Sunday, September 6
Shadow

Politics

ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜ਼ਾਦੀ ਦਿਹਾੜਾ, ਕੈਬਨਿਟ ਮੰਤਰੀ ਅਮਨ ਅਰੋੜਾ ਨੇ ਲਹਿਰਾਇਆ ਤਿਰੰਗਾ

International, National, Politics, Punjab, Trending
ਫਾਜਿ਼ਲਕਾ, 15 ਅਗਸਤ 78 ਵੇਂ ਜਿ਼ਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਅੱਜ ਇੱਥੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਪੰਜਾਬ ਸ੍ਰੀ. ਅਮਨ ਅਰੋੜਾ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਤੋਂ ਪਹਿਲਾ ਉਨ੍ਹਾਂ ਆਸਫਵਾਲਾ ਵਾਰ ਮੈਮੋਰੀਅਲ ਤੇ ਜਾ ਕੇ 1971 ਦੀ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਸ ਮੌਕੇ ਆਪਣੇ ਸੰਬੋਧਨ ਵਿਚ ਕੈਬਨਿਟ ਮੰਤਰੀ ਸ੍ਰੀ. ਅਮਨ ਅਰੋੜਾ ਨੇ ਜਿੱਥੇ ਦੇਸ਼ ਲਈ ਆਪਾਂ ਵਾਰਨ ਵਾਲਿਆਂ ਨੂੰ ਯਾਦ ਕੀਤਾ ਉਥੇ ਹੀ 1971 ਦੀ ਜੰਗ ਦੇ ਸ਼ਹੀਦਾਂ ਨੂੰ ਵੀ ਨਮਨ ਕੀਤਾ। ਇਸ ਮੌਕੇ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਮੌਜੂਦ ਸਨ। ਇਸ ਮੌਕੇ ਇੱਥੇ ਪੁੱਜਣ ਤੇ ਆਈ. ਜੀ. ਬਲਜੋਤ ਸਿੰਘ ਰਾਠੋੜ, ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਅਤੇ ਐਸਐਸਪੀ ਸ: ਵ...
ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਿਹਤ ਅਤੇ ਸਿੱਖਿਆ ਖੇਤਰ ਨੂੰ ਹੁਲਾਰਾ ਦਿੱਤਾ ਜਾਵੇਗਾ: ਮੁੱਖ ਮੰਤਰੀ

National, Politics, Punjab
ਈਸੜੂ (ਲੁਧਿਆਣਾ), 15 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਦੇ ਖੇਤਰਾਂ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਇੱਥੇ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਟੀਚੇ ਦੀ ਪ੍ਰਾਪਤੀ ਲਈ ਸੂਬਾ ਸਰਕਾਰ ਨੇ ਪੰਜਾਬ ਭਰ ਦੇ ਸਕੂਲਾਂ ਅਤੇ ਹਸਪਤਾਲਾਂ ਨੂੰ ਨਵਾਂ ਰੂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨ ਲਈ ਸਕੂਲਾਂ ਨੂੰ ਨਵੀਨਤਮ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ, ਉੱਥੇ ਹੀ ਹਸਪਤਾਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਇਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਨੇ ਸੂਬੇ ਦੇ ਲੋਕਾਂ ਦੀ ਤਕਦੀਰ ਬਦਲ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਰਪ੍ਰਸਤੀ ਕਾਰਨ...
ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

ਪੰਜਾਬ ਦੀ ਭਗਵੰਤ ਮਾਨ ਸਰਕਾਰ ਸ਼ਹੀਦਾਂ ਦੇ ਸੁਫ਼ਨੇ ਪੂਰੇ ਕਰਨ ਲਈ ਵਚਨਬੱਧ- ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 15 ਅਗਸਤ, 2024: ਪੰਜਾਬ ਦੇ ਸਿਖਿਆ ਮੰਤਰੀ, ਉਚੇਰੀ ਸਿਖਿਆ ਤੇ ਭਾਸ਼ਾ, ਤਕਨੀਕੀ ਸਿਖਿਆ ਤੇ ਉਦਯੋਗਿਕ ਸਿਖਲਾਈ ਵਿਭਾਗਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੇਸ਼ ਦੇ 78ਵੇਂ ਸੁਤੰਤਰਤਾ ਦਿਵਸ ਮੌਕੇ ਅੱਜ ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ) ਦੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਦੇ ਗਰਾਊਂਡ ਚ ਕੌਮੀ ਝੰਡਾ ਲਹਿਰਾਇਆ।       ਉਨ੍ਹਾਂ ਇਸ ਮੌਕੇ ਦੇਸ਼ ਦੇ ਮਹਾਨ ਆਜ਼ਾਦੀ ਪ੍ਰਵਾਨਿਆਂ ਨੂੰ ਯਾਦ ਕਰਦਿਆਂ ਆਖਿਆ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸੁਖਦੇਵ, ਸਰਦਾਰ ਕਰਤਾਰ ਸਿੰਘ ਸਰਾਭਾ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ...
78ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਲਹਿਰਾਇਆ ਤਿਰੰਗਾ ਝੰਡਾ

78ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਨੇ ਲਹਿਰਾਇਆ ਤਿਰੰਗਾ ਝੰਡਾ

Politics, Punjab
ਫਰੀਦਕੋਟ 15 ਅਗਸਤ ( )       ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਨੇ ਕੌਮੀ ਝੰਡਾ ਲਹਿਰਾਇਆ  ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਾਡਾ ਦੇਸ਼ 15 ਅਗਸਤ 1947 ਨੂੰ ਆਜ਼ਾਦ ਹੋਇਆ ਅਤੇ ਸਾਨੂੰ ਦੁਨੀਆਂ ਵਿਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਹਾਸਲ ਹੋਇਆ । ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਐਮ.ਐਲ.ਏ  ਗੁਰਦਿੱਤ ਸਿੰਘ ਸੇਖੋਂ  ਅਤੇ ਉਨ੍ਹਾਂ ਦੀ ਧਰਮਪਤਨੀ ਸ਼੍ਰੀਮਤੀ ਬੇਅੰਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜਰ ਸਨ। ਇਸ ਮੌਕੇ ਬੋਲਦਿਆਂ ਉਨ੍ਹਾਂ 78 ਵੇਂ ਸੁਤੰਤਰਤਾ ਦਿਵਸ ਮੌਕੇ ਸਮੂਹ ਜਿਲ੍ਹਾ ਅਤੇ ਦੇਸ਼ ਵਾਸੀਆਂ ਨੂੰ ਤਹਿ ਦਿਲੋਂ ਨਿੱਘੀ ਵਧਾਈ ਦਿੱਤੀ । ਇਸ ਤੋਂ ਇਲਾਵਾ ਉਨ੍ਹਾਂ ਦੇਸ਼ ਦੀਆਂ ਤਿੰਨੋ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਉਨ੍ਹਾਂ ਬਹਾਦਰ ਸੂਰਬੀਰਾਂ ਨੂੰ ਵੀ ਵਧਾਈ ਦਿੱਤੀ, ਜੋ ਸਾਡੇ ਦੇਸ਼ ਦੀ ਅਖੰਡਤਾ ਅਤੇ ਏਕਤਾ ਦੀ ਰਾਖੀ ਕਰ ਰਹੇ ਹਨ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ...
ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਲਹਿਰਾਇਆ ਕੌਮੀ ਤਿਰੰਗਾ

International, National, Politics, Punjab, Trending
ਬਠਿੰਡਾ, 15 ਅਗਸਤ : ਜਿਨ੍ਹਾਂ ਆਜ਼ਾਦੀ ਦੇ ਪਰਵਾਨਿਆਂ ਦੇ ਬਲੀਦਾਨ ਸਦਕਾ ਸਾਨੂੰ ਆਜ਼ਾਦੀ ਦਿਹਾੜਾ ਮਨਾਉਣਾ ਨਸੀਬ ਹੋਇਆ ਹੈ, ਉਨ੍ਹਾਂ ਫ਼ਰਿਸ਼ਤਿਆਂ ਨੂੰ ਮੈਂ ਆਪਣੀ ਸ਼ਰਧਾ ਦੇ ਫੁੱਲ ਭੇਂਟ ਕਰਦਾ ਹਾਂ ਅਤੇ ਆਜ਼ਾਦੀ ਲਈ ਲੜੇ ਗਏ ਲੰਬੇ ਸੰਘਰਸ਼ ਵਿੱਚ ਆਪਣੀਆਂ ਕੀਮਤੀ ਜਾਨਾਂ ਨਿਛਾਵਰ ਕਰਨ ਵਾਲੇ ਹਜ਼ਾਰਾਂ ਦੇਸ਼ ਭਗਤ ਸੂਰਬੀਰਾਂ ਨੂੰ ਦਿਲੋਂ ਸ਼ਰਧਾ ਅਤੇ ਸਤਿਕਾਰ ਭੇਂਟ ਕਰਦਾ ਹਾਂ। ਇਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਇਥੇ ਆਜ਼ਾਦੀ ਦੀ 77ਵੀਂ ਵਰ੍ਹੇਗੰਢ ਤੇ 78ਵੇਂ ਦਿਹਾੜੇ ਮੌਕੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਕੌਮੀ ਤਿਰੰਗਾ ਲਹਿਰਾਉਣ ਉਪਰੰਤ ਬਠਿੰਡਾ ਵਾਸੀਆਂ ਨੂੰ ਆਪਣਾ ਸੰਦੇਸ਼ ਦਿੰਦਿਆਂ ਕੀਤਾ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ ਕੁਲਤਾਰ ਸਿੰਘ ਸੰਧਵਾਂ ਨੇ ਸ਼ਾਨਦਾਰ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਮੌੜ ਸ. ਸੁਖਵੀਰ ਸਿੰਘ ਮਾਈਸਰਖਾਨਾ,...
ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਜਸਪ੍ਰੀਤ ਸਿੰਘ

ਆਜ਼ਾਦੀ ਦਿਹਾੜੇ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਲਹਿਰਾਉਣਗੇ ਕੌਮੀ ਤਿਰੰਗਾ : ਜਸਪ੍ਰੀਤ ਸਿੰਘ

National, Politics, Punjab
ਬਠਿੰਡਾ, 13 ਅਗਸਤ : ਆਜ਼ਾਦੀ ਦੀ 77ਵੀਂ ਵਰ੍ਹੇਗੰਢ ਮੌਕੇ 15 ਅਗਸਤ 2024 ਨੂੰ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਪੰਜਾਬ ਸ ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਫੁੱਲ ਡਰੈਸ ਰਿਹਰਸਲ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਰੇਂਜ ਦੇ ਏ.ਡੀ.ਜੀ.ਪੀ ਸ਼੍ਰੀ ਸੁਰਿੰਦਰਪਾਲ ਸਿੰਘ ਪਰਮਾਰ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਇਸ ਮੌਕੇ ਮੁੱਖ ਮਹਿਮਾਨ ਦੇ ਤੌਰ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਵਲੋਂ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ ਦੌਰਾਨ ਪਰੇਡ ਦਾ ਨਿਰੀਖਣ ਕੀਤਾ ਅਤੇ ਪਰੇਡ ਤੋਂ ਸਲਾਮੀ ਵੀ ਲਈ ਗਈ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਐਸ.ਪੀ. ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਡੀਐਸਪੀ ਹੈਡਕੁਆਰਟਰ ਸ਼੍ਰੀ ਰਮਨਪ੍ਰੀਤ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। 15 ਅਗਸਤ ਨੂੰ ਮਨਾ...
ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਰੇ ਫੁੱਲ ਡਰੈੱਸ ਰਿਹਰਸਲ

ਜ਼ਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਬਾਰੇ ਫੁੱਲ ਡਰੈੱਸ ਰਿਹਰਸਲ

Politics, Punjab
ਮੋਗਾ, 13 ਅਗਸਤ (000) - 15 ਅਗਸਤ ਦਿਨ ਵੀਰਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ਉਤੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਫੁੱਲ ਡਰੈਸ ਰਿਹਰਸਲ ਦਾ ਜ਼ਾਇਜ਼ਾ ਲੈਣ ਸਮੇਂ ਦਿੱਤੀ। ਉਨਾਂ ਇਸ ਮੌਕੇ ਕੌਮੀ ਝੰਡਾ ਚੜ੍ਹਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਸਮੇਂ ਉਨਾਂ ਨਾਲ ਜ਼ਿਲਾ ਪੁਲਿਸ ਮੁਖੀ ਡਾਕਟਰ ਅੰਕੁਰ ਗੁਪਤਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਵੱਡੀ ਗਿਣਤੀ ਵਿੱਚ ਬੱਚੇ ਵੀ ਹਾਜ਼ਰ ਸਨ। ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡਜ਼, ਡੀ.ਐਮ.ਕਾਲਜ ਮੋਗਾ, ਐੱਨ. ਸੀ. ਸੀ. ਕੈਡਿਟਾਂ, ਬੈਂਡ ਵੱਲੋਂ ਪਰੇਡ ਵਿੱਚ ਹਿੱਸਾ ਲਿਆ ਗਿਆ। ਉਨਾਂ ਸਮਾਗਮ ਦੇ ਪ੍ਰਬੰਧਾਂ ਨੂੰ ਅੰਤਿਮ ਛੋਹਾਂ ਦੇਣ ਲਈ...
ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

ਮੋਹਾਲੀ ਵਿਖੇ ਆਜ਼ਾਦੀ ਦਿਹਾੜੇ ਤੇ ਤਿਰੰਗਾ ਲਹਿਰਾਉਣਗੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ

National, Politics, Punjab
ਐਸ.ਏ.ਐਸ.ਨਗਰ, 13 ਅਗਸਤ, 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਫੁੱਲ ਡਰੈਸ ਰਿਹਰਸਲ ਦੌਰਾਨ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ 15 ਅਗਸਤ, 2024 ਨੂੰ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ ਸਟੇਡੀਅਮ, ਮੋਹਾਲੀ ਵਿਖੇ 78ਵੇਂ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ। ਡੀ ਸੀ ਆਸ਼ਿਕਾ ਜੈਨ ਦੇ ਨਾਲ ਐਸ ਐਸ ਪੀ ਦੀਪਕ ਪਾਰਿਕ ਨੇ ਵੀ ਪਰੇਡ ਅਤੇ ਮਾਰਚ ਪਾਸਟ ਦਾ ਨਿਰੀਖਣ ਕੀਤਾ। ਇਸ ਮੌਕੇ ਸਮੁੱਚੇ ਸੁਰੱਖਿਆ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਆਈ ਜੀ ਪੁਲਿਸ ਬਾਬੂ ਲਾਲ ਮੀਣਾ, ਪਰੇਡ ਕਮਾਂਡਰ ਡੀ ਐਸ ਪੀ ਜਤਿੰਦਰ ਚੌਹਾਨ ਦੀ ਅਗਵਾਈ ਵਿੱਚ  ਕੀਤੇ ਗਏ ਮਾਰਚ ਪਾਸਟ ਵਿੱਚ ਤਿੰਨ ਪੁਲੀਸ ਪਲਟੂਨਾਂ ਸਮੇਤ ਮਹਿਲਾ ਪੁਲੀਸ, ਐਨ ਸੀ ਸੀ ਕੈਡਿਟਸ ਅਤੇ ਵੱਖ-ਵੱਖ ਸਕੂਲਾਂ ਦੇ ਸਕੂਲੀ ਬੈਂਡ ਸ਼ਾਮਲ ਸਨ। ਕਰੀਬ 15 ਸਕੂਲਾਂ ਦੇ ਲਗਭਗ 944 ਵਿਦਿਆਰਥੀਆਂ ਨੇ ਪੂਰੇ ਜੋਸ਼ ਨਾਲ ਆਜ਼ਾਦੀ ਦਿਹਾੜੇ ਦੇ ਜਸ਼ਨਾਂ ਸਬੰਧੀ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਭਿਆਚਾਰਕ ਸਮਾਗਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਸੋਹਾਣਾ, ਏ.ਪੀ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸਬੰਧੀ ਕੀਤਾ ਜਾਗਰੂਕ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਪੜ੍ਹ ਰਹੇ ਬੱਚਿਆਂ ਨੂੰ ਹੱਕਾਂ ਸਬੰਧੀ ਕੀਤਾ ਜਾਗਰੂਕ

National, Politics, Punjab
ਸ੍ਰੀ ਮੁਕਤਸਰ ਸਾਹਿਬ, 13 ਅਗਸਤ: ਜ਼ਿਲ੍ਹਾ ਅਤੇ ਸ਼ੈਸ਼ਨਜ਼ ਜੱਜ-ਸਾਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਰਾਜ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡੀ.) ਸੀ.ਜੇ.ਐੱਮ. ਸਾਹਿਤ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਰਿਸੋਰਸ ਸੈਂਟਰ ਵਿੱਚ ਹਾਜ਼ਰ ਸਕੂਲ ਦੇ ਬੱਚਿਆਂ ਨੂੰ ਦਿਵਿਆਂਗ ਐਕਟ 1955 ਸਬੰਧੀ ਜਾਣਕਾਰੀ ਦਿੱਤੀ। ਇਸ ਤੋ ਇਲਾਵਾ ਉਹਨਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਮੇਡੀਏਸ਼ਨ ਸੈਂਟਰ, ਨਾਲਸਾ ਸਕੀਮਾਂ, ਨਸ਼ਿਆਂ ਵਿਰੁੱਧ ਜਾਗਰੂਕਤਾ ਅਤੇ ਵਾਤਾਵਰਨ ਬਚਾਓ ਆਦਿ ਸਬੰਧੀ ਜਾਗਰੂਕ ਕੀਤਾ।   ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੱਚਿਆਂ ਨਾਲ ਨਿੱਜੀ ਤੌਰ ’ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ। ਰਿਸੋਰਸ ਸੈਂਟਰ ਦੇ ਇੰਚਾਰਜ ਵੱਲੋ ਦੱਸਿਆ ਗਿਆ ਕਿ ਕੁਝ ਬੱਚਿਆਂ ਦੇ ਸਰਟੀਫਿਕੇਟ ਬਣਾਉਣ ਲਈ ਬੱਚਿਆਂ ਨੂੰ ਮੈਡੀਕਲ ਚੈੱਕਅਪ ਲਈ ਫਰੀਦਕੋਟ ਵਿਖੇ ਜਾਣਾ ਪੈਂਦਾ ਹੈ ਅਤੇ ਉਸ ਸਮੇਂ ਉਹਨਾਂ ਨੂੰ ਆਉਣ ਜਾਣ ਵਿਚ ਬਹੁਤ ਤਕਲੀਫਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਬੰਧੀ ਸਕੱਤ...
ਪੀ.ਐਚ.ਐਸ.ਸੀ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਬਨੂੰੜ ਹਸਪਤਾਲ ਦਾ ਕੀਤਾ ਦੌਰਾ

ਪੀ.ਐਚ.ਐਸ.ਸੀ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਬਨੂੰੜ ਹਸਪਤਾਲ ਦਾ ਕੀਤਾ ਦੌਰਾ

National, Politics, Punjab
ਸਾਹਿਬਜ਼ਾਦਾ ਅਜੀਤ ਸਿੰਘ ਨਗਰ /ਬਨੂੰੜ 13 ਅਗਸਤ: ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਬਨੂੰੜ ਦੇ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟ ਅਤੇ ਟੋਰਚ ਦੀ ਮਦਦ ਦੇ ਨਾਲ ਗਰਭਵਤੀ ਮਹਿਲਾ ਦੀ ਡਿਲੀਵਰੀ ਦੇ ਵਾਇਰਲ ਵੀਡੀਓ ਦੇ ਸਬੰਧ ਵਿੱਚ ਬਨੂੰੜ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਸਰਕਾਰੀ ਹਸਪਤਾਲ ਦੇ ਐਸ.ਐਮ.ਓ ਤੋਂ ਸੋਸ਼ਲ ਮੀਡੀਆ ਤੇ ਵਾਇਰਲ ਵੀਡੀਓ ਦੀ ਸੱਚਾਈ ਪਤਾ ਕੀਤੀ ਗਈ। ਉਨ੍ਹਾਂ ਮੌਕੇ ਤੇ ਹੀ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਕਿ ਅੱਗੇ ਤੋਂ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਫੋਨ ਤੇ ਰਾਬਤਾ ਕੀਤਾ ਗਿਆ ਤੇ ਸਖਤ ਹਦਾਇਤਾਂ ਦਿੱਤੀਆਂ ਕਿ ਸਰਕਾਰੀ ਹਸਪਤਾਲ ਦੇ ਵਿੱਚ ਬਿਜਲੀ ਦੇ ਕੱਟਾ ਦੀ ਸਮੱਸਿਆ ਨੂੰ ਹੱਲ ਕੀਤਾ ਜਾਵੇ। ਇਸ ਮੌਕੇ ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦਿਆਂ ਹੋਇਆਂ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ ਨੇ ਦੱਸਿਆ ਕਿ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਹੈ। ਉਸ ਦੇ ਵਿੱਚ ਬਨੂੰੜ ਹਸਪਤਾਲ ਦੇ ਵਿੱਚ ਕਮੀਆਂ...