Tuesday, March 10
Shadow

Politics

ਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

ਓ.ਟੀ.ਐਸ-3; ਵਿੱਤ ਮੰਤਰੀ ਚੀਮਾ ਵੱਲੋਂ ਕਰ ਅਧਿਕਾਰੀਆਂ ਨੂੰ 16 ਅਗਸਤ ਤੱਕ ਰਹਿੰਦੀਆਂ ਫਰਮਾਂ ਦੁਆਰਾ ਬਕਾਇਆ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 8 ਅਗਸਤ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਰ ਵਿਭਾਗ ਦੇ ਅਧਿਕਾਰੀਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਉਨ੍ਹਾਂ ਬਾਕੀ ਫਰਮਾਂ ਤੱਕ ਨਿੱਜੀ ਤੌਰ 'ਤੇ ਪਹੁੰਚ ਕਰਨ ਜਿਨ੍ਹਾਂ ਨੇ ਅਜੇ ਤੱਕ ਪੰਜਾਬ ਵਨ ਟਾਈਮ ਸੈਟਲਮੈਂਟ (ਸੋਧ) ਸਕੀਮ (ਓ.ਟੀ.ਐਸ.-3) ਦਾ ਲਾਭ ਨਹੀਂ ਲਿਆ ਹੈ, ਅਤੇ ਉਨ੍ਹਾਂ ਵੱਲੋਂ ਯੋਜਨਾ ਦੀ ਆਖਰੀ ਮਿਤੀ 16 ਅਗਸਤ, 2024 ਤੱਕ ਅਰਜ਼ੀ ਦੇਣ ਲਈ ਪ੍ਰੇਰਿਤ ਕਰਨ। ਇਸ ਪਹਿਲਕਦਮੀ ਦਾ ਉਦੇਸ਼ ਓ.ਟੀ.ਐਸ-3 ਦਾ ਲਾਭ ਉਠਾਉਣ ਤੋਂ ਖੁੰਝ ਗਈਆਂ ਫਰਮਾਂ ਨੂੰ ਇਸ ਯੋਜਨਾ ਤਹਿਤ ਆਪਣੇ ਕਰ ਬਕਾਏ ਦਾ ਨਿਪਟਾਰਾ ਕਰਨ ਲਈ ਉਤਸ਼ਾਹਿਤ ਕਰਨਾ ਹੈ। ਇੱਥੇ ਪੰਜਾਬ ਭਵਨ ਵਿਖੇ ਹੋਈ ਸਮੀਖਿਆ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਓ.ਟੀ.ਐਸ.-3 ਤਹਿਤ ਹੋਈ ਪ੍ਰਗਤੀ ਦਾ ਮੁਲਾਂਕਣ ਕੀਤਾ ਅਤੇ 30 ਜੂਨ ਦੀ ਸਮਾਂ ਸੀਮਾ ਤੋਂ ਖੁੰਝ ਗਏ ਬਾਕੀ ਬਚੇ 11,130 ਡੀਲਰਾਂ ਜਿੰਨ੍ਹਾਂ ਅਜੇ ਇਸ ਸਕੀਮ ਅਧੀਨ ਅਪਲਾਈ ਕਰਨਾ ਹੈ, ਤੱਕ ਪਹੁੰਚਣ ਲਈ ਡਵੀਜ਼ਨ ਅਤੇ ਜ਼ਿਲ੍ਹਾ ਪੱਧਰੀ ਅਧਿਕਾਰੀਆਂ ਨੂੰ ਆਪਣੇ ਯਤਨ ਤੇਜ਼ ਕਰਨ ਲਈ ਕਿਹਾ। ਮੀਟਿੰਗ ਵਿੱ...
ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

ਮੁੱਖ ਮੰਤਰੀ ਵੱਲੋਂ ਐਨ.ਆਰ.ਆਈ. ਭਾਈਚਾਰੇ ਨੂੰ ਵੱਡਾ ਤੋਹਫਾ, ਨਵੀਂ ਦਿੱਲੀ ਦੇ ਏਅਰਪੋਰਟ ’ਤੇ ‘ਪੰਜਾਬ ਸਹਾਇਤਾ ਕੇਂਦਰ ’ ਕੀਤਾ ਸਮਰਪਿਤ

National, Politics, Punjab
ਨਵੀਂ ਦਿੱਲੀ, 8 ਅਗਸਤ: ਦੁਨੀਆ ਭਰ ਵਿੱਚ ਵਸਦੇ ਪੰਜਾਬੀ ਭਾਈਚਾਰੇ ਨੂੰ ਵੱਡੀ ਸਹੂਲਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੋਂ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਦੇ ਟਰਮੀਨਲ-3 ਵਿਖੇ ‘ਪੰਜਾਬ ਸਹਾਇਤਾ ਕੇਂਦਰ ’ ਦੇ ਨਾਮ ਹੇਠ ਆਹਲਾ ਦਰਜੇ ਦਾ ਐਨ.ਆਰ.ਆਈ. ਸੁਵਿਧਾ ਕੇਂਦਰ ਲੋਕਾਂ ਨੂੰ ਸਮਰਪਿਤ ਕੀਤਾ। ਇਸ ਸਹਾਇਤਾ ਕੇਂਦਰ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਲਈ ਅੱਜ ਇਕ ਇਤਿਹਾਸਕ ਦਿਨ ਹੈ ਕਿਉਂਕਿ ਪੰਜਾਬ ਅਜਿਹਾ ਉਪਰਾਲਾ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਤੋਂ ਸੂਬਾ ਸਰਕਾਰ ਦੀ ਐਨ.ਆਰ.ਆਈ. ਭਾਈਚਾਰੇ ਦੀ ਮਦਦ ਅਤੇ ਸਹਿਯੋਗ ਕਰਨ ਲਈ ਦ੍ਰਿੜ ਪ੍ਰਤੀਬੱਧਤਾ ਦਾ ਪ੍ਰਗਟਾਵਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ 24 ਘੰਟੇ ਕਾਰਜਸ਼ੀਲ ਰਹੇਗਾ ਅਤੇ ਇਸ ਟਰਮੀਨਲ ਉਤੇ ਆਉਣ ਵਾਲੇ ਐਨ.ਆਰ.ਆਈਜ਼ ਅਤੇ ਹੋਰ ਮੁਸਾਫਰਾਂ ਨੂੰ ਸਹਾਇਤਾ ਪ੍ਰਦਾਨ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕੇਂਦਰ ਕੋਲ ਦੋ ਇਨੋਵਾ ਕਾਰਾਂ ਹੋਣਗੀਆਂ ਜੋ ਮੁਸਾਫਰਾਂ ਨੂੰ ਪੰਜਾਬ ਭਵਨ ਜਾਂ ਹੋਰ ਨੇੜਲੀਆਂ ਥਾਵਾਂ ਉਤੇ ਲਿਜਾਣ ਲਈ ਸਹਾਇਤਾ ਕਰਨਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ...
ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅਧਿਕਾਰੀਆਂ ਨੂੰ ਪਟਿਆਲਾ ਦੀ ਨਵੀਂ ਮੱਛੀ ਮੰਡੀ ਵਿਖੇ ਬਣੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 8 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਆਪਣੇ ਦਫ਼ਤਰ ਵਿਖੇ ਮੱਛੀ ਪਾਲਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਲੌੜੀ ਵਿਖੇ 4.13 ਕਰੋੜ ਰੁਪਏ ਦੀ ਲਾਗਤ ਨਾਲ ਪੰਜ ਏਕੜ ਜ਼ਮੀਨ ਵਿੱਚ ਆਧੁਨਿਕ ਮੱਛੀ ਮੰਡੀ ਦੀ ਉਸਾਰੀ ਮੁਕੰਮਲ ਕਰਵਾਈ ਗਈ ਹੈ। ਆਧੁਨਿਕ ਸਹੂਲਤਾਂ ਨਾਲ ਲੈਸ ਇਹ ਮਾਰਕੀਟ ਮੱਛੀ ਪਾਲਕਾਂ ਅਤੇ ਕਾਰੋਬਾਰ ਲਈ ਸਾਰੀਆਂ ਲੋੜੀਂਦੀਆਂ ਸੇਵਾਵਾਂ ਨੂੰ ਇੱਕ ਥਾਂ ਮੁਹੱਈਆ ਕਰਵਾਉਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਪਟਿਆਲਾ ਮੱਛੀ ਮੰਡੀ ਵਿੱਚ ਰਿਟੇਲ ਦੁਕਾਨਾਂ ਦੀ ਸਰਬੋਤਮ ਵਰਤੋਂ ਕਰਨ ਲਈ ...
ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਤਾਜਪੁਰ ਰੋਡ ‘ਤੇ ਨਾਜਾਇਜ ਕਬਜਿਆਂ ਵਿਰੁੱਧ ਕਾਰਵਾਈ

ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਤਾਜਪੁਰ ਰੋਡ ‘ਤੇ ਨਾਜਾਇਜ ਕਬਜਿਆਂ ਵਿਰੁੱਧ ਕਾਰਵਾਈ

Politics, Punjab
ਲੁਧਿਆਣਾ, 08 ਅਗਸਤ (000) - ਨਗਰ ਸੁਧਾਰ ਟਰੱਸਟ, ਲੁਧਿਆਣਾ ਵੱਲੋਂ ਸਥਾਨਕ ਤਾਜਪੁਰ ਰੋਡ ਵਿਖੇ ਝੁੱਗੀ ਝੌਂਪੜੀਆਂ ਅਤੇ ਦੁਕਾਨਦਾਰਾਂ ਵੱਲੋਂ ਕੀਤੇ ਨਜ਼ਾਇਜ਼ ਕਬਜ਼ਿਆਂ ਨੂੰ ਖ਼ਾਲੀ ਕਰਵਾਉਣ ਦੀ ਕਾਰਵਾਈ ਕੀਤੀ ਗਈ। ਨਗਰ ਸੁਧਾਰ ਟਰੱਸਟ, ਲੁਧਿਆਣਾ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਟਰੱਸਟ ਦੀ ਡੇਅਰੀ ਸਕੀਮ ਤਹਿਤ ਵਿਕਸਤ ਜਗ੍ਹਾ 'ਤੇ ਨਾਜਾਇਜ਼ ਕਬਜ਼ਾ ਕੀਤਾ ਗਿਆ ਸੀ ਅਤੇ ਨਾਲ ਹੀ ਕੁਝ ਪ੍ਰਵਾਸੀ ਮਜ਼ਦੂਰਾਂ ਵੱਲੋਂ ਝੂਗੀਆਂ-ਝੋਪੜੀਆਂ ਵੀ ਬਣਾਈਆਂ ਗਈਆਂ ਸਨ। ਉਨ੍ਹਾਂ ਦੱਸਿਆ ਕਿ ਕਬਜ਼ਾਧਾਰਕਾਂ ਨੂੰ ਪਹਿਲਾਂ ਵੀ ਇਹ ਜਗ੍ਹਾ ਖਾਲੀ ਕਰਨ ਸਬੰਧੀ ਚੇਤਾਵਨੀ ਦਿੱਤੀ ਗਈ ਸੀ, ਪਰ ਉਨ੍ਹਾਂ ਅਣਗੋਲਿਆ ਕੀਤਾ ਜਿਸਦੇ ਤਹਿਤ ਇਹ ਕਾਰਵਾਈ ਕੀਤੀ ਗਈ ਹੈ। ਨਗਰ ਸੁਧਾਰ ਟਰੱਸਟ, ਲੁਧਿਆਣਾ ਦੀ ਜ਼ਮੀਨ ਨੂੰ ਕਬਜ਼ਾਮੁਕਤ ਕਰਵਾਉਣ ਮੌਕੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਜਿਸ ਵਿੱਚ ਪੁਲਿਸ ਵਿਭਾਗ, ਸਿਹਤ ਵਿਭਾਗ ਅਤੇ ਫ਼ਾਇਰ ਬ੍ਰਿਗੇਡ ਸ਼ਾਮਲ ਸਨ, ਦੇ ਸਹਿਯੋਗ ਨਾਲ ਸਾਰੇ ਨਾਜਾਇਜ਼ ਕਬਜ਼ੇ ਹਟਾਏ ਗਏ। ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਟਰੱਸਟ ਵੱਲੋਂ ਨਜ਼ਾਇਜ਼ ਕਬਜ਼ੇ ਖ਼ਾ...
ਲੋਕ ਸਭਾ ਚੋਣਾਂ-2024 ਦੌਰਾਨ ਵਧੀਆਂ ਕਾਰਜਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਵੱਲੋਂ ਸਨਮਾਨ

ਲੋਕ ਸਭਾ ਚੋਣਾਂ-2024 ਦੌਰਾਨ ਵਧੀਆਂ ਕਾਰਜਗੁਜ਼ਾਰੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਦਾ ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਵੱਲੋਂ ਸਨਮਾਨ

National, Politics, Punjab
ਐੱਸ.ਏ.ਐੱਸ. ਨਗਰ, 08 ਅਗਸਤ, 2024: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ, ਆਸ਼ਿਕਾ ਜੈਨ ਵੱਲੋਂ ਲੋਕ ਸਭਾ ਚੋਣਾਂ-2024  ਦੌਰਾਨ ਵਧੀਆਂ ਕਾਰਜਗੁਜ਼ਾਰ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਬੋਲਦਿਆ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸਮੂਹ ਅਫ਼ਸਰਾਂ, ਜ਼ਿਲ੍ਹਾ ਚੋਣ ਦਫ਼ਤਰ ਅਤੇ ਤਿੰਨੋ ਵਿਧਾਨ ਸਭਾ ਚੋਣ ਹਲਕਿਆਂ ਦੇ ਐਸ.ਡੀ.ਐਮਜ਼-ਕਮ-ਉਪ ਮੰਡਲ ਮੈਜਿਸਟਰੇਟਸ ਦੇ ਕੰਮ ਦੀ ਸ਼ਲਾਘਾ ਕਰਦੇ ਹੋਏ ਲੋਕ ਸਭਾ ਚੋਣਾਂ-2024 ਦੌਰਾਨ ਉਨ੍ਹਾਂ ਵੱਲੋਂ ਨਿਭਾਈ ਗਈ ਭੂਮਿਕਾ ਦੀ ਵਿਸ਼ੇਸ਼ ਸ਼ਲਾਘਾ ਕੀਤੀ ਗਈ। ਉਨ੍ਹਾਂ ਕਿਹਾ ਕਿ ਮਈ-ਜੂਨ ਮਹੀਨੇ ਅੱਤ ਦੀ ਗਰਮੀ ਵਿੱਚ ਸਮੂਹ ਚੋਣ ਸਟਾਫ ਵੱਲੋਂ ਬਹੁਤ ਮਿਹਨਤ ਅਤੇ ਲਗਨ ਨਾਲ ਲੋਕਤੰਤਰ ਦੇ ਮਹਾਂ-ਤਿਉਹਾਰ ਵਿੱਚ ਆਪਣੀ ਭੂਮਿਕਾ ਇਮਾਨਦਾਰੀ ਨਾਲ ਅਦਾ ਕੀਤੀ ਗਈ। ਉਨ੍ਹਾਂ ਵੱਲੋਂ ਵੱਖ-ਵੱਖ ਟੀਮਾਂ ਐਕਸਪੈਂਡੀਚਰ, ਸੀ.ਵਿਜ਼ਿਲ, ਸ਼ਿਕਾਇਤਾਂ, ਐਮ.ਸੀ.ਐਮ.ਸੀ, ਐਮ.ਸੀ.ਸੀ, ਡੇਲੀ ਰਿਪੋਰਟ ਅਦਿ ਦੇ ਨੋਡਲ ਅਧਿਕਾਰੀਆਂ/ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਸਵੀਪ ਗਤੀਵ...
ਸਰਕਾਰੀ ਗਊਸ਼ਾਲਾਵਾਂ ਵਿੱਚ ਮੌਜੂਦ ਗਾਵਾਂ ਰਾਹੀਂ ਗਊ ਧੰਨ ਦੀ ਬਰੀਡ ਸੁਧਾਰੀ ਜਾਵੇਗੀ – ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ

ਸਰਕਾਰੀ ਗਊਸ਼ਾਲਾਵਾਂ ਵਿੱਚ ਮੌਜੂਦ ਗਾਵਾਂ ਰਾਹੀਂ ਗਊ ਧੰਨ ਦੀ ਬਰੀਡ ਸੁਧਾਰੀ ਜਾਵੇਗੀ – ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ

Politics, Punjab
ਕਿਸ਼ਨਪੁਰਾ ਕਲਾਂ (ਮੋਗਾ), 8 ਅਗਸਤ (000) - ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਕੁਮਾਰ ਸਿੰਗਲਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਦੀ ਸੁਚੱਜੀ ਅਗਵਾਈ ਵਿੱਚ ਪੰਜਾਬ ਗਊ ਸੇਵਾ ਕਮਿਸ਼ਨ ਵਲੋਂ ਇਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਤਹਿਤ ਸਰਕਾਰੀ ਗਊਸ਼ਾਲਾਵਾਂ ਵਿੱਚ ਸੰਭਾਲੀਆਂ ਜਾ ਰਹੀਆਂ ਗਊਆਂ ਰਾਹੀਂ ਗਊ ਧੰਨ ਦੀ ਬਰੀਡ ਸੁਧਾਰੀ ਜਾਵੇਗੀ ਜਿਸ ਨਾਲ ਜਿੱਥੇ ਪੰਜਾਬ ਵਿੱਚ ਦੁੱਧ ਉਤਪਾਦਨ ਵਧੇਗਾ ਉਥੇ ਹੀ ਸਰਕਾਰੀ ਗਊਸ਼ਾਲਾਵਾਂ ਆਤਮ ਨਿਰਭਰ ਵੀ ਹੋਣਗੀਆਂ। ਉਹ ਅੱਜ ਪਿੰਡ ਕਿਸ਼ਨਪੁਰਾ ਕਲਾਂ ਸਥਿਤ ਸਰਕਾਰੀ ਗਊਸ਼ਾਲਾ ਦਾ ਦੌਰਾ ਕਰਨ ਲਈ ਵਿਸ਼ੇਸ਼ ਤੌਰ ਉੱਤੇ ਪਹੁੰਚੇ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਇਸ ਵੇਲੇ 20 ਸਰਕਾਰੀ ਗਊਸ਼ਾਲਾਵਾਂ ਹਨ, ਜਿੰਨਾ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਗਊ ਧੰਨ ਸੰਭਾਲਿਆ ਜਾ ਰਿਹਾ ਹੈ। ਪਰ ਹਲੇ ਵੀ ਇਹਨਾਂ ਗਊਸ਼ਾਲਾਵਾਂ ਵਿੱਚ ਹੋਰ ਗਊਆਂ ਨੂੰ ਰੱਖਿਆ ਜਾ ਸਕਦਾ ਹੈ। ਇਸ ਲਈ ਸਥਾਨਕ ਸਰਕਾਰਾਂ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਨੂੰ ਕਿਹਾ ਜਾ ...
ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਨਾ ਲਾਏ ਸੁਚੱਜੇ ਪ੍ਰਬੰਧਨ ਲਈ ਮੀਟਿੰਗ ਕੀਤੀ ਗਈ

ਡਿਪਟੀ ਕਮਿਸ਼ਨਰ ਵਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਨਾ ਲਾਏ ਸੁਚੱਜੇ ਪ੍ਰਬੰਧਨ ਲਈ ਮੀਟਿੰਗ ਕੀਤੀ ਗਈ

National, Politics, Punjab
ਐਸ.ਏ.ਐਸ.ਨਗਰ, 08 ਅਗਸਤ, 2023: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਸਾਉਣੀ ਦੀ ਫਸਲ-2024 ਲਈ ਪਰਾਲੀ ਪ੍ਰਬੰਧਨ ਬਾਰੇ ਸਮੂਹ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਮੁੱਖ ਖੇਤੀਬਾੜੀ ਅਫਸਰ ਨਾਲ ਪਰਾਲੀ ਪ੍ਰਬੰਧਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ  ਸਮੂਹ ਉਪ ਮੰਡਲ ਮੈਜਿਸਟਰੇਟਸ ਨੂੰ ਕਿਹਾ ਗਿਆ ਕਿ ਪਰਾਲੀ ਦੇ ਪ੍ਰਬੰਧਨ ਲਈ ਆਪਣੀ-ਆਪਣੀ ਤਹਿਸੀਲ ਵਿੱਚੋਂ 15 ਕਿਸਾਨਾਂ ਦੀ ਚੋਣ ਕੀਤੀ ਜਾਵੇ, ਜਿਨ੍ਹਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਬੇਲਰ ਦੇਣ ਦਾ ਪ੍ਰਬੰਧ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ ਜਿਵੇਂ ਕਿ ਫਰਦ, ਟਰੈਕਟਰ ਆਰ.ਸੀ., ਬੈਂਕ ਅਕਊਂਟ, ਫਾਰਮ ਆਦਿ ਲੈ ਲਏ ਜਾਣ ਤਾਂ ਜੋ ਪੋਰਟਲ ਖੁੱਲਣ ਤੇ ਤੁਰੰਤ ਅਪਲਾਈ ਕੀਤਾ ਜਾ ਸਕੇ। ਡਿਪਟੀ ਕਮਿਸ਼ਨਰ ਵੱਲੋਂ ਸਮੂਹ ਉਪ ਮੰਡਲ ਮੈਜਿਸਟਰੇਟਸ ਵੱਲੋਂ ਪਰਾਲੀ ਪ੍ਰਬੰਧਨ ਸਬੰਧੀ ਲਗਾਏ ਗਏ ਵੱਖ-ਵੱਖ ਵਿਭਾਗਾਂ ਦੇ ਨੋਡਲ ਅਤੇ ਕਲੱਸਟਰ ਅਫਸਰਾਂ ਨੂੰ ਉਨ੍ਹਾਂ ਵੱਲੋਂ ਦਿੱਤੇ ਗਏ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨਾਲ ਤਾਲਮੇਲ ਕਰਨ  ਲਈ ...
ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਬੈਡ ਟੱਚ ਬਾਰੇ ਕੀਤਾ ਜਾਗਰੂਕ: ਸੀ.ਜੇ.ਐੱਮ/ਸਕੱਤਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬੱਚਿਆਂ ਨੂੰ ਗੁੱਡ ਟੱਚ ਬੈਡ ਟੱਚ ਬਾਰੇ ਕੀਤਾ ਜਾਗਰੂਕ: ਸੀ.ਜੇ.ਐੱਮ/ਸਕੱਤਰ

National, Politics, Punjab
ਸ੍ਰੀ ਮੁਕਤਸਰ ਸਾਹਿਬ, 08 ਅਗਸਤ ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ ਐੱਸ. ਏ. ਐੱਸ. ਨਗਰ, ਮੋਹਾਲੀ  ਦੀਆਂ ਮਿਲੀਆਂ ਹਦਾਇਤਾਂ ਅਨੁਸਾਰ ਅਤੇ ਸ਼੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਦੀ ਰਹਿਮਨੁਆਈ ਹੇਠ ਅੱਜ ਡਾ. ਗਗਨਦੀਪ ਕੌਰ, ਸੀ.ਜੇ.ਐੱਮ/ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵੱਖ-ਵੱਖ ਸਕੂਲਾਂ ਵਿਚ ਕੁਇਟ ਇੰਡੀਆ ਦਿਵਸ ਸਬੰਧੀ ਬੱਚਿਆ ਵੱਲੋਂ ਭਾਰਤ ਛੱਡੋ ਅੰਦੋਲਨ ਬਾਰੇ ਪੋਸਟਰ ਮੈਕਿੰਗ ਪ੍ਰੋਗਰਾਮ ਕੀਤੇ ਗਏ, ਉਸੇ ਤਹਿਤ ਸੱਕਤਰ ਸਾਹਿਬ ਵਲੋਂ ਹਾਈ ਸਕੂਲ ਰੂਹੜਿਆਂ ਵਾਲੀ, ਸਰਕਾਰੀ ਸੈਕੰਡਰੀ ਸਕੂਲ (ਲੜਕੀਆਂ) ਅਤੇ ਸਰਕਾਰੀ ਸਮਾਟ ਸਕੂਲ ਭਾਗਸਰ ਵਿਖੇ  ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਹਾਜ਼ਰ ਬੱਚਿਆਂ ਨੂੰ ਕੁਇਟ ਇੰਡੀਆ ਦਿਵਸ,ਪਾਕਸੋ ਐਕਟ, ਨਸ਼ਿਆ ਦੇ ਬੁਰੇ ਪ੍ਰਭਾਵਾਂ ਬਾਰੇ ਅਤੇ ਗੁੱਡ ਟਚ ਬੈਡ ਟੱਚ ਬਾਰੇ ਬੱਚਿਆ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਨਾਲਸਾ ਸਕੀਮਾਂ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਸੈਮੀਨਾਰ ਵਿਚ ਬੱਚਿਆਂ ਨੂੰ ਤੰਦਰੁਸਤ ਸਮਾਜ ਸਿਰਜਣ ਲਈ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਵੀ ਜਾ...
ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ  ਸੁਖਚੈਨ ਗਊਸ਼ਾਲਾ ਦਾ ਕੀਤਾ ਦੌਰਾ

ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਸੁਖਚੈਨ ਗਊਸ਼ਾਲਾ ਦਾ ਕੀਤਾ ਦੌਰਾ

National, Politics, Punjab
ਫਾਜਿ਼ਲਕਾ 8 ਅਗਸਤ 2024.....        ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ  ਸੁਖਚੈਨ ਗਊਸ਼ਾਲਾ ਦਾ ਦੌਰਾ ਕਰਕੇ ਗਊਆਂ ਦੀ ਦੇਖਭਾਲ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜਿੱਥੇ ਉਨ੍ਹਾਂ ਖੁਦ ਪਸ਼ੂਆਂ ਨੂੰ ਚਾਰਾ ਖਵਾਇਆ ਉੱਥੇ ਹੀ ਵਾਤਾਵਰਨ ਦੀ ਹਰਿਆਲੀ ਨੂੰ ਮੱਦੇਨਜ਼ਰ ਰੱਖਦਿਆਂ ਪੌਦੇ ਵੀ ਲਗਾਏ।             ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਨੇ ਗਊਸ਼ਾਲਾ ਦੇ ਪ੍ਰਬੰਧਕਾਂ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਕਿਹਾ ਕਿ ਗਊਸ਼ਾਲਾ ਵਿੱਚ ਸ਼ੈਡ, ਖੁਰਲੀਆਂ ਤੇ ਇੰਟਰਲੋਕ ਟਾਈਲਾਂ ਬਣਾਉਣ ਦੀ ਜੋ ਤਜਵੀਜ ਉਹਨਾਂ ਵੱਲੋਂ ਰੱਖੀ ਗਈ ਉਸ ਦੀ ਪਰਪੋਜਲ ਜਲਦ ਹੀ ਉਨ੍ਹਾਂ ਨੂੰ ਭੇਜਣ ਤਾਂ ਜੋ ਜਲਦ ਹੀ ਇਸ ਕਾਰਜ ਨੂੰ ਕਰਵਾਇਆ ਜਾਵੇ! ਗਊਸ਼ਾਲਾ ਦੇ ਪ੍ਰਬੰਧਕਾਂ ਨੇ ਗਊਸ਼ਾਲਾ ਵਿੱਚ ਪਾਈਪ ਲਾਈਨ, ਹਰੇ ਚਾਰੇ ਲਈ ਪੰਚਾਇਤੀ ਜਮੀਨ ਅਤੇ ਛੱਪੜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਬਾਰੇ ਵਿਧਾਇਕ ਤੇ ਡਿਪਟੀ ਕਮਿਸ਼ਨਰ ਨੂੰ ਜਾਣੂ ਕਰਵਾਇਆ ਇਸ ਦਾ ਜਲਦੀ ਹੱਲ ਕਰਾਉਣ ਦਾ ਗਊਸ਼ਾਲਾ ਦੇ ਪ੍ਰਬੰਧਕਾਂ ਨੂੰ ਭਰੋਸਾ ਦਵਾਇ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

Politics, Punjab
ਲੁਧਿਆਣਾ, 8 ਅਗਸਤ (000) - ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਸੁਹਿਰਦ ਯਤਨਾਂ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਮੌਨਸੂਨ ਦੌਰਾਨ 19 ਲੱਖ ਬੂਟੇ ਲਾਉਣ ਦੇ ਟੀਚੇ ਦਾ 90 ਫੀਸਦੀ ਪਹਿਲਾਂ ਹੀ ਹਾਸਲ ਕਰ ਲਿਆ ਗਿਆ ਹੈ। ਕੈਬਨਿਟ ਮੰਤਰੀ ਕਟਾਰੁਚਕ ਨੇ ਸਪੱਸ਼ਟ ਕੀਤਾ ਕਿ ਇਹ ਵਿਸ਼ਾਲ ਪੌਦਾਰੋਪਣ ਮੁਹਿੰਮ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜਲੀ ਹੈ, ਜੋ ਕੁਦਰਤ ਪ੍ਰੇਮੀ ਸਨ ਅਤੇ ਆਪਣੀਆਂ ਸਿੱਖਿਆਵਾਂ ਰਾਹੀਂ ਹਵਾ, ਪਾਣੀ, ਜੈਵ ਵਿਭਿੰਨਤਾ ਅਤੇ ਜੰਗਲਾਂ ਦੀ ਸੁਰੱਖਿਆ ਦੇ ਮਹੱਤਵ 'ਤੇ ਜ਼ੋਰ ਦਿੰਦੇ ਸਨ। ਉਨ੍ਹਾਂ ਬੂਟੇ ਲਗਾਉਣ ਲਈ ਲੋਕਾਂ ਨੂੰ ਵੀ ਪ੍ਰੇਰਿਤ ਕਰਦਿਆਂ ਕਿਹਾ ਕਿ ਵਾਤਾਵਰਨ ਨੂੰ ਬਚਾਉਣਾ ਅਤੇ ਆਉਣ ਵਾਲੀਆਂ ਪੀੜ੍ਹੀਆ...