ਪੰਜਾਬ ਪੁਲਿਸ ਨੇ ਬੈਂਕਾਂ, ਵਿੱਤੀ ਸੰਸਥਾਵਾਂ ਦੀ ਸੁਰੱਖਿਆ ਦਾ ਜਾਇਜ਼ਾ ਲੈਣ ਹਿੱਤ ਰਾਜ ਵਿਆਪੀ ਮੁਹਿੰਮ ਚਲਾਈ
ਚੰਡੀਗੜ੍ਹ, 8 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵੀਰਵਾਰ ਨੂੰ ਸ਼ਹਿਰੀ ਤੇ ਪੇਂਡੂ ਖੇਤਰਾਂ ਦੀਆਂ ਸਾਰੀਆਂ ਵਿੱਤੀ ਸੰੰਸਥਾਵਾਂ- ਜਿਨ੍ਹਾਂ ਵਿਚ ਬੈਂਕਾਂ , ਨਾਨ-ਬੈਂਕ ਵਿੱਤੀ ਕੰਪਨੀਆਂ, ਗੋਲਡ ਲੋਨ ਅਤੇ ਮਨੀ ਐਕਸਚੇਂਜਰ ਸ਼ਾਮਲ ਹਨ, ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਚਲਾਇਆ ਗਿਆ।
ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੀਪੀਜ਼/ਐਸਐਸਪੀਜ਼ ਨੂੰ ਇਸ ਅਪਰੇਸ਼ਨ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਅਪਰੇਸ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਗਜ਼ਟਿਡ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਲੋੜੀਂਦੀਆਂ ਪੁਲਿਸ ਟੀਮਾਂ ਦੀ ਨਫ਼ਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀਆਂ ਨੂੰ ਸੁਰੱਖਿਆ ਗਾਰਡਾਂ ਦੀ ਤੈਨਾਤੀ ਨੂੰ ਯਕੀਨੀ ...








