ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ
ਐੱਸ.ਏ.ਐੱਸ. ਨਗਰ/ਚੰਡੀਗੜ੍ਹ, 07 ਅਗਸਤ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤਕ ਕਰੀਬ 03 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਤੇ ਸੂਬੇ ਦੇ 1704 ਬੱਚਿਆਂ ਦੀ ਵਿੱਤੀ ਸਹਾਇਤਾ ਲਈ ਚਾਲੂ ਵਿੱਤੀ ਸਾਲ ਦੌਰਾਨ 7.91 ਕਰੋੜ ਰੁਪਏ ਜਾਰੀ ਕੀਤੇ ਗਏ ਹਨ।
ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਸਬੰਧੀ ਇਥੇ ਨਾਈਪਰ, ਸੈਕਟਰ 67 ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਕੀਤਾ।
ਅੱਜ ਦੇ ਸਮਾਗਮ ਦੌਰਾਨ ਇਸ ਸਕੀਮ ਨੂੰ ਆਧਾਰ ਕਾਰਡ ਅਧਾਰਿਤ ਡੀ.ਬੀ.ਟੀ. ਤਹਿਤ ਚਲਾਉਣ ਦੀ ਸ਼ੁਰੂਆਤ ਕਰਦਿਆਂ ਸਕੀਮ ਦੇ ਨਵੇਂ ਲਾਭਪਾਤਰੀਆਂ ਨੂੰ ਸਹਾਇਤਾ ਰਾਸ਼ੀ ਦੇ ਚੈੱਕ ਵੀ ਸੌਂਪੇ ਗਏ। ਹੁਣ ਤਕ ਦੇ ਲਾਭਪਾਤਰੀਆਂ ਵਿੱਚੋਂ ਸਭ ਤੋਂ ਵੱਧ ਜ਼ਿਲ੍ਹਾ ਮੁਕਤਸ...








