ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਾਦਕੀ ਬਾਰਡਰ ‘ਤੇ ਰੀਟਰੀਟ ਸਮਾਰੋਹ ਵਿੱਚ ਕੀਤੀ ਸ਼ਿਰਕਤ
ਫਾਜ਼ਿਲਕਾ 16 ਅਗਸਤ
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਇਥੋਂ ਦੇ ਅੰਤਰਰਾਸ਼ਟਰੀ ਭਾਰਤ-ਪਾਕਿ ਸਾਦਕੀ ਬਾਰਡਰ ਵਿਖੇ ਪਹੁੰਚ ਕੇ ਰੀਟਰੀਟ ਸਮਾਰੋਹ ਵਿਚ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਬੀ.ਐਸ.ਐਫ. ਦੇ ਜਵਾਨਾਂ ਨੂੰ ਮਠਿਆਈ ਵੀ ਵੰਡੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਜਲਾਲਾਬਾਦ ਸ੍ਰੀ ਜਗਦੀਪ ਸਿੰਘ ਗੋਲਡੀ ਕੰਬੋਜ, ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ, ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਵੀ ਇਸ ਦੌਰਾਨ ਮੋਜੂਦ ਸਨ।
ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਨ ਵਾਲੇ ਸਾਡੇ ਮਹਾਨ ਯੋਧਿਆਂ, ਜਵਾਨਾਂ ਤੇ ਜਾਬਾਜਾ *ਤੇ ਸਾਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜਵਾਨਾਂ ਸਦਕਾ ਹੀ ਅਸੀਂ ਅਜਾਦ ਫਿਜ਼ਾ ਦਾ ਆਨੰਦ ਮਾਣ ਰਹੇ ਹਾਂ ਤੇ ਬੇਫਿਕਰ ਹੋ ਕੇ ਘਰਾਂ ਵਿਚ ਰਹਿੰਦੇ ਹਾਂ। ਉਨ੍ਹਾਂ ਕਿਹਾ ਕਿ ਸਾਡੇ ਵੀਰ ਜਵਾਨਾ ਨੂੰ ਅਸੀਂ ਸਿਜਦਾ ਕਰਦੇ ਹਾਂ ਜੋ ਆਪਣੀਆਂ ਜਾਨਾਂ ਦੀ ਪਰਵਾਹ ਨਾ ਕਰਦਿਆਂ ਸਰਹੱਦਾਂ ਦੀ ਰਾਖੀ ਕਰ ਰਹ...








