ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਇਆ ਸੁਵਿਧਾ ਕੈਂਪ
ਫਾਜ਼ਿਲਕਾ, 27 ਅਗਸਤ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਸਰਕਾਰ ਦੀਆਂ ਸਕੀਮਾਂ ਤੇ ਯੋਜਨਾਵਾਂ ਤਹਿਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਜੰਡਵਾਲਾ ਮੀਰਾਸਾਂਗਲਾ ਵਿਖੇ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਕੇਸ਼ ਕੁਮਾਰ ਪੋਪਲੀ, ਕਰਮਜੀਤ ਸਿੰਘ ਸਵਨਾ ਵਿਸ਼ੇਸ਼ ਤੌਰ *ਤੇ ਪੁੱਜੇ ਤੇ ਉਨ੍ਹਾਂ ਪਿੰਡ ਦੇ ਵਸਨੀਕਾਂ ਦੀਆਂ ਵੱਖ—ਵੱਖ ਸ਼ਿਕਾਇਤਾਂ ਤੇ ਸਮੱਸਿਆਵਾ ਸੁਣੀਆਂ ਗਈਆਂ ਤੇ ਸਮੱਸਿਆਵਾਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਗਏ।
ਕੈਂਪ ਦੌਰਾਨ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਸਰਕਾਰ ਦਾ ਉਦੇਸ਼ ਸੀ ਕਿ ਲੋਕਾਂ ਨੂੰ ਖਜਲ—ਖੁਆਰ ਨਾ ਹੋਣਾ ਪਵੇ, ਲੋਕਾਂ ਨੂੰ ਦਫਤਰਾਂ ਵਿਖੇ ਆਉਣ ਦੀ ਬਜਾਏ ਪ੍ਰਸ਼ਾਸਨਿਕ ਅਧਿਕਾਰੀ ਪਿੰਡਾਂ ਵਿਚ ਪਹੁੰਚਣ, ਇਸ ਕਰਕੇ ਉਨ੍ਹਾਂ ਦੀ ਬਰੂਹਾਂ *ਤੇ ਕੈਂਪ ਲਗਾ...






