ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ
ਫਿਲੌਰ (ਜਲੰਧਰ), 6 ਅਗਸਤ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ।
ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਿਯੁਕਤੀ ਪੱਤਰ ਵੰਡਣ ਨਾਲ ਹੁਣ ਤੱਕ ਸਰਕਾਰੀ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਦੀ ਗਿਣਤੀ 44250 ਹੋ ਗਈ ਹੈ ਅਤੇ ਇਹ ਸਾਰੀਆਂ ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪੂਰੀ ਤਰ੍ਹਾਂ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਅਤੇ ਨੌਜਵਾਨਾਂ ਵੱਲੋਂ ਬੇਹੱਦ ਮੁਕਾਬਲੇ ਵਾਲੀ ਪ੍ਰੀਖਿਆ ਪਾਸ ਕਰਨ ਮਗਰੋਂ ਨੇਪਰੇ ਚੜ੍ਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਸ਼ੁਰੂ ਤੋਂ ਹੀ ਇਕੋ-ਇਕ ਏਜੰਡਾ...








