Monday, March 9
Shadow

Politics

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 10 ਸਟੈਨੋ-ਟਾਈਪਿਸਟਾਂ ਨੂੰ ਸੌਂਪੇ ਨਿਯੁਕਤੀ ਪੱਤਰ

National, Politics, Punjab
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਭਾਗ ਵਿੱਚ ਨਵੇਂ ਭਰਤੀ ਹੋਏ 10 ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਸਿਵਲ ਸਕੱਤਰੇਤ ਸਥਿਤ ਆਪਣੇ ਦਫ਼ਤਰ ਵਿਖੇ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦ ਵਿਅਕਤੀਆਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਵਾਸਤੇ ਤਨਦੇਹੀ ਤੇ ਇਮਾਨਦਾਰੀ ਨਾਲ ਕੰਮ ਕਰਨ ਪ੍ਰੇਰਿਆ। ਸ. ਲਾਲਜੀਤ ਸਿੰਘ ਭੁੱਲਰ ਨੇ ਭਰੋਸਾ ਪ੍ਰਗਟਾਇਆ ਕਿ ਨਵ-ਨਿਯੁਕਤ ਸਟਾਫ਼ ਵਿਭਾਗ ਵੱਲੋਂ ਕੀਤੀਆਂ ਪਹਿਲਕਦਮੀਆਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਅਤੇ ਇਨ੍ਹਾਂ ਪ੍ਰਤੀ ਜਾਗਰੂਕਤਾ ਫੈਲਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਹੁਣ ਤੱਕ 42,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿ...
ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

ਪੰਜਾਬ ਦੇ ਐਨ.ਆਰ.ਆਈ. ਪਰਿਵਾਰ ਨਾਲ ਹਰਿਆਣਾ ਵਿੱਚ ਵਾਪਰੀ ਹਮਲੇ ਦੀ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ

Politics, Punjab
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਯਤਨਾਂ ਨਾਲ ਪਿੰਡ ਚਿਮਨੇਵਾਲਾ, ਜ਼ਿਲ੍ਹਾ ਫਾਜ਼ਿਲਕਾ (ਪੰਜਾਬ) ਦੇ ਐਨ.ਆਰ.ਆਈ. ਪਰਿਵਾਰ ਸੁਖਵਿੰਦਰ ਕੌਰ ਅਤੇ ਬੂਟਾ ਸਿੰਘ ਨਾਲ ਬੀਤੇ ਦਿਨੀਂ ਹਰਿਆਣਾ ਸੂਬੇ ਦੇ ਰੋਹਤਕ ਵਿਖੇ ਵਾਪਰੀ ਹਮਲੇ ਦੀ ਘਟਨਾ ਸਬੰਧੀ ਬੀ.ਐਨ.ਐਸ.-2023 ਐਕਟ ਤਹਿਤ ਜ਼ੀਰੋ ਐਫ.ਆਈ.ਆਰ. ਨੰ: 001, ਮਿਤੀ: 29 ਜੁਲਾਈ, 2024 ਦਰਜ ਕਰ ਲਈ ਗਈ ਹੈ। ਇਹ ਜਾਣਕਾਰੀ ਦਿੰਦਿਆਂ ਸ. ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀਤੇ ਦਿਨ ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਚਿਮਨੇਵਾਲਾ ਵਿਖੇ ਪਹੁੰਚ ਕੇ ਐਨ.ਆਰ.ਆਈ. ਪਰਿਵਾਰ ਨਾਲ ਮੁਲਾਕਾਤ ਕੀਤੀ ਸੀ ਅਤੇ ਇਸ ਘਟਨਾ ਸਬੰਧੀ ਜ਼ੀਰੋ ਐਫ.ਆਈ.ਆਰ. ਦਰਜ ਕਰਨ ਲਈ ਪੁਲਿਸ ਸਟੇਸ਼ਨ ਐਨ.ਆਰ.ਆਈ. ਨਾਲ ਰਾਬਤਾ ਕੀਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾਂ ਸੂਬੇ ਦੇ ਪਰਵਾਸੀ ਪੰਜਾਬੀਆਂ ਦੇ ਨਾਲ ਖੜ੍ਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੇ ਹਿੱਤ ਸੁਰੱਖਿਅਤ ਰੱਖਣ ‘ਚ ਕੋਈ ਕਮੀ ਨਹੀਂ ਛੱਡੇਗੀ। ਸ. ਧਾਲੀਵਾਲ ਨੇ ਇਸ ਮਾਮ...
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫ਼ਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦੀ ਅਪੀਲ

Politics, Punjab
ਚੰਡੀਗੜ੍ਹ, 30 ਜੁਲਾਈ: ਪੰਜਾਬ ਦੇ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਸਾਨਾਂ ਨੂੰ ਫਲਦਾਰ ਬੂਟੇ ਲਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਬਾਗ਼ਬਾਨੀ ਵਿਭਾਗ ਵੱਲੋਂ ਇਹ ਬੂਟੇ ਕਿਫ਼ਾਇਤੀ ਦਰਾਂ 'ਤੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੂਬੇ ਭਰ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਵਿਆਪਕ ਰਣਨੀਤੀ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਮੌਨਸੂਨ ਸੀਜ਼ਨ ਫਲਦਾਰ ਰੁੱਖ ਲਾਉਣ ਲਈ ਢੁਕਵਾਂ ਅਤੇ ਅਨੁਕੂਲ ਹੈ ਅਤੇ ਸਰਕਾਰ ਦੀ ਇਹ ਪਹਿਲਕਦਮੀ ਕਣਕ-ਝੋਨੇ ਦੇ ਰਵਾਇਤੀ ਫ਼ਸਲੀ ਚੱਕਰ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਕਾਫ਼ੀ ਹੇਠਾਂ ਚਲਾ ਗਿਆ ਹੈ, ਲਈ ਟਿਕਾਊ ਬਦਲ ਪੇਸ਼ ਕਰੇਗੀ। ਬਾਗ਼ਬਾਨੀ ਮੰਤਰੀ ਨੇ ਉਚੇਚੇ ਤੌਰ 'ਤੇ ਅੰਬ, ਅਮਰੂਦ, ਲੀਚੀ, ਚੀਕੂ, ਨਿੰਬੂ ਪ੍ਰਜਾਤੀ ਦੇ ਫਲਾਂ ਦੀਆਂ ਵੱਖ-ਵੱਖ ਕਿਸਮਾਂ, ਜਾਮੁਨ, ਬਿਲ ਅਤੇ ਕਟਹਲ ਸਮੇਤ ਵੱਖ-ਵੱਖ ਫਲਾਂ ਵਾਲੇ ਰੁੱਖਾਂ ਦੀ ਕਾਸ਼ਤ ਕਰਨ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਬੂਟੇ ਬਾਗ਼ਬਾਨੀ ਵਿਭਾਗ ਅਧੀਨ ਚੱਲ ਰਹੀਆਂ ਸਰਕਾਰੀ ਨਰਸਰੀਆਂ ਵਿੱਚ ਵਾਜਬ ਕੀਮਤਾਂ 'ਤੇ ਉਪਲਬਧ ਹਨ। ਇਸੇ ਦੌਰਾ...
ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ- ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਸਰਕਾਰ ਤੁਹਾਡੇ ਦੁਆਰ ਸੁਵਿਧਾ ਕੈਂਪ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਮ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ- ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

National, Politics, Punjab, Trending
ਡੇਰਾਬੱਸੀ (ਐੱਸ ਏ ਐੱਸ ਨਗਰ), 30 ਜੁਲਾਈ, 2024: ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਆਖਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ‘ਆਪ ਦੀ ਸਰਕਾਰ ਆਪ ਦੀ ਦੁਆਰ’ ਤਹਿਤ ਲਾਏ ਜਾ ਰਹੇ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਮੁਸ਼ਕਿਲਾਂ ਅਤੇ ਕੰਮਾਂ ਦੇ ਨਿਪਟਾਰੇ ਲਈ ਬੇਹਤਰੀਨ ਮੰਚ ਸਾਬਿਤ ਹੋ ਰਿਹਾ ਹੈ। ਅੱਜ ਨਗਰ ਕੌਂਸਲ ਡੇਰਾਬੱਸੀ ਦੇ ਸੈਣੀ ਭਵਨ ਵਿਖੇ ਵਾਰਡ ਨੰ. 5, 6, 7 ਅਤੇ 8 ਦੇ ਵਸਨੀਕਾਂ ਲਈ ਲਾਏ ਗਏ ਉਕਤ ਸੁਵਿਧਾ ਕੈਂਪ ਦਾ ਜਾਇਜ਼ਾ ਲੈਂਦਿਆਂ, ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਨੇ ਖੁਦ ਕਰੀਬ ਇੱਕ ਘੰਟਾ ਤੋਂ ਵਧੇਰੇ ਸਮਾਂ ਬੈਠ ਕੇ ਕੈਂਪ ’ਚ ਆਉਣ ਵਾਲੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਤੇ ਹੋਰ ਵਿਭਾਗੀ ਅਧਿਕਾਰੀਆਂ ਨੂੰ ਉਸ ਦੇ ਨਿਪਟਾਰੇ ਲਈ ਹਦਾਇਤਾਂ ਦਿੱਤੀਆਂ। ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਦੇ ਨਾਲ ਇਸ ਮੌਕੇ ਕੈਂਪ ’ਚ ਡੇਰਾਬੱਸੀ ਸਬ ਡਵੀਜ਼ਨ ਦੇ ਆਹਲਾ ਅਧਿਕਾਰੀਆਂ ’ਚ ਐਸ ਡੀ ਐਮ ਹਿਮਾਂਸ਼ੂ ਗੁਪਤਾ, ਤਹਿਸੀਲਦਾਰ ਬੀਰਕਰਨ ਸਿੰਘ, ਈ ਓ ਜਗਜੀਤ ਸਿੰਘ ਜੱਜ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਉਨ੍ਹਾਂ ਕਿਹ...
ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ “ਸੰਯੁਕਤ ਖੇਤੀ” ਵਿਸ਼ੇ ਤੇ ਸਿਖਲਾਈ ਕੋਰਸ ਲਗਾਇਆ

ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ “ਸੰਯੁਕਤ ਖੇਤੀ” ਵਿਸ਼ੇ ਤੇ ਸਿਖਲਾਈ ਕੋਰਸ ਲਗਾਇਆ

Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ: ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਧੀਨ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਮੋਹਾਲੀ ਦੁਆਰਾ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਸੰਯੁਕਤ ਖੇਤੀ ਵਿਸ਼ੇ ਤੇ ਪਿੰਡ ਝੰਡੇ ਮਾਜਰਾ ਵਿਖੇ ਮਿਤੀ 24.07.2024 ਤੋਂ 30.07.2024 ਤੱਕ ਸਿਖਲਾਈ ਕੋਰਸ ਲਗਾਇਆ ਗਿਆ। ਇਸ ਸਿਖਲਾਈ ਕੋਰਸ ਵਿੱਚ 11 ਕਿਸਾਨਾਂ ਅਤੇ 19 ਕਿਸਾਨ ਬੀਬੀਆਂ ਨੇ ਹਿੱਸਾ ਲਿਆ। ਪ੍ਰੋਗਰਾਮ ਇੰਚਾਰਜ ਡਾ. ਹਰਮੀਤ ਕੌਰ ਅਤੇ ਡਾ. ਪਾਰੁਲ ਗੁਪਤਾ ਨੇ ਸੰਯੁਕਤ ਖੇਤੀ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ। ਡਾ. ਹਰਮੀਤ ਕੌਰ ਨੇ ਮਧੂ-ਮੱਖੀ ਪਾਲਣ, ਖੁੰਭ ਕਾਸ਼ਤ, ਫ਼ਸਲਾਂ ਦੀ ਕੀੜੇ ਅਤੇ ਬਿਮਾਰੀਆਂ ਤੋਂ ਸੁਚੱਜੀ ਸੰਭਾਲ ਅਤੇ ਕੀਟ ਨਾਸ਼ਕ ਸਪਰੇਅ ਤਕਨਾਲੋਜੀ ਸੰਬੰਧੀ ਚਾਨਣਾ ਪਾਇਆ। ਡਾ. ਪਾਰੁਲ ਗੁਪਤਾ ਨੇ ਫ਼ਲਾਂ, ਸਬਜੀਆਂ ਅਤੇ ਦੁੱਧ ਦੇ ਮੁੱਲ ਵਰਧਕ ਉਤਪਾਦਾਂ ਬਾਰੇ ਦੱਸਿਆ। ਡਾ. ਮੁਨੀਸ਼ ਸ਼ਰਮਾ ਨੇ ਬਾਗਬਾਨੀ ਫ਼ਸਲਾਂ ਦੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ। ਡਾ. ਕੋਮਲ ਨੇ ਡੇਅਰੀ ਪਸ਼ੂਆਂ, ਮੁਰਗੀਆਂ ਦੇ ਰੱਖ-ਰੱਖਾਅ ਸੰਬੰਧੀ ਵਿਚਾਰ ਸਾਂਝੇ ਕੀਤੇ।...
ਜਿਲ੍ਹਾ ਫਾਜ਼ਿਲਕਾ ਦੇ 82 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਦਿੱਤਾ ਜਾ ਰਿਹੈ ਲਾਭ-ਡਿਪਟੀ ਕਮਿਸ਼ਨਰ

ਜਿਲ੍ਹਾ ਫਾਜ਼ਿਲਕਾ ਦੇ 82 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਦਿੱਤਾ ਜਾ ਰਿਹੈ ਲਾਭ-ਡਿਪਟੀ ਕਮਿਸ਼ਨਰ

Politics, Punjab
ਫਾਜ਼ਿਲਕਾ, 30 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਫਾਜ਼ਿਲਕਾ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜ਼ਿਲਕਾ ਵੱਲੋਂ ਮਿਸ਼ਨ ਵਾਤਸੱਲਿਆ ਦੀਆਂ ਸਕੀਮਾਂ ਅਧੀਨ ਸਿੰਗਲ ਪੇਰੈਂਟਸ, ਅਨਾਥ, ਜੇਲ੍ਹ  ਵਿੱਚ ਰਹਿ ਰਹੇ ਕੈਦੀਆਂ ਦੇ ਬੱਚਿਆਂ ਅਤੇ ਐਚ.ਆਈ.ਵੀ ਨਾਲ ਪੀੜਿਤ ਮਾਤਾ ਪਿਤਾ ਦੇ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ  ਦਾ ਲਾਭ 4000 ਰੁਪਏ/- ਪ੍ਰਤੀ ਮਹੀਨਾ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਫਾਜ਼ਿਲਕਾ ਦੇ 82 ਬੱਚਿਆਂ ਨੂੰ ਸਪਾਂਸਰਸ਼ਿਪ ਦਾ ਲਾਭ ਦਿੱਤਾ ਜਾ ਰਿਹਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਰੀਤੂ ਬਾਲਾ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ 18 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਤੋਂ ਕਿਸੇ ਕਿਸਮ ਦਾ ਕੰਮ ਕਰਵਾਉਂਦਾ ਹੈ ਤਾਂ 6 ਮਹੀਨੇ ਤੋਂ ਲੈ ਕੇ 10 ਸਾਲ ਤੱਕ ਦੀ ਸਜ਼ਾ ਅਤੇ 20,000 ਤੋਂ 50,000 ਰੁਪਏ ਤੱਕ ਦਾ ਜੁਰਮਾਨਾ ਹੋ ਸਕਦਾ ਹੈ। ਇਸ ਦੇ ਨਾਲ ਹੀ ਜੇਕਰ ਕੋਈ ਵਿਅਕਤੀ 18 ਸਾਲ ਤੋਂ ਛੋਟੇ ਬੱਚੇ ਤੋਂ ਭੀਖ ਮੰਗਵਾਉਂਦਾ ਹੈ ਤਾਂ ਉਸਨੂੰ ਜੁਵੇਨਾਇਲ ਜਸਟਿਸ ਐਕਟ ਅਨੁਸਾਰ 5 ਸਾਲ ਤੱਕ ਦੀ ਸਜ਼ਾ ਅਤੇ 1,00,000 ਰੁਪਏ ...
ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ, ਮੰਗੇ ਸੁਝਾਅ

ਡਿਪਟੀ ਕਮਿਸ਼ਨਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ, ਮੰਗੇ ਸੁਝਾਅ

Politics, Punjab
ਫਾਜ਼ਿਲਕਾ 30 ਜੁਲਾਈ 2024…. ਲਰਨ ਐਂਡ ਗਰੋ ਪ੍ਰੋਗਰਾਮ ਦੇ ਤਹਿਤ ਡਿਪਟੀ ਕਮਿਸ਼ਨਰ ਡਾ ਸੇਨੁ ਦੁੱਗਲ ਨੇ  ਵਿਦਿਆਰਥੀਆਂ ਨੂੰ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗੀ ਬਣਨ ਦਾ ਸੱਦਾ ਦਿੰਦਿਆਂ ਉਹਨਾਂ ਤੋਂ ਸੁਝਾਅ ਮੰਗੇ ਹਨ ਕਿ ਜਿਲਾ ਪ੍ਰਸ਼ਾਸਨ ਕਿਸ ਤਰ੍ਹਾਂ ਲੋਕਾਂ ਲਈ ਹੋਰ ਬਿਹਤਰ ਕੰਮ ਕਰ ਸਕਦਾ ਹੈ। ਉਹਨਾਂ ਨੇ ਵਿਦਿਆਰਥੀਆਂ ਨੂੰ ਪ੍ਰਸ਼ਾਸਨਿਕ ਕੰਮਾਂ ਸਬੰਧੀ ਆਪਣਾ ਫੀਡਬੈਕ ਦੇਣ ਲਈ ਵੀ ਆਖਿਆ ਹੈ। ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਸਰਕਾਰੀ ਸਮਾਰਟ ਹਾਈ ਸਕੂਲ ਬੰਨਵਾਲਾ ਹਨਵੰਤਾ ਵਿਖੇ ਵਿਦਿਆਰਥੀਆਂ ਨੂੰ ਉਜੱਵਲ ਭਵਿੱਖ ਸਿਰਜਣ ਲਈ ਮਾਰਗਦਰਸ਼ਨ ਕਰਨ ਪਹੁੰਚੇ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕਰਦੇ ਹੋਏ ਸਫਲਤਾ ਪ੍ਰਾਪਤੀ ਦੇ ਸੂਤਰ ਸਮਝਾਏ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿੰਦਗੀ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਮਿਹਨਤ ਹੀ ਅਸਲੀ ਮੰਤਰ ਹੈ। ਉਨ੍ਹਾਂ ਨੇ ਵਿਦਿਆਰਥੀਆ ਨੂੰ ਸੇਧ ਦਿੰਦਿਆਂ ਕਿਹਾ ਕਿ ਉਹ ਜਿੰਦਗੀ ਵਿੱਚ ਸਫਲਤਾ ਦੀ ਪ੍ਰਾਪਤੀ ਲਈ ਟੀਚਾ ਨਿਰਧਾਰਿਤ ਕਰਨ ਅਤੇ ਆਪਣੇ ਟੀਚੇ ਦੀ ਪ੍ਰਾਪਤੀ ਲਈ ਖੁਦ ਮੌਕੇ ਪੈਦਾ ਕਰਨ ਨਾ ਕਿ ਕਿਸੇ ਮੌਕੇ ਦੀ ਉਡੀਕ, ਇਸ ਲਈ ਉਹ ਸਮ...
ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

Politics, Punjab
ਫਾਜ਼ਿਲਕਾ, 30 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਸੰਜੀਵ ਕੁਮਾਰ ਅਤੇ ਸਤਵਿੰਦਰ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਲੋਕਾਂ ਨੂੰ ਘਰਾਂ ਅੰਦਰ ਸਾਫ ਪਾਣੀ ਨਾ ਖੜਾ ਹੋਣ ਦੇਣ ਬਾਰੇ ਜਾਗਰੂਕ ਕੀਤਾ ਗਿਆ। ਇਹ ਮੱਛਰ ਖੜੇ ਸਾਫ ਪਾਣੀ ਵਿੱਚ, ਫਰਿੱਜ਼ ਦੀ ਟਰੇਅ, ਕੂਲਰ, ਪਾਣੀ ਦੀ ਟੈਂਕੀਆ, ਗਮਲਿਆਂ ਵਿੱਚ ਅਤੇ ਪੰਛੀਆਂ ਦੇ ਪੋਟ ਵਿਚ ਪੈਦਾ ਹੁੰਦਾ ਹੈ। ਇਹ ਬੁਖਾਰ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ ਇਹ ਮੱਛਰ ਦਿਨ ਵੇਲੇ ਸਵੇਰੇ ਅਤੇ ਸ਼ਾਮ ਨੂੰ ਕੱਟਦਾ ਹੈ। ਡੇਂਗੂ ਬੁਖਾਰ ਦੇ ਲਛੱਣ ਤੇਜ ਬੁਖਾਰ, ਸਿਰ ਦਰਦ, ਘਬਰਾਹਟ ਉਲਟੀਆਂ, ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਪਲੇਟਲੈੱਟ ਸੈੱਲ ਘੱਟ ਜਾਣਾ, ਕਮਜ਼ੋਰੀ, ਮਾਸਪੇਸ਼ੀਆਂ ਵਿਚ ਦਰਦ, ਚਮੜੀ ਉਪਰ ਲਾਲ ਰੰਗ ਦੇ ਦਾ...
ਡਿਪਟੀ ਕਮਿਸ਼ਨਰ ਨੇ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਅਧਿਕਾਰੀਆਂ ਕੋਲੋਂ ਲਏ ਸੁਝਾਅ

ਡਿਪਟੀ ਕਮਿਸ਼ਨਰ ਨੇ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਅਧਿਕਾਰੀਆਂ ਕੋਲੋਂ ਲਏ ਸੁਝਾਅ

Politics, Punjab
ਬਠਿੰਡਾ, 30 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਸਕਿੱਲ ਕਮੇਟੀ ਦੀ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੀਟਿੰਗ ਵਿਚ ਸ਼ਾਮਿਲ ਉਦਯੋਗਾਂ ਦੇ ਮਾਹਿਰਾਂ ਕੋਲੋਂ ਸਕਿੱਲ ਨੂੰ ਹੋਰ ਪ੍ਰਫੂਲਿਤ ਕਰਨ ਲਈ ਸੁਝਾਅ ਵੀ ਲਏ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਸਰਕਾਰੀ/ਪ੍ਰਾਈਵੇਟ ਅਦਾਰਿਆਂ ’ਚ ਚੱਲ ਰਹੇ ਕੋਰਸਾਂ ਬਾਰੇ ਵੀ ਬਾਰੀਕੀ ਨਾਲ ਜਾਣਕਾਰੀ ਹਾਸਲ ਕੀਤੀ। ਇਸ ਤੋਂ ਇਲਾਵਾ ਮੀਟਿੰਗ ਵਿਚ ਸ਼ਾਮਿਲ ਉਦਯੋਗਿਕ ਇਕਾਈਆਂ ਦੇ ਨੁਮਾਇਦਿਆਂ ਨਾਲ ਕੈਪਟਿਵ ਇੰਮਪਲਾਇਮੈਂਟ ਆਰਐਫਪੀ ਸਬੰਧੀ ਵਿਚਾਰ-ਚਰਚਾ ਕੀਤੀ ਗਈ।  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬਠਿੰਡਾ ਸ਼ਹਿਰ ਵਿਚ ਸਥਾਪਿਤ ਮਲਟੀ ਸਕਿੱਲ ਵਿਕਾਸ ਕੇਂਦਰ ਅਤੇ ਹੋਰ ਪੇਂਡੂ ਹੁਨਰ ਕੇਂਦਰਾਂ ਬਾਰੇ ਚਰਚਾ ਕਰਦਿਆਂ ਆਦੇਸ਼ ਦਿੱਤੇ ਕਿ ਵੱਖ-ਵੱਖ ਵਿਭਾਗ ਆਪਣੇ ਮੁਤਾਬਿਕ ਇਨ੍ਹਾਂ ਦੀ ਵਧੀਆ ਢੰਗ ਨਾਲ ਵਰਤੋਂ ਅਤੇ ਰੱਖ-ਰਖਾਵ ਸੰਬੰਧੀ ਵਿਚਾਰ ਸਾਂਝੇ ਕਰਨ। ਇਸ ਮੌਕੇ ਨਵੀਂ ਰਾਜ ਹੁਨਰ ਯੋਜਨਾ ਪੰਜਾਬ ਹੁਨਰ ਵਿਕਾਸ ਯੋਜਨਾ, ਸਕਿੱਲ ਨੂੰ ਹੋਰ ਪ੍ਰਫੂਲਿਤ...
ਚੈੱਸ ਖੇਡਣ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ ਅਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ-ਡਿਪਟੀ ਕਮਿਸ਼ਨਰ

ਚੈੱਸ ਖੇਡਣ ਨਾਲ ਬੱਚਿਆਂ ਦੀ ਕਾਰਜਕੁਸ਼ਲਤਾ ਅਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ-ਡਿਪਟੀ ਕਮਿਸ਼ਨਰ

Politics, Punjab
ਮਾਨਸਾ, 30 ਜੁਲਾਈ: ਚੈੱਸ ਖੇਡਣ ਦੇ ਚਾਹਵਾਨ ਬੱਚਿਆਂ ਨੂੰ ਲਾਇਬ੍ਰੇਰੀਆਂ ਵਿਚ ਮਾਹਰ ਕੋਚਿਸ ਵੱਲੋਂ ਚੈੱਸ ਦੀ ਸਿਖਲਾਈ ਦਿੱਤੀ ਜਾਵੇਗੀ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹੇ ਦੇ 10 ਪਿੰਡਾਂ ਦੀਆਂ ਲਾਇਬ੍ਰੇਰੀਆਂ ਨੂੰ 40 ਚੈੱਸ ਬੋਰਡ (ਪ੍ਰਤੀ ਲਾਇਬ੍ਰੇਰੀ 04) ਮੁਹੱਈਆ ਕਰਵਾਉਣ ਮੌਕੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਚੈੱਸ ਦਿਮਾਗ ਦੀ ਖੇਡ ਹੈ ਜਿਸ ਨਾਲ ਬੱਚਿਆਂ ਦਾ ਬੌਧਿਕ ਵਿਕਾਸ ਹੁੰਦਾ ਹੈ ਅਤੇ ਉਨ੍ਹਾਂ ਦੀ ਕਾਰਜਕੁਸ਼ਲਤਾ ਤੇ ਸੋਚਣ ਸ਼ਕਤੀ ਵਿਚ ਵਾਧਾ ਹੁੰਦਾ ਹੈ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਵੱਧ ਤੋਂ ਵੱਧ ਬੱਚਿਆਂ ਦੀ ਸ਼ਨਾਖਤ ਕਰਨ ਲਈ ਕਿਹਾ ਜੋ ਚੈੱਸ ਖੇਡਣ ਵਿਚ ਦਿਲਚਸਪੀ ਰੱਖਦੇ ਹੋਣ। ਉਨ੍ਹਾਂ ਕਿਹਾ ਕਿ ਲਾਇਬ੍ਰੇਰੀਆਂ ਦੀ ਇਮਾਰਤ ਨੂੰ ਬਹੁਮੰਤਵ ਲਈ ਵਰਤਿਆ ਜਾ ਸਕਦਾ ਹੈ, ਜਿੱਥੇ ਸਿਰਫ ਕਿਤਾਬਾਂ ਪੜ੍ਹਨ ਤੋਂ ਇਲਾਵਾ ਵਿਦਿਆਰਥੀਆਂ ਦੇ ਬੌਧਿਕ ਵਿਕਾਸ ਲਈ ਚੈੱਸ ਜਿਹੀਆਂ ਖੇਡਾਂ ਤੋਂ ਇਲਾਵਾ ਜਾਣਕਾਰੀ ਭਰਪੂਰ ਡਾਕੂਮੈਂਟਰੀਜ਼ ਦਾ ਪਰਦਰਸ਼ਿਤ ਹੋਣਾ ਵੀ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਿੱਖਲਾਈ ਲਈ ਪ੍ਰੇਰਨਾਮਈ ਮਾਹੌਲ ਦੇਣਾ ਜ਼ਰੂ...