Shadow

Politics

ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਕੀਤੀ ਗਈ ਵੰਡ

ਖੁਸ਼ਬੂ ਸਾਵਨਸੁੱਖਾ ਸਵਨਾ ਵੱਲੋਂ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਿਦਿਆਰਥੀਆਂ ਨੂੰ ਵਰਦੀਆਂ ਦੀ ਕੀਤੀ ਗਈ ਵੰਡ

National, Politics, Punjab
ਫਾਜ਼ਿਲਕਾ 13 ਅਗਸਤ ਸਕੂਲ ਆਫ ਐਮੀਨਾਸ ਫਾਜ਼ਿਲਕਾ ਵਿਖੇ ਵਰਦੀ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ, ਇਸ ਪ੍ਰੋਗਰਾਮ ਵਿਚ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸ਼ਮੂਲੀਅਤ ਕਰਕੇ ਵਿਦਿਆਰਥੀ ਵਰਗ ਨੂੰ ਵਰਦੀਆਂ ਦੀ ਵੰਡ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀ ਨੂੰ ਸਿਖਿਆ ਪੱਖੋਂ ਕੋਈ ਮੁਸ਼ਕਿਲ ਨਾ ਆਉਣ ਦੇ ਉਦੇਸ਼ ਸਦਕਾ ਸਹੂਲਤਾ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਰਦੀਆਂ, ਕਿਤਾਬਾਂ, ਮਿਡ ਡੇਅ ਮੀਲ ਆਦਿ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾਂਦੀਆਂ ਹਨ ਜਿਸ ਨਾਲ ਵਿਦਿਆਰਥੀ ਨੂੰ ਸਿਖਿਆ ਦੇ ਪੱਖੋਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਖੇ ਸਿਖਿਆ ਦੇ ਨਾਲ-ਨਾਲ ਹੋਰ ਬੁਨਿਆਦੀ ਸਹੂਲਤਾਂ ਮਿਲਣ ਨਾਲ ਵਿਦਿਆਰਥੀਆਂ ਦੀ ਸਰਕਾਰੀ ਸਕੂਲਾਂ ਵਿਚ ਦਾਖਲੇ ਪ੍ਰਤੀ ਰੂਚੀ ਵਧੀ ਹੈ। ਇਸ ਮੌਕੇ ਸਕੂਲ ਆਫ ਐਮੀਨਾਸ ਦਾ ਸਮੂਹ ਸਟਾਫ ਅਤੇ ਹੋਰ ਪਤਵੰਤੇ ਸਜਨ ਮੋਜ਼ੂਦ ਸਨ।...
ਹਰ ਘਰ ਤਿਰੰਗਾ ਮੁਹਿੰਮ ਦੇ ਜਸ਼ਨ ਸਬੰਧੀ ਪ੍ਰੈਸ ਰਿਲੀਜ਼ 13 ਅਗਸਤ 2024: ਅੰਮ੍ਰਿਤਸਰ ਗਰੁੱਪ ਐਨ.ਸੀ.ਸੀ

ਹਰ ਘਰ ਤਿਰੰਗਾ ਮੁਹਿੰਮ ਦੇ ਜਸ਼ਨ ਸਬੰਧੀ ਪ੍ਰੈਸ ਰਿਲੀਜ਼ 13 ਅਗਸਤ 2024: ਅੰਮ੍ਰਿਤਸਰ ਗਰੁੱਪ ਐਨ.ਸੀ.ਸੀ

National, Politics, Punjab
ਅੰਮ੍ਰਿਤਸਰ 13 ਅਗਸਤ, 2024 --- ਅੱਜ ਅੰਮ੍ਰਿਤਸਰ ਗਰੁੱਪ ਐਨ.ਸੀ.ਸੀ. ਨੇ 1 ਪੰਜਾਬ ਗਰਲਜ਼ ਬੀਐਨ ਦੇ ਪ੍ਰਬੰਧ ਹੇਠ ਬਲੀਦਾਨ ਦੇ ਸਮਾਰਕ, ਜਲ੍ਹਿਆਂ ਵਾਲਾ ਬਾਗ ਵਿਖੇ ਊਰਜਾ ਅਤੇ ਦੇਸ਼ ਭਗਤੀ ਦੇ ਜਸ਼ਨ ਨਾਲ 78ਵੇਂ ਸੁਤੰਤਰਤਾ ਦਿਵਸ ਦੇ ਜਸ਼ਨ ਦੀ ਸ਼ੁਰੂਆਤ ਕੀਤੀ। ਇਸ ਮੌਕੇ 105 ਐਨਸੀਸੀ ਕੈਡਿਟਾਂ ਅਤੇ ਕਰਮਚਾਰੀਆਂ ਨੂੰ ਇਕੱਠੇ ਹੋ ਕੇ ਜਸ਼ਨਾਂ ਨੂੰ ਮਨਾਇਆ। ਐਨ ਸੀ ਸੀ ਕੈਡਿਟਾਂ ਨੇ ਸਭ ਤੋਂ ਪਹਿਲਾਂ ਸ਼ਹੀਦ ਊਧਮ ਸਿੰਘ ਦੇ ਬੁੱਤ ਦੀ ਸਫਾਈ ਕੀਤੀ ਅਤੇ ਕੈਡਿਟਾਂ ਨੇ ਜੋਸ਼ ਨਾਲ ਦੇਸ਼ ਭਗਤੀ ਦੇ ਗੀਤ ਗਾਏ ਸਨ ਜੋ ਸਾਰੇ ਮਹਿਮਾਨਾਂ ਵਿੱਚ ਮਾਣ ਅਤੇ ਏਕਤਾ ਦੀ ਸਾਂਝੀ ਭਾਵਨਾ ਨੂੰ ਜਗਾਉਂਦੇ ਸਨ। ਹਰ NCC ਕੈਡਿਟ ਲਈ ਸਾਡੇ ਅਮੀਰ ਇਤਿਹਾਸ, ਨਾਗਰਿਕਤਾ ਦੀਆਂ ਜ਼ਿੰਮੇਵਾਰੀਆਂ ਅਤੇ 'ਏਕਤਾ ਅਤੇ ਅਨੁਸ਼ਾਸਨ' ਦੇ ਮੂਲ ਮੁੱਲਾਂ ਨੂੰ ਸਮਝਣ ਦੀ ਮਹੱਤਤਾ 'ਤੇ ਜ਼ੋਰ ਦਿੰਦੇ ਹੋਏ ਇੱਕ ਪ੍ਰੇਰਣਾਦਾਇਕ ਭਾਸ਼ਣ ਦਿੱਤਾ ਗਿਆ। ਇਸ ਭਾਸ਼ਣ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ, ਸਫ਼ਾਈ ਅਤੇ ਸੜਕ ਸੁਰੱਖਿਆ ਵਰਗੇ ਗੰਭੀਰ ਮੁੱਦਿਆਂ ਨੂੰ ਉਜਾਗਰ ਕੀਤਾ ਗਿਆ, ਕੈਡਿਟਾਂ ਨੂੰ ਉਦਾਹਰਣ ਦੇ ਕੇ ਅਗਵਾਈ ਕਰਨ ਅਤੇ ਸਾਡੇ ਰਾਸ਼ਟਰ ਦ...
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣਗੇ – ਡਿਪਟੀ ਕਮਿਸ਼ਨਰ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਾਮਲ ਹੋਣਗੇ – ਡਿਪਟੀ ਕਮਿਸ਼ਨਰ

National, Politics, Punjab
ਲੁਧਿਆਣਾ, 13 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਪਿੰਡ ਈਸੜੂ (ਖੰਨਾ) ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਵਸ ਤੇ ਰਾਜ ਪੱਧਰੀ ਸਮਾਗਮ ਮੌਕੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ ਅਤੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਯਾਦ ਵਿੱਚ ਬਣ ਕੇ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਲਾਇਬਰੇਰੀ ਦਾ ਉਦਘਾਟਨ ਕਰਨਗੇ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਪੇਂਡੂ ਵਿਧਾਨ ਸਭਾ ਹਲਕੇ ਵਿੱਚ 6 ਲਾਇਬ੍ਰੇਰੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਜਿਸ ਦੇ ਤਹਿਤ ਜ਼ਿਲ੍ਹਾ ਲੁਧਿਆਣਾ ਵਿੱਚ ਕੁੱਲ 42 ਪੇਂਡੂ ਲਾਇਬ੍ਰੇਰੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ। ਇਨ੍ਹਾਂ ਵਿੱਚੋਂ ਪਹਿਲੇ ਗੇੜ ਵਿੱਚ 14 ਪੇਂਡੂ ਲਾਇਬੇਰੀਆਂ ਦਾ 15 ਅਗਸਤ, 2024 ਨੂੰ ਉਦਘਾਟਨ ਕੀਤਾ ਜਾਵੇਗਾ। ਸਾਕਸ਼ੀ ਸਾਹਨੀ ਨੇ ਕਿਹਾ ਕਿ ਇਸੇ ਲੜੀ ਅਧੀਨ ਪਿੰਡ ਈਸੜੂ ਵਿਧਾਨ ਸਭਾ...
ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ

ਡਿਪਟੀ ਕਮਿਸ਼ਨਰ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ

National, Politics, Punjab
ਲੁਧਿਆਣਾ, 13 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਅਤੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਸ਼ਲਾਘਾ ਕੀਤੀ। ਆਪਣੇ ਦਫ਼ਤਰ ਵਿੱਚ ਡਿਪਟੀ ਕਮਿਸ਼ਨਰ ਨੇ ਚੈਂਪੀਅਨ ਸ਼ਰਮਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਆਪਣੀ ਯਾਦਗਾਰੀ ਕਾਰਗੁਜ਼ਾਰੀ ਨਾਲ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ ਅਤੇ ਉਨ੍ਹਾਂ ਨੂੰ ਭਵਿੱਖ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਸ਼ੁਭ ਕਾਮਨਾਵਾਂ ਦਿੱਤੀਆਂ ਹਨ। ਉਨ੍ਹਾਂ ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਹਰ ਸੰਭਵ ਮਦਦ ਦੀ ਪੇਸ਼ਕਸ਼ ਵੀ ਕੀਤੀ। ਤਰੁਣ ਸ਼ਰਮਾ ਨੇ ਵੀ ਇਸ ਸਨਮਾਨ ਲਈ ਸੁ਼ਕਰਾਨਾ ਕਰਦਿਆਂ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।...
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਮਿਸ਼ਨ ਮੋਡ ‘ਤੇ ਕੰਮ ਕਰਨ ਦੇ ਨਿਰਦੇਸ਼ ਜਾਰੀ

ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਮਿਸ਼ਨ ਮੋਡ ‘ਤੇ ਕੰਮ ਕਰਨ ਦੇ ਨਿਰਦੇਸ਼ ਜਾਰੀ

National, Politics, Punjab
ਲੁਧਿਆਣਾ, 13 ਅਗਸਤ (000) - ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਚੋਣਾਂ ਲਈ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ ਲਈ ਮਿਸ਼ਨ ਮੋਡ 'ਤੇ ਕੰਮ ਕਰਨ। ਆਪਣੇ ਦਫ਼ਤਰ ਵਿੱਚ ਮੀਟਿੰਗ ਦੌਰਾਨ, ਡਿਪਟੀ ਕਮਿਸ਼ਨਰ ਵੱਲੋਂ 16 ਸਤੰਬਰ ਦੀ ਸਮਾਂ ਸੀਮਾ ਤੋਂ ਪਹਿਲਾਂ ਵੋਟਰਾਂ ਦੀ ਗਿਣਤੀ ਵਿੱਚ ਵਾਧਾ ਕਰਨ ਲਈ ਸਰਗਰਮੀ ਨਾਲ ਖੇਤਰ ਵਿੱਚ ਕੰਮ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਅਧਿਕਾਰੀਆਂ ਨੂੰ ਰਜਿਸਟ੍ਰੇਸ਼ਨ ਫਾਰਮਾਂ ਲਈ ਸੁਚਾਰੂ ਢੰਗ ਨਾਲ ਜਮ੍ਹਾਂ ਕਰਵਾਉਣ ਦੀ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਬੀ.ਐਲ.ਓ/ਪਟਵਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਪਿੰਡਾਂ/ਮੁਹੱਲਿਆਂ ਵਿੱਚ ਪਹੁੰਚ ਕੇ ਇਹ ਯਕੀਨੀ ਬਣਾਉਣ ਕਿ ਕੋਈ ਵੀ ਯੋਗ ਵਿਅਕਤੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਪਿੱਛੇ ਨਾ ਰਹਿ ਜਾਵੇ। ਡਿਪਟੀ ਕਮਿਸ਼ਨਰ ਸਾਹਨੀ ਵੱਲੋਂ ਸਪੱਸ਼ਟ ਕੀਤਾ ਗਿਆ ਕਿ ਰਜਿਸਟ੍ਰੇਸ਼ਨ ਫਾਰਮ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ 'ਤੇ ਉਪਲਬਧ ਹਨ ਅਤੇ ਲੋਕਾਂ ਨੂੰ ਦਿੱਤੀ ਗਈ ਸਮਾਂ ਸੀਮਾ ਦੇ ਅੰਦਰ ਉਨ੍ਹਾਂ ਨੂੰ ਡਾਊਨਲੋਡ ਕਰਕੇ ਆਪਣੇ ਬੀ.ਐਲ...
ਵਾਟਰ ਬੋਰਨ ਡਸੀਜ ਡਾਇਰੀਆ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਜਾਗਰੂਕ

ਵਾਟਰ ਬੋਰਨ ਡਸੀਜ ਡਾਇਰੀਆ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਜਾਗਰੂਕ

Politics, Punjab
ਫਾਜਿਲਕਾ 13 ਅਗਸਤ ਜ਼ਿਲ੍ਹਾ ਫਾਜ਼ਿਲਕਾ ਵਿੱਚ ਐਕਸੀਅਨ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਧਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ ਅਤੇ ਉਪ ਮੰਡਲ ਇੰਜੀਨਅਰ ਜਲਾਲਾਬਾਦ ਜਲ ਸਪਲਾਈ ਅਤੇ ਸੈਨੀਟੇਸ਼ਨ ਸ਼੍ਰੀ ਅਰਵਿੰਦ ਬਲਾਣਾ ਦੀਆਂ ਹਦਾਇਤਾਂ ਅਨੁਸਾਰ ਦਸਤ ਰੋਕੋ ਮੁਹਿੰਮ ਦੀ ਲੜੀ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਚੱਕ ਸੋਹਣਾ ਸਾਂਦੜ ਬਲਾਕ ਜਲਾਲਾਬਾਦ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਮੁਹਿੰਮ ਨਾਲ ਜੋੜਿਆ ਗਿਆ। ਮਾਨਸੂਨ ਸੀਜ਼ਨ ਦੌਰਾਨ ਵਾਟਰ ਬੋਰਨ ਡਸੀਜ ਡਾਇਰੀਆ ਦੇ ਲੱਛਣਾਂ ਅਤੇ ਰੋਕਥਾਮ ਦੇ ਉਪਾਅ ਬਾਰੇ ਜਾਗਰੂਕ ਕੀਤਾ ਗਿਆ। ਇਸ ਮੌਕੇ ਜਲ ਸਪਲਾਈ ਸੈਨੀਟੇਸ਼ਨ ਵਿਭਾਗ ਜਲਾਲਾਬਾਦ ਦੇ ਜੂਨੀਅਰ ਇੰਜੀਨੀਅਰ ਭਗਵਾਨ ਸਿੰਘ, ਬਲਾਕ ਕੋਆਰਡੀਨੇਟਰ ਅਮਨ ਕੰਬੋਜ ਅਤੇ ਸਮੂਹ ਸਟਾਫ਼ ਸਰਕਾਰੀ ਪ੍ਰਾਇਮਰੀ ਸਕੂਲ ਚੱਕ ਸੋਹਣਾ ਸਾਂਦੜ ਹਾਜ਼ਰ ਰਹੇ।...
ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ

ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ

National, Politics, Punjab
ਮਾਨਸਾ, 12 ਅਗਸਤ: ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਾਨਸਾ ਸ੍ਰੀ ਐੱਚ.ਐਸ. ਗਰੇਵਾਲ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ, ਮਾਨਸਾ ਵਿਖੇ ਮੀਆਂਵਾਕੀ ਸਕੀਮ ਤਹਿਤ ਮਿੰਨੀ ਜੰਗਲ ਲਗਾਇਆ ਗਿਆ। ਇਹ ਮਿੰਨੀ ਜੰਗਲ (ਨਾਨਕ ਬਗੀਚੀ) ਦੇ ਨਾਮ ਨਾਲ ਜਾਣਿਆ ਜਾਵੇਗਾ। ਇਸ ਜੰਗਲ ਵਿੱਚ ਵੱਖ ਵੱਖ ਕਿਸਮਾਂ ਦੇ ਪੌਦੇ ਜਿਵੇਂ ਕਿ ਪੁਤਰਨ ਜੀਵਾ, ਰਜੌਣ, ਸੁਖਚੈਨ, ਫੈਕਸ, ਤੂਤ, ਤੁਲਸੀ, ਢੱਕ, ਹਿਜ, ਜਕਰੰਡਾ, ਸਮਾਲੂ, ਸਿਰਸ, ਮੋਰਪੰਖ, ਸੁਖ ਸਾਨਤੀ, ਗੁਲਾਬ, ਕਲੋਅਸ ਪੌਦੇ ਲਗਾਏ ਗਏ। ਇਸ ਮੌਕੇ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਗੁਰਮੋਹਨ ਸਿੰਘ, ਸਿਵਲ ਜੱਜ (ਸੀਨੀਅਰ ਡਵੀਜ਼ਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ, ਚੀਫ ਜੂਡੀਸ਼ੀਅਲ ਮੈਜੀਸਟ੍ਰੇਟ, ਮਾਨਸਾ ਮਿਸ. ਗੁਰਜੀਤ ਕੌਰ ਢਿੱਲੋਂ ਵੱਲੋਂ ਵੀ ਪੌਦੇ ਲਗਾਏ ਗਏ। ਸੈਸ਼ਨਜ਼ ਜੱਜ ਸ੍ਰੀ ਐਚ.ਐਸ. ਗਰੇਵਾਲ ਨੇ ਕਿਹਾ ਕਿ ਇਹ ਮਿੰਨੀ ਜੰਗਲ ਲਗਾਉਣ ਦਾ ਮੁੱਖ ਮੰਤਵ ਆਲੋਪ ਹੋ ਰਹੇ ਪੰਛੀ ਜਿਵੇਂ ਕਿ ਚਿੜੀਆਂ ਨੂੰ ਮਿੰਨੀ ਜੰਗਲ ਵਿਚ ਰਹਿਣ ਬਸੇਰਾ ਪ੍ਰਦਾਨ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪੌਦੇ ਲਗਾਏ ਜਾਣ ਤਾਂ ਕਿ ...
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਿੱਖਿਆ ਖੇਤਰ ਚ ਹੋ ਰਹੇ ਨੇ ਵੱਡੇ ਸੁਧਾਰ- ਸੁਖਜਿੰਦਰ ਸਿੰਘ ਕਾਉਣੀ

National, Politics, Punjab
ਸ਼੍ਰੀ ਮੁਕਤਸਰ ਸਾਹਿਬ 12 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਜਿੱਥੇ ਰੰਗਲਾ ਪੰਜਾਬ ਬਣਦਾ ਦਾ ਜਾ ਰਿਹਾ ਹੈ ਉੱਥੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਚ ਵੱਡੇ ਸੁਧਾਰ ਹੋ ਰਹੇ ਹਨ। ਬੱਚਿਆਂ ਨੂੰ ਸਮੇਂ ਦੇ ਹਾਣੀ ਤੇ ਪ੍ਰਤਿਭਾਵਾਨ ਬਣਾਉਣ ਲਈ ਸਕੂਲ ਆਫ ਐਮੀਨਸ ਹਲਕੇ ਪੱਧਰ ਤੇ ਖੋਲੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿ਼ਲ੍ਹਾ ਯੋਜਨਾ ਬੋਰਡ ਸ਼੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਸਿਟੀ ਸਵੇਰੇ ਸਿਟੀ ਸ਼ਾਮ ਵਿਖੇ ਸਕੂਲ ਦੇ ਏਅਰ ਕੰਡੀਸ਼ਨਰ ਹੋਣ ਦਾ ਉਦਘਾਟਨ ਕਰਦਿਆਂ ਕੀਤਾ। ਇਸ ਮੌਕੇ ਉਹਨਾਂ ਕਿਹਾ ਕਿ ਇਹ ਸਕੂਲ ਜਿ਼ਲ੍ਹੇ ਦਾ ਪਹਿਲਾ ਸੈਲਫ ਸਕੂਲ ਹੈ ਜਿਹੜਾ ਏਅਰ ਕੰਡੀਸ਼ਨਰ ਹੋਇਆ ਹੈ, ਜਿਸ ਲਈ ਉਨਾਂ ਸਮੂਹ ਸਟਾਫ ਨੂੰ ਵਧਾਈ ਵੀ ਦਿੱਤੀ ਤੇ ਸਰਕਾਰ ਵੱਲੋਂ ਸਕੂਲ ਨੂੰ ਸਹਾਇਤਾ ਦੇਣ ਦਾ ਭਰੋਸਾ ਵੀ ਦਿੱਤਾ। ਕਾਉਣੀ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਵੱਲੋਂ ਲਗਾਤਾਰ ਹਰ ਖੇਤਰ ਵਿੱਚ ਵਡਮੁੱਲੇ ਕਾਰਜ ਕੀਤੇ ਜਾ ਰਹੇ ਹਨ, ਜਿਸ ਤਹਿਤ ਹੁਣ ...
ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

ਜ਼ਿਲ੍ਹੇ ’ਚ ਵੱਖ-ਵੱਖ ਪਾਬੰਦੀਆਂ ਲਾਗੂ : ਜ਼ਿਲ੍ਹਾ ਮੈਜਿਸਟ੍ਰੇਟ

National, Politics, Punjab
ਬਠਿੰਡਾ, 12 ਅਗਸਤ : ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਭਾਰਤੀਆ ਨਾਗਰਿਕ ਸੁਰਕਸ਼ਾ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਲਾਗੂ ਕੀਤੀਆਂ ਹਨ। ਹੁਕਮ ਅਨੁਸਾਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲੇ ਅੰਦਰ ਉਲਾਈਵ ਗਰੀਨ ਰੰਗ ਦੀ ਮਿਲਟਰੀ ਵਰਦੀ ਤੇ ਉਲਾਈਵ ਗਰੀਨ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ/ਮੋਟਰਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਦੀ ਮਨਾਹੀ ਕੀਤੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਅਨੁਸਾਰ ਪੰਜਾਬ ਵਿਲੇਜ ਤੇ ਸਮਾਲ ਟਾਊਨ ਕੰਟਰੋਲ ਐਕਟ 1918 ਦੀ ਧਾਰਾ 3 ਸਬ-ਸੈਕਸ਼ਨ 1 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲੇ ਅੰਦਰ ਪਿੰਡ, ਰੇਲਵੇ ਟਰੈਕ, ਸੂਏ ਤੇ ਨਹਿਰਾਂ ਦੇ ਪੁਲ, ਨਹਿਰਾਂ, ਜਨ-ਨਿਕਾਸ ਦੇ ਨਾਲਿਆਂ ਅਤੇ ਸੂਏ/ਰਜਵਾਹੇ, ਆਇਲ ਪਾਈਪ ਲਾਈਨਜ਼ ਆਦਿ ਨਾਲ ਲਗਦੇ ਸਾਰੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਆਦਮੀ ਸਾਰੇ ਪਿੰਡਾਂ, ਰੇਲ ਪਟੜੀਆਂ, ਜਲ ਸਪਲਾਈ ਸਕੀਮਾਂ, ਨਹਿਰਾਂ, ਜਲ ਨਿਕਾਸ ਦੇ ਨਾਲਿਆਂ ਅਤੇ ਸੂਏ ਟੁੱਟਣ ਤੋਂ ਬਚਾਉਣ ਲਈ ਠੀਕਰੀ ਪੈਰਾ ਰਾਖੀ ਦੀ ਡਿਊਟੀ ਨਿਭਾਉਣਗੇ। ਅਗਲ...
ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਵੱਲੋਂ ਪਿੰਡ ਲੋਪੋਂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ

National, Politics, Punjab
ਪਿੰਡ ਲੋਪੋਂ/ਮੋਗਾ, 12 ਅਗਸਤ (000) - ਰਾਜ ਸਭਾ ਮੈਂਬਰ ਬਾਬਾ ਬਲਬੀਰ ਸਿੰਘ ਸੀਚੇਵਾਲ ਵੱਲੋਂ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਗੋਦ ਲਏ ਪਿੰਡ ਲੋਪੋਂ ਵਿੱਚ ਆਪਣੇ ਅਖਤਿਆਰੀ ਕੋਟੇ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਅੱਜ ਉਦਘਾਟਨ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ। ਬਾਬਾ ਸੀਚੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਨੇ ਪਿੱਛੇ ਜਿਹੇ ਪਿੰਡ ਲੋਪੋਂ ਦੇ ਵਿਕਾਸ ਲਈ 50 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਸੀ ਅਤੇ ਕਿਹਾ ਸੀ ਕਿ ਨਗਰ ਨਿਵਾਸੀ ਇਸ ਪੈਸੇ ਨੂੰ ਜਿੱਥੇ ਚਾਹੁਣ ਵਿਕਾਸ ਕਾਰਜਾਂ ਵਿੱਚ ਖਰਚ ਕਰ ਸਕਦੇ ਹਨ। ਇਹਨਾਂ ਫੰਡਾਂ ਨਾਲ ਪਿੰਡ ਦੀਆਂ ਗਲੀਆਂ ਨਾਲੀਆਂ ਵਿਚ ਇੰਟਰਲਾਕ ਟਾਈਲਾਂ ਲਗਾਈਆਂ ਗਈਆਂ ਹਨ ਅਤੇ ਯਾਦਗਾਰੀ ਪਾਰਕ ਦੀ ਚਾਰਦੁਆਰੀ ਅਤੇ ਹੋਰ ਕੰਮ ਕਰਵਾਏ ਗਏ ਹਨ। ਇਹਨਾਂ  ਦੋਵੇਂ ਕਾਰਜਾਂ ਉੱਤੇ 23 ਲੱਖ ਰੁਪਏ ਦੀ ਰਾਸ਼ੀ ਖਰਚ ਹੋਈ ਹੈ। ਉਹਨਾਂ ਕਿਹਾ ਕਿ ਉਹਨਾਂ ਭਵਿੱਖ ਵਿੱਚ ਵੀ ਇਸ ਪਿੰਡ ਦੀ ਕਾਇਆ ਕਲਪ ਕਰਨ ਲਈ ਯਤਨ ਜਾਰੀ ਰੱਖੇ ਜਾਣਗੇ। ਉਹਨਾਂ ਕਿਹਾ ਕਿ ਸ...