ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਟਾਫ਼ ਨੂੰ ਦਿੱਤੀ ਗਈ ਸਿਖਲਾਈ
ਮਾਨਾਂਵਾਲਾ, ਅਗਸਤ 9,2024---
ਸਿਵਲ ਸਰਜਨ ਅੰਮ੍ਰਿਤਸਰ ਡਾ ਸੁਮੀਤ ਸਿੰਘ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਦੀ ਰਹਿਨੁਮਾਈ ਹੇਠ ਜਿਲਾ ਪੱਧਰੀ ਟੀਮ ਨੇ ਬਲਾਕ ਮਾਨਾਂਵਾਲਾ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ.ਐਨ.ਐਮ ਅਤੇ ਐਲ.ਐਚ.ਵੀ ਦੀ ਯੋਗ ਅਗਵਾਈ ਹੇਠ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਸੰਭਾਲ ਸੁਚਾਰੂ ਢੰਗ ਨਾਲ ਕਰਵਾਉਣ ਲਈ ਸਿਖਲਾਈ ਦਿੱਤੀ ਗਈ।
"ਹਰ ਗਰਭਵਤੀ ਔਰਤ ਨੂੰ ਹੋਵੇ ਅਹਿਸਾਸ ਕਿ ਉਹ ਹੈ ਸਬ ਤੋਂ ਖਾਸ ਦੇ ਨਾਅਰੇ" ਨੂੰ ਸਾਰਥਕ ਕਰਨ ਦੇ ਮਨੋਰਥ ਨਾਲ ਦਿੱਤੀ ਇਸ ਸਿਖਲਾਈ ਵਿੱਚ ਬਲਾਕ ਦੇ ਸਮੂਹ ਕਮਿਊਨਿਟੀ ਹੈਲਥ ਅਫਸਰ, ਏ,ਐਨ.ਐਮ ਅਤੇ ਐਲ.ਐਚ.ਵੀ ਨੇ ਭਾਗ ਲਿਆ।
ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ.ਨੀਲਮ ਨੇ ਸਮੂਹ ਫ਼ੀਲਡ ਸਟਾਫ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਵਲੋਂ ਮੁਫ਼ਤ ਸੁਵਿਧਾਵਾਂ ਬਾਰੇ ਜਾਣਕਾਰੀ ਦਿੱਤੀ ਅਤੇ ਹਰ ਗਰਭਵਤੀ ਔਰਤ ਦੀ ਰਜਿਸਟਰੇਸ਼ਨ ਤੋਂ ਲੈਕੇ ਉਸਦੇ ਸਾਰੇ ਚੈੱਕਅਪ ਸਮੇਂ ਸਿਰ ਕਰਵਾਉਣ ਅਤੇ ਗਰਭਵਤੀ ਅਵਸਥਾ ...








