ਪੰਜਾਬ ਸਰਕਾਰ ਸੂਬੇ ਵਿਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਲਈ ਕਰ ਰਹੀ ਹੈ ਉਪਰਾਲੇ: ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ
ਫਾਜਿਲਕਾ 12 ਅਗਸਤ
ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਣ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫਾਜਿਲਕਾ ਦੀ ਪ੍ਰਧਾਨਗੀ ਵਿੱਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਲੜਕੇ ਫਾਜਿਲਕਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਵਿਕਸਤ ਭਾਰਤ ਦਾ ਮੰਤਰਾ, ਭਾਰਤ ਹੋ ਨਸ਼ੇ ਸੇ ਸਵਤੰਤਰਾ ਥੀਮ ਹੇਠ ਜਾਗਰੂਕਤਾ ਸਮਾਗਮ ਕੀਤਾ ਗਿਆ। ਇਸ ਸਮੇਂ ਪ੍ਰਿੰਸੀਪਲ, ਸੰਦੀਪ ਅਨੇਜਾ, ਮਾਸ ਮੀਡੀਆ ਵਿੰਗ ਤੋਂ ਵਿਨੋਦ ਖੁਰਾਣਾ, ਦਿਵੇਸ਼ ਕੁਮਾਰ, ਹਰਮੀਤ ਸਿੰਘ ਅਤੇ ਸੁਰਿੰਦਰ ਕੁਮਾਰ ਨੇ ਸਮੂਲੀਅਤ ਕੀਤੀ।
ਡਾ ਚੰਦਰ ਸ਼ੇਖਰ ਕੱਕੜ ਨੇ ਦੱਸਿਆ ਕਿ ਸੂਬੇ ਵਿੱਚੋਂ ਨਸ਼ੇ ਦੀ ਅਲਾਮਤ ਨੂੰ ਜੜੋਂ ਖਤਮ ਕਰਨ ਦੇ ਉਦੇਸ਼ ਨਾਲ ਮਾਨਯੋਗ ਮੁੱਖ ਮੰਤਰੀ ਪੰਜਾਬ ਦੀਆਂ ਹਦਾਇਤਾਂ ਤੇ ਜਿਲ੍ਹਾ ਫਾਜਿਲਕਾ ਵਿੱਚ ਵੱਖ ਵੱਖ ਉਪਰਾਲੇ ਕੀਤੇ ਜਾ ਰਹੇ ਹਨ।
ਡਾ ਚੰਦਰ ਸ਼ੇਖਰ ਕੱਕੜ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਬਚਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਸਮਾਜ ਵਿਰੋਧੀ ਅਨਸਰ ਅਤੇ ਨਸ਼ਿਆਂ ਦੀ ਗੈਰ ਕਾਨੂੰਨੀ ਤਸਕਰੀ ਕਰਨ ਵਾਲੇ ਲੋਕ ਬੱਚਿਆਂ ਨੂੰ ਕੋਈ ਵੀ ਲਾਲਚ ਦੇ ਕੇ ਨਸ਼ਿਆਂ ਦੀ ਭੈੜੀ ਆਦਤ ਵਿੱਚ ਧਕੇਲ ਦਿੰਦੇ ਹਨ, ਜਿਨ੍ਹਾਂ ਤੋਂ ਅਸੀਂ ਆਪਣ...






