Monday, March 9
Shadow

Politics

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

1,10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

Crime, National, Politics, Punjab, Trending
ਚੰਡੀਗੜ੍ਹ, 26 ਜੁਲਾਈ, 2024 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸਦਰ, ਧੂਰੀ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਗੁਰਪ੍ਰੀਤ ਸਿੰਘ ਨੂੰ 1,10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਗੁਰਦੀਪ ਸਿੰਘ ਵਾਸੀ ਪਿੰਡ ਰਾਜੋਮਾਜਰਾ, ਜ਼ਿਲ੍ਹਾ ਸੰਗਰੂਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਸਦੇ ਸਹੁਰੇ ਪਰਿਵਾਰ ਦੇ ਮੈਂਬਰਾਂ ਵਿਰੁੱਧ ਥਾਣਾ ਧੂਰੀ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਉਸ ਦੇ ਸਹੁਰੇ ਅਤੇ ਸਾਲੇ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਨੇ ਉਸ ਦੇ ਸਹੁਰੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਇਸ ਪੁਲਿਸ ਕੇਸ ਵਿੱਚ ਫਸਾਉਣ ਦੀ ਧਮਕੀ ਦੇ ਕੇ 1,50,000 ਰੁਪਏ ਰਿਸ਼...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

Politics, Punjab
ਚੰਡੀਗੜ੍ਹ, 26 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ. ਕਾਬਲ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਸਵਰਗ ਸਿਧਾਰ ਗਏ 90 ਸਾਲਾ ਸ. ਕਾਬਲ ਸਿੰਘ, ਪਿਤਾ ਸ. ਅਮਰਜੀਤ ਸਿੰਘ ਸੰਦੋਆ ਸਾਬਕਾ ਵਿਧਾਇਕ (ਹਲਕਾ ਰੂਪਨਗਰ), ਨਿਰਪੱਖ ਸੋਚ ਵਾਲੇ ਤੇ ਅਗਾਂਹਵਧੂ ਵਿਚਾਰਾਂ ਦੇ ਧਾਰਨੀ ਸਨ। ਜਿਕਰਯੋਗ ਹੈ ਕਿ ਅਚਾਨਕ ਤਬੀਅਤ ਖਰਾਬ ਹੋਣ ਮਗਰੋਂ ਉਨ੍ਹਾਂ ਨੂੰ ਰੂਪਨਗਰ ਦੇ ਪਰਮਾਰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਆਖਰੀ ਸਾਹ ਲਿਆ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।...
ਬਰਸਾਤੀ ਮੌਸਮ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਬਰਸਾਤੀ ਮੌਸਮ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ ਵਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

International, Politics, Punjab
ਅੰਮ੍ਰਿਤਸਰ 26 ਜੁਲਾਈ 2024-- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਬਰਸਾਤ ਦੇ ਮੌਸਮ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੂੰ ਇਸ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਵਿਆਪਕ ਮੁਹਿੰਮ ਵਿੱਡਣ ਦੇ ਆਦੇਸ਼ ਦਿੱਤੇ ਹਨ। ਅੱਜ ਸਿਵਲ ਸਰਜਨ ਨਾਲ ਦੁਸ਼ਿਤ ਪਾਣੀ ਕਾਰਨ ਹੋਣ ਵਾਲੇ ਰੋਗਾਂ ਸੰਬਧੀ ਮੀਟਿੰਗ ਕਰਦਿਆਂ ਉਨਾਂ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੋਰਾਣ ਕਿਸੇ ਵੀ ਕਿਸਮ ਦੀ ਵਾਟਰ ਮਿਕਸਿੰਗ ਨਾ ਹੋਣ ਦਿੱਤੀ ਜਾਵੇ, ਸਾਫ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਸਾਫ ਸਫਾਈ ਦੇ ਪੁੱਖਤਾ ਪ੍ਰਬੰਧ ਕੀਤੇ ਜਾਣ, ਆਉਟ ਬਰੇਕ ਏਰੀਆ ਵਿੱਚ ਤੁਰੰਤ ਕਾਰਵਾਈ ਕਰਕੇ ਦੂਸ਼ਿਤ ਪਾਣੀ ਨਾਲ ਪੈਦਾ ਹੋਣ ਵਾਲੀਆਂ ਬੀਮਾਰੀਆਂ ਦੀ ਰੋਕਥਾਮ ਅਤੇ ਇਲਾਜ ਦੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਜੈਨ, ਸਿਵਲ ਸਰਜਨ ਡਾ ਸੁਮੀਤ ਸਿੰਘ ਅਤੇ ਐਪੀਡਿਮੋਲੋਜਿਸਟ ਡਾ ਨਵਦੀਪ ਕੌਰ ਨੇ ਵੀ ਸ਼ਮੂਲੀਅਤ ਕੀਤੀ।  ਉਨਾਂ ਕਿਹਾ ਕਿ ਇਨਾਂ ਦਿਨਾਂ ਵਿੱਚ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਹਰੇਕ ਹਸਪਤਾਲ ਵਿੱਚ ਹਦਾਇਤਾਂ...
ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ – ਜ਼ਿਲ੍ਹਾ ਅਤੇ ਸੈਸ਼ਨ ਜੱਜ

ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ – ਜ਼ਿਲ੍ਹਾ ਅਤੇ ਸੈਸ਼ਨ ਜੱਜ

Politics, Punjab
ਫ਼ਿਰੋਜ਼ਪੁਰ 26 ਜੁਲਾਈ 2024:           ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ਼ ਕਮਿਊਨੀਕੇਸ਼ਨ ਵੱਲੋਂ ਭਾਰਤੀ ਨਿਆਂ ਸੰਹਿਤਾ ’ਤੇ ਦੇਵ ਸਮਾਜ ਕਾਲਜ ਫ਼ਾਰ ਵੂਮਨ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।           ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਵੀਰਇੰਦਰ ਅਗਰਵਾਲ ਨੇ ਕਿਹਾ ਕਿ ਸਾਲ 2020 ਵਿੱਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਦਾ ਖਰੜਾ ਤਿਆਰ ਕਰਨ ਲਈ ਡਾਕਟਰ ਰਣਬੀਰ ਸਿੰਘ ਕਮੇਟੀ ਦਾ ਗਠਨ ਕੀਤਾ ਗਿਆ ਸੀ। ਉਨ੍ਹਾਂ ਨਾ ਸਿਰਫ ਇਨ੍ਹਾਂ ਕਾਨੂੰਨਾਂ ਦੇ ਨਵੇਂ ਪ੍ਰਾਵਧਾਨਾਂ ਬਾਰੇ ਜਾਣਕਾਰੀ ਦਿੱਤੀ ਬਲਕਿ ਇਸ ਨਾਲ ਵਿਵਸਥਾ ਅਤੇ ਆਮ ਲੋਕਾਂ ਉੱਤੇ ਪੈਣ ਵਾਲੇ ਪ੍ਰਭਾਅ ਉੱਤੇ ਵੀ ਚਾਨਣਾ ਪਾਇਆ। ਮਾਣਯੋਗ ਜ਼ਿਲ੍ਹਾ ਸੈਸ਼ਨ ਜੱਜ ਨੇ ਕਿਹਾ ਕਿ ਨਵੇਂ ਕਾਨੂੰਨਾਂ ਨਾਲ ਪੁਲਿਸ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ ਅਤੇ ਅੱਤਵਾਦ ਨਾਲ ਨਜਿੱਠਣ ਲਈ ਇਸ ਵਿੱਚ ਵਿਸ਼ੇਸ਼ ਵਿਵਸਥਾਵਾਂ ਕੀਤੀਆਂ ਗਈਆਂ ਹਨ।       ...
ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ: ਜਗਰੂਪ ਸਿੰਘ ਗਿੱਲ

ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਜਾ ਸਕਦਾ ਭੁਲਾਇਆ: ਜਗਰੂਪ ਸਿੰਘ ਗਿੱਲ

Politics, Punjab
ਬਠਿੰਡਾ, 26 ਜੁਲਾਈ : ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਸਥਾਨਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਜੋਨ ਪੱਧਰ ’ਤੇ ਮਨਾਏ ਗਏ ਵਿਜੈ ਦਿਵਸ ਦੀ ਸਿਲਵਰ ਜੁਬਲੀ ਦੇ ਸਮਾਰੋਹ ’ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼ਹੀਦਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾਂ ਨੂੰ ਸੰਬੋਧਨ ਕਰਨ ਮੌਕੇ ਕੀਤਾ। ਇਸ ਮੌਕੇ ਬਠਿੰਡਾ ਜ਼ਿਲ੍ਹੇ ਤੋਂ ਇਲਾਵਾ ਪਟਿਆਲਾ, ਸੰਗਰੂਰ, ਬਰਨਾਲਾ, ਮਾਲੇਰਕੋਟਲਾ, ਮਾਨਸਾ, ਫਰੀਦਕੋਟ, ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਿਤ ਕਾਰਗਿਲ ਦੀ ਜੰਗ ਵਿੱਚ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰ, ਨਕਾਰਾ ਹੋਏ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਸ਼ਹੀਦਾਂ ਵਲੋਂ ਦੇਸ਼ ਲਈ ਦਿੱਤੀਆ ਗਈਆਂ ਸ਼ਹਾਦਤਾਂ ਦੇ ਅਸੀਂ ਹਮੇਸ਼ਾ ਰਿਣੀ ਰਹਾਂਗੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕਦੇ ਦੁਸਮਣ ਨੇ ਸਾਡੇ ਦੇਸ਼ ਦੀ ਸਾਂਤੀ ਭੰਗ ਕਰਨ ...
ਖੇਤੀਬਾੜੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਸਬੰਧੀ ਵੱਖ—ਵੱਖ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਸਰਵੇਖਣ

ਖੇਤੀਬਾੜੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਸਬੰਧੀ ਵੱਖ—ਵੱਖ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਸਰਵੇਖਣ

Politics, Punjab
ਮਾਨਸਾ, 26 ਜੁਲਾਈ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਾਨਸਾ ਦੀ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ਸਬੰਧੀ ਵੱਖ—ਵੱਖ ਪਿੰਡਾਂ ਵਿੱਚ ਨਰਮੇ ਦੀ ਫਸਲ ਦਾ ਸਰਵੇਖਣ ਕੀਤਾ ਗਿਆ। ਟੀਮ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸ੍ਰ. ਹਰਵਿੰਦਰ ਸਿੰਘ ਸਿੱਧੂ, ਸਹਾਇਕ ਕਪਾਹ ਵਿਸਥਾਰ ਅਫ਼ਸਰ ਬਲਾਕ ਮਾਨਸਾ ਸ੍ਰੀ ਮਨੋਜ ਕੁਮਾਰ, ਸਹਾਇਕ ਕਪਾਹ ਵਿਸਥਾਰ ਅਫਸਰ ਬਲਾਕ ਮਾਨਸਾ, ਮਿਸ ਜ਼ਸਲੀਨ ਕੌਰ ਧਾਲੀਵਾਲ, ਖੇਤੀਬਾੜੀ ਵਿਕਾਸ ਅਫਸਰ ਮਾਨਸਾ ਅਤੇ ਸ੍ਰੀ ਗੁਰਪ੍ਰੀਤ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਮਾਨਸਾ ਸ਼ਾਮਿਲ ਸਨ। ਵੱਖ—ਵੱਖ ਬਲਾਕਾਂ ਦੀਆਂ ਟੀਮਾਂ ਵੱਲੋਂ ਪਿੰਡ ਫਫੜੇ ਭਾਈ ਕੇ, ਬੱਪੀਆਣਾ, ਕੋਟ ਲੱਲੂ, ਦਲੇਲ ਸਿੰਘ ਵਾਲਾ, ਠੂਠਿਆਵਾਲੀ, ਭੈਣੀ ਬਾਘਾ, ਘੁੰਮਣ, ਸੱਦਾ ਸਿੰਘ ਵਾਲਾ, ਭਾਈ ਦੇਸਾ, ਕੋਟਲੀ ਕਲਾਂ, ਕੋਟਲੀ ਖੁਰਦ ਵਿੱਚ ਕਿਸਾਨ ਕੇਸਰ ਸਿੰਘ, ਪਵਿੱਤਰ ਸਿੰਘ, ਹਰਪ੍ਰੀਤ ਸਿੰਘ, ਹਰਚਰਨ ਸਿੰਘ, ਬਲਕਰਨ ਸਿੰਘ ਦੇ ਖੇਤਾਂ ਵਿੱਚ ਨਰਮੇ ਦੀ ਫਸਲ ਦਾ ਜਾਇਜ਼ਾ ਲਿਆ ਗਿਆ ਅਤੇ ਕਿਤੇ—ਕਿਤੇ ਨਰਮੇ ਦੀ ਫਸਲ ਉੱਪਰ ਚਿੱਟੀ ਮੱਖੀ ਦਾ ਹਮਲਾ ਵੇਖਿਆ ਗਿਆ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜਿਲ੍ਹ...
ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕੀਤੀ

ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਵੱਲੋਂ ਆਂਗਣਵਾੜੀ ਸੈਂਟਰਾਂ ’ਚ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕੀਤੀ

Politics, Punjab
ਮਾਨਸਾ, 26 ਜੁਲਾਈ: ਬਾਲ ਵਿਕਾਸ ਪ੍ਰੋਜੈਕਟ ਅਫ਼ਸਰ, ਬੁਢਲਾਡਾ ਅਤੇ ਸੀਨੀਅਰ ਮੈਨੇਜਰ ਮਾਰਕਫੈਡ ਬੁਢਲਾਡਾ ਦੀ ਟੀਮ ਵੱਲੋ ਬਲਾਕ ਬੁਢਲਾਡਾ ਅਧੀਨ ਵੱਖ ਵੱਖ ਆਂਗਣਵਾੜੀ ਸੈਂਟਰਾਂ ਵਿਚ ਬੱਚਿਆਂ ਅਤੇ ਗਰਭਵਤੀ ਔਰਤਾਂ ਲਈ ਦਿਤੇ ਜਾਣ ਵਾਲੇ ਸਪਲੀਮੈਂਟਰੀ ਨਿਊਟਰੇਸ਼ਿਨ ਪ੍ਰੋਗਰਾਮ ਅਧੀਨ ਰਾਸ਼ਨ ਦੀ ਕੁਆਲਿਟੀ ਚੈਕਿੰਗ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਬੁਢਲਾਡਾ ਸ਼ਹਿਰ ਵਿਖੇ 02, ਪਿੰਡ ਕਣਕਵਾਲ ਚਹਿਲਾਂ ਵਿਖੇ 02 ਅਤੇ ਅਹਿਮਦਪੁਰ ਵਿਖੇ 01 ਆਂਗਣਵਾੜੀ ਸੈਂਟਰ ਵਿਖੇ ਰਾਸ਼ਨ ਦੀ ਗੁਣਵੱਤਾ ਦੀ ਜਾਂਚ ਕੀਤੀ ਗਈ। ਇਸ ਦੌਰਾਨ ਅਧਿਕਾਰੀਆਂ ਵੱਲੋ  ਮੌਕੇ ’ਤੇ ਸਬੰਧਿਤ ਆਂਗਣਵਾੜੀ ਹੈਲਪਰਾਂ ਪਾਸੋਂ ਰਾਸ਼ਨ ਬਣਵਾ ਕੇ ਵੇਖਿਆ ਗਿਆ, ਜਿਸ ਦੀ ਗੁਣਵੱਤਾ ਸਹੀ ਪਾਈ ਗਈ। ਇਸ ਦੌਰਾਨ ਸੀ.ਡੀ.ਪੀ.ਓ. ਸ੍ਰੀਮਤੀ ਨਿਰਮਲਾ ਦੇਵੀ ਵੱਲੋ ਸਬੰਧਿਤ ਆਂਗਣਵਾੜੀ ਵਰਕਰਾਂ ਨੂੰ ਮਾਰਕਫੈਡ ਪੰਜਾਬ ਵੱਲੋ ਦਿੱਤੇ ਗਏ ਚਾਰਟ ਅਨੁਸਾਰ ਰਾਸ਼ਨ ਪਕਾਉਣ ਦੀ ਵਿਧੀ ਬਾਰੇ ਵੀ ਜਾਣਕਾਰੀ ਦਿਤੀ ਗਈ ਅਤੇ ਉਹਨਾਂ ਵੱਲੋ ਕੈਰੀ ਹੋਮ ਰਾਸ਼ਨ ਲੈ ਰਹੇ ਲਾਭਪਾਤਰੀਆਂ ਨੂੰ ਵੀ ਰਾਸ਼ਨ ਨੂੰ ਸਹੀ ਢੰਗ ...
ਕਾਰਗਿਲ ਦਿਵਸ ਮੌਕੇ ਵੀਰਤਾ ਪੁਰਸਕਾਰ ਨੈਬ ਸੂਬੇਦਾਰ ਵੱਲੋਂ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਯੁਵਕਾਂ ਨਾਲ ਆਰਮੀ ਜੀਵਨ ਦੇ ਤਜ਼ੁਰਬੇ ਸਾਂਝੇ ਕੀਤੇ

ਕਾਰਗਿਲ ਦਿਵਸ ਮੌਕੇ ਵੀਰਤਾ ਪੁਰਸਕਾਰ ਨੈਬ ਸੂਬੇਦਾਰ ਵੱਲੋਂ ਸੀ ਪਾਈਟ ਕੈਂਪ ਬੋੜਾਵਾਲ ਵਿਖੇ ਯੁਵਕਾਂ ਨਾਲ ਆਰਮੀ ਜੀਵਨ ਦੇ ਤਜ਼ੁਰਬੇ ਸਾਂਝੇ ਕੀਤੇ

Politics, Punjab
ਬੋੜਾਵਾਲ/ਮਾਨਸਾ: 26 ਜੁਲਾਈ: ਆਰਮੀ ਅਗਨੀਵੀਰ ਭਰਤੀ ਦੀ ਸਰੀਰਿਕ ਸਿਖਲਾਈ ਅਤੇ ਪੰਜਾਬ ਪੁਲਿਸ, ਐਸ.ਐਸ.ਸੀ (ਜੀ.ਡੀ) ਦੀ ਲਿਖਤੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਸਾਰੇ ਯੁਵਕਾਂ ਨੂੰ ਵਿਸ਼ੇਸ਼ ਜਾਣਕਾਰੀ ਦੇਣ ਲਈ ਕਾਰਗਿਲ ਦਿਵਸ ਮੌਕੇ ਵੀਰਤਾ ਪੁਰਸਕਾਰ ਪ੍ਰਾਪਤ ਹਸਤੀ ਨੈਬ ਸੂਬੇਦਾਰ ਨੈਬ ਸਿੰਘ (ਸੈਨਾ ਮੈਡਲ) ਸੀ-ਪਾਈਟ ਕੈਂਪ ਬੋੜਾਵਾਲ ਵਿਖੇ ਪਹੁੰਚੇ। ਉਨ੍ਹਾਂ ਸਾਰੇ ਯੁਵਕਾਂ ਨਾਲ ਕਾਰਗਿਲ ਦਿਵਸ ਬਾਰੇ ਜਾਣਕਾਰੀ ਅਤੇ ਆਪਣੇ ਆਰਮੀ ਜੀਵਨ ਦੇ ਤਜ਼ੁਰਬੇ ਸਾਂਝੇ ਕੀਤੇ। ਉਨ੍ਹਾਂ ਯੁਵਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰੀ ਬਣਾ ਕੇ ਰੱਖੋ ਅਤੇ ਸੀ-ਪਾਈਟ ਕੈਂਪਾਂ ਵਿੱਚ ਪਹੁੰਚ ਕੇ ਚੰਗੀ ਸਿੱਖਿਆ ਅਤੇ ਟਰੇਨਿੰਗ ਪ੍ਰਾਪਤ ਕਰੋ । ਇਸ ਤੋਂ ਇਲਾਵਾ ਐਸ.ਐਸ.ਪੀ  ਡਾ. ਨਾਨਕ ਸਿੰਘ ਦੇ ਆਦੇਸ਼ਾਂ ’ਤੇ ਏ.ਐੱਸ.ਆਈ, ਸ਼ੁਰੇਸ਼ ਕੁਮਾਰ, ਇੰਚਾਰਜ਼ ਟਰੈਫਿਕ ਪੁਲਿਸ, ਮਾਨਸਾ ਵੱਲੋਂ ਯੁਵਕਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਬੱਚਿਆਂ ਨੂੰ ਸੀ-ਪਾਈਟ ਕੈਂਪਾਂ ਵਿੱਚ ਭੇਜਿਆ ਜਾਵੇ ਤਾਂ ਜੋ ਉਹ ਸਰੀਰਿਕ ਸਿਖਲਾਈ ਅਤੇ ਲਿਖਤੀ ਪੇਪਰ ਦੀ ਤਿਆਰੀ ਕਰਕੇ ਭਰਤੀ ਹ...
ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ 31 ਅਗਸਤ ਤੱਕ ਅਰਜ਼ੀਆਂ ਦੀ ਮੰਗ

ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਲਈ 31 ਅਗਸਤ ਤੱਕ ਅਰਜ਼ੀਆਂ ਦੀ ਮੰਗ

Politics, Punjab
ਮਾਨਸਾ, 26 ਜੁਲਾਈ: ਭਾਰਤ ਸਰਕਾਰ ਵੱਲੋਂ ਸਾਲਾਨਾ ‘ਸੁਭਾਸ਼ ਚੰਦਰ ਬੋਸ ਆਪਦਾ ਪ੍ਰਬੰਧਨ ਪੁਰਸਕਾਰ’ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਆਪਦਾ ਪ੍ਰਬੰਧਨ ਦੇ ਖੇਤਰ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਵਿਅਕਤੀਆਂ ਅਤੇ ਸੰਸਥਾਵਾਂ ਨੂੰ ਇਸ ਪੁਰਸਕਾਰ ਨਾਲ ਨਿਵਾਜਿਆ ਜਾ ਸਕੇ ਅਤੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਜਾ ਸਕੇ। ਭਾਰਤ ਸਰਕਾਰ ਦੀ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਵੱਲੋਂ ਇਸ ਪੁਰਸਕਾਰ ਲਈ 31 ਅਗਸਤ, 2024 ਤੱਕ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਹੈ। ਪੁਰਸਕਾਰ ਲਈ ਯੋਗ ਵਿਅਕਤੀ ਜਾਂ ਸੰਸਥਾਵਾਂ ਵੱਲੋਂ ਆਨਲਾਈਨ ਪੋਰਟਲ https://awards.gov.in  ’ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਪੁਰਸਕਾਰ ਲਈ ਅਪਲਾਈ ਕਰਨ ਦੀਆਂ ਸ਼ਰਤਾਂ, ਪੁਰਸਕਾਰ ਲਈ ਚੋਣ ਪ੍ਰਕਿਰਿਆ, ਲੋੜੀਂਦੀਆਂ ਯੋਗਤਾਵਾਂ ਜਾਂ ਆਪਦਾ ਪ੍ਰਬੰਧਨ ਲਈ ਕੀਤੇ ਗਏ ਕੰਮਾਂ ਦੀ ਸੂਚੀ ਆਦਿ ਸਭ ਕੁੱਝ ਆਨਲਾਈਨ ਪੋਰਟਲ  https://awards.gov.in ’ਤੇ ਉਪਲੱਬਧ ਹੈ। ਚਾਹਵਾਨ ਵਿਅਕਤੀ ਜਾਂ ਸੰਸਥਾ ਜਿਹੜੇ ਆਪਦਾ ਪ੍ਰਬੰਧਨ ਦੌਰਾਨ ਵਧੀਆ ਸੇਵਾਵਾਂ ਦੇ ਰਹੇ ਹਨ ਜਾਂ ਦਿੱਤੀਆਂ ਹਨ ਉਹ ਉਕਤ...
ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ

ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਦਿੱਤੀ ਜਾ ਸਕਦੀ ਹੈ ਸੂਚਨਾ

Politics, Punjab
ਮਾਨਸਾ, 26 ਜੁਲਾਈ: ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਸਰਕਾਰੀ  ਹਾਈ  ਸਕੂਲ ਗੁਰਨੇ ਕਲਾਂ ਵਿਖੇ ਬੱਚਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸੁਰੱਖਿਆ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਕਾਊਂਸਲਰ ਸ੍ਰੀ ਰਾਜਿੰਦਰ ਵਰਮਾ ਨੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਪਾਸੋਂ ਬੱਚਿਆਂ ਨਾਲ ਸਬੰਧਤ ਮਿਲਣ ਵਾਲੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਾਲ ਸੁਰੱਖਿਆ ਵਿਭਾਗ ਵੱਲੋਂ ਬੱਚਿਆਂ ਲਈ ਮਿਲਣ ਵਾਲੀਆਂ ਸਹੂਲਤਾਂ ਤੋਂ ਜਾਣੂ ਕਰਵਾਉਣਾ ਲਾਜ਼ਮੀ ਹੈ ਤਾਂ ਜੋ ਕਿਸੇ ਲੋੜਵੰਦ ਬੱਚੇ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਜਿਣਸੀ ਐਕਟ ਬਾਰੇ ਜਾਣੂ ਕਰਵਾਉਂਦਿਆਂ ਕਿਹਾ ਕਿ ਮੋਬਾਇਲ ’ਤੇ ਗਲਤ ਸੁਨੇਹੇ ਭੇਜਣ ਅਤੇ ਛੇੜਛਾੜ ਕਰਨ ’ਤੇ ਸਖ਼ਤ ਸਜ਼ਾ ਦਾ ਕਾਨੂੰਨ ਹੈ। ਉਨ੍ਹਾਂ ਕਿਹਾ ਕਿ ਬਾਲ ਵਿਆਹ, ਬਾਲ ਮਜ਼ਦੂਰੀ ਅਤੇ ਕਿਸੇ ਮੁਸੀਬਤ ਵਿਚ ਮਿਲੇ ਬੱਚੇ ਦੀ ਮਦਦ ਲਈ ਚਾਈਲਡ ਹੈਲਪਲਾਈਨ ਨੰਬਰ 1098 ’ਤੇ ਸੂਚਨਾ ਦਿੱਤੀ ਜਾ ਸਕਦੀ ਹੈ। ਇਸ ਤੋਂ ਇਲਾਵਾ ਬਾਲ ਭਲਾਈ ਕਮੇਟੀ, ਬੱਚਤ ਭਵਨ ਮਾਨਸਾ ਅਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮਰਾ ਨੰਬਰ 33 ਵਿਖੇ ਸਥਿਤ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਵਿਖੇ ...