Monday, March 9
Shadow

Politics

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਸਪੀਕਰ ਨੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

Politics, Punjab
ਚੰਡੀਗੜ੍ਹ, 31 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਵਿਖੇ ਸ਼ਹੀਦ ਊਧਮ ਸਿੰਘ ਨੂੰ ਉਨ੍ਹਾਂ ਦੇ 85ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਸ਼ਹੀਦ ਊਧਮ ਸਿੰਘ ਦੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਲੰਡਨ ਜਾ ਕੇ ਜ਼ਲ੍ਹਿਆਂਵਾਲਾ ਬਾਗ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ 13 ਅਪ੍ਰੈਲ, 1919 ਨੂੰ ਜ਼ਲ੍ਹਿਆਂਵਾਲਾ ਬਾਗ ਵਿੱਚ ਜੋ ਵਾਪਰਿਆ ਸੀ, ਉਸ ਨਾਲ ਪੂਰੇ ਦੇਸ਼ ਵਿੱਚ ਅੰਗਰੇਜ਼ਾਂ ਵਿਰੁੱਧ ਗੁੱਸਾ ਸਿਖਰਾਂ ‘ਤੇ ਸੀ ਅਤੇ ਪੰਜਾਬ ਦੇ ਨੌਜਵਾਨ ਸ. ਊਧਮ ਸਿੰਘ ਨੇ ਇਸ ਬੇਰਹਿਮ ਕਤਲੇਆਮ ਦਾ ਬਦਲਾ ਲੈਣ ਦਾ ਅਹਿਦ ਲਿਆ ਸੀ। ਸਪੀਕਰ ਨੇ ਕਿਹਾ ਕਿ ਲੰਡਨ ਵਿਚ ਸ. ਊਧਮ ਸਿੰਘ ਦੇ ਠਹਿਰਨ ਦਾ ਉਦੇਸ਼ ਪੰਜਾਬ ਦੇ ਗਵਰਨਰ ਰਹੇ ਮਾਈਕਲ ਓਡਵਾਇਰ ਦੀ ਹੱਤਿਆ ਕਰਨ ਦਾ ਮੌਕਾ ਲੱਭਣਾ ਸੀ, ਜਿਸ ਨੂੰ ਉਨ੍ਹਾਂ ਨੇ ਅੰਮ੍ਰਿਤਸਰ ਕਤਲੇਆਮ ਲਈ ਜ਼ਿੰਮੇਵਾਰ ਮੰਨਿਆ ਸੀ। ਉਨ੍ਹਾਂ ਕਿਹਾ ਕਿ 13 ਮਾਰਚ, 1940 ਨੂੰ ਈਸਟ ਇੰਡੀਆ ਐਸੋਸੀਏਸ਼ਨ ਦੀ ਇੱਕ ਮੀਟਿੰਗ ਦੌਰਾਨ ਸ. ਊਧਮ ਸਿੰਘ ਨੇ ਮਾਈਕਲ ਓਡਵਾਇਰ ਨੂੰ ਗੋਲੀ ਮਾਰ ਕੇ ਜ਼ਲ੍ਹਿਆਂਵਾਲਾ ...
ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਹਸਪਤਾਲ ‘ਚ ਸਟਰੋਕ ਲਈ ਵਿਸ਼ਵ ਦੇ ਪਹਿਲੇ ਡਬਲਿਊ.ਐਚ.ਓ ਸਹਿਯੋਗ ਕੇਂਦਰ ਦਾ ਉਦਘਾਟਨ

ਸਿਹਤ ਮੰਤਰੀ ਵੱਲੋਂ ਸੀ.ਐਮ.ਸੀ. ਹਸਪਤਾਲ ‘ਚ ਸਟਰੋਕ ਲਈ ਵਿਸ਼ਵ ਦੇ ਪਹਿਲੇ ਡਬਲਿਊ.ਐਚ.ਓ ਸਹਿਯੋਗ ਕੇਂਦਰ ਦਾ ਉਦਘਾਟਨ

National, Politics, Punjab
ਲੁਧਿਆਣਾ, 31 ਜੁਲਾਈ (000) - ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਟਰੋਕ ਲਈ ਕ੍ਰਿਸ਼ਚੀਅਨ ਮੈਡੀਕਲ ਕਾਲਜ ਅਤੇ ਹਸਪਤਾਲ (ਸੀ.ਐਮ.ਸੀ.ਐਚ.), ਲੁਧਿਆਣਾ ਵਿਖੇ ਵਿਸ਼ਵ ਦੇ ਪਹਿਲੇ ਵਿਸ਼ਵ ਸਿਹਤ ਸੰਗਠਨ ਸਹਿਯੋਗ ਕੇਂਦਰ ਦਾ ਉਦਘਾਟਨ ਕੀਤਾ। ਸੀ.ਐਮ.ਸੀ. ਹਸਪਤਾਲ ਵਿਖੇ ਇੱਕਠ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਇਹ ਮਾਣ ਵਾਲੀ ਗੱਲ ਹੈ ਕਿ ਇੱਥੇ ਸਟਰੋਕ ਦੇ ਖੇਤਰ ਵਿੱਚ ਅਜਿਹਾ ਇੱਕੋ ਇੱਕ ਕੇਂਦਰ ਹੈ। ਉਨ੍ਹਾਂ ਨੋਟ ਕੀਤਾ ਕਿ ਰਾਜ ਨੂੰ ਸਟਰੋਕ ਦੇ ਕੇਸਾਂ ਦੇ ਬੋਝ ਨੂੰ ਸੰਭਾਲਣ ਵਿੱਚ ਇੱਕ ਮਹੱਤਵਪੂਰਨ ਚੁਣੌਤੀ ਦਾ ਸਾਹਮਣਾ ਕਰਨਾ ਪੈਂਦਾ ਹੈ, ਹਰ ਸਾਲ ਲਗਭਗ 40,000 ਨਵੇਂ ਕੇਸ ਦਰਜ ਹੁੰਦੇ ਹਨ। ਸਟ੍ਰੋਕ ਦਾ ਇਲਾਜ ਸਮਾਂ-ਨਾਜ਼ੁਕ ਹੁੰਦਾ ਹੈ, ਅਤੇ ਇਸਕੇਮਿਕ ਸਟ੍ਰੋਕ ਵਾਲੇ ਮਰੀਜ਼ਾਂ ਵਿੱਚ, ਸਟ੍ਰੋਕ ਦੇ ਲੱਛਣਾਂ ਦੀ ਸ਼ੁਰੂਆਤ ਤੋਂ ਬਾਅਦ 4-5 ਘੰਟਿਆਂ ਦੇ ਅੰਦਰ-ਅੰਦਰ ਗਤਲਾ-ਬਰਸਟਿੰਗ ਇੰਜੈਕਸ਼ਨ (ਥ੍ਰੋਮਬੋਲਾਈਸਿਸ) ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ, ਇੱਕ ਵੱਡੀ ਧਮਣੀ ਦੀ ਰੁਕਾਵਟ ਵਾਲੇ ਮਰੀਜ਼ਾਂ ਵਿੱਚ, 24 ਘੰਟਿਆਂ ਦੇ ਅੰਦਰ ਦਿਮਾਗ (ਮਕੈਨੀਕਲ ਥ...
ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਤਨਖ਼ਾਹਾਂ ਵਿੱਚ 14,46,550 ਰੁਪਏ ਦਾ ਗਬਨ ਕਰਨ ਦੇ ਦੋਸ਼ ਹੇਠ ਸੇਵਾਮੁਕਤ ਐਸ.ਐਮ.ਓ. ਅਤੇ ਉਸਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Crime, International, National, Politics, Punjab, Technology, Trending
ਚੰਡੀਗੜ੍ਹ, 31 ਜੁਲਾਈ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਢਲੇ ਸਿਹਤ ਕੇਂਦਰ (ਪੀ.ਐਚ.ਸੀ.), ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਵਿੱਚ ਤਾਇਨਾਤ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੀ ਵੰਡ ਵਿੱਚ ਹੋਏ ਘਪਲੇ ਦੀ ਜਾਂਚ ਉਪਰੰਤ ਮੁਲਜ਼ਮ ਐਸ.ਐਮ.ਓ. ਡਾ. ਲਖਵਿੰਦਰ ਸਿੰਘ ਚਾਹਲ (ਸੇਵਾਮੁਕਤ) ਅਤੇ ਪੀ.ਐਚ.ਸੀ., ਢਿੱਲਵਾਂ ਵਿਖੇ ਤਾਇਨਾਤ ਸੀਨੀਅਰ ਸਹਾਇਕ ਰਣਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਾਂਚ ਦੌਰਾਨ ਪਤਾ ਲੱਗਾ ਹੈ ਕਿ ਇਸ ਮੁਕੱਦਮੇ ਦਾ ਇੱਕ ਮੁਲਜ਼ਮ ਕਲਰਕ ਰਾਜਵਿੰਦਰ ਸਿੰਘ ਪਹਿਲਾਂ ਵੀ ਸਬ-ਡਵੀਜ਼ਨਲ ਹਸਪਤਾਲ, ਬਾਬਾ ਬਕਾਲਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਤਨਖ਼ਾਹਾਂ ‘ਚ ਧੋਖਾਧੜੀ ਕਰਨ ਦੇ ਇੱਕ ਕੇਸ ਵਿੱਚ ਸ਼ਾਮਲ ਸੀ। ਇਸ ਸਬੰਧੀ ਉਸ ਵਿਰੁੱਧ ਸਾਲ 2013 ਵਿੱਚ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਕੇਸ ਵੀ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਨੇ 2016 ਵਿੱਚ ਇਸ ਮੁਲਜ਼ਮ ਕਲਰਕ ਦਾ ਤਬਾਦਲਾ ਪੀ.ਐਚ.ਸੀ. ਢਿੱਲਵਾਂ ਵਿਖੇ ਕਰ ਦਿੱਤ...
ਡਿਪਟੀ ਕਮਿਸ਼ਨਰ ਨੇ ਵਾਇਨਾਡ ਵਿਖੇ ਵਾਪਰੀ ਘਟਨਾ ਲਈ ਲੋਕਾਂ ਨੂੰ ਮਦਦ ਦੀ ਕੀਤੀ ਅਪੀਲ

ਡਿਪਟੀ ਕਮਿਸ਼ਨਰ ਨੇ ਵਾਇਨਾਡ ਵਿਖੇ ਵਾਪਰੀ ਘਟਨਾ ਲਈ ਲੋਕਾਂ ਨੂੰ ਮਦਦ ਦੀ ਕੀਤੀ ਅਪੀਲ

National, Politics, Punjab
ਫਰੀਦਕੋਟ 31 ਜੁਲਾਈ () ਵਾਇਨਾਡ ਵਿਖੇ 30 ਜੁਲਾਈ ਨੂੰ ਕੁਦਰਤੀ ਆਫਤਾਂ ਕਾਰਨ ਵਾਪਰੇ ਇੱਕ ਭਿਆਨਕ ਹਾਦਸੇ ਦੌਰਾਨ ਮਾਰੇ ਗਏ 150 ਦੇ ਕਰੀਬ ਲੋਕਾਂ ਲਈ ਮਾਲੀ ਸਹਾਇਤਾ ਲਈ ਅਪੀਲ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਸਮੂਹ ਜਿਲ੍ਹਾ ਵਾਸੀਆਂ, ਸਰਕਾਰ ਦੇ ਨੁਮਾਇੰਦਿਆ ਅਤੇ ਅਫਸਰ ਸਾਹਿਬਾਨਾਂ ਨੂੰ ਮੰਦਭਾਗੀ ਘਟਨਾ ਵਿੱਚ ਜਾਨ ਗੁਆ ਚੁੱਕੇ ਲੋਕਾਂ ਦੇ ਵਾਰਸਾਂ ਲਈ ਮਾਲੀ ਮਦਦ ਕਰਨ ਲਈ ਬਾਰ ਕੋਡ ਅਤੇ ਅਕਾਊਂਟ ਨੰਬਰ ਜਾਰੀ ਕਰਦਿਆਂ ਵੱਧ ਤੋਂ ਵੱਧ ਮਦਦ ਕਰਨ ਦੀ ਅਪੀਲ ਕੀਤੀ। ਭਾਵੇਂ ਕਿ ਐਨ.ਡੀ.ਆਰ. ਐਫ. ਦੇ ਜਵਾਨਾਂ ਅਤੇ ਭਾਰਤੀ ਫੋਜ ਵੱਲੋਂ ਕੁਦਰਤੀ ਆਫਤਾਂ ਕਾਰਨ ਫੈਲੀ ਅਫੜਾ-ਤਫੜੀ ਨੂੰ ਕਾਬੂ ਕਰਨ ਵਿੱਚ ਪੁਰਜ਼ੋਰ ਕੋਸ਼ਿਸਾਂ ਕੀਤੀਆਂ ਜਾ ਰਹੀਆਂ ਹਨ, ਪ੍ਰੰਤੂ ਤੁਹਾਡੇ ਥੋੜ੍ਹੇ ਜਿਹੇ ਪੈਸੇ ਨਾਲ ਮੁਸੀਬਤ ਵਿੱਚ ਫਸੇ ਲੋਕਾਂ ਦੀ ਹੋਰ ਚੰਗੇ ਤਰੀਕੇ ਨਾਲ ਮਦਦ ਕੀਤੀ ਜਾ ਸਕਦੇ ਹੈ। ਉਨ੍ਹਾਂ ਕਿਹਾ ਕਿ ਬੂੰਦ ਬੂੰਦ ਨਾਲ ਘੜਾ ਭਰਦਾ ਹੈ ਅਤੇ ਅੱਜ ਦੁੱਖ ਦੀ ਘੜੀ ਵਿੱਚ ਹਰ ਭਾਰਤ ਵਾਸੀ ਦਾ ਫਰਜ਼ ਬਣਦਾ ਹੈ ਕਿ ਮੁਸੀਬਤ ਨਾਲ ਜੂਝ ਰਹੇ ਕੇਰਲ ਵਾਸੀਆਂ ਦੀ ਹਰ ਹੀਲੇ ਸਹਾਇਤਾ ਕੀਤੀ ਜਾਵੇ, ਕਿਉਂਕਿ ਇਹ ਆਫਤਾਂ ਕਿਸੇ...
1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ : ਡਿਪਟੀ ਕਮਿਸ਼ਨਰ

1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ : ਡਿਪਟੀ ਕਮਿਸ਼ਨਰ

Politics, Punjab
ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ ਹੈਲਪਲਾਈਨ 1076 ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਸਾਂਝੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਦਸੰਬਰ 2023 ਤੋਂ ਲੈ ਕੇ ਹੁਣ ਤੱਕ ਕਰੀਬ 1500 ਲਾਭਪਾਤਰੀ ਇਸ ਸਕੀਮ ਦਾ ਲਾਹਾ ਲੈ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤਹਿਤ ਬੁਢਾਪਾ, ਵਿਧਵਾ, ਅੰਗਹੀਣ ਅਤੇ ਆਸ਼ਰਿਤ ਪੈਨਸ਼ਨ, ਆਮਦਨ ਸਰਟੀਫਿਕੇਟ, ਹਲਫੀਆਂ ਬਿਆਨ, ਭਾਰ ਰਹਿਤ ਸਰਟੀਫਿਕੇਟ, ਜ਼ਮ੍ਹਾਂਬੰਦੀ ਕਢਵਾਉਣ ਸਬੰਧੀ, ਜਮੀਨ ਦੀ ਨਿਸ਼ਾਨਦੇਹੀ, ਜਨਮ ਸਰਟੀਫਿਕੇਟ, ਮੌਤ ਸਰਟੀਫਿਕੇਟ, ਐਸ.ਸੀ., ਬੀ.ਸੀ. ਸਰਟੀਫਿਕੇਟ ਆਦਿ ਵਰਗੀਆਂ ਕੁੱਲ 43 ਸੇਵਾਵਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ। ਇਸ ਲਈ ਸੇਵਾ ਕੇਂਦਰ ਤੇ ਲੱਗਣ ਵਾਲੀ ਫੀਸ ਤੋਂ ਇਲਾਵਾ 120 ਰੁਪਏ ਦੀ ਪ੍ਰਤੀ ਸਰਵਿਸ ਵਿਜ਼ਿਟ ਫੀਸ ਅਲ...
ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਜਸਪ੍ਰੀਤ ਸਿੰਘ

ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਸਨਮਾਨਿਤ : ਜਸਪ੍ਰੀਤ ਸਿੰਘ

National, Politics, Punjab
ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਅਨੁਸਾਰ ਝੋਨੇ ਦੇ ਆਗਾਮੀ ਸੀਜਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਜ਼ੀਰੋ ਬਰਨਿੰਗ ਨੂੰ ਮੁੱਖ ਰਖਦਿਆਂ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਤੇ ਇਸ ਦੇ ਨਿਪਟਾਰੇ ਤੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਸਬ ਡਵੀਜ਼ਨ ਤੇ ਜ਼ਿਲ੍ਹਾ ਪੱਧਰ ’ਤੇ ਸਨਮਾਨਿਤ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਆਗਾਮੀ ਝੋਨੇ ਦੀ ਪਰਾਲੀ ਦੇ ਸਬੰਧ ਵਿਚ ਆਗਾਊਂ ਪ੍ਰਬੰਧਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਆਗਾਮੀ ਝੋਨੇ ਦੇ ਸੀਜਨ ਦੌਰਾਨ ਪਰਾਲੀ ਦੀ ਜ਼ੀਰੋ ਬਰਨਿੰਗ ਸਬੰਧੀ ਸਰਕਾਰ ਦਾ ਟੀਚਾ ਹੈ। ਜਿਸ ਤਹਿਤ ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹੁਣ ਤੋਂ ਹੀ ਇਸ ਸਬੰਧੀ ਹਰ ਤਰ੍ਹਾਂ ਦੇ ਢੁਕਵੇਂ ਪ੍ਰਬੰਧ ਅਤੇ ਸੰਭਵ ਉਪਰਾਲੇ ਕੀਤੇ ਜਾਣ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਰਾਲੀ ਦੀ ਸੁਚੱਜੀ ਸਾਂਭ-ਸੰ...
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਨਾਲ ਸਬੰਧਿਤ ਸਕੀਮਾਂ ਦੀ ਕੀਤੀ ਗਈ ਰੀਵਿਊ ਮੀਟਿੰਗ

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ ਨਾਲ ਸਬੰਧਿਤ ਸਕੀਮਾਂ ਦੀ ਕੀਤੀ ਗਈ ਰੀਵਿਊ ਮੀਟਿੰਗ

National, Politics, Punjab
ਫਾਜ਼ਿਲਕਾ 31 ਜੁਲਾਈ 2024 ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਾਕੇਸ਼ ਕੁਮਾਰ ਪੋਪਲੀ ਵੱਲੋਂ ਜ਼ਿਲ੍ਹੇ ਦੇ ਸਮੂਹ ਬੀਡੀਪੀਓਜ਼ ਅਤੇ ਮਗਨਰੇਗਾ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ।ਇਸ ਦੌਰਾਨ ਉਨ੍ਹਾਂ ਮਗਨਰੇਗਾ ਸਕੀਮ, ਪ੍ਰਧਾਨ ਮੰਤਰੀ ਆਵਾਸ ਯੋਜਨਾ ਅਤੇ ਨੈਸ਼ਨਲ ਰੂਰਲ ਅਜੀਵਿਕਾ ਮਿਸ਼ਨ ਤਹਿਤ ਜ਼ਿਲ੍ਹਾ ਵਾਸੀਆਂ ਨੂੰ ਮਿਲ ਰਹੀਆਂ ਸਰਕਾਰੀ ਸਹੂਲਤਾਂ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਬੀ.ਪੀ.ਐੱਲ ਕਾਰਡ ਧਾਰਕਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਸਰਕਾਰ ਵੱਲੋਂ ਤੈਅ ਕੀਤੇ ਮਾਪਦੰਡ ਦੇ ਅਧਾਰ ‘ਤੇ ਲਾਭਪਾਤਰੀਆਂ ਦੀ ਪੜਤਾਲ ਕਰਕੇ ਉਨਾਂ ਦੇ ਕੱਚੇ ਮਕਾਨਾਂ ਨੂੰ ਪੱਕਾ ਕਰਨ ਲਈ ਤਿੰਨ ਕਿਸ਼ਤਾਂ ਰਾਹੀਂ 1 ਲੱਖ 20 ਹਜਾਰ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸਟੇਟ ਰੂਰਲ ਅਜੀਵਿਕਾ ਮਿਸ਼ਨ ਸਕੀਮ ਦਾ ਮਕਸਦ ਪਿੰਡਾਂ ਦੇ ਗਰੀਬ ਤਬਕੇ ਦੇ ਪਰਿਵਾਰਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਵਾ ਕੇ ਉਨ੍ਹਾਂ ਦਾ ਜੀਵਨ ਮਿਆਰ ਉੱਚਾ ਚੁੱਕਣਾ ...
ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ਹਿਰੀਆਂ ਦਾ ਸਹਿਯੋਗ ਜਰੂਰੀ- ਡਾ. ਗਗਨ ਕੁੰਦਰਾ ਥੋਰੀ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਚੰਗੇ ਭਵਿੱਖ ਲਈ ਸ਼ਹਿਰੀਆਂ ਦਾ ਸਹਿਯੋਗ ਜਰੂਰੀ- ਡਾ. ਗਗਨ ਕੁੰਦਰਾ ਥੋਰੀ

National, Politics, Punjab
ਅੰਮ੍ਰਿਤਸਰ , 31 ਜੁਲਾਈ 2024-- ਰੈਡ ਕ੍ਰਾਸ ਸੋਸਾਇਟੀ ਅੰਮ੍ਰਿਤਸਰ ਦੇ ਪ੍ਰਧਾਨ ਡਾ ਗਗਨ ਕੁੰਦਰਾ ਥੋਰੀ ਆਈ ਆਰ ਐਸ ਨੇ ਤਹਿਸੀਲਪੁਰਾ ਇਲਾਕੇ ਵਿੱਚ ਡੀ ਏ ਵੀ ਸੰਸਥਾ ਦੇ ਸਹਿਯੋਗ ਨਾਲ ਰੈਡ ਕਰਾਸ ਅੰਮ੍ਰਿਤਸਰ ਵੱਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਸਹਾਇਤਾ ਲਈ ਚਲਾਏ ਜਾ ਰਹੇ ਸਪੈਸ਼ਲ ਸਕੂਲ ਪਹੁੰਚ ਕੇ ਇੱਥੇ ਸਿੱਖਿਆ ਲੈ ਰਹੇ ਬੱਚਿਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਵੱਖ ਵੱਖ ਗਤੀਵਿਧੀਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਇਨਾਮ ਵੰਡੇ।  ਉਹਨਾਂ ਇਸ ਮੌਕੇ ਇਨਾਂ ਬੱਚਿਆਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਸ਼ਹਿਰ ਵਾਸੀਆਂ ਵੱਲੋਂ ਮਿਲ ਰਹੇ ਸਹਿਯੋਗ ਦਾ ਧੰਨਵਾਦ ਕਰਦੇ ਕਿਹਾ ਕਿ ਇਹ ਬੱਚੇ ਜੋ ਇੱਥੇ ਪੜ ਰਹੇ ਹਨ ਸਰੀਰਕ ਜਾਂ ਮਾਨਸਿਕ ਰੂਪ ਵਿੱਚ ਬਿਮਾਰ ਹਨ ਪਰ ਸਾਡੀ ਕੋਸ਼ਿਸ਼ ਇਹਨਾਂ ਨੂੰ ਪੈਰਾਂ ਸਿਰ ਕਰਨ ਅਤੇ ਸਿੱਖਿਅਤ ਕਰਨ ਦੀ ਹੈ, ਜਿਸ ਲਈ ਰੈਡ ਕ੍ਰਾਸ ਵੱਲੋਂ ਡੀ ਏ ਵੀ ਦੀ ਮੈਨੇਜਮੈਂਟ ਦੇ ਨਾਲ ਮਿਲ ਕੇ ਆਧੁਨਿਕ ਤਕਨੀਕਾਂ ਅਤੇ ਪ੍ਰੋਫੈਸ਼ਨਲ ਅਧਿਆਪਕਾਂ ਦੀ ਸਹਾਇਤਾ ਨਾਲ ਇਹ ਵਿਸ਼ੇਸ਼ ਸਕੂਲ ਚਲਾਇਆ ਜਾ ਰਿਹਾ ਹੈ।  ਉਹਨਾਂ ਦੱਸਿਆ ਕਿ ਸਕੂਲ ਵਿੱਚ ਸਿੱਖਿਆ ਲੈ ਰਹੇ ਬੱਚੇ ਸਹਿਜੇ ਸਹਿਜੇ ਸਮੇਂ ਦੇ ਹਾ...
ਡਿਪਟੀ ਕਮਿਸ਼ਨਰ ਨੇ ਸਾਂਝੀ ਰਸੋਈ ਦਾ ਬੱਸ ਅੱਡੇ ਵਿਖੇ ਕੀਤਾ ਉਦਘਾਟਨ

ਡਿਪਟੀ ਕਮਿਸ਼ਨਰ ਨੇ ਸਾਂਝੀ ਰਸੋਈ ਦਾ ਬੱਸ ਅੱਡੇ ਵਿਖੇ ਕੀਤਾ ਉਦਘਾਟਨ

Politics, Punjab
ਅੰਮ੍ਰਿਤਸਰ, 31 ਜੁਲਾਈ (        )-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਵੱਲੋਂ ਰੈਡ ਕਰਾਸ ਦੀ ਅਗਵਾਈ ਹੇਠ ਈ ਐਮ ਸੀ ਹਸਪਤਾਲ ਅੰਮ੍ਰਿਤਸਰ ਅਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਨਿਸ਼ਕਾਮ ਜਲ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਥਾਨਕ ਬੱਸ ਸਟੈਂਡ ਦੀ ਪਾਰਕਿੰਗ ਵਿਖੇ ਲੋੜਵੰਦ ਲੋਕਾਂ ਨੂੰ 10 ਰੁਪਏ ਵਿਚ ਦੁਪਿਹਰ ਦਾ ਖਾਣਾ ਦੇਣ ਲਈ ਸਾਂਝੀ ਰਸੋਈ ਦੀ ਸ਼ੁਰੂਆਤ ਕੀਤੀ ਗਈ।  ਇਸ ਮੌਕੇ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਪੁਰਸ਼ਾਂ ਦਾ ਧੰਨਵਾਦ ਕਰਦੇ ਸ੍ਰੀ ਥੋਰੀ ਨੇ ਕਿਹਾ ਕਿ ਇੰਨਾਂ ਲੋਕਾਂ ਦੀ ਮਦਦ ਨਾਲ ਰੈਡ ਕਰਾਸ ਹੁਣ  ਰਾਹਗੀਰਾਂ, ਕਿਰਤੀਆਂ ਅਤੇ ਹੋਰ ਲੋੜਵੰਦਾਂ ਨੂੰ 10 ਰੁਪਏ ਵਿਚ ਸਾਫ-ਸੁਥਰਾ ਤੇ ਪੌਸ਼ਟਿਕ ਭੋਜਨਾ ਮਹੁੱਈਆ ਕਰਵਾਏਗਾ, ਜਿਸ ਵਿਚ ਦਾਲ, ਸਬਜੀ, ਚੌਲ ਤੇ ਰੋਟੀ ਆਦਿ ਸ਼ਾਮਿਲ ਹੋਣਗੇ ।            ਉਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਹਸਪਤਾਲ ਅਤੇ ਸਿਵਲ ਹਸਪਤਾਲ ਅੰਮ੍ਰਿਤਸਰ ਵਿੱਚ ਵੀ ਸਾਂਝੀ ਰਸੋਈ ਦਾ ਸਸਤਾ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਅੰਮ੍ਰਿਤਸਰ ਜਿੱਥੇ ਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਲੰਗਰ 24 ਘੰਟੇ ਚੱਲ ਰਿਹਾ ਹੈ, ਉੱਥੇ ਸ...
ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

ਕੁਪੋਸ਼ਿਤ ਬੱਚਿਆਂ ਦੀ ਗਿਣਤੀ ‘ਚ ਆਈ ਵੱਡੀ ਗਿਰਾਵਟ: ਡਾ. ਬਲਜੀਤ ਕੌਰ

Politics, Punjab
ਚੰਡੀਗੜ੍ਹ, 30 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਹੋਰਨਾਂ ਖੇਤਰਾਂ ਵਿੱਚ ਵਿਕਾਸ ਕਰਨ ਦੇ ਨਾਲ-ਨਾਲ ਬੱਚਿਆਂ ਅਤੇ ਇਸਤਰੀਆਂ ਦੀ ਭਲਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ  ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਾਰੀਆਂ ਵਿਭਾਗੀ ਯੋਜਨਾਵਾਂ ਅਤੇ ਮੁੱਦਿਆਂ 'ਤੇ ਵਿਚਾਰ-ਚਰਚਾ ਕਰਨ ਲਈ ਅੱਜ ਜ਼ਿਲ੍ਹਾ ਪ੍ਰੋਗਰਾਮ ਅਧਿਕਾਰੀ ਅਤੇ ਬਾਲ ਵਿਕਾਸ ਪ੍ਰਾਜੈਕਟ ਅਧਿਕਾਰੀ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਾਰਜਕਾਲ ਵਿੱਚ ਬੱਚਿਆਂ ਵਿੱਚ ਕੁਪੋਸ਼ਣ ਵਿੱਚ ਕਾਫੀ ਕਮੀ ਆਈ ਹੈ। ਕੇਂਦਰੀ ਇਸਤਰੀ ਤੇ ਬਾਲ ਵਿਕਾਸ ਮੰਤਰੀ ਅੰਨਾਪੂਰਨਾ ਦੇਵੀ ਨੇ 26 ਜੁਲਾਈ ਨੂੰ ਲੋਕ ਸਭਾ ਵਿੱਚ ਇੱਕ ਲਿਖਤੀ ਜਵਾਬ ਵਿੱਚ ਇਸ ਬਾਰੇ ਪੁਸ਼ਟੀ ਕੀਤੀ ਕਿ ਪੰਜਾਬ ਵਿੱਚ ਬੱਚਿਆਂ ਵਿੱਚ ਸਟੰਟਿੰਗ 2022 ਵਿੱਚ 22.08% ਦੇ ਮੁਕਾਬਲੇ 2024 ਵਿੱਚ ਘਟ ਕੇ 17.65% ਹੋ ਗਈ ਹੈ, ਇਸੇ ਤਰ੍ਹਾਂ ਵੇਸਟਿੰਗ 9.54% ਤੋਂ ਘਟ ਕੇ 3.17% ਅਤੇ ਘੱਟ ਵਜ਼ਨ ਵਾਲੇ ਬੱਚਿਆਂ ਦੀ ...