ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਆਜ਼ਾਦੀ ਦਿਵਸ ਮੌਕੇ ਲਹਿਰਾਇਆ ਤਿਰੰਗਾ
ਫ਼ਿਰੋਜ਼ਪੁਰ 15 ਅਗਸਤ 2024.
ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ, ਜਿਸ ਵਿਚ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ. ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਐੱਸ.ਐੱਸ.ਪੀ. ਸੋਮਿਆ ਮਿਸ਼ਰਾ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸ਼੍ਰੀ ਲਾਲਜੀਤ ਸਿੰਘ ਭੁੱਲਰ ਕੈਬਿਨਟ ਮੰਤਰੀ ਪੰਜਾਬ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ਸ਼ਘੰਰਸ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-...







