Monday, March 9
Shadow

Politics

ਜਲ ਸ਼ਕਤੀ ਅਭਿਆਨ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਕਰਵਾਇਆ ਗਿਆ ਪੋਸਟਰ ਮੇਕਿੰਗ ਕੰਪੀਟੀਸ਼ਨ

ਜਲ ਸ਼ਕਤੀ ਅਭਿਆਨ ਵੱਲੋਂ ਪਾਣੀ ਦੀ ਸੰਭਾਲ ਸਬੰਧੀ ਕਰਵਾਇਆ ਗਿਆ ਪੋਸਟਰ ਮੇਕਿੰਗ ਕੰਪੀਟੀਸ਼ਨ

Politics, Punjab
ਅੰਮ੍ਰਿਤਸਰ 2 ਅਗਸਤ: ਜੇਕਰ ਅਸੀਂ ਆਪਣੀ ਆਉਣ ਵਾਲੀ ਪੀੜੀ ਨੂੰ ਬਚਾਉਣਾ ਚਾਹੁੰਦੇ ਹਾਂ ਤਾਂ ਸਾਨੂੰ ਪਾਣੀ ਦੀ ਸੰਭਾਲ ਕਰਨੀ ਪਵੇਗੀ ਕਿਉਂਕਿ ਦਿਨ ਪ੍ਰਤੀ ਦਿਨ ਸਾਡੇ ਪਾਣੀ ਦਾ ਪੱਧਰ ਹੇਠਾਂ ਜਾ ਰਿਹਾ ਹੈ ਅਤੇ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਪਾਣੀ ਦੀ ਸਹੀ ਵਰਤੋਂ ਕਰੀਏ ਅਤੇ ਆਪਣੇ ਬੱਚਿਆਂ ਨੂੰ ਪਾਣੀ ਦੀ ਸੰਭਾਲ ਸਬੰਧੀ ਜਾਗਰੂਕ ਕਰੀਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ੍ਰੀ ਭਰਤ ਭੂਸ਼ਣ ਵਰਮਾ ਮੁੱਖ ਨੋਡਲ ਅਫਸਰ ਜਲ ਸ਼ਕਤੀ ਅਭਿਆਨ ਭਾਰਤ ਸਰਕਾਰ ਨੇ ਦੱਸਿਆ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਪਾਣੀ ਦੀ ਬੱਚਤ ਕਿਵੇਂ ਕੀਤੀ ਜਾਵੇ ਅਤੇ ਬਾਰਿਸ਼ ਦੇ ਪਾਣੀ ਨੂੰ ਰੀਚਾਰਜ ਕਰਕੇ ਕਿਵੇਂ ਵਰਤਿਆ ਜਾਵੇ। ਉਨ੍ਹਾਂ  ਦੱਸਿਆ ਕਿ ਪਿੰਡਾਂ ਵਿੱਚ ਬਣੇ ਛੱਪੜਾਂ ਦੇ ਪਾਣੀ ਨੂੰ ਮੁੜ ਰੀਚਾਰਜ ਕਰਕੇ ਖੇਤੀ ਲਈ ਵਰਤਿਆ ਜਾ ਸਕਦਾ ਹੈ। ਇਸ ਮੌਕੇ ਸ੍ਰੀਮਤੀ ਰਚਨਾ ਭੱਟੀ ਵਿਗਿਆਨੀ ਕੇਂਦਰ ਗਰਾਉਂਡ ਜਲ ਬੋਰਡ ਨਵੀਂ ਦਿੱਲੀ ਨੇ ਬੱਚਿਆਂ ਨੂੰ ਦੱਸਿਆ ਕਿ ਪਾਣੀ ਦੀ ਸਹੀ ਵਰਤੋਂ ਕਰਕੇ ਹੀ ਅਸੀਂ ਪਾਣੀ ਨੂੰ ਸੰਭਾਲ ਸਕਦੇ ਹਾਂ। ਇਸ ਮੌਕੇ ਸ਼ਹੀਦ ਗੁਰਮੀਤ ਸਿੰਘ ਸਕੂਲ ਆਫ ਐਮੀਨੈਂਸ ਸੁਲਤਾਨਵਿੰਡ   ਦੇ ਬੱਚਿਆਂ ਦਾ ਪਾਣੀ ਦੀ ਸ...
ਕੈਬਨਿਟ ਮੰਤਰੀ ਈ:ਟੀ:ਓ ਵੱਲੋਂ  ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ  ਚੈਕਿੰਗ

ਕੈਬਨਿਟ ਮੰਤਰੀ ਈ:ਟੀ:ਓ ਵੱਲੋਂ ਤਹਿਸੀਲ ਦਫਤਰ ਅਤੇ ਸੇਵਾ ਕੇਂਦਰ ਦੀ ਚੈਕਿੰਗ

Politics, Punjab
ਅੰਮ੍ਰਿਤਸਰ, 2 ਅਗਸਤ :--                 ਅੱਜ ਸ੍ਰ ਹਰਭਜਨ ਸਿੰਘ ਈ:ਟੀ:ਓ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਵੱਲੋਂ ਅਚਾਨਕ ਤਹਿਸੀਲ ਅੰਮ੍ਰਿਤਸਰ ਅਤੇ ਸੇਵਾ ਕੇਂਦਰ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਆਪਣੀ ਡਿਊਟੀ ਦੇ ਹਾਜਰ ਹੋਣ ਅਤੇ ਕੰਮ ਕਰਵਾਉਣ ਲਈ ਆਏ ਲੋਕਾਂ ਨੂੰ ਖੱਜਲ ਖੁਆਰ ਨਾ ਹੋਣ ਦੇਣ।                   ਸ੍ਰ ਈ:ਟੀ:ਓ ਨੇ ਇਸ ਮੌਕੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ। ਲੋਕਾਂ ਨੇ ਧਿਆਨ ਵਿੱਚ ਲਿਆਂਦਾ ਕਿ ਠੋਕਣ ਲੈਣ ਵਿੱਚ ਸਮੱਸਿਆ ਆਉਂਦੀ ਹੈ ਅਤੇ ਇਸ ਵਿੱਚ ਪੂਰੀ ਤਰ੍ਹਾਂ ਪਾਰਦਰਸ਼ਤਾ ਨਹੀਂ ਹੈ ਇਸ ਉੱਤੇ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਟੋਕਨ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਕੀਤਾ ਜਾਵੇ ਅਤੇ ਜੋ ਵੀ ਆਦਮੀ ਸਾਹਮਣੇ ਖੜਾ ਹੈ ਉਸ ਦੇ ਨਾਮ ਉੱਤੇ ਹੀ ਟੋਕਨ ਦਿੱਤਾ ਜਾਵੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਤਹਿਸੀਲਾਂ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਲੋਕ ਤ...
ਵਿਜੀਲੈਂਸ ਵੱਲੋਂ 500ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ0 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

ਵਿਜੀਲੈਂਸ ਵੱਲੋਂ 500ਵਿਜੀਲੈਂਸ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ0 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੁਲਿਸ ਸਬ-ਇੰਸਪੈਕਟਰ ਵਿਰੁੱਧ ਭ੍ਰਿਸ਼ਟਾਚਾਰ ਦਾ ਕੇਸ ਦਰਜ

Politics, Punjab
ਚੰਡੀਗੜ੍ਹ, 2 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਪੁਲਿਸ ਥਾਣਾ ਬੋਹਾ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਪੁਲਿਸ ਸਬ-ਇੰਸਪੈਕਟਰ (ਐਸ.ਆਈ.) ਗੁਰਤੇਜ ਸਿੰਘ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਹ ਪ੍ਰਗਟਾਵਾ ਕਰਦੇ ਹੋਏ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਮਾਨਸਾ ਜ਼ਿਲ੍ਹੇ ਦੇ ਪਿੰਡ ਸ਼ੇਰਖਾਂ ਵਾਲਾ ਦੇ ਵਸਨੀਕ ਪਰਵਿੰਦਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਕਿ ਉਸਦੇ ਰਿਸ਼ਤੇਦਾਰਾਂ ਖਿਲਾਫ ਥਾਣਾ ਬੋਹਾ ਵਿਖੇ ਮੁਕੱਦਮਾ ਦਰਜ ਹੈ ਅਤੇ ਉਕਤ ਸਬ ਇੰਸਪੈਕਟਰ ਨੇ ਦੋਸ਼ੀ ਦਾ ਪੁਲੀਸ ਰਿਮਾਂਡ ਨਾ ਲੈਣ ਬਦਲੇ 40,000 ਰੁਪਏ ਨਜਾਇਜ਼ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਵੱਲੋਂ ਵਾਰ-ਵਾਰ ਬੇਨਤੀ ਕਰਨ ’ਤੇ ਉਕਤ ਪੁਲਿਸ...
ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

ਸੰਧਵਾਂ ਵੱਲੋਂ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ

Politics, Punjab
ਚੰਡੀਗੜ੍ਹ, 2 ਅਗਸਤ: ਪੰਜਾਬ ਦੇ ਰਾਜਪਾਲ ਦੀ ਹਾਲੀਆ ਨਿਯੁਕਤੀ, ਜਿਸ ਦਾ ਨੋਟੀਫਿਕੇਸ਼ਨ ਸਿਰਫ਼ ਅੰਗਰੇਜ਼ੀ ਅਤੇ ਹਿੰਦੀ ਵਿੱਚ ਪੜ੍ਹਿਆ ਗਿਆ, ਦਾ ਹਵਾਲਾ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਸੰਵਿਧਾਨਕ ਨਿਯੁਕਤੀਆਂ ਨਾਲ ਸਬੰਧਤ ਸਾਰੇ ਅਧਿਕਾਰਤ ਨੋਟੀਫਿਕੇਸ਼ਨਾਂ ਵਿੱਚ ਖੇਤਰੀ ਭਾਸ਼ਾਵਾਂ ਨੂੰ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ। ਭਾਰਤ ਦੇ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਸ. ਸੰਧਵਾਂ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ 31 ਜੁਲਾਈ, 2024 ਨੂੰ ਪੰਜਾਬ ਦੇ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਦੌਰਾਨ ਰਾਸ਼ਟਰਪਤੀ ਸਕੱਤਰੇਤ ਵੱਲੋਂ ਰਾਜਪਾਲ ਦੀ ਨਿਯੁਕਤੀ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਨੂੰ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਵਿੱਚ ਪੜ੍ਹਿਆ ਗਿਆ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਉਕਤ ਨੋਟੀਫਿਕੇਸ਼ਨ ਪੰਜਾਬੀ ਵਿੱਚ ਉਪਲਬਧ ਨਹੀਂ ਕਰਵਾਇਆ ਗਿਆ, ਜਿਸ ਕਰਕੇ ਪੰਜਾਬ ਦੇ ਲੋਕਾਂ ਵਿੱਚ ਨਿਰਾਸ਼ਾ ਅਤੇ ਚਿੰਤਾ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਜਿਵੇਂ ਅਸੀਂ ਸਰਕਾਰੀ ਭਾਸ਼ਾਵਾਂ ਵਜੋਂ ਅੰਗਰੇਜ਼ੀ ਅਤੇ ਹਿੰਦੀ ਨੂੰ ਮਾਨਤਾ ਦਿੰਦੇ ਹਾਂ, ਉਸੇ ਤ...
ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ‘ਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਦਾ ਲਿਆ ਸੂ-ਮੋਟੋ ਨੋਟਿਸ

Politics, Punjab
ਚੰਡੀਗੜ੍ਹ, ਅਗਸਤ 2 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚਿਆਂ ਦੇ ਜ਼ਖਮੀ ਹੋਣ ਸਬੰਧੀ ਮੀਡੀਆ ਦੀ ਖਬਰ ਦਾ ਸੂ-ਮੋਟੋ ਨੋਟਿਸ ਲਿਆ ਗਿਆ। ਇਸ ਘਟਨਾ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਨੂੰ 6 ਅਗਸਤ 2024 ਤੱਕ ਰਿਪੋਰਟ ਭੇਜਣ ਲਈ ਪੱਤਰ ਵੀ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖਬਰਾਂ ਅਨੁਸਾਰ ਫਿਰੋਜ਼ਪੁਰ ਦੇ ਗੁਰੂਦੁਆਰਾ ਜਾਮਨੀ ਸਾਹਿਬ ਵਿੱਚ ਸਲੰਡਰ ਫੱਟਣ ਕਾਰਨ 5 ਬੱਚੇ ਜ਼ਖਮੀ ਹੋਏ ਹਨ। ਇਹਨ੍ਹਾਂ ਜਖ਼ਮੀ ਹੋਏ ਬੱਚਿਆਂ ਨੂੰ ਹਰ ਸੰਭਵ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਜਿਲ੍ਹਾ ਪ੍ਰਸ਼ਸਨ ਨੂੰ ਹਦਾਇਤ ਕੀਤੀ ਗਈ ਹੈ।  ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਇਹਨਾਂ ਜਖ਼ਮੀ ਬੱਚਿਆਂ ਨੂੰ ਕਿਸੇ ਹੋਰ ਹਸਪਤਾਲ ਵਿੱਚ ਇਲਾਜ ਲਈ ਸਿਫਟ ਕਰਨ ਦੀ ਲੋੜ ਹੈ ਤਾਂ ਇਸ ਸਬੰਧੀ ਤੁਰੰਤ ਲੋੜੀਂਦੇ ਕਦਮ ਚੁੱਕੇ ਜਾਣ।  ਉਨ੍ਹਾਂ ਦੱਸਿਆ ਕਿ ਇਹਨਾਂ ਜਖ਼ਮੀ ਬੱਚਿਆਂ ਦੇ ਇਲਾਜ ਦਾ ਸਾ...
ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ

ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ:ਰਾਜੇਸ਼ ਅੱਤਰੀ

Politics, Punjab
ਮੋਗਾ, 1 ਅਗਸਤ ਪੰਜਾਬ ਸਰਕਾਰ  ਦੇ  ਹੁਕਮਾਂ ਅਨੁਸਾਰ  ਅਤੇ   ਸਿਵਲ ਸਰਜਨ ਡਾ: ਰਾਜੇਸ਼ ਅੱਤਰੀ ਦੀ ਅਗਵਾਈ  ਹੇਠ ਸਿਹਤ ਵਿਭਾਗ ਮੋਗਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸੰਬੰਧੀ ਹਫ਼ਤਾ 1 ਅਗਸਤ ਤੋਂ 7 ਅਗਸਤ 2024 ਤੱਕ ਮਨਾਇਆ ਜਾ ਰਿਹਾ  ਹੈ। ਡਾ: ਰਾਜੇਸ਼ ਅੱਤਰੀ ਸਿਵਲ ਸਰਜਨ ਨੇ ਦੱਸਿਆ ਗਿਆ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਹਰ ਸਾਲ ਇਹ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ।  ਉਨ੍ਹਾਂ ਦੱਸਿਆ ਕਿ ਇਸ ਵਾਰ ਥੀਮ ਪਾੜੇ ਨੂੰ ਖਤਮ ਕਰਕੇ ਸਾਰੇ ਬੱਚਿਆ ਨੂੰ ਮਾਂ ਦਾ ਦੁੱਧ ਪਿਲਾਉਣ ਲਈ ਸਹਾਇਤਾ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅਧੀਨ ਆਉਂਦੀਆਂ ਸਾਰੀਆ ਸਿਹਤ ਸੰਸਥਾਵਾਂ ਵਿੱਚ ਔਰਤਾਂ ਨੂੰ ਬੱਚੇ ਲਈ ਮਾਂ ਦਾ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕ ਕੀਤਾ ਜਾਣਾ ਹੈ। ਇਸ ਤਰ੍ਹਾਂ ਪਿੰਡ ਪੱਧਰ ਉਤੇ ਏਐਨਐਮਜ਼ ਅਤੇ ਆਸ਼ਾ ਵਰਕਰਾਂ ਗਰਭਵਤੀ ਔਰਤਾਂ ਅਤੇ ਦੁੱਧ ਚੁਘਾਉਂਦੀਆਂ ਮਾਵਾਂ ਨੂੰ ਜਾਗਰੂਕ ਕੀਤਾ ਜਾਵੇ।  ਉਨ੍ਹਾਂ ਦੱਸਿਆ ਕਿ ਜਨਮ ਤੋਂ ਬਾਅਦ ਇੱਕ ਨਵਜਾਤ ਬੱਚੇ ਲਈ ਮਾਂ ਦਾ ਦੁੱਧ ਸਭ ਤੋਂ ਜਰੂਰੀ ਚੀਜ ਹੁੰਦਾ ਹੈ। ਬੱਚੇ ਨੂੰ ਪਹਿਲੇ 6 ਮਹੀ...
ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ

Politics, Punjab
ਚੰਡੀਗੜ੍ਹ, 1 ਅਗਸਤ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ  ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ  ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸ. ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੱਭਿਆਚਾਰਕ ਯੋਜਨਾ ਤਹਿਤ ਜਾਪਾਨ ਦਾ ਦੌਰਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਨਾਲ ਸਬੰਧਤ ਹਨ ਅਤੇ ਇਨ੍ਹਾਂ ਨੇ ਮੈਰਿਟ ਸੂਚੀ ਵਿੱਚ ਉੱਚੀਆਂ ਥਾਵਾਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥੀਆਂ ਨੂੰ ਇੱਕ ਹਫ਼ਤੇ ਦੇ ਦੌਰੇ ਦੌਰਾਨ ਜਾਪਾਨ ਦੇ ਸੱਭਿਆਚਾਰ, ਵਿਗਿਆਨ ਅਤੇ ਤਕਨੀਕੀ ਢੰਗ -ਤਰੀਕਿਆਂ ਨੂੰ ਸਮਝਣ ਦਾ ਮੌਕਾ ਮਿਲਿਆ। ਸ. ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਹਰਮਨਦੀਪ ਕੌਰ (ਮਾਨਸਾ), ਜਸਮੀਤ ਕੌਰ (ਸੰਗਰੂਰ), ਸੰਜਨਾ ਕੁਮਾਰੀ (ਪਟਿਆਲਾ), ਸਪਨਾ ਤੇ ਦੀਪਿਕਾ (ਬਠਿੰਡਾ), ਗੁਰਵਿੰਦਰ ਕੌਰ (ਫਿਰੋਜ਼ਪੁਰ) ਅਤ...
ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

ਡੀ.ਪੀ.ਆਰ ਇਲੈਵਨ ਨੇ ਗਲੀ ਕ੍ਰਿਕਟ ਦਾ ਪ੍ਰਦਰਸ਼ਨੀ ਮੈਚ ਜਿੱਤਿਆ

Politics, Punjab
ਐੱਸ ਏ ਐੱਸ, 1 ਅਗਸਤ, 2024: ਯੂ.ਟੀ. ਕ੍ਰਿਕਟ ਐਸੋਸੀਏਸ਼ਨ ਅਤੇ ਚੰਡੀਗੜ੍ਹ ਪੁਲਿਸ ਵੱਲੋਂ ‘ਬੱਲਾ ਘੁੰਮਾਓ, ਨਸ਼ਾ ਭਜਾਓ’ ਦੇ ਸਲੋਗਨ ਤਹਿਤ ਕਰਵਾਈ ਜਾ ਰਹੀ ਗਲੀ ਕ੍ਰਿਕਟ ਦੇ ਬੀਤੀ ਰਾਤ ਪੀ.ਸੀ.ਏ. ਕੌਮਾਂਤਰੀ ਕ੍ਰਿਕਟ ਸਟੇਡੀਅਮ ਮੁਹਾਲੀ ਵਿਖੇ ਖੇਡੇ ਗਏ ਪ੍ਰਦਰਸ਼ਨੀ ਮੈਚ ਵਿੱਚ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਡੀ.ਪੀ.ਆਰ. ਇਲੈਵਨ ਨੇ ਟਰਾਈਸਿਟੀ ਦੇ ਖੇਡ ਪੱਤਰਕਾਰਾਂ ਦੀ ਟੀਮ ਨੂੰ ਛੇ ਦੌੜਾਂ ਨਾਲ ਹਰਾਇਆ। ਡੀ.ਪੀ.ਆਰ.ਟੀਮ ਦੇ ਆਦਿਲ ਆਜ਼ਮੀ ਨੂੰ ਹਰਫ਼ਨਮੌਲਾ ਪ੍ਰਦਰਸ਼ਨ ਬਦਲੇ ‘ਮੈਨ ਆਫ਼ ਦਿ ਮੈਚ’ ਚੁਣਿਆ ਗਿਆ। ਬਹੁਤ ਹੀ ਰੋਮਾਂਚਕ ਤੇ ਫਸਵੇਂ ਘੱਟ ਸਕੋਰ ਵਾਲੇ ਮੈਚ ਵਿੱਚ ਡੀ.ਪੀ.ਆਰ. ਟੀਮ ਦੇ ਕਪਤਾਨ ਨਵਦੀਪ ਸਿੰਘ ਗਿੱਲ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਡੀ.ਪੀ.ਆਰ. ਟੀਮ ਨੇ ਨਿਰਧਾਰਤ 10 ਓਵਰਾਂ ਵਿੱਚ 7 ਵਿਕਟਾਂ ਦੇ ਨੁਕਸਾਨ ਉਤੇ 59 ਦੌੜਾਂ ਬਣਾਈਆਂ। ਡੀ.ਪੀ.ਆਰ. ਵੱਲੋਂ ਆਦਿਲ ਆਜ਼ਮੀ ਨੇ ਸਭ ਤੋਂ ਵੱਧ 21 ਦੌੜਾਂ ਬਣਾਈਆਂ। ਰਣਦੀਪ ਸਿੰਘ ਨੇ 9, ਨਵਦੀਪ ਸਿੰਘ ਗਿੱਲ ਨੇ ਨਾਬਾਦ 6 ਤੇ ਅੰਮ੍ਰਿਤ ਸਿੰਘ ਨੇ ਵੀ 6 ਦੌੜਾਂ ਬਣਾਈਆਂ। ਖੇਡ ਪੱਤਰਕਾਰਾਂ ਦੀ ਟੀਮ ਵੱਲੋਂ ਸੰਦੀਪ ਕੌ...
1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

1076 ‘ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

Politics, Punjab
ਫ਼ਰੀਦਕੋਟ 01 ਅਗਸਤ,2024 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਨਾਲ ਲੋਕਾਂ ਦਾ ਦਫ਼ਤਰਾਂ ਵਿੱਚ ਆਉਣ ਜਾਣ ਦਾ ਸਮਾਂ ਬਚਦਾ ਹੈ ਅਤੇ ਉਹ ਆਪਣੀ ਸੁਵਿਧਾ ਅਨੁਸਾਰ ਸੇਵਾ ਸਹਾਇਕ ਨੂੰ ਘਰ ਬੁਲਾ ਸਕਦੇ ਹਨ। ਜਿੱਥੇ ਸੇਵਾ ਸਹਾਇਕ ਨਾਗਰਿਕ ਦੇ ਘਰ ਆ ਕੇ ਉਸਦੀ ਅਰਜ਼ੀ ਲੈਂਦਾ ਹੈ, ਫੋਟੋ ਅਤੇ ਹੋਰ ਦਸਤਾਵੇਜ਼ ਪ੍ਰਾਪਤ ਕਰਦਾ ਹੈ ਅਤੇ ਕੰਮ ਹੋਣ ਤੋਂ ਬਾਅਦ ਸਰਟੀਫਿਕੇਟ ਵੀ ਘਰ ਪਹੁੰਚਾਉਂਦਾ ਹੈ। ਇਸ ਤਹਿਤ ਵੱਖ-ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਲੋਕਾਂ ਨੂੰ ਉਪਲੱਬਧ ਕਰਵਾਉਣ ਲਈ ਜ਼ਿਲ੍ਹੇ ਵਿੱਚ 3 ਸੇਵਾ ਸਹਾਇਕ ਨਿਯੁਕਤ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪ...
ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

ਅਬੋਹਰ ਦੀ ਅਤਿ ਆਧੁਨਿਕ ਤਕਨੀਕ ਨਾਲ ਲੈੱਸ ਲਾਈਬਰੇਰੀ ਬਣੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ- ਡਾ. ਸੇਨੂ ਦੁੱਗਲ

Politics, Punjab
ਅਬੋਹਰ/ਫਾਜ਼ਿਲਕਾ 1 ਅਗਸਤ 2024 ਅਬੋਹਰ ਵਿੱਚ ਅਤਿ ਆਧੁਨਿਕ ਤਕਨੀਕ ਨਾਲ ਲੈਸ ਲਾਈਬ੍ਰੇਰੀ ਨੌਜਵਾਨਾਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ।  ਇਸ ਲਾਈਬ੍ਰੇਰੀ ਵਿੱਚ ਨੌਜਵਾਨ ਜਿਥੇ ਉੱਚ ਇਮਤਿਹਾਨਾਂ ਦੀ ਤਿਆਰੀ ਕਰਕੇ ਆਪਣਾ ਭਵਿੱਖ ਉਜਵਲ ਕਰ ਰਹੇ ਹਨ ਉੱਥੇ ਹੀ ਵੱਖ ਵੱਖ ਵਿਸ਼ਿਆਂ ਦੀਆਂ ਕਿਤਾਬਾਂ ਅਤੇ ਅਤੇ ਅਖਬਾਰਾਂ ਪੜ੍ਹ ਕੇ ਆਪਣੇ ਗਿਆਨ ਵਿੱਚ ਵੀ ਵਾਧਾ ਕਰ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨਗਰ ਨਿਗਮ ਕਮਿਸ਼ਨਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਵਾਲੀ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿਖੇ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬ੍ਰੇਰੀ ਵਿੱਚ ਜਿਥੇ ਅਥਾਹ ਗਿਆਨ ਦਾ ਭੰਡਾਰ ਕਿਤਾਬਾਂ ਉਪਲਬੱਧ ਹਨ ਉਥੇ ਇੰਟਰਨੈਟ ਦੀ ਸੁਵਿਧਾ ਵੀ ਉਪਲਬੱਧ ਹੈ। ਲਾਇਬ੍ਰਰੀ ਸੀ.ਸੀ.ਟੀ.ਵੀ. ਕੈਮਰੇ ਅਤੇ ਏ.ਸੀ. ਨਾਲ ਭਰਪੂਰ ਲੈਸ ਹੈ। ਲਾਇਬ੍ਰੇਰੀ ਨੂੰ ਯੋਜਨਾਬਧ ਤਰੀਕੇ ਨਾਲ ਚਲਾਉਣ ਲਈ ਇਕ ਲਾਇਬ੍ਰੇਰੀਅਨ ਵੀ ਲਗਾਇਆ ਗਿਆ ਹੈ। ਅਬੋਹਰ ਦੇ ਨੌਜਵਾਨ ਰਣਦੀਪ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਹ ਇੱਕ ਬਹੁਤ ਵਧੀਆ ਪਹਿਲ ਕਦਮੀ ਹੈ। ਇਸ ਲ...