Sunday, March 8
Shadow

Politics

ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਨੇ ਸਾਨੂੰ ਰੁੱਖਾਂ ਦੀ ਮਹੱਤਤਾ ਬਾਰੇ ਹਲੂਣਾ ਦਿੱਤਾ : ਸਪੀਕਰ ਸੰਧਵਾਂ

ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਨੇ ਸਾਨੂੰ ਰੁੱਖਾਂ ਦੀ ਮਹੱਤਤਾ ਬਾਰੇ ਹਲੂਣਾ ਦਿੱਤਾ : ਸਪੀਕਰ ਸੰਧਵਾਂ

Politics, Punjab
ਕੋਟਕਪੂਰਾ, 22 ਜੁਲਾਈ , ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੀ ਰਹਿਨੁਮਾਈ ਹੇਠ ‘ਮੈਂ ਤੇ ਮੇਰਾ ਰੁੱਖ’ ਮੁਹਿੰਮ ਤਹਿਤ ਵੱਖ ਵੱਖ ਕਿਸਮਾ ਦੇ ਲਾਏ ਜਾ ਰਹੇ ਬੂਟਿਆਂ ਦੀ ਲੜੀ ਵਿੱਚ ਅੱਜ ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਅਤੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ 51 ਵੱਖ-ਵੱਖ ਕਿਸਮਾ ਦੇ ਫਲਦਾਰ, ਫੁੱਲਦਾਰ ਅਤੇ ਛਾਂਦਾਰ ਪੌਦੇ ਲਾਏ । ਇਸ ਮੌਕੇ ਉਨ੍ਹਾਂ ਕੁਝ ਪੌਦੇ ਬੱਚਿਆਂ ਅਤੇ ਵਿਦਿਆਰਥੀਆਂ ਤੋਂ ਲਵਾ ਕੇ ਉਹਨਾਂ ਦੀ ਸੰਭਾਲ ਕਰਨ ਦੀ ਅਪੀਲ ਕਰਦਿਆਂ ਰੁੱਖਾਂ ਦੀ ਮਹੱਤਤਾ ਤੋਂ ਜਾਣੂ ਕਰਵਾਇਆ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੰਬੋਧਿਤ ਹੁੰਦੇ ਦੱਸਿਆ ਕਿ ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਦੌਰਾਨ ਆਕਸੀਜਨ ਦੇ ਸਿਲੰਡਰ ਮਹਿੰਗੀ ਕੀਮਤ ’ਤੇ ਵੀ ਉਪਲਬਧ ਨਹੀਂ ਸਨ, ਕਈ ਲੋਕ ਲੱਖਾਂ-ਕਰੋੜਾਂ ਰੁਪਿਆ ਖਰਚ ਕੇ ਵੀ ਆਕਸੀਜਨ ਦਾ ਸਿਲੰਡਰ ਖਰੀਦਣ ਤੋਂ ਅਸਮਰੱਥ ਰਹੇ, ਜਿਸ ਕਰਕੇ ਉਹਨਾਂ ਨੂੰ ਬਚਾਇਆ ਨਾ ਜਾ ਸਕਿਆ। ਜੇਕਰ ਕੁਦਰਤ ਨੇ ਸਾਨੂੰ ਦਰੱਖਤਾਂ ਦੀ ਮਹੱਤਤਾ ਸਮਝਣ ਦਾ ਹਲੂਣਾ ਦਿੱਤਾ ਤਾਂ ਹੁਣ ਸਾਨੂੰ ਇਸ ਨੁਕਤੇ ਤੋਂ ਅਣਜਾਣ ਨਹੀਂ ਰਹਿਣਾ...
ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦਾ ਹੈ ਹੈਜ਼ਾ, ਦਸਤ, ਹੈਪੇਟਾਈਟਸ ਏ ਤੇ ਈ – ਡਾ. ਰਾਜਵਿੰਦਰ ਕੌਰ

ਦੂਸ਼ਿਤ ਪਾਣੀ ਦੀ ਵਰਤੋਂ ਨਾਲ ਹੁੰਦਾ ਹੈ ਹੈਜ਼ਾ, ਦਸਤ, ਹੈਪੇਟਾਈਟਸ ਏ ਤੇ ਈ – ਡਾ. ਰਾਜਵਿੰਦਰ ਕੌਰ

Politics, Punjab
ਫ਼ਿਰੋਜ਼ਪੁਰ 22 ਜੁਲਾਈ 2024 : ਦੁਨੀਆ ਵਿੱਚ ਹਰ ਸਾਲ ਲੱਗਭਗ 12 ਲੱਖ ਲੋਕ ਦੁਸ਼ਿਤ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਕਾਰਨ ਮੌਤ ਦਾ ਸ਼ਿਕਾਰ ਹੁੰਦੇ ਹਨ। ਇਸ ਲਈ ਹਮੇਸ਼ਾ ਸਾਫ਼ ਪਾਣੀ ਦੀ ਹੀ ਪੀਣ ਲਈ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਡਾ. ਰਾਜਵਿੰਦਰ ਕੌਰ ਸਿਵਲ ਸਰਜਨ ਫ਼ਿਰੋਜ਼ਪੁਰ ਨੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋ ਬਚਾਅ ਸੰਬੰਧੀ ਐਡਵਾਈਜਾਰੀ ਜਾਰੀ ਕਰਨ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕਿ ਹੈਜ਼ਾ, ਦਸਤ ਰੋਗ, ਹੈਪਿਟਾਈਟਸ ਏ ਅਤੇ ਈ ਆਦਿ ਹੋਣ ਦਾ ਖ਼ਤਰਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੀਣ ਵਾਸਤੇ ਸਾਫ਼ ਪਾਣੀ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਪਾਣੀ ਉਬਾਲ ਕੇ ਪੀਣਾ ਚਾਹੀਦਾ ਹੈ। ਪੀਣ ਦਾ ਪਾਣੀ ਸਾਫ਼ ਭਾਂਡੇ ਵਿੱਚ ਢੱਕ ਕੇ ਰੱਖਣਾ ਚਾਹੀਦਾ ਹੈ। ਟੋਭਿਆਂ ਨੇੜੇ ਲੱਗੇ ਨਲਕਿਆਂ ਦਾ ਪਾਣੀ ਨਹੀਂ ਪੀਣਾ ਚਾਹੀਦਾ। ਖੁੱਲ੍ਹੇ ਮੈਦਾਨ ਵਿੱਚ ਜੰਗਲ ਪਾਣੀ ਨਹੀਂ ਜਾਣਾ ਚਾਹੀਦਾ ਸਿਰਫ ਪਖਾਨੇ ਦੀ ਵਰਤੋਂ ਕਰਨੀ ਚਾਹੀਦੀ ਹੈ। ਪਖਾਨਾ ਜਾਣ ਤੋਂ ਬਾ...
25 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕਰਨਗੇ ਫਿਰੋਜ਼ਪੁਰ ਦਾ ਦੌਰਾ

25 ਜੁਲਾਈ ਨੂੰ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਕਰਨਗੇ ਫਿਰੋਜ਼ਪੁਰ ਦਾ ਦੌਰਾ

Politics, Punjab
ਫਿਰੋਜ਼ਪੁਰ, 22 ਜੁਲਾਈ 2024 ( )               ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪ੍ਰੋਹਿਤ 25 ਜੁਲਾਈ ਨੂੰ ਫਿਰੋਜ਼ਪੁਰ ਦਾ ਦੌਰਾ ਕਰਨਗੇ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਸ੍ਰੀ ਰਾਜੇਸ਼ ਧੀਮਾਨ ਨੇ ਉਨ੍ਹਾਂ ਦੀ ਆਮਦ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ ਕਰਮਚਾਰੀਆਂ ਮੀਟਿੰਗ ਕਰਨ ਮੌਕੇ ਦਿੱਤੀ।      ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਸੁਰੱਖਿਆਂ  ਸਬੰਧੀ ਸਾਰੇ ਜ਼ਰੂਰੀ ਪ੍ਰਬੰਧਾਂ ਨੂੰ ਪੂਰੇ ਕਰਨ ਲਈ ਆਖਿਆ। ਇਸ ਤੋਂ ਇਲਾਵਾ ਉਨ੍ਹਾਂ ਸਿਹਤ ਵਿਭਾਗ, ਬਿਜਲੀ ਵਿਭਾਗ, ਨਗਰ ਕੌਂਸਲ, ਪੀਡਬਲਯੂਡੀ ਆਦਿ ਵਿਭਾਗਾਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।  ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਇਸ ਦੌਰਾਨ ਊਹ ਸਰਹੱਦੀ ਪਿੰਡ ਬਾਰੇ ਕੇ ਦੇ ਸਰਕਾਰੀ ਸਕੂਲ ਵਿਖੇ ਪਹੁੰਚ ਕੇ ਸਰਹੱਦੀ ਪਿੰਡਾਂ ਦੇ ਲੋਕਾਂ, ਪੰਚਾਂ ਸਰਪੰਚਾ ਨਾਲ ਨਸ਼ਿਆਂ, ਮਾਇਨਿੰਗ ਆਦਿ ਮੁੱਦਿਆਂ ਤੇ ਗੱਲਬਾਤ ਕਰਨਗੇ ਅਤੇ ਸਰਹੱਦੀ ਪਿੰਡਾਂ ਵਿੱਚ ਲੋਕਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਵੀ ਵਿਚਾਰ ਚਰਚਾ ਕਰਨਗੇ। ਉਨ੍ਹਾਂ ਸਮੂਹ ਅਧਿਕਾ...
ਵਿਧਾਇਕ ਟੌਂਗ ਨੇ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

ਵਿਧਾਇਕ ਟੌਂਗ ਨੇ ਹਲਕਾ ਬਾਬਾ ਬਕਾਲਾ ਦੇ ਅਧੀਨ ਆਉਂਦੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਕੀਤਾ ਉਦਘਾਟਨ

Politics, Punjab
ਅੰਮ੍ਰਿਤਸਰ 22 ਜੁਲਾਈ 2024— ਅੱਜ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਸ: ਦਲਬੀਰ ਸਿੰਘ ਟੌਂਗ ਨੇ ਪਿੰਡ ਜਲਾਲਾਬਾਦ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਵਿਸ਼ਵ ਪੱਧਰੀ ਸਹੂਲਤਾਂ ਦੇਣ ਜਾ ਰਹੀ ਹੈ।  ਉਹਨਾਂ ਕਿਹਾ ਕਿ ਰਾਜ ਵਿੱਚ ਖੋਲੇ ਜਾ ਰਹੇ ਆਮ ਆਦਮੀ ਕਲੀਨਿਕ ਅਤੇ ਸਕੂਲ ਆਫ ਐਮੀਨੈਂਸ ਇਸ ਦੀ ਇੱਕ ਸ਼ੁਰੂਆਤ ਹੈ। ਉਨਾਂ ਨੇ ਦੱਸਿਆ ਕਿ ਜਿਲੇ ਵਿੱਚ ਇਸ ਵੇਲੇ 60 ਆਦਮੀ ਕਲੀਨਿਕ ਕੰਮ ਕਰ ਰਹੇ ਸਨ ਜਦਕਿ 12 ਆਮ ਆਦਮੀ ਕਲੀਨਿਕਾਂ ਦੀ ਅੱਜ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਇਹ ਕਲੀਨਿਕ ਖੁੱਲਣ ਨਾਲ ਲੋਕਾਂ ਨੂੰ ਘਰ ਦੇ ਨੇੜੇ ਬਿਹਤਰ ਅਤੇ ਮੁਫਤ ਇਲਾਜ ਦੀ ਸੁਵਿਧਾ ਮਿਲੀ ਹੈ।  ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਕਲੀਨਕਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੀ ਸਰੀਰਕ ਸਮੱਸਿਆ ਵੇਲੇ ਇਹਨਾਂ ਕਲੀਨਿਕਾਂ ਤੱਕ ਪਹੁੰਚ ਜਰੂਰ ਕਰਨ, ਜਿੱਥੇ ਤੇ ਤਜਰਬੇਕਾਰ ਸਟਾਫ ਦੇ ਨਾਲ-ਨਾਲ ਦਵਾਈਆਂ ਅਤੇ ਟੈਸਟਾਂ ਦੀ ਸਹੂਲਤ ਵੀ ਬਿਲਕੁਲ ਮੁਫਤ ਦਿੱਤੀ ਜਾਂਦੀ ਹੈ। ਸ: ਟੌਂਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਸਿਹਤ ਕ੍ਰਾਂਤੀ ਮੁਹਿੰਮ...
ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਦਾ ਕੀਤਾ ਗਿਆ ਅਚਨਚੇਤ ਦੌਰਾ

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਦਾ ਕੀਤਾ ਗਿਆ ਅਚਨਚੇਤ ਦੌਰਾ

Politics, Punjab
ਫਾਜ਼ਿਲਕਾ 22 ਜੁਲਾਈ 2024…         ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਦਾ ਦੌਰਾ ਕਰਕੇ ਸਕੂਲ ਵਿੱਚ ਚੱਲ ਰਹੇ ਪਾਣੀ ਦੇ ਆਰ.ਓ ਸਿਸਟਮ ਦਾ ਨਿਰੀਖਣ ਕੀਤਾ ਗਿਆ।         ਇਸ ਮੌਕੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਦਰਸ਼ਨ ਲਾਲ ਕੁੰਡਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ ਬੀਤੇ ਦਿਨੀਂ ਉਨ੍ਹਾਂ ਵੱਲੋਂ ਪਿੰਡ ਬਾਧਾ ਦੇ ਸਰਕਾਰੀ ਸਕੂਲ ਵਿੱਚ ਲੱਗੇ ਪਾਣੀ ਦੇ ਆਰ.ਓ ਸਿਸਟਮ ਦੀ ਚੈਕਿੰਗ ਕੀਤੀ ਗਈਅਤੇ ਇਸ ਦੀ ਰਿਪੋਰਟ ਸਬੰਧੀ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ।         ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲੋਕਾਂ ਨੂੰ ਪੂਰਾ ਲਾਭ ਦਿਵਾਇਆ ਜਾ ਰਿਹਾ ਹੈ। ਜੇਕਰ ਕੋਈ ਵਿਅਕਤੀ ਕਿਸੇ ਵੀ ਸਰਕਾਰੀ ਸਕੀਮ ਦਾ ਲਾਭ ਲੈਣ ਤੋਂ ਵਾਂਝਾ ਰਹਿ ਗਿਆ ਹੈ ਤਾਂ ਉਹ ਆਪਣੇ ਨਜ਼ਦੀਕੀ ਬਲਾਕ ਵਿਕਾਸ ਤੇ ਪੰਚ...
ਪੰਜਾਬ ਸਰਕਾਰ ਖਿਡਾਰੀਆਂ ਦੇ ਬਿਹਤਰ ਭਵਿੱਖ ਲਈ ਹਮੇਸ਼ਾ ਵਚਨਬੱਧ-ਸਪੀਕਰ ਸੰਧਵਾਂ

ਪੰਜਾਬ ਸਰਕਾਰ ਖਿਡਾਰੀਆਂ ਦੇ ਬਿਹਤਰ ਭਵਿੱਖ ਲਈ ਹਮੇਸ਼ਾ ਵਚਨਬੱਧ-ਸਪੀਕਰ ਸੰਧਵਾਂ

Politics, Punjab
ਫਰੀਦਕੋਟ 22 ਜੁਲਾਈ, ਪੰਜਾਬ ਸਰਕਾਰ ਹਮੇਸ਼ਾ ਖਿਡਾਰੀਆਂ ਦੀ ਬਿਹਤਰੀ ਲਈ ਵਚਨਬੱਧ ਹੈ। ਪੰਜਾਬ ਸਰਕਾਰ ਜਿੱਥੇ ਖਿਡਾਰੀਆਂ ਨੂੰ ਵਧੀਆਂ ਖੇਡਾਂ ਖੇਡਣ ਲਈ ਸਟੇਡੀਅਮ, ਡਾਈਟ ਅਤੇ ਖੇਡਾਂ ਦਾ ਸਮਾਨ ਉਪਲਬਧ ਕਰਵਾ ਰਹੀ ਹੈ, ਉੱਥੇ ਹੀ ਉਹ ਖਿਡਾਰੀਆਂ ਦੀ ਪੜ੍ਹਾਈ ਲਈ ਵੀ ਹਰ ਸੰਭਵ ਯਤਨ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਅਜਿਤ ਗਿੱਲ, ਬਲਾਕ ਜੈਤੋ ਦੀ ਅਥਲੀਟ ਵੀਰਪਾਲ ਕੌਰ ਦੀ ਅਗਲੇਰੀ ਪੜ੍ਹਾਈ ਲਈ 1 ਲੱਖ ਰੁਪਏ ਦੇਣ ਮੌਕੇ ਕੀਤਾ। ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸੰਬੋਧਿਤ ਹੁੰਦਿਆਂ ਦੱਸਿਆ ਕਿ ਪਿੰਡ ਦੀ ਹੋਣਹਾਰ ਵੀਰਪਾਲ ਕੌਰ ਪੁੱਤਰੀ ਸ. ਸੁਖਦੇਵ ਸਿੰਘ ਜੋ ਕਿ ਅਥਲੀਟ ਹੈ ਅਤੇ ਪੜ੍ਹਾਈ ਵਿੱਚ ਵੀ ਹੋਣਹਾਰ ਹੈ, ਆਪਣੀ ਪੜ੍ਹਾਈ ਦੀ ਫੀਸ ਦੇਣ ਲਈ ਝੋਨਾ ਲਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲੱਗਿਆ ਤਾਂ, ਉਹ ਤੁਰੰਤ ਵੀਰਪਾਲ ਕੌਰ ਦੇ ਗ੍ਰਹਿ ਵਿਖੇ ਬੱਚੀ ਦੀ ਹੌਂਸਲਾ ਅਫਜਾਈ ਲਈ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱ...
ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਹੋਈ

National, Politics, Punjab, Trending
ਮਾਨਸਾ, 22 ਜੁਲਾਈ: ਬਰਸਾਤ ਦੇ ਮੌਸਮ ਦੌਰਾਨ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਉਨ੍ਹਾਂ ਡੇਂਗੂ ਮਲੇਰੀਆ ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿਚ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਦੇ ਮੱਦੇਨਜ਼ਰ ਡੇਂਗੂ ਮਲੇਰੀਆ ਚਿਕਨਗੁਨੀਆ ਟਾਈਫਾਇਡ ਦਸਤ ਅਤੇ ਉਲਟੀਆਂ ਆਦਿ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਪੱਧਰ ’ਤੇ ਮੂਸਤੈਦੀ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਪਿੰਡਾਂ ਅੰਦਰ ਗੁਰੂ ਘਰਾਂ ਤੋਂ ਅਨਾਊਂਸਮੈਂਟ ਕਰਵਾ ਕੇ ਲੋਕਾਂ ਨੂੰ ਡੇਂਗੂ ਮਲੇਰੀਆ ਤੋਂ ਬਚਾਅ ਸਬੰਧੀ ਜ਼ਰੂਰੀ ਅਹਿਤਿਆਤ ਵਰਤਣ ਸਬੰਧੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਨਿਰੰਤਰ ਫੌਗਿੰਗ ਕਰਵਾਈ ਜਾਵੇ। ਇਸ ਮੌਕੇ ਸਿਵਲ ਸਰਜਨ ਡਾ. ਹਰਦੇਵ ਸਿੰਘ ਐਮ.ਐਸ.ਆਰਥੋ ਨੇ ਫੀਲਡ ਦੇ ਸਮੂਹ ਸਿਹਤ ਕਰਮਚਾਰੀਆਂ ਨੂੰ ਹੈਜਾ, ਟਾਇਫਾਇਡ, ਉਲਟ...
ਜ਼ਿਲ੍ਹਾ ਜੇਲ੍ਹ ਵਿਖੇ ਮਾਮੂਲੀ ਮਾਮਲਿਆਂ ’ਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਕੈਂਪ ਕੋਰਟ ਲਗਾਈ

ਜ਼ਿਲ੍ਹਾ ਜੇਲ੍ਹ ਵਿਖੇ ਮਾਮੂਲੀ ਮਾਮਲਿਆਂ ’ਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਕੈਂਪ ਕੋਰਟ ਲਗਾਈ

Politics, Punjab
ਮਾਨਸਾ, 22 ਜੁਲਾਈ: ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਸ੍ਰੀ ਅਮਿਤ ਕੁਮਾਰ ਗਰਗ ਵੱਲੋਂ ਜ਼ਿਲ੍ਹਾ ਜੇਲ੍ਹ ਮਾਨਸਾ ਵਿਖੇ ਮਾਮੂਲੀ ਮਾਮਲਿਆਂ ਵਿੱਚ ਸ਼ਾਮਿਲ ਹਵਾਲਾਤੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਇੱਕ ਕੈਂਪ ਕੋਰਟ ਲਗਾਈ ਗਈ, ਜਿਸ ਦੌਰਾਨ ਤਿੰਨ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਜੱਜ ਅਮਿਤ ਕੁਮਾਰ ਗਰਗ ਨੇ ਕਿਹਾ ਕਿ ਇਨ੍ਹਾਂ ਕੇਸਾਂ ਵਿੱਚ ਮਾਮੂਲੀ ਮਾਮਲੇ ਜਿਵੇਂ ਕਿ ਐਕਸਾਈਜ਼ ਐਕਟ, ਚੋਰੀ ਦੇ ਮਾਮਲੇ ਸ਼ਾਮਲ ਹੁੰਦੇ ਹਨ ਜਿੰਨ੍ਹਾਂ ਦਾ ਨਿਪਟਾਰਾ ਕਰਨ ਦਾ ਅਧਿਕਾਰ ਚੀਫ ਜੁਡੀਸ਼ੀਅਲ ਮੈਜਿਸਟਰੇਟ ਕੋਲ ਹੁੰਦਾ ਹੈ, ਜੋ ਜੇਲ੍ਹ ਵਿੱਚ ਹੀ ਕੈਂਪ ਕੋਰਟ ਲਗਾ ਕੇ ਨਿਪਟਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੀਆਂ ਕੈਂਪ ਕੋਰਟਜ਼ ਲਗਾ ਕੇ ਬਕਾਇਆ ਮਾਮਲਿਆਂ ਨੂੰ ਪਹਿਲ ਦੇ ਆਧਾਰ ’ਤੇ ਨਿਪਟਾਇਆ ਜਾਵੇਗਾ। ਇਸ ਮੌਕੇ ਸਹਾਇਕ ਜੇਲ੍ਹ ਸੁਪਰਡੈਂਟ ਸੁਖਪਾਲ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।...
ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

ਜ਼ਿਲ੍ਹਾ ਹਸਪਤਾਲ ’ਚ ਆਯੁਸ਼ਮਾਨ ਬੀਮਾ ਯੋਜਨਾ ਤਹਿਤ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਹੋਇਆ

International, National, Politics, Punjab, Technology, Trending
ਐਸ.ਏ.ਐਸ. ਨਗਰ, 22 ਜੁਲਾਈ: ਸਥਾਨਕ ਜ਼ਿਲ੍ਹਾ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਦੂਰਬੀਨ ਰਾਹੀਂ ਗੋਡੇ ਦੀ ਲਗਾਮ ਬਦਲਣ ਦਾ ਪਹਿਲਾਂ ਆਪਰੇਸ਼ਨ ਕੀਤਾ ਗਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਐਚ.ਐਸ. ਚੀਮਾ ਨੇ ਦੱਸਿਆ ਕਿ ਇਸ ਅਹਿਮ ਆਪਰੇਸ਼ਨ ਦਾ ਸਿਹਰਾ ਆਰਥੋ ਮਾਹਰ ਡਾ. ਨਵਜੋਤ ਕਾਰਦਾ ਅਤੇ ਉਨ੍ਹਾਂ ਦੀ ਟੀਮ ਨੂੰ ਜਾਂਦਾ ਹੈ। ਉਨ੍ਹਾਂ ਦਸਿਆ ਕਿ 21 ਸਾਲਾ ਮਰੀਜ਼ ਦਾ ਗੋਡੇ ਦੀ ਲਗਾਮ ਬਦਲਣ (ਆਰਥਰੋਸਕੋਪਿਕ ਏਸੀਐਲ-ਰੀਕਨਸਟਰਕਸ਼ਨ ਆਫ਼ ਨੀ) ਦਾ ਆਪਰੇਸ਼ਨ ਕੀਤਾ ਗਿਆ ਹੈ, ਜਿਸ ’ਤੇ ਮਰੀਜ਼ ਦਾ ਕੋਈ ਪੈਸਾ ਨਹੀਂ ਲੱਗਾ ਜਦ ਕਿ ਪ੍ਰਾਈਵੇਟ ਹਸਪਤਾਲ ਵਿਚ ਇਹ ਆਪਰੇਸ਼ਨ ਕਰਵਾਉਣ ’ਤੇ 1 ਲੱਖ ਰੁਪਏ ਤੱਕ ਦਾ ਖ਼ਰਚਾ ਹੋ ਜਾਂਦਾ ਹੈ। ਡਾ. ਕਾਰਦਾ ਨੇ ਦੱਸਿਆ ਕਿ ਆਪਰੇਸ਼ਨ ਲਗਭਗ 2 ਘੰਟੇ ਚੱਲਿਆ, ਜਿਸ ਦੌਰਾਨ ਐਨਸਥੀਸੀਆ ਮਾਹਰ ਡਾ. ਗੁਨਤਾਸ ਸਰ੍ਹਾਂ ਦਾ ਪੂਰਾ ਸਹਿਯੋਗ ਰਿਹਾ। ਉਨ੍ਹਾਂ ਦੱਸਿਆ ਕਿ ਲਗਭਗ ਦੋ ਸਾਲ ਪਹਿਲਾਂ ਮਰੀਜ਼ ਦੇ ਗੋਡੇ ਉਤੇ ਸੱਟ ਲੱਗੀ ਸੀ, ਜਿਸ ਕਾਰਨ ਉਸ ਨੂੰ ਤੁਰਨ-ਫਿਰਨ ਵਿਚ ਦਿੱਕਤ ਆ ਰਹੀ ਸੀ। ਉਨ੍ਹਾਂ ਦੱਸਿਆ ਕਿ ਆਪਰੇਸ਼ਨ ਪੂਰਾ...
ਰੋਜ਼ਗਾਰ ਮੇਲੇ ਵਿਚ 11 ਨਾਮੀ ਕੰਪਨੀਆਂ ਵੱਲੋਂ 215 ਪ੍ਰਾਰਥੀਆਂ ਦੀ ਚੋਣ

ਰੋਜ਼ਗਾਰ ਮੇਲੇ ਵਿਚ 11 ਨਾਮੀ ਕੰਪਨੀਆਂ ਵੱਲੋਂ 215 ਪ੍ਰਾਰਥੀਆਂ ਦੀ ਚੋਣ

Politics, Punjab
ਮਾਨਸਾ, 22 ਜੁਲਾਈ: ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮਾਨਸਾ ਵੱਲੋਂ ਆਸਰਾ ਫਾਊਡੇਸ਼ਨ ਬਰੇਟਾ, ਜ਼ਿਲ੍ਹਾ ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ ਅਤੇ ਮਾਤਾ ਗੁਜ਼ਰੀ ਜੀ ਭਲਾਈ ਕੇਦਰ ਬੁਢਲਾਡਾ ਦੇ ਸਹਿਯੋਗ ਨਾਲ ਅਰਿਹੰਤ ਕਾਲਜ ਆਫ ਐਜੂਕੇਸ਼ਨ, ਬਰੇਟਾ ਵਿਖੇ ਰੋਜ਼ਗਾਰ ਮੇਲਾ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਵਿੱਚ 363 ਬੇਰੋਜ਼ਗਾਰ ਪ੍ਰਾਰਥੀਆਂ ਨੇ ਭਾਗ ਲਿਆ। 11 ਨਾਮੀ ਪ੍ਰਾਈਵੇਟ ਕੰਪਨੀਆਂ ਵੱਲੋਂ ਇੰਟਰਵਿਊ ਅਤੇ ਯੋਗਤਾ ਦੇ ਆਧਾਰ ’ਤੇ 215 ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਵੱਲੋਂ ਸਮੇਂ ਸਮੇਂ ’ਤੇ ਪਲੇਸਮੈਂਟ ਕੈਂਪਾਂ ਅਤੇ ਰੋਜ਼ਗਾਰ ਮੇਲਿਆਂ ਦਾ ਆਯੋਜਨ ਕੀਤਾ ਜਾਂਦਾ ਹੈ, ਜਿੱਥੇ ਵੱਖ ਵੱਖ ਨਾਮੀ ਕੰਪਨੀਆਂ ਵੱਲੋਂ ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਗਾਰ ਬਿਊਰੋ ਵੱਲੋਂ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਅਤੇ ਰੋਜ਼ਗਾਰ ਮੇਲਿਆਂ ਦਾ ਲਾਹਾ ਲੈ ਕੇ ਰੋਜ਼ਗਾਰ ਪ੍ਰਾਪਤ ਕਰਨ।...