ਨਗਰ ਕੌਂਸਲ ਬਰੇਟਾ ਸ਼ਹਿਰ ‘ਚ ਟੈਕਸਾਂ ‘ਚ ਭਾਰੀ ਕਟੌਤੀ- ਵਿਧਾਇਕ ਬੁੱਧ ਰਾਮ
ਮਾਨਸਾ, 27 ਜੁਲਾਈ:
ਮੁੱਖ ਮੰਤਰੀ ਸ੍. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਨੂੰ ਦੂਰ ਕਰ ਕੇ ਆਮ ਲੋਕਾਂ ਨੂੰ ਰਾਹਤ ਦੇਣ ਦੀ ।ਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਬਰੇਟਾ ਨਿਵਾਸੀਆਂ ਨਾਲ ਸਾਂਝੇ ਕਰਦਿਆਂ ਦੱਸਿਆ ਕਿ ਬਰੇਟਾ ਸ਼ਹਿਰ ਦੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਨਗਰ ਕੌਂਸਲ ਬਰੇਟਾ ਵੱਲੋਂ ਵਸੂਲੇ ਜਾਂਦੇ ਬੇਲੋੜੇ ਟੈਕਸਾਂ ਬਾਰੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਤਾਂ ਉਨ੍ਹਾਂ ਨੇ ਨਗਰ ਕੌਂਸਲ ਦੀ ਮੀਟਿੰਗ ਵਿੱਚ ਮਤਾ ਪਾਸ ਕਰਵਾ ਕੇ ਲੋਕਾਂ ਨੂੰ ਰਾਹਤ ਦਿਵਾਈ।
ਹਲਕਾ ਵਿਧਾਇਕ ਵੱਲੋਂ ਕਟੌਤੀ ਕਰਵਾਉਣ ਵਿੱਚ ਵਿਸ਼ੇਸ ਯੋਗਦਾਨ ਪਾਉਣ 'ਤੇ ਸ਼ਹਿਰ ਦੇ ਨਿਵਾਸੀਆਂ ਵੱਲੋਂ ਵਿਸ਼ੇਸ ਸਨਮਾਨ ਸਮਾਰੋਹ ਕੀਤਾ ਗਿਆ ਅਤੇਨਗਰ ਕੌਂਸਲ ਵੱਲੋਂ ਟੈਕਸਾਂ ਦੀ ਕਟੌਤੀ ਦਾ ਮਤਾ ਲਾਗੂ ਕਰਵਾਉਣ ਵਿੱਚ ਹਲਕਾ ਵਿਧਾਇਕ ਦਾ ਧੰਨਵਾਦ ਕੀਤਾ।
ਸ਼ਹਿਰ ਨਿਵਾਸੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਕੇਵਲ ਸ਼ਰਮਾ ਅਤੇ ਨਗਰ ਕੌਂਸਲ ਬਰੇਟਾ ਦੇ ਪ੍ਰਧ...








