ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸਖ਼ਤ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਨੇ ਸੂਬੇ ਭਰ ਦੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ
ਚੰਡੀਗੜ੍ਹ, 5 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਸਖ਼ਤ ਸੁਰੱਖਿਆ ਬਲ ਤਾਇਨਾਤ ਕਰਨ ਦੇ ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੀਆਂ ਸਾਰੀਆਂ ਜ਼ਿਲ੍ਹਾ ਅਤੇ ਸਬ-ਡਵੀਜ਼ਨਲ ਅਦਾਲਤਾਂ ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਚਲਾਇਆ ਤਾਂ ਜੋ ਸਾਰੇ ਨਿਆਂਇਕ ਕੰਪਲੈਕਸਾਂ ਵਿਖੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾ ਸਕਣ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਇੱਕੋ ਸਮੇਂ ਇਹ ਕਾਰਵਾਈ ਕੀਤੀ ਗਈ।
ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਨਿੱਜੀ ਤੌਰ 'ਤੇ ਇਸ ਕਾਰਵਾਈ ਦੀ ਮੋਨੀਟਰਿੰਗ ਕਰਨ ਅਤੇ ਐਸ.ਪੀ. ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਚੈਕਿੰਗ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਟੀਮਾਂ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ...








