ਪੰਜਾਬ ਸਰਕਾਰ ਵੱਲੋਂ‘ਵਨ ਟਾਈਮ ਸੈਟਲਮੈਂਟ ਸਕੀਮ ਤਹਿਤ ਵਪਾਰੀਆਂ ਨੂੰ ਵੱਡੀ ਰਾਹਤ : ਅਨਿਲ ਠਾਕੁਰ
ਫ਼ਰੀਦਕੋਟ 10 ਅਗਸਤ,2024
ਪੰਜਾਬ ਸਰਕਾਰ ਦੇ ਕਰ ਵਿਭਾਗ ਨੇ ਵਪਾਰੀ ਵਰਗ ਨੂੰ ਵੱਡੀ ਰਾਹਤ ਦਿੰਦੇ ਹੋਏ ਬਕਾਇਆ ਕਰ ਰਾਸ਼ੀ ਦੇ ਸਮਾਧਾਨ ਲਈ ਵਨ ਟਾਈਮ ਸੈਟਲਮੈਂਟ ਸਕੀਮ ਸ਼ੁਰੂ ਕੀਤੀ ਹੈ । ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸ੍ਰੀ ਅਨਿਲ ਠਾਕੁਰ ਚੇਅਰਮੈਨ ਪੰਜਾਬ ਸਟੇਟ ਟਰੇਡਰਜ ਕਮਿਸ਼ਨ ਐਕਸਾਈਜ਼ ਐਂਡ ਟੈਕਸਏਸ਼ਨ ਨੇ ਸਮੂਹ ਵਪਾਰ ਮੰਡਲ ਅਤੇ ਟਰੇਡ ਯੂਨੀਅਨ ਫਰੀਦਕੋਟ, ਕੋਟਕਪੂਰਾ ਅਤੇ ਜੈਤੋ ਦੇ ਵਪਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਦੌਰਾਨ ਸ੍ਰੀਮਤੀ ਦਰਵੀਰ ਰਾਜ ਕੌਰ ਉਪ ਕਮਿਸ਼ਨਰ ਰਾਜ ਕਰ ਫਰੀਦਕੋਟ ਮੰਡਲ ਫਰੀਦਕੋਟ ਵੱਲੋਂ ਸਮੂਹ ਵਪਾਰੀਆਂ ਅਤੇ ਐਸੋਸੀਏਸ਼ਨਾਂ ਨੂੰ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਤੇ ਮੇਰਾ ਬਿੱਲ ਐਪ ਸਬੰਧੀ ਜਾਣਕਾਰੀ ਦਿੱਤੀ ਗਈ ।
ਉਨ੍ਹਾਂ ਦੱਸਿਆ ਕਿ ਵਨ ਟਾਈਮ ਸੈਟਲਮੈਂਟ ਸਕੀਮ (ਓ.ਟੀ.ਐਸ) ਅਧੀਨ ਜਿਨ੍ਹਾਂ ਵਪਾਰੀਆਂ ਦਾ ਪੁਰਾਣਾ ਬਕਾਇਆ ਇੱਕ ਲੱਖ ਤੋਂ ਉਪਰ ਵਸੂਲਣਯੋਗ ਹੈ, ਉਹ ਵਪਾਰੀ ਇਸ ਸਕੀਮ ਅਧੀਨ ਬਿਨਾ ਵਿਆਜ ਅਤੇ ਜੁਰਮਾਨੇ ਤੋਂ ਆਪਣੇ ਬਣਦੇ ਕੁੱਲ ਬਕਾਏ ਦਾ 50 % ਜਮ੍ਹਾ ਕਰਵਾ ਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਸਕੀਮ ਦੀ ਆਖਰੀ ਮਿਤੀ 16-08-2024 ਹੈ ਅਤ...








