ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼; 2 ਗਲਾਕ ਪਿਸਤੌਲਾਂ ਸਮੇਤ ਇੱਕ ਵਿਅਕਤੀ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 5 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਜਵੰਤ ਸਿੰਘ ਉਰਫ ਰਾਜੂ ਵਾਸੀ ਪਿੰਡ ਅਟਲਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਕਤ ਦੇ ਕਬਜ਼ੇ ’ਚੋਂ ਦੋ ਮੈਗਜ਼ੀਨਾਂ ਸਮੇਤ ਦੋ ਆਧੁਨਿਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ ਉਸਦਾ ਮੋਟਰਸਾਈਕਲ ਸੀਟੀ-100 (ਪੀਬੀ02 ਏਐਲ 7481), ਜਿਸ ’ਤੇ ਉਹ ਖੇਪ ਦੀ ਡਿਲਿਵਰੀ ਕਰਨ ਜਾ ਰਿਹਾ ਸੀ, ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੂੰ ਭਰੋਸੇਯੋਗ ਸੂਤਰਾਂ ਤ...








