰੀ ਖੇਡ ਮੁਕਾਬਲਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਦੋ ਮਹੀਨੇ ਤੋਂ ਵੱਧ ਸਮੇਂ ਤੱਕ ਚੱਲਣ ਵਾਲੇ ਇਸ ਖੇਡ ਮੇਲੇ ਦਾ ਆਗਾਜ਼ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਵਾਰ 37 ਖੇਡਾਂ ਦੇ ਨੌਂ ਉਮਰ ਵਰਗਾਂ ਵਿੱਚ ਪੰਜ ਲੱਖ ਦੇ ਕਰੀਬ ਖਿਡਾਰੀ ਤਗ਼ਮਿਆਂ ਲਈ ਭਿੜਨਗੇ। ਮੁੱਖ ਮੰਤਰੀ ਨੇ ਕਿਹਾ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਦੇ ਨਕਦ ਇਨਾਮ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਪਹਿਲੀ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਪੈਰਾ ਖੇਡਾਂ ਵਿੱਚ ਅਥਲੈਟਿਕਸ, ਬੈਡਮਿੰਟਨ ਅਤੇ ਪਾਵਰ ਲਿਫਟਿੰਗ ਨੂੰ ਵੀ ਸ...
ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 02 ਸਤੰਬਰ ਤੋਂ

ਬਲਾਕ ਪੱਧਰੀ ਖੇਡ ਮੁਕਾਬਲਿਆਂ ਦਾ ਆਗਾਜ਼ 02 ਸਤੰਬਰ ਤੋਂ

Politics, Punjab
ਸ੍ਰੀ ਮੁਕਤਸਰ ਸਾਹਿਬ, 26 ਅਗਸਤ ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਪ੍ਰਤਿਭਾ ਅਤੇ ਹੁਨਰ ਦੀ ਭਾਲ ਕਰਨਾ, ਭਾਈਚਾਰਾ ਅਤੇ ਸਦਭਾਵਨਾ ਪੈਦਾ ਕਰਨਾ, ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨਾ ਅਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਹਰ ਤਰ੍ਹਾਂ ਦੇ ਭਰਪੂਰ ਯਤਨ ਕਰ ਰਹੀ ਹੈ, ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ, ਸ੍ਰੀ ਮਤੀ ਅਨਿੰਦਰਵੀਰ ਕੌਰ ਬਰਾੜ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ 2024 (ਸੀਜ਼ਨ 3) ਦਾ ਆਯੋਜਨ 02 ਸਤੰਬਰ 2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦਾ ਮੁੱਖ ਮੰਤਵ ਵੱਧ ਤੋਂ ਵੱਧ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਲੜੀ ਦੇ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ 02 ਸਤੰਬਰ 2024 ਤੋਂ 11 ਸਤੰਬਰ 2024 ਤੱਕ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਦੌਰਾਨ ਫੁੱਟਬਾਲ, ਕਬੱਡੀ (ਨ.ਸ) ਕਬੱਡੀ (ਸ.ਸ), ਖੋਹ ਖੋਹ, ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ) ਖੇਡਾਂ ਵੱਖ-ਵੱਖ ਉਮਰ ਵਰਗ ਵਿੱਚ ਆਯੋਜਿਤ ਕਰਵਾਈਆਂ ਜਾ ਰਹੀਆਂ ਹਨ। ਉਨ...
ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

ਬਿਜਲੀ ਚੋਰੀ ਵਿਰੁੱਧ 2 ਦਿਨਾਂ ਮੁਹਿੰਮ ਸਫਲਤਾਪੂਰਵਕ ਮੁਕੰਮਲ ਹੋਈ: ਹਰਭਜਨ ਸਿੰਘ ਈ.ਟੀ.ਓ

National, Politics, Punjab
ਚੰਡੀਗੜ੍ਹ, 26 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਬਿਜਲੀ ਚੋਰੀ ਦਾ ਪਤਾ ਲਗਾਉਣ ਅਤੇ ਬਿਜਲੀ ਦੀ ਬਚਤ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚਲਾਈ ਗਈ ਦੋ ਦਿਨਾਂ ਰਾਜ ਵਿਆਪੀ ਚੈਕਿੰਗ ਮੁਹਿੰਮ ਨੂੰ ਸਫਲਤਾਪੂਰਵਕ ਪੂਰਾ ਕਰਨ ਦਾ ਐਲਾਨ ਕੀਤਾ।  ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੇ ਨਤੀਜੇ ਵਜੋਂ 50,781 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ ਗਈ, 3,349 ਮਾਮਲਿਆਂ ਵਿੱਚ ਬਿਜਲੀ ਚੋਰੀ ਦਾ ਪਤਾ ਲਗਾਇਆ ਗਿਆ ਅਤੇ 7.66 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਮੁਹਿੰਮ ਦੇ ਦੂਜੇ ਦਿਨ ਐਤਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਡਿਸਟ੍ਰੀਬਿਊਸ਼ਨ ਅਤੇ ਇਨਫੋਰਸਮੈਂਟ ਵਿੰਗ ਨੇ 22,288 ਬਿਜਲੀ ਕੁਨੈਕਸ਼ਨਾਂ ਦੀ ਜਾਂਚ ਕੀਤੀ, ਚੋਰੀ ਦੇ 1,274 ਕੇਸ ਫੜ੍ਹੇ ਅਤੇ ਬਿਜਲੀ ਚੋਰੀ ਕਰਨ ਵਾਲੇ ਖਪਤਕਾਰਾਂ 'ਤੇ 3.02 ਕਰੋੜ ਰੁਪਏ ਦੇ ਜੁਰਮਾਨੇ ਲਗਾਏ ਗਏ। ਉਨ੍ਹਾਂ ਕਿਹਾ ਕਿ ਬਿਜਲੀ ਚੋਰੀ ਨੂੰ ਪੂਰੀ ਤਰ੍ਹਾਂ ਨੱਥ ਪਾਉ...

ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ-ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ

National, Politics, Punjab
ਡੇਰਾਬੱਸੀ (ਐਸ.ਏ.ਐਸ.ਨਗਰ), 25 ਅਗਸਤ, 2024: ਅੱਜ ਪੰਜਾਬ ਸਟੇਟ ਮਿਨਿੳਰਟੀ (ਘੱਟ ਗਿਣਤੀ) ਕਮਿਸ਼ਨ ਦੇ ਮੈਂਬਰ ਇਸਲਾਮ ਅਲੀ ਡੇਰਾਬਸੀ ਦੀ ਮਸਜਿਦ ਵਿੱਚ ਮੁਸਲਿਮ ਵੈੱਲਫੇਅਰ ਅਤੇ ਰੋਜ਼ਾ ਕਮੇਟੀ ਵੱਲੋਂ ਵਕਫ਼ ਅਤੇ ਹੋਰ ਮਸਲਿਆਂ ਸੰਬੰਧੀ ਮੰਗ ਪੱਤਰ ਸੌਂਪਿਆ ਗਿਆ। ਜਿਸ ਦੌਰਾਨ ਮੈਂਬਰ ਘੱਟ ਗਿਣਤੀ ਕਮਿਸ਼ਨ ਇਸਲਾਮ ਅਲੀ ਵੱਲੋਂ ਵਿਸ਼ਵਾਸ ਦਿਵਾਇਆ ਗਿਆ ਕਿ ਘੱਟ ਗਿਣਤੀਆਂ ਦੇ ਮਾਮਲਿਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਹੱਲ ਕਰਨ ਲਈ ਵਚਨਬੱਧ ਹਨ। ਇਸ ਮੌਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਮਾਈਨਾਰਟੀ ਵਿੰਗ ਦੇ ਪ੍ਰਧਾਨ ਐਡਵੋਕੇਟ ਚਮਨ ਕੁਰੈਸ਼ੀ ਹੋਰਾਂ ਵੱਲੋਂ ਵੀ ਕਨੂੰਨੀ ਮਸਲਿਆਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਕਨੂੰਨ ਦੇ ਪੱਖ ਤੋਂ ਹਰ ਸੰਭਵ ਸਹਾਇਤਾ ਕਰਨ ਦਾ ਵਾਅਦਾ ਵੀ ਕੀਤਾ ਗਿਆ। ਇਸ ਮੌਕੇ ਤੇ ਸੋਨੂੰ ਖਾਨ, ਤਾਰਾ ਚੰਦ ਖਾਨ,ਗੁਫਾਰ ਅਲੀ, ਫ਼ਕੀਰ ਖਾਨ ਅਤੇ ਬਿੱਟੂ ਪ੍ਰਧਾਨ ਹੋਰ ਸਾਥੀ ਹਾਜ਼ਰ ਰਹੇ।...
ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮੋਬਾਈਲ ਟੈਸਟਿੰਗ ਵੈਨ ਦੀ ਸ਼ੁਰੂਆਤ ਕੀਤੀ ਏ ਡੀ ਸੀ ਵਿਰਾਜ ਐਸ ਤਿੜਕੇ ਨੇ

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਮੋਬਾਈਲ ਟੈਸਟਿੰਗ ਵੈਨ ਦੀ ਸ਼ੁਰੂਆਤ ਕੀਤੀ ਏ ਡੀ ਸੀ ਵਿਰਾਜ ਐਸ ਤਿੜਕੇ ਨੇ

National, Politics, Punjab
ਐਸ.ਏ.ਐਸ.ਨਗਰ, 24 ਅਗਸਤ, 2024: ਲੋੜਵੰਦਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਵਿੱਚ ਅੱਜ ਮਨੁੱਖਤਾ ਦੀ ਸੇਵਾ ਵਿੱਚ ਮੋਬਾਈਲ ਟੈਸਟਿੰਗ ਵੈਨ ਦੀ ਸ਼ੁਰੂਆਤ ਕੀਤੀ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਐਸ ਤਿੜਕੇ ਨੇ ਮੋਬਾਈਲ ਟੈਸਟਿੰਗ ਵੈਨ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਕਿਹਾ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਪਿਛਲੇ ਦੋ ਮਹੀਨਿਆਂ ਵਿੱਚ ਇਹ ਦੂਜਾ ਨਵਾਂ ਉਪਰਾਲਾ ਹੈ। ਇਸ ਤੋਂ ਪਹਿਲਾਂ ਪਿਛਲੇ ਮਹੀਨੇ ਇੱਕ ਐਂਬੂਲੈਂਸ ਸੇਵਾ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਮੋਬਾਈਲ ਟੈਸਟਿੰਗ ਵੈਨ-ਕਮ-ਸੈਂਪਲ ਕਲੈਕਸ਼ਨ ਵੈਨ ਜ਼ਿਲ੍ਹਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਨਾਲ ਮਿਲ ਕੇ ਵਿਸ਼ੇਸ਼ ਮੈਡੀਕਲ ਚੈਕਅੱਪ ਕੈਂਪਾਂ ਰਾਹੀਂ ਲੋਕਾਂ ਨੂੰ ਮੈਡੀਕਲ ਸੇਵਾਵਾਂ ਪ੍ਰਦਾਨ ਕਰੇਗੀ। ਉਨ੍ਹਾਂ ਕਿਹਾ ਕਿ ਇਹ ਵੈਨ ਇੰਡੀਅਨ ਰੈੱਡ ਕਰਾਸ ਸੋਸਾਇਟੀ ਵੱਲੋਂ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਨੂੰ ਮੁਹੱਈਆ ਕਰਵਾਈ ਗਈ ਸੀ ਤਾਂ ਜੋ ਇਸ ਨੂੰ ਲੋਕ ਸੇਵਾ ਵਿੱਚ ਅੱਗੇ ਵਧਾਇਆ ਜਾ ਸਕੇ। ਮੋਬਾਈਲ ਟੈਸਟਿੰਗ-ਕਮ...
ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫੌਜ ਦੇ ਸੂਬੇਦਾਰ ਤੋਂ 1,30,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਆਡੀਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 24 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ, ਸ਼ਨੀਵਾਰ ਨੂੰ ਫਿਰੋਜ਼ਪੁਰ ਵਿਖੇ ਤਾਇਨਾਤ ਦੋ ਆਡੀਟਰਾਂ, ਜਗਜੀਤ ਸਿੰਘ ਅਤੇ ਅਮਿਤ, ਨੂੰ 1,30,000 ਰੁਪਏ ਦੀ ਰਿਸ਼ਵਤ ਲੈਂਦੇ ਸਮੇਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਬਾਰੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਆਡੀਟਰਾਂ ਦੀ ਇਹ ਗ੍ਰਿਫਤਾਰੀ ਫਿਰੋਜ਼ਪੁਰ ਛਾਉਣੀ ਵਿੱਚ 17ਵੀਂ ਰਾਜਪੂਤ ਰੈਜੀਮੈਂਟ ਵਿੱਚ ਤਾਇਨਾਤ ਫੌਜ ਦੇ ਨਾਇਬ ਸੂਬੇਦਾਰ ਸਤਿਆ ਪ੍ਰਕਾਸ਼ (ਨੰਬਰ J34829875Y) ਦੀ ਸ਼ਿਕਾਇਤ ਦੇ ਅਧਾਰ ’ਤੇ ਕੀਤੀ ਗਈ ਹੈ। ਹੋਰ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨਾਲ ਸੰਪਰਕ ਕਰਕੇ ਦੱਸਿਆ ਕਿ ਉਕਤ ਆਡੀਟਰਾਂ ਨੂੰ ਉਨ੍ਹਾਂ ਦੇ ਵਿਭਾਗ ਵੱਲੋਂ ਸਾਲ 2023-2024 ਲਈ ਉਸਦੀ ਯੂਨਿਟ ਦੇ ਰਿਕਾਰਡ ਦਾ ਆਡਿਟ ਕਰਨ ਦੀ ਡਿਊਟੀ ਸੌਂਪੀ ਗਈ ਹੈ ਪਰ ਇੰਨਾਂ ਆਡੀਟਰਾਂ ਨੇ ਪਿਛਲੇ ਸਾਲ ਦੇ ਆਡਿਟ ਇਤਰਾਜ਼ਾਂ ਨੂੰ ਠੀਕ ਕਰਨ ਅਤੇ ਇਸ ਸਾਲ ਦੇ ਆਡਿਟ ਦੀ ਮਨਜ਼ੂਰੀ ਦੇਣ ਲਈ 1,50,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਹੋਰ ਦੱਸ...
3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

3,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Politics, Punjab
ਚੰਡੀਗੜ੍ਹ, 24 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਥਾਣਾ ਦਿਆਲਪੁਰਾ ਕੈਂਪ ਭਗਤਾ ਭਾਈਕਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਤਾਰਾ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਮਨਪ੍ਰੀਤ ਸਿੰਘ ਵਾਸੀ ਪਿੰਡ ਅਕਲੀਆ ਜਲਾਲ, ਤਹਿਸੀਲ ਰਾਮਪੁਰਾ ਫੂਲ, ਬਠਿੰਡਾ ਵੱਲੋਂ ਦਿੱਤੇ ਬਿਆਨ ਅਤੇ ਮੁਹੱਈਆ ਕਰਵਾਏ ਸਬੂਤਾਂ ਦੇ ਆਧਾਰ ’ਤੇ ਇਸ ਛੋਟੇ ਥਾਣੇਦਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੇ ਟਰੈਕਟਰ ਦੇ ਡਰਾਈਵਰ ਦਾ ਇੱਕ ਮੋਟਰਸਾਈਕਲ ਸਵਾਰ ਨਾਲ ਮਾਮੂਲੀ ਸੜਕ ਹਾਦਸਾ ਹੋ ਗਿਆ ਸੀ ਜਿਸ ਸਬੰਧੀ ਸ਼ਿਕਾਇਤ ਉਕਤ ਥਾਣੇ ਵਿਚ ਦਰਜ ਹੋਈ ਸੀ ਜਿਸ ਨੂੰ ਬਾਅਦ ਵਿਚ ਪੰਚਾਇਤੀ ਫ਼ੈਸਲੇ ਰਾਹੀਂ ਸੁਲਝਾ ਲਿਆ ਗਿਆ ਪਰ ਉਸ ਦੇ ਟਰੈਕਟਰ ਨੂੰ ਥਾਣੇ ਵਿਖੇ ਕਬਜ਼ੇ ਵਿਚ ਲੈ ਲਿਆ ਗਿਆ ਸੀ। ਸ਼ਿਕਾਇਤਕਰਤਾ ਨੇ ਅ...
ਦੌਲਤਪੁਰ ਢਾਕੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕਾਰਜ ਦਾ ਕੀਤਾ ਸ਼ੁਭਆਰੰਭ

ਦੌਲਤਪੁਰ ਢਾਕੀ ਵਿਖੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕਾਰਜ ਦਾ ਕੀਤਾ ਸ਼ੁਭਆਰੰਭ

National, Politics, Punjab
ਚੰਡੀਗੜ੍ਹ/ਪਠਾਨਕੋਟ, ਅਗਸਤ 24 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਬੁਲੰਦੀਆਂ ਉੱਤੇ ਪਹੁੰਚਾਉਣ ਲਈ ਵੱਖੋ ਵੱਖ  ਉਪਰਾਲੇ ਕੀਤੇ ਜਾ ਰਹੇ ਹਨ ਜਿਸ ਤਹਿਤ ਅੱਜ ਪਠਾਨਕੋਟ ਸਿਟੀ ਅੰਦਰ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਆਰੰਭ ਕੀਤਾ ਗਿਆ, ਜਿਸ ਨਾਲ ਸ਼ਹਿਰ ਵਾਸੀਆਂ ਨੂੰ ਬੰਦ ਪਏ ਸੀਵਰੇਜ ਤੋਂ ਨਿਜਾਤ ਮਿਲੇਗੀ। ਇਹ ਪ੍ਰਗਟਾਵਾ ਅੱਜ ਸੂਬੇ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਿਟੀ ਪਠਾਨਕੋਟ ਦੇ ਦੌਲਤਪੁਰ ਢਾਕੀ ਵਿਖੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦਾ ਕਾਰਜ ਸ਼ੁਰੂ ਕਰਨ ਮਗਰੋਂ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰੇਕ ਸ਼ਹਿਰ ਅੰਦਰ ਸਮੱਸਿਆਵਾਂ ਦੇ ਹੱਲ ਲਈ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਜਿਵੇਂ ਕਿ ਸ਼ਹਿਰਾਂ ਅੰਦਰ ਕਾਰਪੋਰੇਸ਼ਨਾਂ ਹਨ ਉੱਥੇ ਸੀਵਰੇਜ ਜਾਮ ਰਹਿੰਦੇ ਹਨ ਅਤੇ ਗੰਦਗੀ ਲੋਕਾਂ ਦੇ ਘਰ੍ਹਾਂ ਤੱਕ ਪਹੁੰਚ ਜਾਂਦੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਸਮੱਸਿਆਵਾਂ ਦੇ ਹੱਲ ਦੇ ਲਈ...
ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਨਾਂ ‘ਤੇ ਰੱਖਿਆ ਜਾਵੇਗਾ: ਹਰਭਜਨ ਸਿੰਘ ਈਟੀਓ

International, National, Politics, Punjab
ਚੰਡੀਗੜ੍ਹ, 24 ਅਗਸਤ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਹਾਕੀ ਓਲੰਪੀਅਨ ਜਰਮਨਪ੍ਰੀਤ ਸਿੰਘ ਦੇ ਸਨਮਾਨ ਵਿੱਚ ਉਨ੍ਹਾਂ ਦੇ ਪਿੰਡ ਰਜਧਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਨਾਂ ਬਦਲ ਕੇ “ਓਲੰਪੀਅਨ ਜਰਮਨਪ੍ਰੀਤ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ” ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਇਸ ਸਬੰਧੀ ਸਕੂਲ ਅਤੇ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੱਤਰ ਲਿਖ ਕੇ ਬੇਨਤੀ ਕੀਤੀ ਹੈ। ਬਿਜਲੀ ਮੰਤਰੀ ਨੇ ਕਿਹਾ ਕਿ ਅਜਿਹਾ ਹਾਲ ਹੀ ਵਿੱਚ ਪੈਰਿਸ ਓਲੰਪਿਕ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਹਾਕੀ ਟੀਮ ਵਿੱਚ ਜਰਮਨਪ੍ਰੀਤ ਸਿੰਘ ਦੇ ਸ਼ਾਨਦਾਰ ਯੋਗਦਾਨ ਨੂੰ ਸਨਮਾਨ ਵਜੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਹਲਕੇ ਜੰਡਿਆਲਾ ਗੁਰੂ ਅਧੀਨ ਪੈਂਦੇ ਪਿੰਡ ਰਜਧਾਨ ਦੇ ਵਸਨੀਕ ਹੋਣ ਦੇ ਨਾਤੇ ਜਰਮਨਪ੍ਰੀਤ ਸਿੰਘ ਦੀ ਪ੍ਰਾਪਤੀ ਹਲਕੇ ਅਤੇ ਅੰਮ੍ਰਿਤਸਰ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਕੈਬਿਨਟ ਮੰਤਰੀ ਈ.ਟੀ.ਓ. ਨੇ ਅੱਗੇ ਕਿਹਾ, “ਜੰਡਿਆਲਾ ਗੁਰੂ ਹਲਕੇ ਦੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਦੇ ਖਿ...
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ

National, Politics, Punjab
ਲੁਧਿਆਣਾ, 24 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜ਼ਿਲ੍ਹੇ ਵਿੱਚ ਕਈ ਵਿਭਾਗਾਂ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ ਗਈ। ਵਿਭਾਗਾਂ ਦੇ ਮੁਖੀਆਂ ਨਾਲ ਸ਼ੁਕਰਵਾਰ ਬੀਤੀ ਸ਼ਾਮ ਨੂੰ ਆਪਣੇ ਦਫਤਰ ਵਿਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰੋਜੈਕਟਾਂ ਦੀ ਭੌਤਿਕ ਅਤੇ ਵਿੱਤੀ ਸਥਿਤੀ ਦਾ ਵਿਆਪਕ ਮੁਲਾਂਕਣ ਕੀਤਾ। ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਮੌਜੂਦਾ ਸਥਿਤੀ, ਚੱਲ ਰਹੇ ਪ੍ਰੋਜੈਕਟਾਂ ਦੀਆਂ ਪ੍ਰਾਪਤੀਆਂ ਅਤੇ ਨਵੇਂ ਬੁਨਿਆਦੀ ਢਾਂਚੇ ਦੇ ਵਿਕਾਸ ਜਿਵੇਂ ਕਿ ਸੜਕਾਂ, ਗਲੀਆਂ, ਲਾਇਬ੍ਰੇਰੀਆਂ, ਆਂਗਣਵਾੜੀ ਕੇਂਦਰਾਂ, ਛੱਪੜਾਂ ਦੀ ਮੁਰੰਮਤ, ਸਟੇਡੀਅਮ ਦੀ ਮੁਰੰਮਤ, ਸੀਵਰੇਜ ਟਰੀਟਮੈਂਟ ਪਲਾਂਟ (ਐਸ.ਟੀ.ਪੀ.), ਸੋਲਰ ਲਾਈਟਾਂ, ਓਪਨ ਜਿੰਮ, ਕਮਿਊਨਿਟੀ ਹਾਲ, ਨਵੇਂ ਡਰੇਨੇਜ ਸਿਸਟਮ ਅਤੇ ਸ਼ਹਿਰ ਅਤੇ ਪਿੰਡਾਂ ਵਿੱਚ ਹੋਰ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦੀ ਸਥਾਪਨਾ ਬਾਰੇ ਜਾਣਕਾਰੀ ਦਿੱਤੀ। ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣ...