Tuesday, March 10
Shadow

Politics

ਡਾ. ਪ੍ਰਗਿਆ ਜੈਨ, ਆਈ. ਪੀ.ਐਸ, ਐਸ.ਐਸ.ਪੀ ਫਰੀਦਕੋਟ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

ਡਾ. ਪ੍ਰਗਿਆ ਜੈਨ, ਆਈ. ਪੀ.ਐਸ, ਐਸ.ਐਸ.ਪੀ ਫਰੀਦਕੋਟ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ

National, Politics, Punjab
ਫਰੀਦਕੋਟ 04 ਅਗਸਤ 2024           ਅੱਜ ਡਾ. ਪ੍ਰਗਿਆ ਜੈਨ, ਆਈ.ਪੀ.ਐਸ., ਐਸ.ਐਸ.ਪੀ ਫਰੀਦਕੋਟ ਵੱਲੋਂ ਅਹੁਦਾ ਸੰਭਾਲਣ ਉਪਰੰਤ ਟਿੱਲਾ ਬਾਬਾ ਫਰੀਦ ਵਿਖੇ ਹੋਏ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਹਨਾਂ ਕਿਹਾ ਕਿ ਬਾਬਾ ਫਰੀਦ ਜੀ ਆਪਣੇ ਸਮੇਂ ਦੇ ਮਹਾਨ ਸੂਫੀ ਸੰਤ ਸਨ ਜਿਨਾਂ ਦੀਆਂ ਸਿੱਖਿਆਵਾਂ ਅੱਜ ਵੀ ਮਨੁੱਖਤਾ ਲਈ ਮਾਰਗ ਦਰਸ਼ਨ ਦਾ ਕੰਮ ਕਰਦੀਆਂ ਹਨ ਤੇ ਰਹਿੰਦੀ ਦੁਨੀਆ ਤੱਕ ਕਰਦੀਆਂ ਰਹਿਣਗੀਆਂ । ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਬਾਬਾ ਫਰੀਦ ਜੀ ਦੀ ਪਵਿੱਤਰ ਧਰਤੀ ਫਰੀਦਕੋਟ ਵਿੱਚ ਉਨ੍ਹਾਂ ਨੂੰ ਐਸ.ਐਸ.ਪੀ ਵਜੋਂ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ  ਤੇ ਉਹ ਫਰੀਦਕੋਟ ਵਾਸੀਆ ਨੂੰ ਵਿਸ਼ਵਾਸ਼ ਦਿਵਾਉਦੇ ਹਨ ਕਿ ਉਹ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਨ੍ਹਾਂ ਨੂੰ ਜਿਲ੍ਹਾ ਵਾਸੀਆਂ ਦੇ ਸਹਿਯੋਗ ਦੀ ਲੋੜ ਹੈ।...
ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ/ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

ਝੋਨੇ ਅਤੇ ਬਾਸਮਤੀ ਵਿੱਚ ਕੀਟਨਾਸ਼ਕਾਂ/ ਖਾਦਾਂ ਦੀ ਵਰਤੋਂ ਖੇਤੀ ਮਾਹਿਰਾਂ ਦੀ ਸਲਾਹ ਨਾਲ ਕੀਤੀ ਜਾਵੇ: ਮੁੱਖ ਖੇਤੀਬਾੜੀ ਅਫਸਰ

National, Politics, Punjab
ਫਰੀਦਕੋਟ: 4 ਅਗਸਤ 2024 (    ) ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਆਰ ਜੀ ਆਰ ਸ਼ੈਲ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਹਿਯੋਗ ਨਾਲ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਪਿੰਡ ਢੁੱਡੀ ਵਿੱਚ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ ਜਿਸ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਨੇ ਕੀਤੀ ਅਤੇ ਡਾ. ਕੁਲਵੰਤ ਸਿੰਘ ਜ਼ਿਲਾ ਸਿਖਲਾਈ ਅਫਸਰ ਵਿਸ਼ੇਸ਼ ਤੌਰ ਸ਼ਾਮਿਲ ਹੋਏ।              ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਜ਼ਿਲਾ ਫਰੀਦਕੋਟ ਵਿੱਚ ਚਾਲੂ ਸੀਜ਼ਨ ਦੌਰਾਨ ਇੱਕ ਲੱਖ 16 ਹਜ਼ਾਰ ਹੈਕਟੇਅਰ ਰਕਬੇ ਵਿੱਚ ਝੋਨਾ ਅਤੇ ਬਾਸਮਤੀ ਦੀ ਲਵਾਈ ਕੀਤੀ ਗਈ ਹੈ ।ਉਨਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫਸਲ ਬਹੁਤ ਵਧੀਆ ਹੈ ਅਤੇ ਫਸਲ ਉੱਪਰ ਕਿਸੇ ਵੀ ਕੀੜੇ ਜਾਂ ਬਿਮਾਰੀ ਦਾ ਕੋਈ ਹਮਲਾ ਨਹੀਂ ਦੇਖਿਆ ਗਿਆ ਪਰ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਵਿੱਚ ਦੁਕਾਨਦਾਰਾਂ ਜਾਂ ਆਂਢੀਆਂ ਗੁਆਂਢੀਆਂ ਦੇ ਕਹਿਣ ਤੇ ਦਾਣੇਦਾਰ ਕੀਟਨਾਸ਼ਕ ਦੀ ਵਰਤੋਂ ਕਰ ਰਹੇ ਹਨ, ਜਿਸ ਦੀ ਇਸ ਸਮੇਂ ਕੋਈ ਜ਼ਰੂਰਤ ਨਹੀਂ ਹੈ। ਉਨਾਂ ਕਿਹਾ ਕਿ ਇਸ ਸਮੇਂ ਕੀਟ...
ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

ਪੰਜਾਬ ਖੇਤੀਬਾੜੀ ਵਿਭਾਗ ਨੇ ਬਠਿੰਡਾ ’ਚ ਨਕਲੀ ਕੀਟਨਾਸ਼ਕਾਂ ਨਾਲ ਲੱਦਿਆ ਪਿਕਅੱਪ ਟਰੱਕ ਕੀਤਾ ਕਾਬੂ

Crime, International, National, Politics, Punjab, Trending
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿੱਚ ਨਕਲੀ ਖਾਦਾਂ ਅਤੇ ਕੀਟਨਾਸ਼ਕਾਂ ਦੇ ਡੀਲਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸ਼ਨਿਚਰਵਾਰ ਨੂੰ ਹਰਿਆਣਾ ਤੋਂ ਆ ਰਹੇ ਪਿਕ-ਅੱਪ ਟਰੱਕ ’ਚੋਂ ਅਣ-ਅਧਿਕਾਰਤ ਕੀਟਨਾਸ਼ਕਾਂ ਦਾ ਵੱਡਾ ਸਟਾਕ ਜ਼ਬਤ ਕੀਤਾ। ਇਹ ਕੀਟਨਾਸ਼ਕ  ਬਠਿੰਡਾ ਅਤੇ ਨੇੜਲੇ ਜ਼ਿਲਿ੍ਹਆਂ ਦੇ ਕਿਸਾਨਾਂ ਨੂੰ ਸਪਲਾਈ ਕੀਤੇ ਜਾਣੇ ਸਨ। ਇਹ ਕਾਰਵਾਈ ਖੇਤੀਬਾੜੀ ਵਿਭਾਗ ਵੱਲੋਂ 18 ਜੁਲਾਈ, 2024 ਨੂੰ ਬਠਿੰਡਾ ਤੋਂ ਮੈਸਰਜ਼ ਵੁੱਡਲੈਂਡ ਐਗਰੀਟੇਕ ਇੰਡੀਆ (ਐਚ.ਆਰ.), ਕੈਥਲ ਦੀਆਂ 1200 ਲੀਟਰ ਕੀਟਨਾਸ਼ਕ ਦਵਾਈਆਂ ਜ਼ਬਤ ਕਰਨ ਤੋਂ ਕੁਝ ਦਿਨ  ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਜ਼ਬਤ ਕੀਤੇ ਕੀਟਨਾਸ਼ਕਾਂ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਰਿਆਣਾ ਦੇ ਵਿਅਕਤੀਆਂ ਵੱਲੋਂ ਕਿਸਾਨਾਂ ਨੂੰ ਸਸਤੇ ਭਾਅ ’ਤੇ ਵੇਚਣ ਲਈ ਲਿਆਂਦੇ ਜਾ ਰਹੇ ਨਕਲੀ ਕੀਟਨਾਸ਼ਕਾਂ ਸਬੰਧੀ ਇੱਕ ਪੁਖ਼ਤਾ ਇਤਲਾਹ ’ਤੇ ਕਾਰਵਾਈ ਕਰਦਿਆਂ ਮੁੱਖ ਖੇਤੀਬ...
ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ

ਡੀ ਸੀ ਨੇ ਐਸ ਜੀ ਪੀ ਸੀ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਘਰ-ਘਰ ਜਾ ਕੇ ਵਿਆਪਕ ਸਰਵੇਖਣ ਕਰਨ ‘ਤੇ ਦਿੱਤਾ ਜ਼ੋਰ

National, Politics, Punjab
ਐਸ.ਏ.ਐਸ.ਨਗਰ, 3 ਅਗਸਤ, 2024: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਮਤਦਾਤਾ ਰਜਿਸਟ੍ਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸ਼੍ਰੋਮਣੀ ਕਮੇਟੀ ਚੋਣਾਂ ਲਈ ਨਿਰਧਾਰਿਤ ਰਿਵਾਈਜ਼ਿੰਗ ਅਥਾਰਟੀ ਅਫਸਰਾਂ (ਐਸ.ਡੀ.ਐਮਜ਼) ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਉਸਨੇ ਸਾਰੇ ਰਿਵਾਈਜ਼ਿੰਗ ਅਥਾਰਟੀ ਅਫਸਰਾਂ ਨੂੰ ਕਿਹਾ ਕਿ ਉਹ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਘਰਾਂ ਦਾ ਘਰ-ਘਰ ਜਾ ਕੇ ਸਰਵੇਖਣ ਕਰਨ ਤਾਂ ਜੋ ਹਰੇਕ ਯੋਗ ਵਿਅਕਤੀ (21 ਸਾਲ ਦੀ ਉਮਰ ਤੋਂ ਇਲਾਵਾ ਕੇਸ਼ਾਧਾਰੀ ਸਿੱਖ ਅਤੇ ਦਾੜ੍ਹੀ ਨਾ ਕੱਟਦਾ ਹੋਵੇ ਅਤੇ ਹੋਰ ਸ਼ਰਤਾਂ) ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਇਆ ਜਾ ਸਕੇ। ਡੀ ਸੀ ਨੇ ਉਹਨਾਂ ਨੂੰ ਸਲਾਹ ਦਿੱਤੀ ਕਿ ਘੱਟੋ-ਘੱਟ ਉਹਨਾਂ ਸਾਰੇ ਯੋਗ ਵੋਟਰਾਂ ਤੱਕ ਪਹੁੰਚ ਕੀਤੀ ਜਾਵੇ ਜਿਹਨਾਂ ਵਿੱਚੋਂ ਜ਼ਿਆਦਾਤਰ ਉਹਨਾਂ ਦੀਆਂ ਹਾਲੀਆ ਸੰਸਦੀ ਵੋਟਰ ਸੂਚੀਆਂ ਵਿੱਚ ਮੌਜੂਦ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਚੋਣਾਂ ਲਈ ਮੁੱਖ ਕਮਿਸ਼ਨਰ ਗੁਰਦੁਆਰਾ ਚੋਣ (ਬੋਰਡ) ਨੇ ਵੋਟਰ ਵਜੋਂ ਨਾਮ ਦਰਜ ਕਰਵਾਉਣ ਦੀ ਆਖਰੀ ਮਿਤੀ 16 ਸਤੰਬਰ ਤੱਕ ਵਧਾ ਦਿੱਤੀ ਹੈ, ਇਸ ...
ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

ਅਪ੍ਰੇਸ਼ਨ ਸੀਲ-7: ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਵਧਾਈ ਸੁਰੱਖਿਆ ਤੇ ਮੁਸਤੈਦੀ

Crime, National, Politics, Punjab
ਚੰਡੀਗੜ੍ਹ, 3 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਹੈ ਅਤੇ ਇਸ ਦੇ ਮੱਦੇਨਜ਼ਰ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-7’ ਚਲਾਇਆ ਗਿਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਦੀ ਹਦੂਦ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਹੈ। ਇਹ ਅਪੇ੍ਰਸ਼ਨ ਪੁਲਿਸ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸਵੇਰੇ 7 ਵਜੇ ਤੋਂ ਦੁਪਹਿਰ 1 ਵਜੇ ਤੱਕ ਚਲਾਇਆ ਗਿਆ , ਜਿਸਦਾ ਉਦੇਸ਼ ਨਸ਼ਾ ਤਸਕਰਾਂ/ਸ਼ਰਾਬ ਤਸਕਰਾਂ ਅਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆਂ ਹਰਕਤਾਂ ’ਤੇ ਬਾਜ਼ ਅੱਖ ਰੱਖਣਾ ਸੀ । ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਹਦਾਇਤ ਕੀਤੀ ਗਈ ਸੀ ਕਿ ਉਹ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾ ਕੇ ਅਭਿਆਨ ਨੂੰ ਸਫਲ ਬਣਾਉਣ ਅਤੇ ਇਸ ਕਾਰਵਾਈ ਨੂੰ ਅੰਜਾਮ ਦੇਣ ਲਈ  ...
ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

ਮੁੱਖ ਮੰਤਰੀ ਨੇ ਭਾਰਤੀ ਹਾਕੀ ਟੀਮ ਦੇ ਕਪਤਾਨ ਨਾਲ ਫੋਨ ਉਤੇ ਕੀਤੀ ਗੱਲ

Politics, Punjab
ਚੰਡੀਗੜ੍ਹ, 3 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਫੋਨ ਕਰ ਕੇ ਪੈਰਿਸ ਓਲੰਪਿਕ ਦੇ ਕੁਆਰਟਰ ਫਾਈਨਲ ਮੈਚ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਟੈਲੀਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਉਹ ਪੈਰਿਸ ਜਾ ਕੇ ਭਾਰਤੀ ਹਾਕੀ ਟੀਮ ਦਾ ਹੌਸਲਾ ਵਧਾਉਣਾ ਚਾਹੁੰਦੇ ਸਨ ਪਰ ਬਦਕਿਸਮਤੀ ਨਾਲ ਕੇਂਦਰ ਸਰਕਾਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚੰਗੀ ਤਰ੍ਹਾਂ ਪਤਾ ਹੋਣ ਦੇ ਬਾਵਜੂਦ ਸਿਆਸੀ ਕਾਰਨਾਂ ਕਰ ਕੇ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਮੈਚ ਦੌਰਾਨ ਭਾਰਤੀ ਹਾਕੀ ਟੀਮ ਨਾਲ ਰਹਿਣਾ ਚਾਹੁੰਦੇ ਸਨ ਪਰ ਹੁਣ ਉਨ੍ਹਾਂ ਨੂੰ ਟੀ.ਵੀ. ਸਕਰੀਨ 'ਤੇ ਲਾਈਵ ਦੇਖਣਾ ਪਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਮੈਨੂੰ ਇਜਾਜ਼ਤ ਦੇਣ ਤੋਂ ਇਨਕਾਰ ਕੀਤਾ ਗਿਆ ਹੈ ਪਰ ਸਮੁੱਚਾ ਦੇਸ਼ ਅਤੇ ਖਾਸ ਤੌਰ 'ਤੇ ਪੰਜਾਬ ਇਸ ਮੈਚ ਦੌਰਾਨ ਹਾਕੀ ਦੇ ਨਾਇਕਾਂ ਨਾਲ ਹੋਵੇਗਾ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਹਾਕੀ ਟੀਮ ਪੈਰਿਸ ਓਲੰਪਿਕ ਵਿੱਚ...
ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣਾ ਮੰਦਭਾਗਾ: ਕੁਲਤਾਰ ਸਿੰਘ ਸੰਧਵਾਂ

ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣਾ ਮੰਦਭਾਗਾ: ਕੁਲਤਾਰ ਸਿੰਘ ਸੰਧਵਾਂ

International, National, Politics, Punjab, Trending
ਚੰਡੀਗਡ੍ਹ, 3 ਅਗਸਤ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਵਿਧਾਨ ਸਭਾ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣ ਨੂੰ ਮੰਦਭਾਗਾ ਦੱਸਦਿਆਂ ਕਿਹਾ ਹੈ ਕਿ ਜੇਕਰ ਦੇਸ਼ ਦੇ ਵਿਧਾਇਕ, ਮੈਂਬਰ ਪਾਰਲੀਮੈਂਟ ਅਤੇ ਚੁਣੇ ਹੋਏ ਆਗੂ ਗਿਆਨਵਾਨ ਹੋਣਗੇ ਤਾਂ ਹੀ ਸੂਬੇ ਅਤੇ ਦੇਸ਼ ਤਰੱਕੀ ਕਰ ਸਕਦਾ ਹੈ। ਸ. ਸੰਧਵਾਂ ਨੇ ਭਾਜਪਾ ਵੱਲੋਂ ਹਰੇਕ ਮਾਮਲੇ ‘ਚ ਹੀ ਵਰਤੀ ਜਾਂਦੀ ਰਾਜਨੀਤੀ ਨੂੰ ਸੂਬਿਆਂ ਤੇ ਦੇਸ਼ ਦੀ ਭਲਾਈ ਅਤੇ ਤਰੱਕੀ ਲਈ ਖਤਰਨਾਕ ਵਰਤਾਰਾ ਦੱਸਦਿਆਂ ਕਿਹਾ ਕਿ ਗਿਆਨ ਦਾ ਆਦਾਨ-ਪ੍ਰਦਾਨ ਕਰਨ ਲਈ ਅਮਰੀਕਾ ‘ਚ 3 ਹਜ਼ਾਰ ਤੋਂ ਵੱਧ ਲੈਜਿਸਲੇਟਰਜ਼ ਨੇ ਇਕੱਠੇ ਹੋਣਾ ਸੀ। ਉਨ੍ਹਾਂ ਕਿਹਾ ਕਿ ਇਸ ਕਾਨਫਰੰਸ ‘ਚ ਸ਼ਾਮਲ ਹੋ ਕੇ ਦੁਨੀਆਂ ਦੇ ਪ੍ਰਭਾਵੀ ਲੋਕਤੰਤਰ ਅਮਰੀਕਾ ਅਤੇ ਹੋਰਨਾਂ ਦੇਸ਼ਾਂ ਦੇ ਨੁਮਾਇੰਦਿਆਂ ਨਾਲ ਮਿਲ ਬੈਠ ਕੇ ਵਿਚਾਰ-ਵਟਾਂਦਰਾ ਹੋਣਾ ਸੀ। ਉਨ੍ਹਾਂ ਤੋਂ ਕੁੱਝ ਚੰਗੀਆਂ ਗੱਲਾਂ ਸਿੱਖਣੀਆਂ ਸਨ ਤੇ ਆਪਣੀਆਂ ਕੁੱਝ ਚੰਗੀਆਂ ਗੱਲਾਂ ਉਨ੍ਹਾਂ ਨੂੰ ਦੱਸਣੀਆਂ ਸਨ। ਸ. ਸੰਧਵਾ...
ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

ਨਰਸਿੰਗ ਪ੍ਰੀਖਿਆਵਾਂ ਵਿੱਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਪੀ.ਐਨ.ਆਰ.ਸੀ. ਦੀ ਸਾਬਕਾ ਰਜਿਸਟਰਾਰ ਚਰਨਜੀਤ ਕੌਰ ਚੀਮਾ ਤੇ ਡਾ. ਅਰਵਿੰਦਰਵੀਰ ਸਿੰਘ ਗਿੱਲ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Politics, Punjab
ਚੰਡੀਗੜ੍ਹ, 3 ਅਗਸਤ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.) ਦੀ ਸਾਬਕਾ ਰਜਿਸਟਰਾਰ ਅਤੇ ਨਰਸਿੰਗ ਸਿਖਲਾਈ ਸਕੂਲ ਗੁਰਦਾਸਪੁਰ ਦੀ ਪ੍ਰਿੰਸੀਪਲ (ਸੇਵਾਮੁਕਤ) ਚਰਨਜੀਤ ਕੌਰ ਚੀਮਾ ਅਤੇ ਡਾ: ਅਰਵਿੰਦਰਵੀਰ ਸਿੰਘ ਗਿੱਲ, ਵਾਸੀ ਬਸੰਤ ਬਿਹਾਰ , ਹੁਸ਼ਿਆਰਪੁਰ ਨੂੰ, ਉਨ੍ਹਾਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਦੀ ਤਫ਼ਤੀਸ਼ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਨ.ਆਰ.ਸੀ. ਨੂੰ ਰਾਜ ਸਰਕਾਰ ਵੱਲੋਂ ਪੰਜਾਬ ਵਿੱਚ ਸਥਾਪਿਤ ਨਰਸਿੰਗ ਕਾਲਜਾਂ/ਸੰਸਥਾਵਾਂ ਨੂੰ ਮਾਨਤਾ ਦੇਣ, ਸੀਟਾਂ ਦੀ ਵੰਡ ਅਤੇ ਏਐਨਐਮ ਅਤੇ ਜੀਐਨਐਮ ਕੋਰਸਾਂ/ਪ੍ਰੀਖਿਆਵਾਂ ਕਰਵਾਉਣ ਸਬੰਧੀ ਪ੍ਰਵਾਨਗੀ ਦੇਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸ ਸੰਸਥਾ ਵੱਲੋਂ ਦਾਖਲਿਆਂ ਅਤੇ ਪ੍ਰੀਖਿਆਵਾਂ ਵਿੱਚ ਧੋਖਾਧੜੀ ਕਰਨ ਬਾਰੇ ਮਿਲੀ ਸ਼ਿਕਾਇਤ ਦੀ ਜਾਂਚ ਦੌਰਾਨ ਪਾਇਆ ਗਿਆ ਕਿ ਕੇ.ਡੀ. ਕਾਲਜ ਆਫ਼ ਨਰਸਿੰਗ, ਮਾਹਿਲਪੁਰ, ਹੁਸ਼ਿਆਰਪੁਰ ਨੂੰ, ਭਾਰਤੀ ਨਰਸਿੰਗ ਕੌਂਸਲ ਨਵੀਂ ਦਿੱਲੀ ਤੋਂ ਮਿਤੀ 25.09.2019 ਅਤੇ ਪੀ.ਐਨ.ਆਰ.ਸੀ. ਤੋਂ ਮਿਤੀ 29....
ਸੂਰਾਂ ਨੂੰ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਪਾਬੰਦੀ

ਸੂਰਾਂ ਨੂੰ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਪਾਬੰਦੀ

National, Politics, Punjab
ਮਾਨਸਾ, 03 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤ ਦੀ ਧਾਰਾ 163  ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਵਿੱਚ ਲੋਕਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਖੁਰਾਕ ਖਾਣ/ਚਰਨ ਲਈ ਸੜਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁੱਲ੍ਹੇ ਛੱਡਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਮਾਨਸਾ ਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿੱਚ ਕੁਝ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਸੂਰ ਪਾਲੇ ਹੋਏ ਹਨ ਅਤੇ ਉਨ੍ਹਾਂ ਵੱਲੋਂ ਘਰਾਂ ਵਿੱਚ ਪਾਲੇ ਹੋਏ ਸੂਰਾਂ ਨੂੰ ਆਮ ਤੌਰ ’ਤੇ ਖੁਰਾਕ ਖਾਣ/ਚਰਨ ਲਈ ਸੜ੍ਹਕਾਂ, ਗਲੀਆਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਖੁਲ੍ਹੇ ਛੱਡ ਦਿੱਤਾ ਜਾਂਦਾ ਹੈ, ਅਜਿਹਾ ਕਰਨ ਨਾਲ ਇਹ ਸੂਰ ਜਿੱਥੇ ਐਕਸੀਡੈਂਟ ਦਾ ਕਾਰਨ ਬਣਦੇ ਹਨ, ਉਥੇ ਗਲੀਆਂ ਵਿੱਚ ਇਨ੍ਹਾਂ ਵੱਲੋਂ ਪੈਦਾ ਕੀਤੀ ਜਾਂਦੀ ਗੰਦਗੀ ਕਾਰਨ ਆਮ ਲੋਕਾਂ ਖਾਸ ਕਰਕੇ ਬੱਚਿਆਂ ਵਿੱਚ ਬਿਮਾਰੀਆਂ ਫੈਲਣ ਦਾ ਵੀ ਖ਼ਤਰਾ ਬਣਿਆ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਾਤ ਕਾਰਨ ਪੈਦਾ ਹੋਈ ਸਥਿਤੀ ਨੂੰ ਧਿਆਨ ਵਿੱ...
ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ

ਅਣ-ਅਧਿਕਾਰਤ ਤੌਰ ’ਤੇ ਸੀਮਨ ਦਾ ਭੰਡਾਰ ਕਰਨ, ਟਰਾਂਸਪੋਰਟੇਸ਼ਨ ਅਤੇ ਵਰਤਣ ਜਾਂ ਵੇਚਣ ’ਤੇ ਪਾਬੰਦੀ

National, Politics, Punjab
ਮਾਨਸਾ, 03 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿੱਚ ਸੀਮਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰ ਕਰਨਾ, ਟਰਾਂਸਪੋਰਟੇਸ਼ਨ ਕਰਨਾ, ਵਰਤਣ ਜਾਂ ਵੇਚੇ ਜਾ ਰਹੇ ਸੀਮਨ ਨੂੰ ਰੋਕਣ ਲਈ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਵੱਲੋਂ ਪ੍ਰਾਪਤ ਹੋਏ ਹੁਕਮਾਂ ਅਨੁਸਾਰ ਵੱਖ-ਵੱਖ ਥਾਵਾਂ ’ਤੇ ਸੀਮਨ ਨਕਲੀ ਅਤੇ ਅਣ-ਅਧਿਕਾਰਤ ਤੌਰ ’ਤੇ ਵੇਚੇ ਜਾਂ ਖਰੀਦੇ ਜਾ ਰਹੇ ਹਨ, ਜਦੋਂ ਕਿ ਸੀਮਨ ਦੀ ਗਲਤ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿੱਤ ਨਹੀਂ ਹੈ ਕਿਉਂਕਿ ਅਜਿਹਾ ਕਰਨ ਨਾਲ ਰਾਜ ਦੀ ਪਸ਼ੂ ਧਨ ਦੀ ਨਸਲ ਖ਼ਰਾਬ ਹੋਣ ਦਾ ਖ਼ਤਰਾ ਹੈ ਕਿਉਂਕਿ ਅਜਿਹੇ ਸੀਮਨ ਦੀ ਪੈਡਿਗਰੀ ਬਾਰੇ ਕੁੱਝ ਪਤਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਪਸ਼ੂ ਧਨ ਦੀ ਪ੍ਰੋਡਕਟੀਵਿਟੀ ’ਤੇ ਵੀ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ  ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱ...